12.12C Vancouver
ADS

Aug 4, 2021 7:29 PM -

ਵਿਕਟੋਰੀਆ ਪੁਲਿਸ ਨੇ ਲੋਕਾਂ ਤੋਂ ਇੱਕ ਵਿਲੱਖਣ 'ਅਰਨ' ਦੀ ਜਾਣਕਾਰੀ ਮੰਗੀ

Share On
victoria-police-asking-for-the-publics-help-to-locate-a-distinctive-stolen-urn
Victoria police are asking for the public's help to locate a distinctive stolen urn. (Photo - Victoria police/Twitter)

ਵਿਕਟੋਰੀਆ ਪੁਲਿਸ ਨੇ ਲੋਕਾਂ ਤੋਂ ਇੱਕ 'ਅਰਨ' ਯਾਨੀ ਕਿ ਘੜੇ ਰੂਪੀ ਵਸਤੂ ਬਾਰੇ ਜਾਣਕਾਰੀ ਸਾਂਝੀ ਕਰਨ ਨੂੰ ਕਿਹਾ ਹੈ।

ਇਹ 'ਅਰਨ' ਚੋਰੀ ਹੋ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵਿਕਟੋਰੀਆ 'ਚ ਇੱਕ ਘਰ 'ਚ ਸੱਦਿਆ ਗਿਆ ਸੀ।

ਘਰ 'ਚ 'ਬਰੇਕ ਐਂਡ ਐਂਟਰ' ਦੀ ਘਟਨਾ ਵਾਪਰੀ ਸੀ।

ਇਸੇ ਦੌਰਾਨ ਇੱਕ ਨਿਵੇਕਲੇ ਕਿਸਮ ਦੇ 'ਅਰਨ' ਦੀ ਚੋਰੀ ਕਰ ਲਈ ਗਈ।

ਇਸ 'ਅਰਨ' ਦੀ ਤਸਵੀਰ ਵੀ ਜਾਰੀ ਕੀਤੀ ਗਈ ਹੈ ਅਤੇ ਇਸ 'ਤੇ ਇੰਡੀਜਨਸ ਆਰਟਿਸਟਿਕ ਡਿਜ਼ਾਈਨ ਬਣਿਆ ਹੋਇਆ ਹੈ।

ਇਹ ਲਾਲ ਅਤੇ ਕਾਲੇ ਰੰਗ ਦਾ ਲੱਕੜ ਦਾ ਬਣਿਆ ਹੋਇਆ ਬੌਕਸ ਹੈ ਅਤੇ ਇਸ 'ਚ ਪਰਿਵਾਰ ਦੇ ਇੱਕ ਮੈਂਬਰ ਦੇ ਅਵਸ਼ੇਸ਼ ਹਨ।

ਪੁਲਿਸ ਦਾ ਕਹਿਣਾ ਹੈ ਕਿ ਘਰ 'ਚ ਬਾਕੀ ਕਿਸੇ ਸਾਮਾਨ ਨੂੰ ਚੋਰੀ ਨਹੀਂ ਕੀਤਾ ਗਿਆ।

ਵਿਕਟੋਰੀਆ ਪੁਲਿਸ ਦਾ ਟਵੀਟ:

Please share & help us locate an urn containing a loved one's remains, stolen in a residential B&E over the weekend. The urn is made of wood, with Indigenous carving and artistic design on the exterior. Have info? 250-995-7654 ext 1 or

@VicCrimeStop

.#yyj

https://vicpd.ca/2021/08/03/help-us-return-stolen-urn/

Latest news

motorcyclist-seriously-injured-after-surrey-police-attempted-traffic-stop-iio-investigating
Punjabi

ਸਰੀ 'ਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਤੋਂ ਬਾਅਦ ਮੋਟਰਸਾਈਕਲ ਸਵਾਰ ਹਾਦਸੇ ਵਿੱਚ ਜ਼ਖ਼ਮੀ, IIO ਨੇ ਸੰਭਾਲੀ ਜਾਂਚ

ਸਰੀ ਪੁਲਿਸ ਸਰਵਿਸ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ, ਸ਼ੁੱਕਰਵਾਰ ਤੜਕੇ ਇੱਕ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਦੀ ਜਾਂਚ ਬੀ.ਸੀ. ਦੇ Independent Investigations Office ਵਲੋਂ ਆਪਣੇ ਹੱਥਾਂ ਵਿਚ ਲੈ ਲਈ ਗਈ ਹੈ।
canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link