12.36C Vancouver
ADS

Oct 22, 2025 5:43 PM - Connect Newsroom - Pervez Sandhu

ਸਕਵਾਮਿਸ਼ ਦਰਿਆ 'ਚੋਂ ਮਿਲੀ ਗੱਡੀ ਪਰ ਨਵਦੀਪ ਸਿੰਘ ਬਾਰੇ ਨਹੀਂ ਕੋਈ ਜਾਣਕਾਰੀ

Share On
vehicle-recovered-from-squamish-river-passenger-remains-unaccounted-for
Navdeep Singh Sidhu

14 ਜੂਨ ਨੂੰ ਸਕਵਾਮਿਸ਼ ਦਰਿਆ ਵਿੱਚ ਨਵਦੀਪ ਸਿੰਘ ਸਿੱਧੂ ਨਾਮ ਦੇ ਸਰੀ ਵਾਸੀ ਦੀ ਗੱਡੀ ਰੁੜ ਗਈ ਸੀ।

ਘਟਨਾ ਮੌਕੇ ਨਵਦੀਪ ਵੀ ਗੱਡੀ ਅੰਦਰ ਹੀ ਫਸ ਗਿਆ ਸੀ ਅਤੇ ਉਸ ਵੇਲੇ ਤੋਂ ਹੁਣ ਤੱਕ ਗੱਡੀ ਅਤੇ ਨਵਦੀਪ ਬਾਰੇ ਕੁਝ ਪਤਾ ਨਹੀਂ ਲੱਗਿਆ ਸੀ।

ਦਰਿਆ ਦਾ ਪਾਣੀ ਚੜ੍ਹਿਆ ਹੋਣ ਕਾਰਨ ਪੁਲਿਸ ਵੱਲੋਂ ਕੀਤੀਆਂ ਗਈਆਂ ਗੱਡੀ ਅਤੇ ਨਵਦੀਪ ਨੂੰ ਲੱਭਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ ਸਨ।

ਪਰ ਅੱਜ ਸੀ-ਟੁ-ਸਕਾਈ ਜਨਰਲ ਇਨਵੈਸਟੀਗੇਸ਼ਨ ਸੈਕਸ਼ਨ ਵੱਲੋਂ ਜਾਣਕਾਰੀ ਦਿੱਤੀ ਗਈ ਕਿ 18 ਅਕਤੂਬਰ ਨੂੰ ਗੱਡੀ ਦੀ ਭਾਲ ਹੋ ਗਈ ਸੀ ਅਤੇ ਗੱਡੀ ਨੂੰ ਦਰਿਆ ਵਿੱਚੋਂ ਕੱਢ ਲਿਆ ਗਿਆ ਸੀ।

ਘਟਨਾ ਮੌਕੇ ਗੱਡੀ 'ਚ 4 ਲੋਕ ਸਵਾਰ ਸਨ ਜਿਸ ਵਿੱਚੋਂ 3 ਗੱਡੀ ਦੇ ਬਾਹਰ ਨਿਕਲ ਆਏ ਸਨ।

ਅੱਜ ਸਾਰਜੈਂਟ ਵਨੈਸਾ ਮੰਨ ਨੇ ਦੱਸਿਆ ਕਿ ਮਾਮਲੇ ਦੀ ਜਾਂਚ 'ਚ ਗੱਡੀ ਮਿਲਣ ਨਾਲ ਹੁਲਾਰਾ ਮਿਲੇਗਾ ਅਤੇ ਮਾਮਲੇ 'ਚ ਕੋਈ ਕ੍ਰਿਮੀਨਲ ਐਂਗਲ ਹੈ ਜਾਂ ਨਹੀਂ, ਇਸ ਦੀ ਜਾਂਚ ਅੱਗੇ ਵਧ ਸਕੇਗੀ।

ਉੱਧਰ ਕਨੈਕਟ ਐਫ.ਐਮ. ਨੇ ਮਾਮਲੇ ਸੰਬੰਧੀ ਨਵਦੀਪ ਦੇ ਨਜਦੀਕੀ ਰਿਸ਼ਤੇਦਾਰ ਨੈਵ ਧਾਲੀਵਾਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਪੁਲਿਸ ਜਾਂਚ 'ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਦੱਸਿਆ ਕਿ ਫਿਲਹਾਲ ਨਵਦੀਪ ਦੇ ਮਾਤਾ ਜੀ ਨੂੰ ਗੱਡੀ ਸੰਬੰਧੀ ਜਾਣਕਾਰੀ ਨਹੀਂ ਦਿੱਤੀ ਹੈ ਕਿਉਂਕਿ ਉਹ ਦੀਵਾਲੀ ਲੰਘਣ ਦੀ ਉਡੀਕ ਕਰ ਰਹੇ ਸਨ।

ਸਾਰਜੈਂਟ ਮੰਨ ਨੇ ਦੱਸਿਆ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਨਵਦੀਪ ਬਾਰੇ ਕੁਝ ਪਤਾ ਲੱਗ ਸਕੇ ਤਾਂ ਜੋ ਪ੍ਰੀਵਾਰ ਨੂੰ ਨਵਦੀਪ ਸੰਬੰਧੀ ਜਵਾਬ ਮਿਲ ਸਕਣ, ਪਰ ਉਨ੍ਹਾਂ ਆਖਿਆ ਕਿ ਹਾਲਾਤਾਂ ਨੂੰ ਧਿਆਨ 'ਚ ਰੱਖਦਿਆਂ ਇਹ ਗਰੰਟੀ ਦੇਣੀ ਮੁਸ਼ਕਿਲ ਹੈ ਕਿ ਨਵਦੀਪ ਬਾਰੇ ਕੁਝ ਪਤਾ ਲੱਗੇਗਾ।

Latest news

carney-signals-visa-talks-for-canadians-during-europe-trip
Punjabi

ਯੂਰਪ ਦੌਰੇ ਦੌਰਾਨ ਕੈਨੇਡੀਅਨਾਂ ਲਈ ਵੀਜ਼ਾ ਮੁੱਦਾ ਉਠਾਉਣਗੇ ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਯੂਰਪ ਦੌਰੇ ਦੌਰਾਨ ਕੈਨੇਡੀਅਨ ਲਈ ਵੀਜ਼ਾ requirements ਦਾ ਮੁੱਦਾ ਉਠਾਏ ਜਾਣ ਦਾ ਸੰਕੇਤ ਦਿੱਤਾ ਹੈ। ਉਨ੍ਹਾਂ ਇਹ ਟਿੱਪਣੀ ਅੱਜ ਰਵਾਨਾ ਹੋਣ ਤੋਂ ਪਹਿਲਾਂ ਕੀਤੀ, ਪ੍ਰਧਾਨ ਮੰਤਰੀ ਦਾ ਇਹ ਦੌਰਾ ਯੂਰਪੀਅਨ ਯੂਨੀਅਨ ਨਾਲ ਰਣਨੀਤਕ ਅਤੇ ਆਰਥਿਕ ਸਬੰਧਾਂ ਨੂੰ ਵਧਾਉਣ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
surreys-310m-newton-community-centre-construction-officially-begins
Punjabi

ਸਰੀ ਦੇ $310 ਮਿਲੀਅਨ ਦੇ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਸ਼ੁਰੂ

ਸਰੀ ਵਿਚ ਨਿਊਟਨ ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਅਧਿਕਾਰਤ ਤੌਰ ’ਤੇ ਸ਼ੁਰੂ ਹੋ ਗਿਆ ਹੈ। ਇਹ ਸਿਟੀ ਦੇ ਇਤਿਹਾਸ ਵਿੱਚ ਸਭ ਤੋਂ ਵੱਡੇ ਨਿਵੇਸ਼ ਵਾਲੇ ਪ੍ਰੋਜੈਕਟਾਂ ਵਿੱਚੋਂ ਇੱਕ ਹੈ। ਸਿਟੀ ਔਫ ਸਰੀ ਮੁਤਾਬਕ, ਸਾਈਟ ’ਤੇ ਨਿਰਮਾਣ ਟੀਮਾਂ ਹੁਣ ਪੁਰਾਣੇ ਢਾਂਚੇ ਨੂੰ ਹਟਾਉਣ, ਜ਼ਮੀਨ ਨੂੰ ਪੱਧਰਾ ਕਰਨ ਵਿੱਚ ਜੁਟੀਆਂ ਹੋਈਆਂ ਹਨ।
jason-kenney-links-ucp-calgary-shaw-defeat-to-alberta-separation-debate
Punjabi

ਸਾਬਕਾ ਪ੍ਰੀਮੀਅਰ ਜੈਸਨ ਕੈਨੀ ਨੇ ਕੈਲਗਰੀ-ਸ਼ਾਅ ’ਚ UCP ਦੀ ਹਾਰ ਨੂੰ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ

ਐਲਬਰਟਾ ਦੇ ਸਾਬਕਾ ਪ੍ਰੀਮੀਅਰ ਜੇਸਨ ਕੈਨੀ ਨੇ ਕੈਲਗਰੀ-ਸ਼ਾਅ ਦੀ ਉਪ-ਚੋਣ ਵਿੱਚ ਯੂ.ਸੀ.ਪੀ. ਦੀ ਹਾਰ ਨੂੰ ਆਉਣ ਵਾਲੇ ਸੈਪਰੇਸ਼ਨ ਰਿਫਰੈਂਡਮ ਨਾਲ ਜੋੜਿਆ ਹੈ।ਉਨ੍ਹਾਂ ਅਨੁਸਾਰ ਕੈਨੇਡਾ ਤੋਂ ਵੱਖ ਹੋਣ ਦੀ ਬਹਿਸ ਕੰਜ਼ਰਵੇਟਿਵ ਵੋਟਰਾਂ ਨੂੰ ਪਰ੍ਹੇ ਕਰ ਰਹੀ ਹੈ, ਜੋ ਕੈਨੇਡਾ ਨੂੰ ਵੀ ਪਿਆਰ ਕਰਦੇ ਹਨ। ਇਸ ਮੁੱਦੇ ਕਾਰਨ ਨਾਰਾਜ਼ ਰਾਸ਼ਟਰਵਾਦੀ ਸਮਰਥਕ ਵਿਰੋਧੀ ਧਿਰ ਜਿਵੇਂ ਕਿ ਐਨ.ਡੀ.ਪੀ. ਵੱਲ ਜਾ ਰਹੇ ਹਨ।
rising-oil-prices-raise-odds-of-bank-of-canada-rate-hike
Punjabi

ਵੱਧਦੀਆਂ ਤੇਲ ਕੀਮਤਾਂ ਕਾਰਨ ਬੈਂਕ ਔਫ ਕੈਨੇਡਾ ਵੱਲੋਂ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ

ਕੈਨੇਡਾ ਦਾ ਸੈਂਟਰਲ ਬੈਂਕ ਆਉਣ ਵਾਲੇ ਮਹੀਨਿਆਂ ਵਿਚ ਵਿਆਜ ਦਰਾਂ ਵਧਾ ਸਕਦਾ ਹੈ। ਗਲੋਬਲ ਪੱਧਰ ’ਤੇ ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਵੱਲੋਂ ਦਸੰਬਰ ਵਿਚ ਵਿਆਜ ਦਰਾਂ ਵਧਾਉਣ ਦੀ ਸੰਭਾਵਨਾ ਵੱਧ ਰਹੀ ਹੈ। ਹਾਲਾਂਕਿ, ਪਿਛਲੇ ਮਹੀਨੇ ਦੌਰਾਨ ਕੈਨੇਡਾ ਦੀ ਸਾਲਾਨਾ ਮਹਿੰਗਾਈ ਦਰ 3 ਫੀਸਦੀ ’ਤੇ ਸਥਿਰ ਰਹੀ ਹੈ ਪਰ ਮਾਹਰ ਚਿਤਾਵਨੀ ਦੇ ਰਹੇ ਹਨ ਕਿ ਮਹਿੰਗਾਈ ਨੂੰ ਵਧਾਉਣ ਵਿਚ ਹੁਣ ਤੇਲ ਮੁੱਖ ਭੂਮਿਕਾ ਵਿਚ ਆ ਗਿਆ ਹੈ।
carney-announces-major-tax-break-to-boost-business-investment
Punjabi

ਕਾਰਨੀ ਸਰਕਾਰ ਵੱਲੋਂ ਨਵੇਂ ਨਿਵੇਸ਼ ’ਤੇ ਵੱਡੀ ਟੈਕਸ ਛੋਟ ਦਾ ਐਲਾਨ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਨਵਾਂ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਲਈ ਭਾਰੀ ਟੈਕਸ ਕਟੌਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਕੰਪਨੀਆਂ ਮਸ਼ੀਨਰੀ, ਸਾਜ਼ੋ-ਸਾਮਾਨ ਅਤੇ ਤਕਨਾਲੋਜੀ ਵਰਗੇ ਨਵੇਂ ਨਿਵੇਸ਼ ਦੀ ਪੂਰੀ 100 ਫ਼ੀਸਦੀ ਲਾਗਤ ਨੂੰ ਤੁਰੰਤ ਟੈਕਸ ਛੋਟ ਵਜੋਂ ਕਲੇਮ ਕਰ ਸਕਦੀਆਂ ਹਨ। ਕਾਰਨੀ ਵੱਲੋਂ ਮੰਗਲਵਾਰ ਨੂੰ ਐਲਾਨੀ ਗਈ ਇਸ ਟੈਕਸ ਛੋਟ ਨੂੰ productivity mega ਡਿਡਕਸ਼ਨ ਨਾਂ ਦਿੱਤਾ ਗਿਆ ਹੈ, ਜਿਸ ਦਾ ਮਕਸਦ ਕਾਰੋਬਾਰਾਂ ਨੂੰ ਨਿਵੇਸ਼ ਲਈ ਉਤਸ਼ਾਹਿਤ ਕਰਨਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link