12.22C Vancouver
ADS

Sep 7, 2023 7:05 PM - Connect News

ਵੈਨਕਵੂਰ 'ਚ ਪਾਣੀ ਦੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਹੋਏ ਭਾਰੀ ਜੁਰਮਾਨੇ

Share On
violators-of-water-restrictions-in-vancouver-face-hefty-fines
Violators can be fined up to $500

ਵੈਨਕਵੂਰ ਦੇ ਬਾਈਲਾਅ ਅਫਸਰ ਪਾਣੀ ਦੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਜੁਰਮਾਨੇ ਕਰ ਰਹੇ ਹਨ।

ਸਿਟੀ ਦੇ ਅਨੁਸਾਰ 3 ਸਤੰਬਰ ਤੱਕ ਅਧਿਕਾਰੀਆਂ ਨੇ 152 ਟਿਕਟਾਂ ਦਿੱਤੀਆਂ ਹਨ।

ਦਰਅਸਲ 4 ਅਗਸਤ ਤੋਂ ਵੈਨਕੂਵਰ ਰੀਜਨ ਪਾਣੀ ਸਬੰਧੀ ਪਾਬੰਦੀਆਂ ਦੀ ਸਟੇਜ-2 ਵਿੱਚ ਦਾਖ਼ਲ ਹੋ ਗਿਆ ਸੀ।

ਜਿਸ ਵਿੱਚ ਇਹ ਹਦਾਇਤਾਂ ਦਿੱਤੀਆਂ ਗਈਆਂ ਸਨ ਕਿ ਰੈਜ਼ੀਡੈਂਟਸ ਆਪਣੇ ਵਿਹੜਿਆਂ ਵਿਚ ਲੱਗੇ ਘਾਹ ਨੂੰ ਪਾਣੀ ਨਹੀਂ ਦੇ ਸਕਣਗੇ ਕਿਉਂਕਿ ਰੀਜਨ ਨੇ ਪੀਣ ਵਾਲੇ ਪਾਣੀ ਨੂੰ ਬਣਾਉਣ ਲਈ ਪਾਣੀ ਦੀ ਵਰਤੋਂ ‘ਤੇ ਕੁਝ ਪਾਬੰਦੀਆਂ ਲਗਾ ਦਿੱਤੀਆਂ ਸਨ।

ਉਲੰਘਣਾ ਕਰਨ ਵਾਲੇ ਨੂੰ 500 ਡਾਲਰ ਤੱਕ ਦਾ ਜੁਰਮਾਨਾ ਹੋ ਸਕਦਾ ਹੈ।

ਪਰ ਫਿਰ ਵੀ ਕੁੱਝ ਲੋਕਾਂ ਨੇ ਪਾਣੀ ਦੀਆਂ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ।

ਸਿਟੀ ਦੇ ਅਨੁਸਾਰ ਕੁੱਲ ਮਿਲਾ ਕੇ 1 ਮਈ ਤੋਂ 3 ਸਤੰਬਰ ਤੱਕ 732 ਚੇਤਾਵਨੀਆਂ ਤੋਂ ਇਲਾਵਾ 496 ਟਿਕਟਾਂ ਜਾਰੀ ਕੀਤੀਆਂ ਗਈਆਂ ਸਨ।

ਇਹਨਾਂ ਚੇਤਾਵਨੀਆਂ ਵਿੱਚੋਂ 527 ਸਟੇਜ-1 ਦੀ ਉਲੰਘਣਾ ਲਈ ਜੋ 4 ਅਗਸਤ ਤੋਂ ਪਹਿਲਾਂ ਸਨ, ਜਦਕਿ 205 ਸਟੇਜ-2 ਦੀ ਉਲੰਘਣਾ ਲਈ ਜੋ 4 ਅਗਸਤ ਤੋਂ ਬਾਅਦ ਜਾਰੀ ਹੋਈਆਂ ਹਨ।

ਐਮਰਜੈਂਸੀ ਮੈਨੇਜਮੈਂਟ ਮੰਤਰੀ ਬੋਇਨ ਮਾ ਦਾ ਕਹਿਣਾ ਹੈ ਕਿ ਬ੍ਰਿਟਿਸ਼ ਕੋਲੰਬੀਆ ਇਸ ਸਮੇਂ ਸੋਕੇ ਦਾ ਸਾਹਮਣਾ ਕਰ ਰਿਹਾ ਹੈ, ਜਿਸ ਕਰਕੇ ਇਹ ਫੈਸਲਾ ਕੀਤਾ ਗਿਆ ਸੀ।

ਜ਼ਿਕਰਯੋਗ ਹੈ ਕਿ ਸਟੇਜ-2 ਦੇ ਤਹਿਤ ਰੈਜ਼ੀਡੈਂਟਸ ਨੂੰ ਆਪਣੇ ਲਾਅਨ 'ਚ ਪਾਣੀ ਲਾਉਣ ਲਈ ਪਾਣੀ ਛਿੜਕਣ ਵਾਲੇ ਸਪਰਿੰਕਲਰ, ਘਰਾਂ ਵਿੱਚ ਸਵੇਰੇ 5 ਤੋਂ ਸਵੇਰੇ 9 ਵਜੇ ਤੱਕ ਅਤੇ ਨੌਨ ਰੈਜ਼ੀਡੈਨਸ਼ਲ ਪ੍ਰੌਪਰਟੀਜ਼ ‘ਤੇ ਸਵੇਰੇ 4 ਵਜੇ ਤੋਂ ਸਵੇਰੇ 9 ਵਜੇ ਤੱਕ ਵਰਤੇ ਜਾ ਸਕਣਗੇ।

Latest news

alberta-could-see-billions-in-budget-surplus-amid-high-oil-prices
Punjabi

ਐਲਬਰਟਾ ਨੂੰ ਤੇਲ ਦੀਆਂ ਉੱਚੀਆਂ ਕੀਮਤਾਂ ਨਾਲ ਵੱਡੇ ਸਰਪਲੱਸ ਦੀ ਉਮੀਦ

ਐਲਬਰਟਾ ਸਰਕਾਰ ਨੂੰ ਕੱਚੇ ਤੇਲ ਦੀਆਂ ਉੱਚੀਆਂ ਕੀਮਤਾਂ ਦੇ ਚੱਲਦਿਆਂ ਚਾਲੂ ਵਿੱਤੀ ਸਾਲ ਵਿੱਚ ਅਰਬਾਂ ਡਾਲਰਾਂ ਦਾ ਬਜਟ ਸਰਪਲੱਸ ਹੋਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ।ਯੂਨੀਵਰਸਿਟੀ ਔਫ ਕੈਲਗਰੀ ਦੇ ਪ੍ਰੋਫੈਸਰ Trevor Tombe ਅਨੁਸਾਰ, ਸਰਕਾਰ ਕੋਲ ਇਸ ਵਿੱਤੀ ਸਾਲ ਵਿੱਚ ਹੁਣ ਤੱਕ $3.8 ਬਿਲੀਅਨ ਦਾ ਸਰਪਲੱਸ ਇਕੱਠਾ ਹੋ ਚੁੱਕਾ ਹੈ।
trump-says-us-will-maintain-total-control-over-strait-of-hormuz
Punjabi

ਹੋਰਮੁਜ਼ ਜਲ ਮਾਰਗ ’ਤੇ ਅਮਰੀਕਾ ਦਾ ‘ਪੂਰਾ ਕੰਟਰੋਲ’: ਟਰੰਪ ਦਾ ਦਾਅਵਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਫਿਰ ਤੋਂ ਦਾਅਵਾ ਕੀਤਾ ਕਿ ਅਮਰੀਕਾ ਦਾ ਹੋਰਮੁਜ਼ ਜਲ ਮਾਰਗ 'ਤੇ ਪੂਰਾ ਕੰਟਰੋਲ ਹੈ ਅਤੇ ਉਹ ਇਸ ਕੰਟਰੋਲ ਨੂੰ ਕਾਇਮ ਰੱਖੇਗਾ। ਟਰੰਪ ਨੇ ਇਹ ਗੱਲ ਆਪਣੇ ਟਰੁੱਥ ਸੋਸ਼ਲ ਪਲੇਟਫਾਰਮ 'ਤੇ ਕਹੀ। ਟਰੰਪ ਨੇ ਅਮਰੀਕੀ ਜਲ ਸੈਨਾ ਦੀ ਨਾਕਾਬੰਦੀ ਨੂੰ “ਵਾਲ ਆਫ਼ ਸਟੀਲ” ਕਰਾਰ ਦਿੰਦਿਆਂ ਕਿਹਾ ਕਿ ਈਰਾਨ ਇਸ ਬਾਰੇ ਕੁਝ ਨਹੀਂ ਕਰ ਸਕਦਾ।
19-year-old-arrested-after-knife-waving-incident-in-vancouvers-granville-entertainment-district
Punjabi

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਚਾਕੂ ਲਹਿਰਾਉਣ ਵਾਲਾ 19 ਸਾਲਾ ਨੌਜਵਾਨ ਗ੍ਰਿਫ਼ਤਾਰ

ਵੈਨਕੂਵਰ ਦੇ ਗ੍ਰੈਨਵਿਲ ਐਂਟਰਟੇਨਮੈਂਟ ਡਿਸਟ੍ਰਿਕਟ ਵਿਚ ਪੁਲਿਸ ਵਲੋਂ ਇੱਕ 19 ਸਾਲਾ ਨੌਜਵਾਨ ਨੂੰ ਚਾਕੂ ਨਾਲ ਹੰਗਾਮਾ ਕਰਨ ਅਤੇ ਡਰ ਦਾ ਮਾਹੌਲ ਪੈਦਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਘਟਨਾ ਅੱਜ ਤੜਕੇ ਲਗਭਗ 1:50 ਵਜੇ ਵਾਪਰੀ। ਇੱਕ ਦੁਕਾਨ ਦੇ ਕਰਮਚਾਰੀ ਨੇ ਨੌਜਵਾਨ ਨੂੰ ਟੇਬਲ ਉਲਟਾਉਂਦੇ ਅਤੇ ਆਉਣ-ਜਾਣ ਵਾਲੇ ਲੋਕਾਂ ਨੂੰ ਚਾਕੂ ਦਿਖਾਉਂਦੇ ਹੋਏ ਦੇਖਿਆ। ਜਦੋਂ ਕਰਮਚਾਰੀ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਗੁੱਸੇ ਵਿਚ ਆ ਕੇ ਦੁਕਾਨ ਦੇ ਬੋਰਡ 'ਤੇ ਚਾਕੂ ਮਾਰਨਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਕਰਮਚਾਰੀ ਨੇ ਪਿੱਛੇ ਹਟ ਕੇ ਪੁਲਿਸ ਨੂੰ ਫੋਨ ਕੀਤਾ।
canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link