15.52C Vancouver
ADS

May 27, 2022 6:12 PM - ANI

ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ

Share On
vijay-singla-sent-to-14-day-judicial-custody-by-mohali-court
Vijay Singla sent to 14-day judicial custody_ANI

ਮੋਹਾਲੀ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ 'ਆਪ' ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਸਿੰਗਲਾ ਦੇ ਵਕੀਲ ਐੱਚ. ਐੱਸ. ਧਨੋਆ ਨੇ ਕਿਹਾ, "ਇਸ ਲਈ ਇੱਕ ਟ੍ਰਾਇਲ ਕੋਰਟ ਹੋਵੇਗਾ ਅਤੇ ਪੈਨਲ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਜਲਦ ਹੀ ਜ਼ਮਾਨਤ ਲਈ ਅਰਜ਼ੀ ਦੇਵਾਂਗੇ।"

ਗੌਰਤਲਬ ਹੈ ਕਿ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੈ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ। ਜਿਸ ਤੋਂ ਥੋੜ੍ਹੀ ਦੇਰ ਬਾਅਦ ਸਿੰਗਲਾ ਨੂੰ ਭ੍ਰਿਸ਼ਟਾਚਾਰ ਰੋਕੂ ਸ਼ਾਖਾ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ-ਟੋਲਰੈਂਸ ਪਾਲਿਸੀ ਹੈ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸਿੰਗਲਾ ਨੂੰ ਬਰਖਾਸਤ ਕਰਕੇ ਪੁਲਿਸ ਨੂੰ ਮਾਮਲਾ ਦਰਜ ਕਰਨ ਦਾ ਹੁਕਮ ਦਿੱਤਾ।

ਪੰਜਾਬ ਦੇ ਸੀ. ਐੱਮ. ਓ. ਮੁਤਾਬਕ, ਸਿੰਗਲਾ ਨੇ ਅਧਿਕਾਰੀਆਂ ਨੂੰ ਕਾਂਟਰੈਕਟਸ ਲਈ 1 ਫ਼ੀਸਦੀ ਕਮਿਸ਼ਨ ਦੇਣ ਲਈ ਕਿਹਾ ਸੀ ਅਤੇ ਉਨ੍ਹਾਂ ਨੇ ਇਸ ਗੱਲ ਨੂੰ ਕਬੂਲ ਵੀ ਕੀਤਾ ਹੈ।

Latest news

evacuation-alert-issued-for-10-properties-as-konni-lake-wildfire-burns-out-of-control-in-b-c
Punjabi

ਬੀ.ਸੀ. ਦੇ ਕੈਰੀਬੂ ਇਲਾਕੇ ਵਿੱਚ ਜੰਗਲੀ ਅੱਗ ਕਾਰਨ 10 ਪ੍ਰਾਪਰਟੀਜ਼ ਲਈ ਇਵੈਕੂਏਸ਼ਨ ਆਰਡਰ ਜਾਰੀ

ਬੀ. ਸੀ. ਵਿਚ ਵਾਈਲਡ ਫਾਇਰ ਸੀਜ਼ਨ ਦੀ ਸ਼ੁਰੂਆਤ ਵਿਚ ਹੀ ਕੈਰੀਬੂ ਇਲਾਕੇ ਵਿਚ ਬੇਕਾਬੂ ਅੱਗ ਕਾਰਨ ਵੀਰਵਾਰ ਦੇਰ ਰਾਤ ਪ੍ਰਸ਼ਾਸਨ ਨੇ ਇਵੈਕੂਏਸ਼ਨ ਆਰਡਰ ਜਾਰੀ ਕੀਤੇ। ਇਹ ਜੰਗਲੀ ਅੱਗ ਕੋਨੀ ਲੇਕ ਵਿਖੇ ਲੱਗੀ ਹੋਈ ਹੈ, ਜਿਸ ਕਾਰਨ 10 ਪ੍ਰਾਪਰਟੀਆਂ ਨੂੰ ਖਤਰੇ ਦੀ ਚਿਤਾਵਨੀ ਦਿੱਤੀ ਗਈ ।
ceasefire-extension-in-lebanon-followed-by-continued-strikes-in-southern-areas
Punjabi

ਲੇਬਨਾਨ ਵਿੱਚ ਜੰਗਬੰਦੀ ਵਧਾਉਣ ਦੇ ਐਲਾਨ ਦੇ ਬਾਵਜੂਦ ਦੱਖਣੀ ਖੇਤਰਾਂ ਵਿੱਚ ਹਮਲੇ ਜਾਰੀ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਲੇਬਨਾਨ ਵਿੱਚ ਜੰਗਬੰਦੀ ਨੂੰ ਤਿੰਨ ਹਫ਼ਤਿਆਂ ਲਈ ਵਧਾਉਣ ਦਾ ਐਲਾਨ ਕੀਤੇ ਜਾਣ ਦੇ ਬਾਵਜੂਦ ਮੈਦਾਨੀ ਹਾਲਾਤ ਇਸ ਦੇ ਉਲਟ ਨਜ਼ਰ ਆ ਰਹੇ ਹਨ। ਦੱਖਣੀ ਲੇਬਨਾਨ ਦੇ ਪਿੰਡ Deir Aames ਵਿੱਚ ਹਾਲ ਹੀ ਵਿੱਚ ਇਜ਼ਰਾਈਲ ਵੱਲੋਂ ਇੱਕ ਹਵਾਈ ਹਮਲਾ ਹੋਇਆ ਹੈ।
abbotsford-police-arrest-repeat-break-and-enter-suspect-allege-breaches-of-court-ordered-conditions
Punjabi

ਅਦਾਲਤੀ ਸ਼ਰਤਾਂ ਦੀ ਉਲੰਘਣਾ ਤੇ ਹੋਰ ਦੋਸ਼ਾਂ ਤਹਿਤ ਐਬਟਸਫੋਰਡ ਪੁਲਿਸ ਨੇ 35 ਸਾਲਾ ਨੌਜਵਾਨ ਕੀਤਾ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਅਦਾਲਤੀ ਸ਼ਰਤਾਂ ਦੀ ਉਲੰਘਣਾ ਕਰਨ ਅਤੇ ਚੋਰੀ ਦੀ ਇੱਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਦੇ ਦੋਸ਼ ਵਿਚ 35 ਸਾਲਾ ਜਸਕਰਨ ਸਿੰਘ ਨੂੰ ਮੁੜ ਗ੍ਰਿਫ਼ਤਾਰ ਕੀਤਾ ਹੈ। ਜਸਕਰਨ ਨੂੰ ਪਹਿਲਾਂ ਨਵੰਬਰ 2025 ਵਿਚ ਪੀਰਡਨਵਿਲੇ ਰੋਡ 'ਤੇ 32500 ਬਲਾਕ ਵਿਚ ਪੈਂਦੇ ਇੱਕ ਘਰ ਵਿਚ ਸੰਨ੍ਹ ਲਾਉਣ ਦੇ ਮਾਮਲੇ ਵਿਚ ਫੜਿਆ ਗਿਆ ਸੀ, ਜਿਸ ਤੋਂ ਬਾਅਦ ਮਾਰਚ 2026 ਵਿਚ ਅਦਾਲਤ ਨੇ ਉਸ ਨੂੰ 24 ਘੰਟੇ ਅਤੇ ਹਫ਼ਤੇ ਦੇ ਸੱਤੇ ਦਿਨ ਹਾਊਸ ਅਰੈਸਟ ਦੀਆਂ ਸਖ਼ਤ ਸ਼ਰਤਾਂ 'ਤੇ ਰਿਹਾਅ ਕੀਤਾ ਸੀ।
federal-deficit-reaches-25-5b-in-first-11-months-of-2025-26-fiscal-year
Punjabi

2025–26 ਦੇ ਪਹਿਲੇ 11 ਮਹੀਨਿਆਂ ਵਿੱਚ ਫੈਡਰਲ ਘਾਟਾ $25.5 ਬਿਲੀਅਨ ਤੱਕ ਪਹੁੰਚਿਆ

ਕੈਨੇਡਾ ਦੀ ਫੈਡਰਲ ਸਰਕਾਰ ਨੇ ਵਿੱਤੀ ਸਾਲ 2025-26 ਦੇ ਪਹਿਲੇ 11 ਮਹੀਨਿਆਂ ਯਾਨੀ ਅਪ੍ਰੈਲ ਤੋਂ ਫਰਵਰੀ ਦੌਰਾਨ $25.5 ਬਿਲੀਅਨ ਦਾ ਘਾਟਾ ਦਰਜ ਕੀਤਾ ਹੈ। ਵਿੱਤੀ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ, ਇਹ ਘਾਟਾ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਰਹੇ $19.3ਬਿਲੀਅਨ ਦੇ ਮੁਕਾਬਲੇ ਕਾਫੀ ਜ਼ਿਆਦਾ ਹੈ।
flood-alert-issued-for-downtown-peace-river-as-heart-river-levels-rise
Punjabi

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਜਾਰੀ ਕੀਤੀ ਗਈ ਹੜ੍ਹ ਦੀ ਗੰਭੀਰ ਚਿਤਾਵਨੀ

ਉੱਤਰੀ ਐਲਬਰਟਾ ਦੇ ਕਸਬੇ ਪੀਸ ਰਿਵਰ ਵਿੱਚ ਵੀਰਵਾਰ ਸ਼ਾਮ ਨੂੰ ਹੜ੍ਹ ਦੀ ਗੰਭੀਰ ਚਿਤਾਵਨੀ ਜਾਰੀ ਕੀਤੀ ਗਈ। ਪ੍ਰਸ਼ਾਸਨ ਨੇ ਨਿਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਬਹੁਤ ਹੀ ਥੋੜ੍ਹੇ ਸਮੇਂ ਦੇ ਨੋਟਿਸ'ਤੇ ਘਰ ਖਾਲੀ ਕਰਨ ਲਈ ਤਿਆਰ ਰਹਿਣ। ਇਹ ਅਲਰਟ ਸ਼ਾਮ 4:49 ਵਜੇ ਜਾਰੀ ਕੀਤਾ ਗਿਆ, ਜਿਸ ਤੋਂ ਤੁਰੰਤ ਬਾਅਦ ਕਸਬੇ ਵਿੱਚ ਸਟੇਟ ਔਫ ਲੋਕਲ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link