9.73C Vancouver
ADS

Jul 5, 2022 8:20 PM - The Canadian Press

ਬੀ.ਸੀ. ਪਹੁੰਚੀ ਕਿਊਬੈਕ ਦੀ 18 ਸਾਲਾ ਵਿਦਿਆਰਥਣ ਬਾਰੇ ਉਜਾਗਰ ਹੋਈ ਦਰਦਨਾਕ ਜਾਣਕਾਰੀ, ਕਰੈਸ਼ 'ਚ ਜ਼ਖਮੀ ਹੋਈ ਵਿਦਿਆਰਥਣ ਦੀ ਮੌਤ

Share On
visiting-quebec-student-has-died-5-days-after-being-injured-in-a-crash-in-b-c
A visiting Quebec student has died, five days after being injured in a crash between a transit bus and a delivery truck near Castlegar. (Photo - BC Transit/Twitter)

ਬੀ.ਸੀ. 'ਚ ਇੱਕ ਟ੍ਰਾਂਜ਼ਿਟ ਬੱਸ ਅਤੇ ਇੱਕ ਕਰੂਜ਼ਰ ਵੈਨ ਵਿਚਾਲੇ ਵਾਪਰੇ ਕਰੈਸ਼ 'ਚ ਜਖਮੀ ਹੋਈ ਕਿਊਬੈਕ ਦੀ ਵਿਦਿਆਰਥਣ ਬਾਰੇ ਬੇਹੱਦ ਦੁਖਦਾਇਕ ਜਾਣਕਾਰੀ ਸਾਹਮਣੇ ਆਈ ਹੈ।

ਵਿਦਿਆਰਥਣ ਨੇ ਦਮ ਤੋੜ ਦਿੱਤਾ ਹੈ।

ਘਟਨਾ ਕੈਸਲਗਾਰ ਕੋਲ ਵਾਪਰੀ ਸੀ।

ਬੀ.ਸੀ. ਹਾਈਵੇਅ ਪੈਟਰੋਲ ਅਨੁਸਾਰ ਬੀਤੇ ਵੀਰਵਾਰ ਸ਼ਾਮ ਕਰੀਬ 4.30 ਵਜੇ ਹਾਈਵੇਅ 3ਏ ਕੋਲ ਇੱਕ ਪਿਉਰਲੇਟਰ ਵੈਨ ਅਤੇ ਇੱਕ ਬੀ.ਸੀ. ਟ੍ਰਾਂਜ਼ਿਟ ਬੱਸ ਦੀ ਟੱਕਰ ਹੋ ਗਈ ਸੀ।

ਇਸ ਘਟਨਾ 'ਚ ਬੱਸ ਵਿੱਚ ਸਵਾਰ ਇੱਕ 18 ਸਾਲਾ ਵਿਦਿਆਰਥਣ ਨੂੰ ਗੰਭੀਰ ਸੱਟਾਂ ਲੱਗੀਆਂ ਸਨ।

ਜਾਣਕਾਰੀ ਅਨੁਸਾਰ ਘਟਨਾ ਮੌਕੇ ਬੱਸ 'ਚ ਕਿਊਬੈਕ ਦੇ 15 ਹੋਰ ਵਿਦਿਆਰਥੀ ਸਵਾਰ ਸਨ।

ਇਹ ਵਿਦਿਆਰਥੀ ਸੈਲਕਰਕ ਕੌਲਿਜ 'ਚ ਇੱਕ ਪ੍ਰੋਗਰਾਮ 'ਚ ਹਿੱਸਾ ਲੈਣ ਲਈ ਪਹੁੰਚੇ ਸਨ।

ਪੁਲਿਸ ਨੇ ਕੱਲ ਜਾਣਕਾਰੀ ਦਿੱਤੀ ਸੀ ਕਿ ਵਿਦਿਆਰਥਣ ਨੂੰ ਲਾਈਫ ਸੱਪੋਰਟ ਸਿਸਟਮ 'ਤੇ ਰੱਖਿਆ ਹੋਇਆ ਸੀ।

ਬੀ.ਸੀ. ਹਾਈਵੇਅ ਪੈਟਰੋਲ ਨੇ ਦੱਸਿਆ ਕਿ ਵਿਦਿਆਰਥਣ ਉਸੇ ਖਿੜਕੀ ਦੇ ਬਰਾਬਰ ਬੈਠੀ ਸੀ ਜਿਸ ਦੇ ਨਾਲ ਵੈਨ ਖਹਿ ਗਈ ਸੀ।

ਵਿਦਿਆਰਥਣ ਨੂੰ ਪਹਿਲਾਂ ਟਰੇਲ ਦੇ ਹਸਪਤਾਲ ਪਹੁੰਚਾਇਆ ਗਿਆ ਸੀ ਅਤੇ ਬਾਅਦ 'ਚ ਉਸ ਨੂੰ ਕੈਲੋਨਾ ਜਨਰਲ ਹਸਪਤਾਲ ਪਹੁੰਚਾਇਆ ਗਿਆ ਸੀ।

Latest news

edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link