12.93C Vancouver
ADS

Sep 14, 2023 5:33 PM - The Canadian Press

ਕਿਊਬੈਕ 'ਚ 2018 ਤੋਂ ਬੇਘਰ ਲੋਕਾਂ ਦੀ ਦਰ 44% ਵਧੀ : ਰਿਪੋਰਟ

Share On
visible-homelessness-in-quebec-rose-about-44-per-cent-since-2018-report
The survey was carried out on Oct. 11, 2022, and counted 10,000 homeless people across the province, including 4,690 in Montreal.(Photo: The Canadian Press)

ਇੱਕ ਨਵੀਂ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਕਿਊਬੈਕ ਵਿੱਚ 2018 ਅਤੇ 2022 ਦਰਮਿਆਨ ਹੋਮਲੈਸਨੈੱਸ ਵਿੱਚ ਲਗਭਗ 44 ਪ੍ਰਤੀਸ਼ਤ ਵਾਧਾ ਹੋਇਆ ਹੈ।

ਪ੍ਰੋਵਿੰਸ ਦੇ ਪਬਲਿਕ ਹੈਲਥ ਇੰਸਟੀਚਿਊਟ ਦੇ ਵਿਸ਼ਲੇਸ਼ਣ ਵਿੱਚ ਕਿਹਾ ਗਿਆ ਹੈ ਕਿ ਸਰਵੇਖਣ ਵਿੱਚ ਸ਼ਾਮਲ ਸਾਰੇ ਖੇਤਰਾਂ ਵਿੱਚ ਹੋਮਲੈੱਸ ਮਾਮਲੇ ਵਧੇ ਹਨ ਪਰ ਮਾਂਟਰੀਅਲ ਦੇ ਬਾਹਰੀ ਕੁਝ ਖੇਤਰਾਂ ਵਿੱਚ ਇਸਦਾ ਤੇਜ਼ੀ ਨਾਲ ਵਾਧਾ ਹੋਇਆ ਹੈ।

ਸਰਵੇ ਵਿੱਚ ਦੱਸਿਆ ਗਿਆ ਹੈ ਕਿ ਇਹ ਸਰਵੇਖਣ 11 ਅਕਤੂਬਰ 2022 ਨੂੰ ਕੀਤਾ ਗਿਆ ਸੀ। ਪੂਰੇ ਸੂਬੇ ਵਿੱਚ 10,000 ਬੇਘਰ ਲੋਕਾਂ ਦੀ ਗਿਣਤੀ ਕੀਤੀ ਗਈ ਸੀ।

ਜਿਸ ਵਿੱਚ ਮਾਂਟਰੀਅਲ ਵਿੱਚ 4,690 ਸ਼ਾਮਲ ਸਨ।ਜਦੋਂ ਕਿ ਸਿਟੀ ਵਿੱਚ ਸ਼ੈਲਟਰ ਜਾਂ ਸੜਕਾਂ 'ਤੇ ਰਹਿਣ ਵਾਲੇ ਲੋਕਾਂ ਦੀ ਸਭ ਤੋਂ ਵੱਧ ਸੰਖਿਆ ਸੀ।

ਕਿਊਬੈਕ ਵਿੱਚ ਕੁੱਲ ਬੇਘਰ ਲੋਕਾਂ ਦੀ ਪ੍ਰਤੀਸ਼ਤਤਾ ਅਪ੍ਰੈਲ 2018 ਵਿੱਚ 80 ਪ੍ਰਤੀਸ਼ਤ ਤੋਂ ਘਟ ਕੇ ਲਗਭਗ 60 ਪ੍ਰਤੀਸ਼ਤ ਰਹਿ ਗਈ।

ਰਿਸਰਚ ਕਰਨ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਰਿਪੋਰਟ ਘਰਾਂ ਤੋਂ ਬਿਨਾਂ ਰਹਿ ਰਹੇ ਲੋਕਾਂ ਦੀ ਸਹੀ ਸੰਖਿਆ ਨੂੰ ਹਾਸਲ ਨਹੀਂ ਕਰਦੀ, ਜਿਸ ਵਿੱਚ ਸਥਾਈ ਪਤੇ ਵਾਲੇ ਲੋਕ ਵੀ ਸ਼ਾਮਲ ਹਨ ਜੋ ਅਸਥਾਈ ਤੌਰ 'ਤੇ ਕਿਸੇ ਹੋਰ ਨਾਲ ਜਾਂ ਕਿਸੇ ਹੋਟਲ ਵਿੱਚ ਰਹਿ ਰਹੇ ਹਨ।

ਸਿਰਫ ਜੋ ਨਜ਼ਰ ਆਏ ਬੇਘਰ ਲੋਕਾਂ ਦੀ ਗਿਣਤੀ ਨੂੰ ਰਿਪੋਰਟ ਵਿੱਚ ਸ਼ਾਮਿਲ ਕੀਤਾ ਗਿਆ ਹੈ।

ਇਹ ਉਹ ਲੋਕ ਹਨ ਜੋ ਸਥਾਈ ਘਰਾਂ ਤੋਂ ਬਿਨਾਂ ਹਨ ਅਤੇ ਜੋ ਸੜਕਾਂ 'ਤੇ ਜਾਂ ਕਾਰਾਂ, ਸ਼ੈੱਡਾਂ ਅਤੇ ਐਮਰਜੈਂਸੀ ਸ਼ੈਲਟਰਾਂ ਵਰਗੀਆਂ ਥਾਵਾਂ 'ਤੇ ਰਹਿ ਰਹੇ ਹਨ।

Latest news

canada-germany-sign-intelligence-sharing-agreement
Punjabi

ਕੈਨੇਡਾ-ਜਰਮਨੀ ਵਿਚਾਲੇ ਇੰਟੈਲੀਜੈਂਸ-ਸ਼ੇਅਰਿੰਗ ਡੀਲ, ਸੁਰੱਖਿਆ ਤੇ ਤਕਨਾਲੋਜੀ ਸਹਿਯੋਗ ਹੋਵੇਗਾ ਮਜ਼ਬੂਤ

ਕੈਨੇਡਾ ਨੇ ਇੱਕ ਮਹੱਤਵਪੂਰਨ ਕਦਮ ਤਹਿਤ ਜਰਮਨੀ ਨਾਲ ਇੰਟੈਲੀਜੈਂਸ-ਸ਼ੇਅਰਿੰਗ ਡੀਲ ਕਰਨ ਦਾ ਐਲਾਨ ਕੀਤਾ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਜਰਮਨੀ ਦੇ Foreign Affairs Minister Johann Wadepuhl ਨੇ ਸ਼ੁੱਕਰਵਾਰ ਨੂੰ ਔਟਵਾ ਵਿਚ ਇਹ ਡੀਲ ਸਾਈਨ ਕੀਤੀ। ਇਹ ਸਮਝੌਤਾ ਨਾ ਸਿਰਫ਼ ਡਿਫੈਂਸ ਅਤੇ ਸਕਿਓਰਿਟੀ ਨਾਲ ਜੁੜੇ ਸੰਵੇਦਨਸ਼ੀਲ ਮੁੱਦਿਆਂ 'ਤੇ ਲਾਗੂ ਹੋਵੇਗਾ ਬਲਕਿ ਵਪਾਰਕ ਅਤੇ ਐਡਵਾਂਸ ਤਕਨਾਲੋਜੀਆਂ ਵਰਗੇ ਖੇਤਰਾਂ ਵਿਚ ਵੀ ਖੁਫੀਆ ਜਾਣਕਾਰੀਆਂ ਦੇ ਸੁਰੱਖਿਅਤ ਆਦਾਨ-ਪ੍ਰਦਾਨ ਦਾ ਰਾਹ ਪੱਧਰਾ ਹੋਵੇਗਾ।
canada-u-s-air-travel-rebounds-passenger-numbers-rise-5-9-in-august
Punjabi

ਕੈਨੇਡਾ ਤੋਂ ਅਮਰੀਕਾ ਹਵਾਈ ਯਾਤਰਾ ’ਚ ਮੁੜ ਤੇਜ਼ੀ, ਅਗਸਤ ’ਚ 5.9% ਦਾ ਵਾਧਾ ਦੇਖਣ ਨੂੰ ਮਿਲਿਆ

ਕੈਨੇਡਾ ਤੋਂ ਅਮਰੀਕਾ ਜਾਣ ਵਾਲੇ ਹਵਾਈ ਯਾਤਰੀਆਂ ਦੀ ਗਿਣਤੀ ਵਿਚ ਪਿਛਲੇ 18 ਮਹੀਨਿਆਂ ਤੋਂ ਲਗਾਤਾਰ ਸਾਲ-ਦਰ-ਸਾਲ ਆ ਰਹੀ ਗਿਰਾਵਟ ਹੁਣ ਖ਼ਤਮ ਹੋ ਗਈ ਹੈ। ਸਟੈਟਿਸਟਿਕਸ ਕੈਨੇਡਾ ਦੇ ਅਗਸਤ ਮਹੀਨੇ ਦੇ ਅੰਕੜੇ ਦੱਸਦੇ ਹਨ ਕਿ ਸਾਲ 2025 ਦੀ ਸ਼ੁਰੂਆਤ ਵਿਚ ਦੋਵਾਂ ਦੇਸ਼ਾਂ ਵਿਚਾਲੇ ਵਪਾਰਕ ਤੇ ਸਿਆਸੀ ਤਣਾਅ ਕਾਰਨ ਕੈਨੇਡੀਅਨ ਦੀ ਅਮਰੀਕਾ ਯਾਤਰਾ ਵਿਚ ਜੋ ਵੱਡੀ ਮੰਦੀ ਆਈ ਸੀ ਉਹ ਹੁਣ ਸੁਧਾਰ ਵੱਲ ਵਧ ਰਹੀ ਹੈ।
eby-announces-new-tax-on-empty-condos-in-b-c
Punjabi

ਈਬੀ ਦਾ ਐਲਾਨ, ਬੀ.ਸੀ. ’ਚ ਖਾਲੀ ਕੰਡੋ ’ਤੇ ਲੱਗੇਗਾ ਨਵਾਂ ਟੈਕਸ

ਬੀ.ਸੀ. ਐਨ.ਡੀ.ਪੀ. ਲੀਡਰ ਡੇਵਿਡ ਈਬੀ ਨੇ ਅੱਜ ਬਰਨਬੀ ਵਿਚ ਚੋਣ ਪ੍ਰਚਾਰ ਦੌਰਾਨ ਇੱਕ ਨਵਾਂ ਐਲਾਨ ਕਰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਦੀ ਸਰਕਾਰ ਦੁਬਾਰਾ ਸੱਤਾ ਵਿਚ ਆਉਂਦੀ ਹੈ ਤਾਂ ਉਹ ਸੂਬੇ ਵਿਚ empty ਕੰਡੋ ਟੈਕਸ ਲਾਗੂ ਕਰਨਗੇ। ਇਹ ਨਵਾਂ ਟੈਕਸ ਸਿੱਧੇ ਤੌਰ 'ਤੇ ਉਨ੍ਹਾਂ ਡਿਵੈਲਪਰਜ਼ 'ਤੇ ਲਗਾਇਆ ਜਾਵੇਗਾ ਜਿਨ੍ਹਾਂ ਵਲੋਂ ਤਿਆਰ ਹੋ ਚੁੱਕੇ ਕੰਡੋ ਯੂਨਿਟ ਇੱਕ ਸਾਲ ਤੋਂ ਵੱਧ ਸਮੇਂ ਲਈ ਬਿਨਾਂ ਵਿਕੇ ਖਾਲੀ ਛੱਡੇ ਜਾਂਦੇ ਹਨ ਅਤੇ ਇਹ ਟੈਕਸ ਹਰ ਖਾਲੀ ਸਾਲ ਦੇ ਨਾਲ 1 ਫੀਸਦੀ ਹੋਰ ਵਧਦਾ ਜਾਵੇਗਾ।
canada-u-s-trade-deal-could-take-time-as-trump-administration-shows-no-urgency
Punjabi

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
45-year-old-man-arrested-over-alleged-threats-against-pm-mark-carney-on-social-media
Punjabi

ਪੀ.ਐਮ. ਕਾਰਨੀ ਨੂੰ ਸੋਸ਼ਲ ਮੀਡੀਆ ’ਤੇ ਧਮਕੀਆਂ ਦੇਣ ਦੇ ਦੋਸ਼ ’ਚ 45 ਸਾਲਾ ਵਿਅਕਤੀ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਸੋਸ਼ਲ ਮੀਡੀਆ 'ਤੇ ਧਮਕੀਆਂ ਦੇਣ ਦੇ ਦੋਸ਼ ਵਿਚ ਆਰ.ਸੀ.ਐਮ.ਪੀ. ਵੱਲੋਂ ਕਿਊਬੈਕ ਸਿਟੀ ਦੇ ਇੱਕ 45 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤਾ ਗਿਆ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ Ousmane Bah ਵਜੋਂ ਹੋਈ ਹੈ, ਜਿਸ ਨੇ ਕਥਿਤ ਤੌਰ 'ਤੇ ਆਪਣੇ ਫੇਸਬੁੱਕ ਅਕਾਊਂਟ ਰਾਹੀਂ ਪ੍ਰਧਾਨ ਮੰਤਰੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ।
ADS

Related News

post card alt

ਕੈਨੇਡਾ-ਅਮਰੀਕਾ ਟ੍ਰੇਡ ਡੀਲ ਲਈ ਟਰੰਪ ਪ੍ਰਸ਼ਾਸਨ ਨੂੰ ਕੋਈ ਜਲਦਬਾਜ਼ੀ ਨਹੀਂ:ਜੈਮੀਸਨ ਗ੍ਰੀਰ

ਕੈਨੇਡਾ ਨੂੰ ਅਮਰੀਕਾ ਨਾਲ ਟ੍ਰੇਡ ਵਾਰ ਸੁਲਝਾਉਣ ਵਿਚ ਲੰਮਾ ਸਮਾਂ ਲੱਗ ਸਕਦਾ ਹੈ। ਟਰੰਪ ਪ੍ਰਸ਼ਾਸਨ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਨੇ ਬਿਆਨ ਦਿੱਤਾ ਹੈ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰਕ ਸਮਝੌਤਾ ਕਰਨ ਦੀ ਕੋਈ ਕਾਹਲੀ ਨਹੀਂ ਹੈ। ਸ਼ੁੱਕਰਵਾਰ ਸਵੇਰੇ ਅਮਰੀਕੀ ਟੈਲੀਵਿਜ਼ਨ ਨੈੱਟਵਰਕ CNBC ਨੂੰ ਦਿੱਤੇ ਇੱਕ ਇੰਟਰਵਿਊ ਵਿਚ ਗ੍ਰੀਰ ਨੇ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਅਜੇ ਵੀ ਵੱਡੇ ਪੱਧਰ 'ਤੇ ਵਪਾਰ ਚੱਲ ਰਿਹਾ ਹੈ ਅਤੇ ਟਰੰਪ ਪ੍ਰਸ਼ਾਸਨ ਕੈਨੇਡਾ ਨਾਲ ਇਸ ਮੌਜੂਦਾ ਸਥਿਤੀ ਤੋਂ ਸੰਤੁਸ਼ਟ ਹੈ। ਗ੍ਰੀਰ ਨੇ ਕਿਹਾ ਕਿ ਸਾਡੀ ਵਪਾਰ ਨੀਤੀ ਇੱਕ ਗਲੋਬਲ ਪਾਲਿਸੀ ਹੈ, ਜੋ ਕੈਨੇਡਾ, ਚੀਨ, ਯੂ.ਕੇ. ਅਤੇ ਬ੍ਰਾਜ਼ੀਲ ਵਰਗੇ ਸਾਰੇ ਦੇਸ਼ਾਂ 'ਤੇ ਬਰਾਬਰ ਲਾਗੂ ਹੁੰਦੀ ਹੈ।
connect fm logo

Legals

Journalism code of ethics
© 2024 AKASH BROADCASTING INC.
Android app linkApple app link