13.54C Vancouver
ADS

Mar 19, 2021 8:39 PM -

ਕ੍ਰਿਪਟੋਕਰੰਸੀ ਠੱਗੀਆਂ ਦੇ ਮਾਮਲੇ 'ਚ ਇੱਕ ਹਫ਼ਤੇ 'ਚ 2 ਮਿਲੀਅਨ ਡਾਲਰ ਦੀ ਧੋਖਾਧੜੀ, ਵੈਨਕੂਵਰ ਪੁਲਿਸ ਨੇ ਹੋਰ ਠੱਗੀਆਂ ਬਾਰੇ ਦਿੱਤੀ ਚੇਤਾਵਨੀ

Share On
victims-lose-2m-in-cryptocurrency-frauds-vancouver-police-warn-scams-more-frequent
Police say cryptocurrency scams cost victims in the Vancouver-area about $2 million in just one week and investigators believe the frauds are becoming more common. (Photo - Vancouver Police/Twitter)

ਵੈਨਕੂਵਰ 'ਚ ਪੁਲਿਸ ਦਾ ਕਹਿਣਾ ਹੈ ਕਿ ਕ੍ਰਿਪਟੋਕਰੰਸੀ ਧੋਖਾਧੜੀਆਂ ਕਾਰਨ ਬੀਤੇ ਸਿਰਫ਼ ਇੱਕ ਹਫ਼ਤੇ ਵਿਚਾਲੇ ਹੀ ਪੀੜਤਾਂ ਨੇ 2 ਮਿਲੀਅਨ ਡਾਲਰ ਦਾ ਨੁਕਸਾਨ ਝੱਲਿਆ ਹੈ।

ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਪ੍ਰਕਾਰ ਦੇ ਠੱਗੀ ਦੇ ਮਾਮਲੇ ਆਮ ਵਾਪਰਨ ਲੱਗੇ ਹਨ।

ਕਾਂਸਟੇਬਲ ਤਾਨੀਆ ਵਿਸਿੰਟਨ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਘਟੋ-ਘੱਟ 4 ਅਜਿਹੇ ਤਾਜ਼ਾ ਮਾਮਲਿਆਂ ਦੀ ਜਾਣਕਾਰੀ ਹੈ ਜਿੱਥੇ ਵੱਡੀ ਗਿਣਤੀ 'ਚ ਪੈਸੇ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਬੀਤੇ ਸਾਲ ਦੀ ਇੱਕ ਘਟਨਾ ਦੌਰਾਨ ਇੱਕ ਇਕੱਲੇ ਪੀੜਤ ਨੂੰ ਹੀ 500,000 ਡਾਲਰ ਦਾ ਨੁਕਸਾਨ ਝੱਲਣਾ ਪਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਮੌਕੇ ਠੱਗੀ ਮਾਰਨ ਵਾਲਿਆਂ ਨੇ ਖੁਦ ਨੂੰ ਸਰਵਿਸ ਕੈਨੇਡਾ ਦੇ ਕਰਮਚਾਰੀ ਦੱਸਿਆ ਸੀ।

ਉਨ੍ਹਾਂ ਇਹ ਵੀ ਦੱਸਿਆ ਕਿ, ਵਧੇਰੇ ਪੀੜਤ ਈਸਟ ਏਸ਼ਿਆਈ ਮੂਲ ਦੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਭਾਸ਼ਾ ਦਾ ਸੀਮਤ ਹੋਣਾ ਅਤੇ ਅਧਿਕਾਰੀਆਂ ਦਾ ਡਰ ਵੀ ਅਜਿਹੇ ਠੱਗੀ ਦੇ ਮਾਮਲਿਆਂ 'ਚ ਇੱਕ ਵਜ੍ਹਾ ਹੋ ਸਕਦੀ ਹੈ।

ਯਾਦ ਰਹੇ ਕ੍ਰਿਪਟੋਕਰੰਸੀ ਇੱਕ ਡਿਜੀਟਲ ਜਾਂ ਵਰਚੁਅਲ ਕਰੰਸੀ ਹੈ ਜੋ ਕਿ ਕੈਸ਼ ਦਾ ਔਨਲਾਈਨ ਵਰਜ਼ਨ ਮੰਨੀ ਜਾਂਦੀ ਹੈ।

ਅਜਿਹੇ ਮਾਮਲਿਆਂ 'ਚ ਜਾਂਚ ਕਰਨਾ ਚੁਣੌਤੀਆਂ ਨਾਲ ਭਰਿਆ ਹੁੰਦਾ ਹੈ।

ਵੈਨਕੂਵਰ ਪੁਲਿਸ ਦਾ ਟਵੀਟ:

#VPDNews: Vancouver Police are warning the public about a surge in cryptocurrency scams after local victims lost close to $2 million over a one week period alone. http://ow.ly/f9hW50E3rfZ

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link