16.57C Vancouver
ADS

Jul 11, 2020 1:36 AM -

ਵਿਕਾਸ ਦੂਬੇ ਦੇ ਪਿਤਾ ਨੇ ਪੁਲਿਸ ਦੀ ਕਾਰਵਾਈ ਨੂੰ ਦੱਸਿਆ ਸਹੀ, ਕਿਹਾ ਪੁੱਤਰ ਨੇ ਕਦੀ ਸੁਣੀ-ਮੰਨੀ ਹੀ ਨਹੀਂ

Share On
vikas-dubeys-father-supports-police-action-says-his-son-committed-unforgivable-sin
"The Uttar Pradesh administration has done the right thing by taking action against my son," said an old and feeble Ram Kumar Dubey, father of gangster Vikas Dubey. Photo-ANI

ਪੁਲਿਸ ਨਾਲ ਮੁਕਾਬਲੇ 'ਚ ਮਾਰੇ ਗਏ ਨਾਮੀ ਅਪਰਾਧੀ ਵਿਕਾਸ ਦੂਬੇ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੇਟੇ ਨਾਲ ਅਜਿਹਾ ਹੀ ਹੋਣਾ ਚਾਹੀਦਾ ਸੀ।

ਰਾਮ ਕੁਮਾਰ ਦੂਬੇ ਨੇ ਕਿਹਾ, "ਉੱਤਰ ਪ੍ਰਦੇਸ਼ ਪ੍ਰਸ਼ਾਸਨ ਨੇ ਮੇਰੇ ਪੁੱਤਰ ਖਿਲਾਫ਼ ਸਹੀ ਕਾਰਵਾਈ ਕੀਤੀ ਹੈ।"

ਪਿਤਾ ਨੇ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਨੇ 8 ਪੁਲਿਸ ਵਾਲਿਆਂ ਨੂੰ ਕਤਲ ਕੀਤਾ ਸੀ ਜਿਸ ਦੇ ਲਈ ਉਸ ਨੂੰ ਮੁਆਫ ਨਹੀਂ ਕੀਤਾ ਜਾ ਸਕਦਾ ਸੀ।

ਉਨ੍ਹਾਂ ਕਿਹਾ, "ਜੇਕਰ ਉਸ ਨੇ ਕਦੀ ਸਾਡੀ ਸੁਣੀ ਹੁੰਦੀ, ਤਾਂ ਉਸ ਦੇ ਨਾਲ ਕਦੀ ਅਜਿਹਾ ਨਾ ਹੁੰਦਾ।

ਵਿਕਾਸ ਨੇ ਕਦੀ ਵੀ ਸਾਡੀ ਮਦਦ ਨਹੀਂ ਕੀਤੀ।

ਉਸ ਦੇ ਕਾਰਨ ਸਾਡੇ ਪੁਸ਼ਤੈਨੀ ਘਰ ਨੂੰ ਵੀ ਢਹਿ ਢੇਰੀ ਕਰ ਦਿੱਤਾ ਗਿਆ।

ਉਸ ਨੇ 8 ਪੁਲਿਸ ਵਾਲਿਆਂ ਨੂੰ ਕਤਲ ਕਰ ਦਿੱਤਾ। ਜੇਕਰ ਪੁਲਿਸ ਨੇ ਇਹ ਕਾਰਵਾਈ ਨਾ ਕੀਤੀ ਹੁੰਦੀ ਤਾਂ ਕੱਲ ਨੂੰ ਕਿਸੇ ਹੋਰ ਨੇ ਵੀ ਅਜਿਹੀਆਂ ਹੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ।"

ਉਨ੍ਹਾਂ ਇਹ ਵੀ ਕਿਹਾ ਕਿ ਉਹ ਆਪਣੇ ਬੇਟੇ ਦੇ ਸੰਸਕਾਰ 'ਚ ਵੀ ਸ਼ਾਮਿਲ ਨਹੀਂ ਹੋ ਰਹੇ।

ਯਾਦ ਰਹੇ ਵਿਕਾਸ ਦੂਬੇ ਦਾ ਅੱਜ ਕਾਨਪੁਰ 'ਚ ਸੰਸਕਾਰ ਕਰ ਦਿੱਤਾ ਗਿਆ।

ਸੰਸਕਾਰ ਮੌਕੇ ਉਸ ਦੀ ਪਤਨੀ, ਛੋਟਾ ਪੁੱਤਰ ਅਤੇ ਸਾਲਾ ਮੌਜੂਦ ਸਨ, ਪਰ ਕੋਈ ਹੋਰ ਪਰਿਵਾਰਿਕ ਮੈਂਬਰ ਸੰਕਸਕਾਰ 'ਚ ਸ਼ਾਮਿਲ ਨਹੀਂ ਹੋਇਆ।

Latest news

canada-eu-to-forge-a-new-strategic-partnership-geneviève-tuts
Punjabi

ਕੈਨੇਡਾ-ਯੂਰਪੀ ਯੂਨੀਅਨ ਵਿਚਾਲੇ ਬਣੇਗੀ ਨਵੀਂ ਰਣਨੀਤਕ ਸਾਂਝੇਦਾਰੀ : Geneviève Tuts

ਕੈਨੇਡਾ ਵਿਚ ਯੂਰਪੀ ਯੂਨੀਅਨ ਦੀ ਰਾਜਦੂਤ Geneviève Tuts ਨੇ ਖੁਲਾਸਾ ਕੀਤਾ ਹੈ ਕਿ ਈ. ਯੂ. ਅਤੇ ਔਟਵਾ ਵਿਚਕਾਰ ਇੱਕ ਬੇਮਿਸਾਲ ਰਣਨੀਤਕ ਭਾਈਵਾਲੀ ਹੋਣ ਜਾ ਰਹੀ ਹੈ। ਇਹ ਬਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਵੱਲੋਂ ਅਗਲੇ ਹਫ਼ਤੇ ਫਰਾਂਸ ਦੇ ਸਟ੍ਰਾਸਬਰਗ ਵਿਖੇ ਯੂਰਪੀਅਨ ਪਾਰਲੀਮੈਂਟ ਨੂੰ ਸੰਬੋਧਨ ਕਰਨ ਤੋਂ ਠੀਕ ਪਹਿਲਾਂ ਆਇਆ ਹੈ, ਜਿੱਥੇ ਉਹ ਇੱਕ ਗੈਰ-ਯੂਰਪੀਅਨ ਲੀਡਰ ਵਜੋਂ ਮਿਲੇ ਵਿਸ਼ੇਸ਼ ਸੱਦੇ 'ਤੇ ਪਹੁੰਚ ਰਹੇ ਹਨ।
bc-forestry-sector-urges-urgent-action-writes-to-premier-eby
Punjabi

ਬੀ.ਸੀ. ਦੇ ਫੋਰੈਸਟਰੀ ਸੈਕਟਰ ਲਈ ਤੁਰੰਤ ਕਦਮ ਚੁੱਕਣ ਦੀ ਮੰਗ, ਪ੍ਰੀਮੀਅਰ ਈਬੀ ਨੂੰ ਲਿਖੀ ਚਿੱਠੀ

ਬੀ.ਸੀ. ਦੇ ਜੰਗਲਾਤ ਖੇਤਰ ਨਾਲ ਜੁੜੀਆਂ ਪ੍ਰਮੁੱਖ ਜਥੇਬੰਦੀਆਂ ਨੇ ਪ੍ਰੀਮੀਅਰ ਡੇਵਿਡ ਈਬੀ ਨੂੰ ਇੱਕ ਚਿੱਠੀ ਲਿਖ ਕੇ ਸੂਬੇ ਦੇ ਜੰਗਲਾਤ ਉਦਯੋਗ ਲਈ ਤੁਰੰਤ ਕਦਮ ਚੁੱਕਣ ਦੀ ਮੰਗ ਕੀਤੀ ਹੈ। ਬੀਸੀ ਕੌਂਸਲ ਆਫ਼ ਫਾਰੈਸਟ ਇੰਡਸਟਰੀਜ਼, ਬੀਸੀ ਵੁੱਡ ਅਤੇ ਯੂਨਾਈਟਿਡ ਸਟੀਲਵਰਕਰਜ਼ ਵਲੋਂ ਸਾਂਝੇ ਤੌਰ 'ਤੇ ਇਸ ਮਹੀਨੇ ਸੂਬਾ ਸਰਕਾਰ ਨੂੰ ਲਿਖੀ ਗਈ ਇਸ ਚਿੱਠੀ ਵਿਚ ਪ੍ਰੀਮੀਅਰ ਦੀ ਅਗਵਾਈ ਵਿਚ Forestry Crisis Action Group ਦਾ ਗਠਨ ਕਰਨ ਦੀ ਅਪੀਲ ਕੀਤੀ ਗਈ ਹੈ।
canada-eases-study-rules-for-temporary-foreign-workers-allows-up-to-6-months-of-study-without-permit
Punjabi

ਕੈਨੇਡਾ 'ਚ ਅਸਥਾਈ ਵਿਦੇਸ਼ੀ ਕਾਮਿਆਂ ਨੂੰ ਵੱਡੀ ਰਾਹਤ, ਬਿਨਾਂ ਸਟੱਡੀ ਪਰਮਿਟ 6 ਮਹੀਨੇ ਤੱਕ ਪੜ੍ਹਾਈ ਦੀ ਇਜਾਜ਼ਤ

ਕੈਨੇਡਾ ਸਰਕਾਰ ਨੇ ਦੇਸ਼ ਵਿਚ ਪਹਿਲਾਂ ਤੋਂ ਮੌਜੂਦ ਅਸਥਾਈ ਵਿਦੇਸ਼ੀ ਕਾਮਿਆਂ ਲਈ ਇੱਕ ਵੱਡੀ ਰਾਹਤ ਦਾ ਐਲਾਨ ਕੀਤਾ ਹੈ, ਜਿਸ ਤਹਿਤ ਉਹ ਬਿਨਾਂ ਸਟੱਡੀ ਪਰਮਿਟ ਅਪਲਾਈ ਕੀਤੇ 6 ਮਹੀਨਿਆਂ ਤੱਕ ਪੜ੍ਹਾਈ ਜਾਂ ਕੋਈ ਸ਼ੌਰਟ-ਟਰਮ ਕੋਰਸ ਕਰ ਸਕਦੇ ਹਨ। IRCC ਮੁਤਾਬਕ, ਇਹ ਅਸਥਾਈ ਛੋਟ ਖ਼ਾਸ ਤੌਰ 'ਤੇ ਨਰਸਾਂ, ਪ੍ਰਯੋਗਸ਼ਾਲਾ ਤਕਨੀਸ਼ੀਅਨ ਅਤੇ ਡਿਮਾਂਡ ਵਾਲੇ ਵੱਖ-ਵੱਖ ਹੁਨਰਮੰਦ ਪੇਸ਼ੇਵਰਾਂ ਨੂੰ ਧਿਆਨ ਵਿਚ ਰੱਖ ਕੇ ਲਿਆਂਦੀ ਗਈ ਹੈ।
tariff-war-could-push-up-prices-at-canadian-retail-stores
Punjabi

ਟੈਰਿਫ ਵਾਰ ਦਾ ਅਸਰ: ਕੈਨੇਡਾ ਦੇ ਰਿਟੇਲ ਸਟੋਰਾਂ ’ਤੇ ਵਧ ਸਕਦੀਆਂ ਨੇ ਕੀਮਤਾਂ

ਕੈਨੇਡਾ ਦੇ ਰਿਟੇਲ ਸਟੋਰਾਂ 'ਤੇ ਟੈਰਿਫ ਵਾਰ ਕਾਰਨ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ, ਸਟੋਰਾਂ ਕੋਲ ਅਜੇ ਪਹਿਲਾਂ ਤੋਂ ਮੌਜੂਦ inventory ਨੂੰ ਖ਼ਤਮ ਕਰਨ ਅਤੇ ਨਵੇਂ ਟੈਰਿਫ ਵਾਲਾ ਸਾਮਾਨ ਮੰਗਵਾਉਣ ਵਿਚ ਕੁਝ ਸਮਾਂ ਲੱਗੇਗਾ।
85-year-old-man-killed-by-stray-bullet-in-burnaby-apartment
Punjabi

ਬਰਨਬੀ ਵਿੱਚ Stray Bullet ਲੱਗਣ ਕਾਰਨ 85 ਸਾਲਾ ਬਜ਼ੁਰਗ ਦੀ ਮੌਤ

ਬਰਨਬੀ ਵਿੱਚ ਇੱਕ ਘਰ ਦੇ ਅੰਦਰ 85 ਸਾਲਾ ਬਜ਼ੁਰਗ ਦੀ ਇੱਕ stray bullet ਲੱਗਣ ਕਾਰਨ ਮੌਤ ਹੋ ਗਈ।ਇੰਟੈਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਮੁਤਾਬਕ, ਮ੍ਰਿਤਕ ਦੀ ਬੌਡੀ 30 ਅਗਸਤ ਨੂੰ ਕਿੰਗਸਵੇ ਦੇ 7400 ਬਲਾਕ ਵਿਚ ਸਥਿਤ ਉਸ ਦੇ apartment ਵਿਚੋਂ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link