11.35C Vancouver
ADS

Apr 2, 2021 6:24 PM -

ਵਿਕਟੋਰੀਆ 'ਚ ਔਰਤ ਨੇ ਚਾਕੂ ਫੜ੍ਹ ਕੀਤਾ ਗਾਰਡ ਦਾ ਪਿੱਛਾ, ਪੁਲਿਸ ਕਰ ਰਹੀ ਭਾਲ

Share On
victoria-police-looking-for-a-woman-who-allegedly-chased-a-security-guard-with-a-knife
Victoria police are looking for a woman in her early 20s who's alleged to have chased a security guard while brandishing a knife. (Photo - Victoria Police/Twitter)

ਵਿਕਟੋਰੀਆ 'ਚ ਪੁਲਿਸ ਇੱਕ ਔਰਤ ਦੀ ਭਾਲ ਕਰ ਰਹੀ ਹੈ ਤੇ ਇਸ ਔਰਤ ਦੀ ਉਮਰ 20 ਤੋਂ 30 ਸਾਲ ਦੇ ਦਰਮਿਆਨ ਦੀ ਦੱਸੀ ਗਈ ਹੈ।

ਕਥਿਤ ਤੌਰ 'ਤੇ ਇਸ ਔਰਤ ਨੇ ਹੱਥ 'ਚ ਚਾਕੂ ਫੜ੍ਹ ਕੇ ਇੱਕ ਸਿਕਿਉਰਿਟੀ ਗਾਰਡ ਦਾ ਪਿੱਛਾ ਕੀਤਾ ਸੀ।

ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਵੀਰਵਾਰ ਦੁਪਹਿਰ ਦੇ ਸਮੇਂ ਵਾਪਰਿਆ ਸੀ ਅਤੇ ਇੱਕ ਸਿਕਿਉਰਿਟੀ ਗਾਰਡ ਨੇ ਇੱਕ ਜੋੜੇ ਤਕ ਪਹੁੰਚ ਕੀਤੀ ਸੀ।

ਦੱਸਿਆ ਗਿਆ ਕਿ ਪਹੁੰਚ ਇਸ ਕਰਕੇ ਕੀਤੀ ਸੀ ਕਿਉਂਕਿ ਦੋਵੇਂ ਉੱਚੀ ਆਵਾਜ਼ 'ਚ ਬਹਿਸ ਕਰ ਰਹੇ ਸਨ।

ਜਦੋਂ ਗਾਰਡ ਨੇ ਦੋਵਾਂ ਨੂੰ ਜਾਣ ਨੂੰ ਕਿਹਾ ਤਾਂ ਇਸ ਮੌਕੇ ਕਥਿਤ ਤੌਰ 'ਤੇ ਔਰਤ ਨੇ ਚਾਕੂ ਕੱਢ ਲਿਆ ਤੇ ਉਸ ਨੇ ਗਾਰਡ ਦਾ ਪਿੱਛਾ ਕੀਤਾ।

ਇਸ ਤੋਂ ਮਗਰੋਂ ਗਾਰਡ ਨੂੰ ਕੋਈ ਨੁਕਸਾਨ ਪਹੁੰਚਣ ਦੀ ਖਬਰ ਰਿਪੋਰਟ ਨਹੀਂ ਹੋਈ ਹੈ, ਪਰ ਦੱਸਿਆ ਜਾ ਰਿਹਾ ਹੈ ਕਿ ਇਹ ਜੋੜਾ ਬਾਅਦ 'ਚ ਮੌਕੇ ਤੋਂ ਇਕੱਠਿਆਂ ਨਿਕਲ ਗਿਆ ਸੀ।

ਹਾਲਾਂਕਿ ਸ਼ੁੱਕਰਵਾਰ ਨੂੰ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਪੁਲਿਸ ਦਾ ਕਹਿਣਾ ਹੈ ਕਿ ਔਰਤ ਦੀ ਪਛਾਣ ਕਰ ਲਈ ਗਈ ਹੈ।

Latest news

b-c-conservatives-face-another-blow-as-skeena-mla-claire-rattée-leaves-party
Punjabi

ਸਕੀਨਾ MLA ਕਲੇਅਰ ਰੈਟੀ ਨੇ ਛੱਡਿਆ ਬੀ.ਸੀ.ਕੰਜ਼ਰਵੇਟਿਵ ਕਾਕਸ, ਆਜ਼ਾਦ ਧੜੇ ’ਚ ਸ਼ਾਮਲ

ਬੀ.ਸੀ.ਕੰਜ਼ਰਵੇਟਿਵ ਨੂੰ ਇੱਕ ਹੋਰ ਝਟਕਾ ਲੱਗਾ ਹੈ। ਸਕੀਨਾ ਰਾਈਡਿੰਗ ਦੀ MLA Claire Rattée ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ ਅਤੇ ਉਹ ਆਜ਼ਾਦ ਵਿਧਾਇਕਾਂ ਦੇ ਧੜੇ ਵਿਚ ਸ਼ਾਮਲ ਹੋ ਗਏ ਹਨ। ਅਗਸਤ ਤੋਂ ਹੁਣ ਤੱਕ ਬੀ. ਸੀ.ਕੰਜ਼ਰਵੇਟਿਵ ਕਾਕਸ ਨੂੰ ਛੱਡਣ ਵਾਲੀ ਉਹ 10ਵੀਂ ਵਿਧਾਇਕ ਹਨ।
car-motorcycle-collision-in-kelowna-rider-killed
Punjabi

ਕੇਲੋਨਾ ’ਚ ਕਾਰ-ਮੋਟਰਸਾਈਕਲ ਦੀ ਟੱਕਰ, ਰਾਈਡਰ ਦੀ ਹੋਈ ਮੌਤ

ਕੇਲੋਨਾ ਆਰ.ਸੀ.ਐਮ.ਪੀ. ਨੇ ਹਾਈਵੇਅ 97 'ਤੇ ਵੀਰਵਾਰ ਰਾਤ ਹੋਏ ਸੜਕ ਹਾਦਸੇ ਵਿਚ ਮੋਟਰਸਾਈਕਲ ਰਾਈਡਰ ਦੀ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਤਕਰੀਬਨ 10 ਵਜੇ ਹਾਰਵੀ ਐਵੇਨਿਊ ਅਤੇ ਈਥਲ ਸਟ੍ਰੀਟ ਦੇ ਇੰਟਰਸੈਕਸ਼ਨ 'ਤੇ ਇੱਕ ਕਾਲੇ ਰੰਗ ਦੀ ਸੇਡਾਨ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਕਾਰਨ ਵਾਪਰਿਆ ਸੀ, ਜਿਸ ਤੋਂ ਤੁਰੰਤ ਬਾਅਦ ਮੋਟਰਸਾਈਕਲ ਨੂੰ ਅੱਗ ਲੱਗ ਗਈ।
steps-toward-mexico-u-s-trade-deal-after-trump-sheinbaum-talks
Punjabi

ਟਰੰਪ-ਸ਼ੇਨਬੌਮ ਗੱਲਬਾਤ ਮਗਰੋਂ ਮੈਕਸੀਕੋ-ਅਮਰੀਕਾ ਟਰੇਡ ਡੀਲ ਵੱਲ ਵਧੇ ਕਦਮ

ਮੈਕਸੀਕੋ ਦੀ ਰਾਸ਼ਟਰਪਤੀ ਕਲਾਉਡੀਆ ਸ਼ੇਨਬੌਮ ਨੇ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਟਰੇਡ ਡੀਲ ਦੇ ਸਬੰਧ ਵਿਚ ਕੁਝ ਅਹਿਮ ਮੁੱਦਿਆਂ 'ਤੇ ਸਹਿਮਤੀ ਬਣਨ ਦੀ ਗੱਲ ਆਖੀ ਹੈ। ਸ਼ੇਨਬੌਮ ਮੁਤਾਬਕ, ਉਨ੍ਹਾਂ ਨੇ ਬੁੱਧਵਾਰ ਨੂੰ ਟਰੰਪ ਨਾਲ ਫ਼ੋਨ 'ਤੇ ਗੱਲਬਾਤ ਕੀਤੀ, ਜਿਸ ਦੌਰਾਨ ਦੋਵਾਂ ਲੀਡਰਸ ਵਿਚਕਾਰ ਕੁਝ ਅਹਿਮ ਸਹਿਮਤੀਆਂ ਬਣੀਆਂ।
advance-voting-begins-in-abbotsford-mission-byelection
Punjabi

ਐਬਟਸਫੋਰਡ-ਮਿਸ਼ਨ ਜ਼ਿਮਨੀ ਚੋਣ ਲਈ ਐਡਵਾਂਸ ਵੋਟਿੰਗ ਸ਼ੁਰੂ

ਐਬਟਸਫੋਰਡ-ਮਿਸ਼ਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਲਈ ਅੱਜ ਤੋਂ ਐਡਵਾਂਸ ਵੋਟਿੰਗ ਸ਼ੁਰੂ ਹੋ ਗਈ ਹੈ। ਇਲੈਕਸ਼ਨ ਬੀ.ਸੀ. ਮੁਤਾਬਕ, ਇਸ ਚੋਣ ਖੇਤਰ ਦੇ ਸਾਰੇ ਯੋਗ ਵੋਟਰ 18 ਸਤੰਬਰ ਤੋਂ 23 ਸਤੰਬਰ ਤੱਕ ਰੋਜ਼ਾਨਾ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਕਿਸੇ ਵੀ ਨਿਰਧਾਰਤ ਲੋਕੇਸ਼ਨ 'ਤੇ ਜਾ ਕੇ ਆਪਣੀ ਵੋਟ ਦੇ ਸਕਦੇ ਹਨ। ਇਸ ਜ਼ਿਮਨੀ ਚੋਣ ਲਈ ਅੰਤਿਮ ਵੋਟਿੰਗ 26 ਸਤੰਬਰ ਨੂੰ ਹੋਵੇਗੀ।
abbotsford-man-sentenced-to-11-5-years-for-drug-trafficking-and-gun-offences
Punjabi

ਐਬਟਸਫੋਰਡ ’ਚ ਨਸ਼ਾ ਤਸਕਰੀ ਤੇ ਹਥਿਆਰ ਮਾਮਲੇ ’ਚ 36 ਸਾਲਾ ਵਿਅਕਤੀ ਨੂੰ ਸਾਢੇ 11 ਸਾਲ ਦੀ ਸਜ਼ਾ

ਐਬਟਸਫੋਰਡ ਪੁਲਿਸ ਵੱਲੋਂ ਨਸ਼ਾ ਤਸਕਰੀ ਅਤੇ ਨਾਜਾਇਜ਼ ਹਥਿਆਰ ਰੱਖਣ ਦੇ ਮਾਮਲੇ ਵਿਚ ਚਾਰਜ ਕੀਤੇ ਗਏ ਇੱਕ 36 ਸਾਲਾ ਨੌਜਵਾਨ ਨੂੰ ਸਾਢੇ ਗਿਆਰਾਂ ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਹ ਜਾਂਚ ਅਪ੍ਰੈਲ 2025 ਵਿਚ ਉਸ ਸਮੇਂ ਸ਼ੁਰੂ ਹੋਈ ਸੀ ਜਦੋਂ ਪੁਲਿਸ ਨੇ ਟਾਈਲਰ ਮਿਸਨ ਨਾਂ ਦੇ ਸ਼ੱਕੀ ਨੂੰ ਡਰਾਈਵਿੰਗ ਤੋਂ ਪਾਬੰਦੀ ਦੇ ਬਾਵਜੂਦ ਗੱਡੀ ਚਲਾਉਂਦੇ ਹੋਏ ਦੇਖ ਕੇ ਗ੍ਰਿਫ਼ਤਾਰ ਕੀਤਾ ਸੀ, ਉਸ ਦੌਰਾਨ ਉਸ ਕੋਲੋਂ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਅਤੇ ਇੱਕ ਹੈਂਡਗਨ ਬਰਾਮਦ ਹੋਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link