17.59C Vancouver
ADS

Apr 5, 2024 4:52 PM - Connect Newsroom

ਲਾਲਜੀਤ ਭੁੱਲਰ ਦੇ ਹੱਕ ’ਚ ਪ੍ਰਚਾਰ ਕਰਦੇ ਵਿਧਾਇਕ ਦੀ ਵੀਡੀਓ ਵਾਇਰਲ

Share On
video-of-mla-campaigning-in-favor-of-laljit-bhullar-went-viral
A video of Sarwan Singh Dhun, MLA from Khemkaran, campaigning in the villages of the constituency for Aam Aadmi Party's Lok Sabha candidate Laljit Singh Bhullar from Khadur Sahib in Punjab has gone viral.(Photo: Facebook/Sarvan Singh Dhun)

ਪੰਜਾਬ ਵਿਚ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਲਈ ਹਲਕੇ ਦੇ ਪਿੰਡਾਂ ਵਿਚ ਚੋਣ ਪ੍ਰਚਾਰ ਲਈ ਉਤਰੇ ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਦੀ ਇੱਕ ਵੀਡੀਓ ਵਾਇਰਲ ਹੋ ਗਈ।

ਲੋਕਾਂ ਵਲੋਂ ਉਨ੍ਹਾਂ ਨੂੰ ਗਲੀ ਵਿਚ ਲੱਗ ਰਹੀਆਂ ਇੱਟਾਂ ਬਾਰੇ ਸ਼ਿਕਾਇਤ ਕੀਤੀ ਗਈ ਸੀ, ਜਿਸ ਦੇ ਜਵਾਬ ਵਿਚ ਉਨ੍ਹਾਂ ਨੇ ਕਿਹਾ ਕਿ ਇਹ ਇੱਟਾਂ ਪੂਰੇ ਪੰਜਾਬ ਵਿਚ ਲਗਾਈਆਂ ਜਾ ਰਹੀਆਂ ਹਨ, ਵੋਟਾਂ ਪਾਉਣੀਆਂ ਪਾਓ, ਘੱਟ ਪੈਣਗੀਆਂ ਤਾਂ ਐੱਮ.ਪੀ. ਨੂੰ ਪੈਣਗੀਆਂ, ਇਹਨਾਂ ਮੈਨੂੰ ਕੀ।

ਉਨ੍ਹਾਂ ਦੀ ਇਹ ਵੀਡੀਓ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਨੇ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਹੈ। ਗੌਰਤਲਬ ਹੈ ਕਿ ਸਰਵਣ ਸਿੰਘ ਧੁੰਨ ‘ਆਪ’ ਦੇ ਹੀ ਵਿਧਾਇਕ ਹਨ।

Latest news

harbour-air-to-acquire-pacific-coastal-airlines-expanding-b-c-network
Punjabi

Harbour Air to Acquire Pacific Coastal Airlines, Expanding B.C. Network

Harbour Air is set to expand its network in British Columbia after announcing an agreement to acquire Pacific Coastal Airlines.
man-who-allegedly-threatened-to-kill-pm-mark-carney-identified
Punjabi

PM ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਪਛਾਣ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਪਛਾਣ Jamie Da Costa ਵਜੋਂ ਹੋਈ ਹੈ ਜੋ ਹੁਣ ਹਿਰਾਸਤ ਵਿੱਚ ਰਹੇਗਾ। ਬੀਤੇ ਦਿਨ ਬਚਾਅ ਪੱਖ ਦੇ ਵਕੀਲ ਨੇ ਅਦਾਲਤ ਵਿੱਚ ਸੁਣਵਾਈ ਦੌਰਾਨ ਦੱਸਿਆ ਕਿ 31 ਸਾਲਾ Da Costa ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਹਿਰਾਸਤ ਵਿੱਚ ਰੱਖਣ ਦਾ ਹੁਕਮ ਦਿੱਤਾ ਗਿਆ ਸੀ। ਮੰਗਲਵਾਰ ਸਵੇਰ ਤੱਕ ਉਹ ਕੈਲਗਰੀ ਰਿਮਾਂਡ ਸੈਂਟਰ ਵਿੱਚ ਬੰਦ ਸੀ।
alberta-safeway-workers-issue-strike-notice-to-sobeys
Punjabi

ਐਲਬਰਟਾ ਦੇ ਸੇਫਵੇਅ ਕਰਮਚਾਰੀਆਂ ਵੱਲੋਂ Sobeys ਨੂੰ ਹੜਤਾਲ ਦਾ ਨੋਟਿਸ ਜਾਰੀ

ਐਲਬਰਟਾ ਵਿੱਚ ਹਜ਼ਾਰਾਂ ਸੇਫ ਵੇਅ ਕਰਮਚਾਰੀਆਂ ਦੀ ਪ੍ਰਤੀਨਿਧਤਾ ਕਰਨ ਵਾਲੀ ਯੂਨੀਅਨ UFCW ਲੋਕਲ 401 ਨੇ ਮੂਲ ਕੰਪਨੀ Sobeys ਨੂੰ ਹੜਤਾਲ ਦਾ ਨੋਟਿਸ ਜਾਰੀ ਕਰ ਦਿੱਤਾ ਹੈ। ਯੂਨੀਅਨ ਦਾ ਕਹਿਣਾ ਹੈ ਕਿ ਜੇਕਰ ਗੱਲਬਾਤ ਰਾਹੀਂ ਕੋਈ ਸਮਝੌਤਾ ਨਹੀਂ ਹੁੰਦਾ, ਤਾਂ ਕਰਮਚਾਰੀ 7 ਅਕਤੂਬਰ ਨੂੰ ਅੱਧੀ ਰਾਤ ਤੋਂ ਹੜਤਾਲ 'ਤੇ ਜਾ ਸਕਦੇ ਹਨ।
uk-may-join-canada-led-defence-security-and-resilience-bank
Punjabi

ਕੈਨੇਡਾ ਦੀ ਅਗਵਾਈ ਵਾਲੇ ਡਿਫੈਂਸ ਬੈਂਕ ਨਾਲ ਜੁੜ ਸਕਦਾ ਹੈ ਯੂ.ਕੇ.

ਕੈਨੇਡਾ ਦੀ ਅਗਵਾਈ ਵਾਲੇ Defence, Security and Resilience Bank ਵਿਚ ਯੂ. ਕੇ. ਸ਼ਾਮਲ ਹੋ ਸਕਦਾ ਹੈ। ਰਿਪੋਰਟਸ ਮੁਤਾਬਕ, ਦੋਹਾਂ ਧਿਰਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਚੱਲ ਰਹੀ ਹੈ, ਇਸ ਬੈਂਕ ਦਾ ਮੁੱਖ ਉਦੇਸ਼ ਸਹਿਯੋਗੀ ਦੇਸ਼ਾਂ ਦੇ ਰੱਖਿਆ ਪ੍ਰੋਜੈਕਟ ਲਈ ਲੰਮੇ ਸਮੇਂ ਅਤੇ ਘੱਟ ਲਾਗਤ ਵਾਲਾ ਕਰਜ਼ਾ ਮੁਹੱਈਆ ਕਰਵਾਉਣਾ ਹੈ।
stephen-harper-praises-carneys-trade-diversification-and-energy-policies
Punjabi

ਸਟੀਫਨ ਹਾਰਪਰ ਨੇ ਕਾਰਨੀ ਦੀ ਟਰੇਡ ਡਾਇਵਰਸੀਫਿਕੇਸ਼ਨ ਤੇ ਐਨਰਜੀ ਨੀਤੀਆਂ ਦੀ ਕੀਤੀ ਸ਼ਲਾਘਾ

ਕੈਨੇਡਾ ਦੇ ਸਾਬਕਾ ਕੰਜ਼ਰਵੇਟਿਵ ਪ੍ਰਧਾਨ ਮੰਤਰੀ ਸਟੀਫਨ ਹਾਰਪਰ ਨੇ ਟੋਰੌਂਟੋ ਵਿਖੇ ਸੰਪੰਨ ਹੋਏ ਦੋ-ਰੋਜ਼ਾ ਕੈਨੇਡਾ ਨਿਵੇਸ਼ ਸੰਮੇਲਨ ਦੇ ਸਮਾਪਤੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਪਾਰਕ ਵਿਭਿੰਨਤਾ ਨੀਤੀਆਂ ਦੀ ਸ਼ਲਾਘਾ ਕੀਤੀ। ਹਾਰਪਰ ਨੇ ਸਰਕਾਰ ਵੱਲੋਂ ਐਨਰਜੀ ਖੇਤਰ ਵਿਚ ਲਏ ਜਾ ਰਹੇ ਫੈਸਲਿਆਂ ਦਾ ਸਮਰਥਨ ਕੀਤਾ ਅਤੇ ਇਹ ਵੀ ਕਿਹਾ ਕਿ ਅਮਰੀਕਾ ਨਾਲ ਟ੍ਰੇਡ ਵਾਰਤਾ ਤੋਂ ਪਿੱਛੇ ਹਟਣ ਤੋਂ ਇਲਾਵਾ ਕੈਨੇਡਾ ਕੋਲ ਕੋਈ ਰਸਤਾ ਨਹੀਂ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link