20.28C Vancouver
ADS

Jun 24, 2024 5:00 PM - The Canadian Press

ਟੋਰਾਂਟੋ ਸੈਂਟ ਪਾਲ ਦੇ ਸੰਸਦੀ ਹਲਕੇ ਵਿਚ ਅੱਜ ਹੋ ਰਹੀ ਹੈ ਜ਼ਿਮਨੀ ਚੋਣ

Share On
voters-head-to-polls-for-toronto-byelection-all-eyes-on-whether-liberals-hold-seat
The byelection was prompted by the resignation of former Liberal MP Carolyn Bennett, who held the seat for more than 25 years and was recently appointed ambassador to Denmark.(Photo: The Canadian Press)

ਟੋਰਾਂਟੋ ਸੈਂਟ ਪਾਲ ਦੇ ਸੰਸਦੀ ਹਲਕੇ ਵਿਚ ਅੱਜ ਜ਼ਿਮਨੀ ਚੋਣ ਹੋ ਰਹੀ ਹੈ, ਇਹ ਸੀਟ ਲੰਮਾ ਸਮਾਂ ਲਿਬਰਲ ਦਾ ਗੜ੍ਹ ਰਹੀ ਹੈ ਪਰ ਇਸ ਵਾਰ ਕੰਜ਼ਰਵੇਟਿਵ ਪਾਰਟੀ ਨਾਲ ਔਖੇ ਮੁਕਾਬਲੇ ਵਿਚ ਰਾਜਨੀਤਕ ਮਾਹਰਾਂ ਦੀ ਨਜ਼ਰ ਇਸ ਗੱਲ ’ਤੇ ਹੈ ਕਿ ਕੀ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਾਰਟੀ ਪਿਛਲੇ 10 ਇਲੈਕਸ਼ਨਸ ਤੋਂ ਜਿੱਤਦੀ ਆ ਰਹੀ ਇਸ ਸੀਟ ਨੂੰ ਬਚਾਏ ਰੱਖਣ ਵਿਚ ਸਫਲ ਰਹਿੰਦੀ ਹੈ ਜਾਂ ਨਹੀਂ।

ਰਾਜਨੀਤਕ ਮਾਹਰਾਂ ਦਾ ਕਹਿਣਾ ਹੈ ਕਿ ਜੇ ਇਹ ਸੀਟ ਕੰਜ਼ਰਵੇਟਿਵ ਜਿੱਤਦੀ ਹੈ ਤਾਂ ਟਰੂਡੋ ’ਤੇ ਲਿਬਰਲ ਦੇ ਲੀਡਰ ਵਜੋਂ ਅਸਤੀਫਾ ਦੇਣ ਦਾ ਦਬਾਅ ਵੱਧ ਜਾਵੇਗਾ, ਇੱਥੋਂ ਤੱਕ ਜੇ ਕੰਜ਼ਰਵੇਟਿਵ ਪਾਰਟੀ ਮਾਮੂਲੀ ਵੋਟਾਂ ਦੇ ਫਰਕ ਨਾਲ ਹਾਰਦੀ ਹੈ ਤਾਂ ਵੀ ਇਹ ਟਰੂਡੋ ਲਈ ਪ੍ਰੇਸ਼ਾਨੀ ਦਾ ਸਬਬ ਬਣ ਸਕਦੀ ਹੈ।

ਟੋਰਾਂਟੋ ਸੈਂਟ ਪਾਲ ਦੀ ਪਾਰਲੀਮੈਂਟ ਸੀਟ ਲਿਬਰਲ ਐਮਪੀ ਕੈਰੋਲਿਨ ਬੇਨੇਟ ਵਲੋਂ ਅਸਤੀਫਾ ਦਿੱਤੇ ਜਾਣ ਨਾਲ ਖਾਲੀ ਹੋਈ ਸੀ। ਉਨ੍ਹਾਂ ਕਰੀਬ 26 ਸਾਲ ਇਸ ਹਲਕੇ ਦੀ ਨੁਮਾਇੰਦਗੀ ਕੀਤੀ।

ਲਿਬਰਲ ਵਲੋਂ ਇੱਥੇ ਮਹਿਲਾ ਉਮੀਦਵਾਰ ਅਤੇ ਪਾਰਟੀ ਦੀ ਸਾਬਕਾ ਕਰਮਚਾਰੀ ਲੈਸਲੀ ਚਰਚ ਨੂੰ ਉਮੀਦਵਾਰ ਬਣਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੇ ਮੁੱਖ ਵਿਰੋਧੀ ਕੰਜ਼ਰਵੇਟਿਵ ਉਮੀਦਵਾਰ ਡੌਨ ਸਟੀਵਰਟ ਇੱਕ ਵਿੱਤੀ ਤੇ ਮਾਰਕੀਟਿੰਗ ਮਾਹਰ ਹਨ ਅਤੇ ਲੰਮੇ ਸਮੇਂ ਤੋਂ ਕੰਜ਼ਰਵੇਟਿਵ ਦੇ ਮੁਹਿੰਮ ਦੇ ਡਾਇਰੈਕਟਰ ਵੀ ਰਹੇ ਹਨ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link