16.57C Vancouver
ADS

Jul 10, 2020 3:21 AM -

ਵਿਕਾਸ ਦੂਬੇ ਦੀ ਐਨਕਾਊਂਟਰ 'ਚ ਮੌਤ 

Share On
vikas-dubey-shot-dead-in-an-encounter
History sheeter Vikas Dubey, who was captured on Friday in Madhya Pradesh's Ujjain has been shot dead in an encounter, while he was trying to flee from police van that met with an accident. Photo-ANI.

ਨਾਮੀ ਅਪਰਾਧੀ ਵਿਕਾਸ ਦੂਬੇ ਨੂੰ ਕਾਨਪੁਰ ਦੇ ਕੋਲ ਪੁਲਿਸ ਦੀ ਗ੍ਰਿਫਤ ਤੋਂ ਭੱਜਣ ਦੀ ਕੋਸ਼ਿਸ਼ ਦੌਰਾਨ ਐਨਕਾਊਂਟਰ 'ਚ ਮਾਰ ਦਿੱਤਾ ਗਿਆ ਹੈ।

ਉਹ ਪੁਲਿਸ ਦੀ ਗ੍ਰਿਫਤ ਤੋਂ ਉਸ ਵੇਲੇ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਜਦ ਉੱਤਰ ਪ੍ਰਦੇਸ਼ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੀ ਵੈਨ, ਜਿਸ ਵਿੱਚ ਉਸ ਨੂੰ ਕਾਨਪੁਰ ਲਿਆਂਦਾ ਜਾ ਰਿਹਾ ਸੀ, ਉਹ ਹਾਦਸੇ ਦਾ ਸ਼ਿਕਾਰ ਹੋ ਕੇ ਪਲਟ ਗਈ ਸੀ।

ਇਸੇ ਦੌਰਾਨ ਉਸ ਨੇ ਮੌਕੇ ਤੋਂ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਉਸ ਨੂੰ ਗੋਲੀ ਮਾਰ ਦਿੱਤੀ ਗਈ।

ਵਿਕਾਸ ਦੁਬੇ ਨੂੰ ਸ਼ੁੱਕਰਵਾਰ ਨੂੰ ਉਜੈਨ 'ਚ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ ਸੀ ਜਦ ਉਹ ਇੱਕ ਮੰਦਿਰ 'ਚ ਪਹੁੰਚਿਆ ਸੀ। ਉਸ ਨੂੰ ਇੱਕ ਗਾਰਡ ਨੇ ਪਛਾਣ ਲਿਆ ਸੀ ਅਤੇ ਬਾਅਦ ਵਿੱਚ ਉਸ ਨੂੰ ਪੁਲਿਸ ਨੇ ਆ ਕੇ ਕਾਬੂ ਕੀਤਾ ਸੀ।

ਪੁਲਿਸ ਦੇ ਵਾਹਨ ਕੋਲ ਖੜਾ ਵਿਕਾਸ ਦੂਬੇ ਉੱਚੀ ਆਵਾਜ਼ 'ਚ ਕਹਿੰਦਾ ਸੁਣਾਈ ਦਿੱਤਾ ਸੀ ਕਿ ਉਹ ਕਾਨਪੁਰ ਵਾਲਾ ਵਿਕਾਸ ਦੂਬੇ ਹੈ।

ਇਹ ਅਪਰਾਧੀ 6 ਦਿਨ ਤੋਂ ਫਰਾਰ ਚੱਲ ਰਿਹਾ ਸੀ।

ਉਹ ਚੌਬੇਪੁਰ ਦੇ ਕੋਲ ਬਿਕਰੂ ਪਿੰਡ 'ਚ ਹੋਏ ਐਨਕਾਊਂਟਰ ਦੌਰਾਨ ਮਾਰੇ ਗਏ 8 ਪੁਲਿਸ ਵਾਲਿਆਂ ਦੇ ਮਾਮਲੇ 'ਚ ਮੁੱਖ ਦੋਸ਼ੀ ਸੀ।

ਇਹ ਘਟਨਾ ਉਸ ਵੇਲੇ ਵਾਪਰੀ ਸੀ ਜਦ ਵਿਕਾਸ ਦੂਬੇ ਨੂੰ ਕਾਬੂ ਕਰਨ ਗਏ ਪੁਲਿਸ ਵਾਲਿਆਂ ਦੀ ਟੀਮ 'ਤੇ ਉਸ ਨੇ ਸਾਥੀਆਂ ਨਾਲ ਮਿਲ ਕੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ ਸੀ।

ਦੂਬੇ ਘਟਨਾ ਤੋਂ ਬਾਅਦ ਫਰਾਰ ਹੋ ਗਿਆ ਸੀ ਅਤੇ ਬਾਅਦ ਵਿੱਚ ਉਸ 'ਤੇ 5 ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।

Latest news

dr-gurpreet-kaur-sends-legal-notices-to-sukhpal-khaira-and-bikram-majithia
Punjabi

ਡਾ. ਗੁਰਪ੍ਰੀਤ ਕੌਰ ਨੇ ਸੁਖਪਾਲ ਖਹਿਰਾ ਤੇ ਬਿਕਰਮ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ

ਪੰਜਾਬ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਭੇਜਿਆ ਗਿਆ ਹੈ। ਡਾ. ਗੁਰਪ੍ਰੀਤ ਕੌਰ ਵੱਲੋਂ ਨੋਟਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਸੁਖਪਾਲ ਸਿੰਘ ਖਹਿਰਾ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਨਾਲ ਸਬੰਧਤ ਕਥਿਤ ਤੌਰ ’ਤੇ ਝੂਠੀ, ਬਦਨਾਮੀ ਵਾਲੀ ਅਤੇ ਇਤਰਾਜ਼ਯੋਗ ਸਮੱਗਰੀ, ਗ੍ਰਾਫਿਕ ਪੋਸਟਰ ਅਤੇ ਵੀਡੀਓਜ਼ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤੇ ਗਏ ਹਨ।
vancouver-police-officer-kal-dosanjh-suspended-after-fraud-theft-charges
Punjabi

ਫਰਾਡ ਤੇ ਚੋਰੀ ਦੇ ਮਾਮਲਿਆਂ ’ਚ ਵੈਨਕੂਵਰ ਪੁਲਿਸ ਅਫਸਰ ਕਲਵਿੰਦਰ ਦੋਸਾਂਝ ਸਸਪੈਂਡ

ਵੈਨਕੂਵਰ ਪੁਲਿਸ ਨੇ ਔਫੀਸਰ ਕਲਵਿੰਦਰ ਉਰਫ਼ Kal ਦੋਸਾਂਝ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਇਸ ਮਾਮਲੇ ਵਿਚ ਨਿਊਜ਼ ਕਾਨਫਰੰਸ ਦੌਰਾਨ ਵੈਨਕੂਵਰ ਪੁਲਿਸ ਦੇ Chief Steve Rai ਨੇ ਇਸ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ 50 ਸਾਲਾ ਦੋਸਾਂਝ ਨੂੰ $5,000 ਤੋਂ ਵੱਧ ਦੇ ਫਰਾਡ ਅਤੇ ਚੋਰੀ ਦੇ 4-4 ਮਾਮਲਿਆਂ ਵਿਚ ਚਾਰਜ ਕੀਤਾ ਗਿਆ ਹੈ ਅਤੇ ਇੱਕ ਮਾਮਲਾ ਵਿਸ਼ਵਾਸਘਾਤ ਦਾ ਲਗਾਇਆ ਗਿਆ ਹੈ।
fourth-accused-in-ryan-nagy-murder-case-sentenced-to-7-years-in-prison
Punjabi

Ryan Nagy ਕਤਲ ਕੇਸ ’ਚ ਚੌਥੀ ਮੁਲਜ਼ਮ ਨੂੰ 7 ਸਾਲ ਦੀ ਸਜ਼ਾ

ਬਰਨਬੀ ਵਿਚ ਤਿੰਨ ਸਾਲ ਪਹਿਲਾਂ ਇੱਕ ਘਰ ਵਿਚ ਹੋਏ ਹਮਲੇ ਦੌਰਾਨ ਮਾਰੇ ਗਏ 19 ਸਾਲਾ ਨੌਜਵਾਨ Ryan Nagy ਦੇ ਕਤਲ ਦੇ ਮਾਮਲੇ ਵਿਚ ਇੱਕ 23 ਸਾਲਾ ਲੜਕੀ ਨੂੰ ਸੱਤ ਸਾਲ ਦੀ ਸਜ਼ਾ ਸੁਣਾਈ ਗਈ ਹੈ, ਜੋ ਇਸ ਕੇਸ ਵਿਚ ਚੌਥੀ ਅਤੇ ਆਖਰੀ ਮੁਲਜ਼ਮ ਸੀ। ਸ਼ੁੱਕਰਵਾਰ ਨੂੰ ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਨੇ ਦੱਸਿਆ ਕਿ Rhoda Diabikulu ਨੇ ਇਸ ਸਾਲ ਮਾਰਚ ਵਿਚ ਗੈਰ-ਇਰਾਦਤਨ ਕਤਲ ਦਾ ਗੁਨਾਹ ਕਬੂਲ ਕੀਤਾ ਸੀ, ਜਿਸ ਤੋਂ ਬਾਅਦ ਮੰਗਲਵਾਰ ਨੂੰ ਉਸ ਨੂੰ ਸਜ਼ਾ ਸੁਣਾਈ ਗਈ।
275-indians-still-missing-after-severe-floods-along-nepal-tibet-border
Punjabi

ਨੇਪਾਲ-ਤਿੱਬਤ ਸਰਹੱਦ ’ਤੇ ਹੜ੍ਹ: 275 ਭਾਰਤੀ ਨਾਗਰਿਕ ਲਾਪਤਾ, 166 ਸੁਰੱਖਿਅਤ ਬਚਾਏ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੱਤੀ ਹੈ ਕਿ ਨੇਪਾਲ-ਤਿੱਬਤ ਸਰਹੱਦ 'ਤੇ ਆਏ ਭਿਆਨਕ ਹੜ੍ਹਾਂ ਤੋਂ ਬਾਅਦ 275 ਭਾਰਤੀ ਨਾਗਰਿਕ ਹਾਲੇ ਵੀ ਲਾਪਤਾ ਹਨ, ਜਦਕਿ 166 ਹੋਰਨਾਂ ਨੂੰ ਸੁਰੱਖਿਅਤ ਬਚਾਅ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਦੱਸਿਆ ਕਿ 1,907 ਭਾਰਤੀ ਨਾਗਰਿਕ ਚੀਨ ਤੋਂ ਸੁਰੱਖਿਅਤ ਤਰੀਕੇ ਨਾਲ ਨੇਪਾਲ ਪਹੁੰਚ ਗਏ ਹਨ।
poilievre-blasts-liberal-government-over-42-000-jobs-lost-in-august
Punjabi

ਅਗਸਤ ’ਚ 42 ਹਜ਼ਾਰ ਨੌਕਰੀਆਂ ਗਈਆਂ, ਪੌਲੀਐਵ ਨੇ ਲਿਬਰਲ ਸਰਕਾਰ ਨੂੰ ਘੇਰਿਆ

ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੇ ਸਟੈਟਿਸਟਿਕਸ ਕੈਨੇਡਾ ਦੀ ਤਾਜ਼ਾ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਲਿਬਰਲ ਸਰਕਾਰ 'ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਗਸਤ ਮਹੀਨੇ ਦੌਰਾਨ ਦੇਸ਼ ਵਿਚੋਂ 42,000 ਨੌਕਰੀਆਂ ਦਾ ਖ਼ਤਮ ਹੋਣਾ ਬੇਹੱਦ ਚਿੰਤਾਜਨਕ ਹੈ ਅਤੇ ਲਿਬਰਲ ਸਰਕਾਰ ਦੇ ਉੱਚ ਟੈਕਸ, ਲਾਲ ਫ਼ੀਤਾਸ਼ਾਹੀ ਅਤੇ ਬੇਲੋੜੀ ਬਿਊਰੋਕਰੇਸੀ ਕੈਨੇਡਾ ਵਿਚ ਰੁਜ਼ਗਾਰ ਦੇ ਮੌਕਿਆਂ ਦਾ ਗਲਾ ਘੁੱਟ ਰਹੀ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link