12.33C Vancouver
ADS

Jul 28, 2022 3:29 PM - ANI

ਵਿਨੋਦ ਘਈ ਹੀ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਸੰਭਾਲਣਗੇ ਅਹੁਦਾ : ਭਗਵੰਤ ਮਾਨ

Share On
vinod-ghai-to-take-over-as-punjab-advocate-general-bhagwant-mann
Punjab Cheif Minister Bhagwant Mann (Photo : ANI)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਉੱਘੇ ਵਕੀਲ ਵਿਨੋਦ ਘਈ ਪੰਜਾਬ ਦੇ ਅਗਲੇ ਐਡਵੋਕੇਟ ਜਨਰਲ ਹੋਣਗੇ।

ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਹਰ ਆਉਣ ਤੋਂ ਬਾਅਦ ਮਾਨ ਨੇ ਕਿਹਾ, "ਉਹ ਇੱਕ ਕਾਬਲ ਵਕੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਪੰਜਾਬ ਦੇ ਮਾਮਲਿਆਂ ਦੀ ਸਹੀ ਢੰਗ ਨਾਲ ਵਕਾਲਤ ਕਰਨਗੇ।"

ਮਾਨ ਨੇ ਇਹ ਵੀ ਦੱਸਿਆ ਕਿ ਮੰਤਰੀ ਮੰਡਲ ਨੇ ਆਗਾਮੀ ਝੋਨੇ ਦੀ ਵਾਢੀ ਦੇ ਸੀਜ਼ਨ ਲਈ ਨਵੀਂ ਮਿਲਿੰਗ ਨੀਤੀ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਨਵੀਂ ਨੀਤੀ ਨਾਲ ਝੋਨੇ ਦੀ ਤਸਕਰੀ ਕਰਨ ਵਾਲੇ ਮਾਫ਼ੀਆ ਨੂੰ ਠੱਲ੍ਹ ਪਵੇਗੀ।

ਇਸ ਦੇ ਨਾਲ ਹੀ ਭਗਵੰਤ ਮਾਨ ਨੇ ਇਹ ਵੀ ਐਲਾਨ ਕੀਤਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ, ਜਿਨ੍ਹਾਂ ਦੀ ਸਜ਼ਾ ਪੂਰੀ ਹੋਣ ਵਾਲੀ ਹੈ ਜਾਂ ਜੋ ਵਿਕਲਾਂਗ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੈਦੀਆਂ ਦੀ ਸਜ਼ਾ 15 ਅਗਸਤ ਨੂੰ ਪੂਰੀ ਹੋਣ ਦੇ ਬਿਲਕੁਲ ਨੇੜੇ ਹੈ, ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਧੀ ਸਜ਼ਾ ਪੂਰੀ ਕਰ ਚੁੱਕੀਆਂ ਸਾਰੀਆਂ ਔਰਤਾਂ ਨੂੰ ਵੀ ਰਿਹਾਅ ਕੀਤਾ ਜਾਵੇਗਾ, ਜਿਸ ਵਿਚ ਅੰਗਹੀਣ ਔਰਤਾਂ ਨੂੰ ਪਹਿਲ ਦਿੱਤੀ ਜਾਵੇਗੀ।

Latest news

karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link