14.61C Vancouver
ADS

Apr 6, 2021 5:29 PM -

ਹੰਬੋਲਟ ਬਰੌਂਕਸ ਬੱਸ ਕ੍ਰੈਸ਼ ਦੇ ਪੀੜਤਾਂ ਦੇ ਸਨਮਾਨ 'ਚ ਵਰਚੁਅਲ ਟ੍ਰਿਬਿਊਟ; ਪ੍ਰਧਾਨ ਮੰਤਰੀ ਟਰੂਡੋ ਨੇ ਕਿਹਾ ਕੁਝ ਸਮਾਂ ਕੱਢ ਕੇ ਜ਼ਰੂਰ ਕਰੋ ਯਾਦ

Share On
virtual-tribute-planned-to-honor-humboldt-broncos-bus-crash-victims-pm-trudeau-encourages-to-take-a-moment-to-remember
A cross made out of hockey sticks at a makeshift memorial is silhouetted against the setting sun at the intersection of a fatal bus crash near Tisdale, Sask., on Monday, April, 9, 2018. A virtual tribute is planned to mark the third anniversary of the Humboldt Broncos bus crash. THE CANADIAN PRESS/Jonathan Hayward

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਅੱਜ ਦਾ ਦਿਨ ਦੇਸ਼ ਦੇ ਬਹੁਤ ਸਾਰੇ ਲੋਕਾਂ ਲਈ ਕਾਫੀ ਮੁਸ਼ਕਿਲ ਭਰਿਆ ਹੈ।

ਉਨ੍ਹਾਂ ਕਿਹਾ ਕਿ ਅੱਜ ਹੰਬੋਲਟ ਬਰੌਂਕਸ ਜੂਨੀਅਰ ਹਾਕੀ ਟੀਮ ਨਾਲ ਵਾਪਰੀ ਘਟਨਾ ਨੂੰ 3 ਸਾਲ ਹੋ ਚੁੱਕੇ ਹਨ।

ਟਰੂਡੋ ਨੇ ਕਿਹਾ ਕਿ ਅੱਜ ਸਾਡੀਆਂ ਯਾਦਾਂ 'ਚ ਉਹ 16 ਲੋਕ ਹਨ ਜਿੰਨਾ ਉਸ ਦੁਰਘਟਨਾ 'ਚ ਜਾਨ ਗਵਾ ਦਿੱਤੀ ਸੀ।

ਉਨ੍ਹਾਂ ਕਿਹਾ ਕਿ ਸਮੇਂ ਤੋਂ ਪਹਿਲਾਂ ਹੀ ਉਹ 16 ਲੋਕ ਵਿਛੋੜਾ ਪਾ ਗਏ ਸਨ।

ਯਾਦ ਰਹੇ ਹੰਬੋਲਟ ਬਰੌਂਕਸ ਟੀਮ ਦੀ ਬੱਸ ਨਾਲ ਇੱਕ ਸੈਮੀ-ਟਰੇਲਰ ਟਕਰਾ ਗਿਆ ਸੀ ਅਤੇ ਇਸ ਦੌਰਾਨ 16 ਲੋਕਾਂ ਦੀ ਮੌਤ ਹੋ ਗਈ ਸੀ ਜਦਕਿ 13 ਲੋਕ ਜ਼ਖਮੀ ਹੋ ਗਏ ਸਨ।

ਅੱਜ ਹੰਬੋਲਟ ਬਰੌਂਕਸ ਬੱਸ ਕ੍ਰੈਸ਼ ਦੀ ਯਾਦ 'ਚ ਇੱਕ ਵਰਚੁਅਲ ਟ੍ਰਿਬਿਊਟ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।

6 ਅਪ੍ਰੈਲ 2018 ਦੀ ਘਟਨਾ, ਸਸਕੈਚਵਿਨ ਦੇ ਟਿਸਡੇਲ ਕੋਲ ਵਾਪਰੀ ਸੀ।

ਅੱਜ ਸੇਂਟ ਔਗਸਟੀਨ ਕੈਥੋਲਿਕ ਚਰਚ (St. Augustine Catholic Church) ਵੱਲੋਂ ਕੀਤੀ ਜਾਣ ਵਾਲੀ ਵਰਚੁਅਲ ਸੇਵਾ ਦਾ ਸਿੱਧਾ ਪ੍ਰਸਾਰਣ ਸਿਟੀ ਆਫ ਹੰਬੋਲਟ ਦੇ ਫੇਸਬੁੱਕ ਪੇਜ 'ਤੇ ਕੀਤਾ ਜਾਵੇਗਾ।

ਇਸ ਦੌਰਾਨ ਸ਼ਾਮ 4.50 ਵਜੇ ਕੁਝ ਪਲਾਂ ਦਾ ਮੌਨ ਵੀ ਰੱਖਿਆ ਜਾਵੇਗਾ।

ਮੇਅਰ ਨੇ ਅੱਜ ਦੇ ਦਿਨ ਨੂੰ "2017-18 ਹੰਬੋਲਟ ਬਰੌਂਕਸ ਡੇਅ" ਦਾ ਨਾਮ ਦਿੱਤਾ ਹੈ, ਅਤੇ ਉਨ੍ਹਾਂ ਕਿਹਾ ਕਿ ਇਸ ਨੂੰ ਹਰ 6 ਅਪ੍ਰੈਲ ਨੂੰ ਇਸੇ ਵਜੋਂ ਯਾਦ ਰੱਖਿਆ ਜਾਵੇਗਾ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link