15.32C Vancouver
ADS

Aug 12, 2020 10:22 PM -

ਵੀ.ਪੀ. ਕੈਂਡੀਡੇਟ ਕਮਲਾ ਹੈਰਿਸ ਨੇ ਬਾਈਡਨ ਨਾਲ ਮਿਲ ਕੇ ਪਹਿਲੇ ਚੋਣ ਈਵੈਂਟ 'ਚ ਕੀਤਾ ਸੰਬੋਧਨ, ਟ੍ਰੰਪ 'ਤੇ ਨਿਸ਼ਾਨਾ

Share On
vp-choice-kamala-harris-joins-biden-in-first-joint-campaign
FILE - In this July 31, 2019, file photo, then-Democratic presidential candidate Sen. Kamala Harris, D-Calif., listens as Democratic presidential candidate former Vice President Joe Biden speaks during a Democratic presidential primary debate at the Fox Theatre in Detroit. Democratic presidential candidate former Vice President Joe Biden has chosen Harris as his running mate. (AP Photo/Paul Sancya, File)

ਅਮਰੀਕਾ 'ਚ ਡੈਮੋਕਰੈਟਿਕ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਜੋ ਬਾਈਡਨ ਅਤੇ ਨਵੀਂ ਚੁਣੀ ਗਈ ਰਨਿੰਗ ਮੇਟ ਕਮਲਾ ਹੈਰਿਸ ਨੇ ਅੱਜ ਪਹਿਲੀ ਵਾਰ ਇਕੱਠਿਆਂ ਇੱਕ ਚੋਣ ਮੁਹਿੰਮ 'ਚ ਹਿੱਸਾ ਲਿਆ।

ਦੋਨਾਂ ਨੇ ਇੱਕ ਵਰਚੁਅਲ ਸੰਬੋਧਨ ਦੌਰਾਨ ਕਈ ਮੁੱਦਿਆਂ 'ਤੇ ਆਪਣੇ ਵਿਚਾਰ ਰੱਖੇ ਅਤੇ ਰਾਸ਼ਟਰਪਤੀ ਡੌਨਲਡ ਟ੍ਰੰਪ ਨੂੰ ਨਿਸ਼ਾਨੇ 'ਤੇ ਲਿਆ।

ਬਾਈਡਨ ਨੇ ਪਹਿਲੀ ਸਿਆਹ ਰੰਗ ਦੀ ਔਰਤ ਨੂੰ ਕਿਸੇ ਅਹਿਮ ਅਹੁਦੇ 'ਤੇ ਨੁਮਾਇੰਦੇ ਵਜੋਂ ਲਿਆਂਦੇ ਜਾਣ ਦੀ ਅਹਿਮੀਅਤ 'ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਨੁਮਾਇੰਦਗੀ ਦਾ ਅਸਰ ਪੈਂਦਾ ਹੈ।

ਬਾਈਡਨ ਨੇ ਕਿਹਾ ਕਿ ਹੈਰਿਸ ਦੀ ਮੌਜੂਦਗੀ ਟ੍ਰੰਪ ਨੂੰ ਮਾਤ ਦੇਣ 'ਚ ਮਦਦ ਕਰੇਗੀ ਅਤੇ ਦੇਸ਼ ਸਾਹਮਣੇ ਖੜੀਆਂ ਤਿੰਨ ਮੁਸੀਬਤਾਂ, ਪੈਂਡੇਮਿਕ, ਜ਼ਖਮੀ ਇਕਾਨਮੀ ਅਤੇ ਸਿਸਟਮਿਕ ਨਸਲਵਾਦ ਦੇ ਸੰਕਟ ਨਾਲ ਲੜਨ 'ਚ ਮਦਦ ਪ੍ਰਦਾਨ ਕਰੇਗੀ।

ਅਮਰੀਕਾ ਦੀ ਰਾਸ਼ਟਰਪਤੀ ਦੌੜ 'ਚ ਅਹਿਮ ਦਾਅਵੇਦਾਰ ਜੋ ਬਾਈਡਨ ਨੇ ਕੱਲ ਆਪਣੇ ਰਨਿੰਗ ਮੇਟ ਦਾ ਐਲਾਨ ਕੀਤਾ ਸੀ।

ਕੈਲੀਫੋਰਨੀਆ ਤੋਂ ਸੈਨੇਟਰ ਕਮਲਾ ਹੈਰਿਸ ਨੂੰ ਰਨਿੰਗ ਮੇਟ ਵਜੋਂ ਚੁਣਿਆ ਗਿਆ ਹੈ।

ਇਸ ਨੂੰ ਇਤਿਹਾਸਿਕ ਫ਼ੈਸਲਾ ਦੱਸਿਆ ਜਾ ਰਿਹਾ ਹੈ, ਜਿਸ ਤੋਂ ਬਾਅਦ ਇਕ ਸਿਆਹ ਰੰਗ ਦੀ ਔਰਤ ਪਹਿਲੀ ਵਾਰ ਕਿਸੇ ਵੱਡੀ ਪਾਰਟੀ ਦੇ ਰਾਸ਼ਟਰਪਤੀ ਟਿਕਟ 'ਤੇ ਸਾਹਮਣੇ ਆਵੇਗੀ।

55 ਸਾਲਾ ਹੈਰਿਸ ਪਾਰਟੀ ਦੇ ਪ੍ਰਮੁੱਖ ਚਿਹਰਿਆਂ ਵਿੱਚੋਂ ਇੱਕ ਮੰਨੀ ਜਾਂਦੀ ਹਨ, ਅਤੇ ਹੁਣ ਉਨ੍ਹਾਂ ਨੂੰ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਸਾਹਮਣੇ ਲਿਆਂਦਾ ਗਿਆ ਹੈ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link