19.71C Vancouver
ADS

Jun 3, 2020 3:36 PM -

ਪੁਲਿਸ ਅਫ਼ਸਰ ਵਲੋਂ ਇੱਕ ਆਦਮੀ ਨੂੰ ਮੁੱਕੇ ਮਾਰਨ ਦੀ ਵੀਡੀਓ ਦੀ ਜਾਂਚ ਹੋਵੇਗੀ: ਕਲੋਨਾ ਆਰ.ਸੀ.ਐਮ.ਪੀ.

Share On
video-of-officer-seen-punching-driver-to-be-investigated-kelowna-rcmp
The RCMP logo is seen outside Royal Canadian Mounted Police "E" Division Headquarters, in Surrey, B.C., on Friday April 13, 2018. THE CANADIAN PRESS/Darryl Dyck

ਕਲੋਨਾ ਆਰ.ਸੀ.ਐਮ.ਪੀ. ਦੇ ਉੱਚ ਅਫ਼ਸਰ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਉੱਤੇ ਸਾਂਝੀ ਕੀਤੀ ਜਾ ਰਹੀ ਵੀਡੀਓ ਜਿਸ ਵਿੱਚ ਇੱਕ ਅਫ਼ਸਰ ਨੂੰ ਇੱਕ ਡਰਾਈਵਰ ਦੇ ਮੁੱਕਾ ਮਾਰਦੇ ਦੇਖਿਆ ਜਾ ਸਕਦਾ ਹੈ, ਸਾਰੀ ਕਹਾਣੀ ਬਿਆਨ ਨਹੀਂ ਕਰਦੀ।

ਇਹ ਵੀਡੀਓ ਉਦੋਂ ਕਿਸੇ ਵੱਲੋਂ ਫ਼ਿਲਮਾਈ ਗਈ ਸੀ ਜਦ ਸ਼ਨੀਵਾਰ ਨੂੰ ਇੱਕ ਪਾਰਕਿੰਗ ਲਾਟ ਵਿੱਚ ਦੋ ਪੁਲਿਸ ਅਫ਼ਸਰ ਇੱਕ ਆਦਮੀ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਇੱਕ ਤੀਸਰੇ ਅਫਸਰ ਨੇ ਉੱਥੇ ਆਕੇ ਆਦਮੀ ਦੇ ਚਿਹਰੇ ਤੇ ਮੁੱਕੇ ਮਾਰਨੇ ਸ਼ੁਰੂ ਕਰ ਦਿੱਤੇ ਸਨ।

ਸੁਪਰੀਟੈਂਡੈਂਟ ਬ੍ਰੈਂਟ ਮੰਡਲ ਨੇ ਇਸ ਗੱਲ ਨੂੰ ਸਵੀਕਾਰ ਕੀਤਾ ਹੈ ਕਿ ਇਸ ਵੀਡੀਓ ਵਿੱਚ ਦੇਖੀਆਂ ਜਾ ਸਕਦੀਆਂ ਗੱਲਾਂ ਕੁਝ ਲੋਕਾਂ ਲਈ ਕਾਫੀ ਹੈਰਾਨੀਜਨਕ ਹੋ ਸਕਦੀਆਂ ਹਨ ਅਤੇ ਜ਼ਿਆਦਾਤਰ ਮਾਮਲਿਆਂ ਵਿੱਚ ਸ਼ਾਂਤਮਈ ਢੰਗ ਨਾਲ ਗ੍ਰਿਫ਼ਤਾਰੀ ਕਰਨ ਦਾ ਮਕਸਦ ਹੁੰਦਾ ਹੈ।

ਮੰਡਲ ਮੁਤਾਬਕ ਡਰਾਈਵਰ ਕਥਿਤ ਤੌਰ ਤੇ ਗ੍ਰਿਫਤਾਰੀ ਦੌਰਾਨ ਵਿਰੋਧ ਕਰ ਰਿਹਾ ਸੀ ਅਤੇ ਸਥਿਤੀ ਤੇ ਕਾਬੂ ਪਾਉਣ ਲਈ ਤੀਸਰੇ ਪੁਲਿਸ ਅਫ਼ਸਰ ਨੂੰ ਬੁਲਾਇਆ ਗਿਆ।

ਉਨ੍ਹਾਂ ਕਿਹਾ ਕਿ ਜਦ ਤੀਸਰੇ ਅਫਸਰ ਨੇ ਸ਼ੱਕੀ ਨੂੰ ਵਿਰੋਧ ਕਰਦੇ ਦੇਖਿਆ ਤਾਂ ਸਥਿਤੀ ਤੇ ਕਾਬੂ ਪਾਉਣ ਲਈ ਉਸ ਨੇ ਆਦਮੀ ਉਤੇ ਹੱਥ ਚੁੱਕਿਆ।

ਪੁਲਿਸ ਮੁਤਾਬਕ ਅਫਸਰ ਇੱਕ ਗੱਡੀ ਵਿੱਚ ਮੌਜੂਦ ਨਸ਼ੇ ਦੀ ਹਾਲਤ ਵਿੱਚ ਇੱਕ ਆਦਮੀ ਨਾਲ ਸੰਬੰਧਤ ਰਿਪੋਰਟ ਦੇ ਜਵਾਬ ਵਿੱਚ ਉਥੇ ਪਹੁੰਚੇ ਸਨ।

ਪੁਲਿਸ ਦਾ ਕਹਿਣਾ ਹੈ ਕਿ 30 ਸਾਲਾ ਆਦਮੀ ਨੂੰ ਪਹਿਲਾਂ ਆਰ.ਸੀ.ਐੱਮ.ਪੀ. ਡੀਟੈਚਮੈਂਟ ਅਤੇ ਫੇਰ ਮਾਮੂਲੀ ਸੱਟਾਂ ਲਈ ਹਸਪਤਾਲ ਲੈ ਜਾਂਦਾ ਗਿਆ।


Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link