15.43C Vancouver
ADS

Jan 10, 2022 11:13 PM - Connect News

ਵੈਨਕੂਵਰ 'ਚ ਕੈਬ ਚਾਲਕ 'ਤੇ ਹਮਲਾ, ਲਾਲ ਬੱਤੀ ਟਪਾਉਣ ਲਈ ਕੀਤਾ ਮਜਬੂਰ

Share On
vpd-arrest-a-man-after-cab-driver-assaulted-and-forced-to-run-red-lights
Vancouver Police are investigating a series of violent incidents that kept officers stretched to all corners of the city this weekend.(Photo - Vancouver Police Department/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਸ਼ਹਿਰ 'ਚ ਇਸ ਵੀਕਐਂਡ ਦੌਰਾਨ ਇੱਕ ਕੈਬ ਚਾਲਕ 'ਤੇ ਹਮਲਾ ਹੋਇਆ ਹੈ।

ਮਾਮਲਾ ਸ਼ੁੱਕਰਵਾਰ ਰਾਤ ਦਾ ਦੱਸਿਆ ਗਿਆ ਹੈ।

ਪੀੜਤ ਕੈਬ ਚਾਲਕ ਦੀ ਉਮਰ 55 ਸਾਲ ਦੱਸੀ ਗਈ ਹੈ।

ਇੱਕ ਸਵਾਰੀ ਨੇ ਹਥਿਆਰ ਨਾਲ ਕੈਬ ਚਾਲਕ 'ਤੇ ਹਮਲਾ ਕੀਤਾ।

ਕਥਿਤ ਤੌਰ 'ਤੇ ਹਮਲੇ ਤੋਂ ਬਾਅਦ ਸਵਾਰੀ ਨੇ ਕੈਬ ਚਾਲਕ ਨੂੰ ਧਮਕਾਇਆ ਅਤੇ ਉਸ ਨੂੰ ਰਿਚਮੰਡ ਤੋਂ ਵੈਨਕੂਵਰ ਡਾਊਨਟਾਊਨ ਪਹੁੰਚਣ ਲਈ ਕਿਹਾ।

ਕੈਬ ਚਾਲਕ ਨੂੰ ਕਥਿਤ ਤੌਰ 'ਤੇ ਲਾਲ ਬੱਤੀਆਂ ਵੀ ਟਪਾਉਣ ਲਈ ਮਜਬੂਰ ਕੀਤਾ ਗਿਆ।

ਦੱਸਿਆ ਗਿਆ ਹੈ ਕਿ ਕੈਬ 'ਚ ਬੈਠੀ ਸਵਾਰੀ ਪਾਗਲਪਣ ਕਰਦੀ ਜਾਪ ਰਹੀ ਸੀ ਅਤੇ ਉਸ ਨੂੰ ਲੱਗ ਰਿਹਾ ਸੀ ਕਿ ਉਸ ਦਾ ਪਿੱਛਾ ਕੀਤਾ ਜਾ ਰਿਹਾ ਹੈ।

ਅਫ਼ਸਰਾਂ ਨੇ ਸ਼ੱਕੀ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਜਦ ਉਸ ਨੇ ਗ੍ਰੈਨਵਿਲ ਅਤੇ ਜੌਰਜੀਆ ਸਟ੍ਰੀਟਸ ਦੇ ਕੋਲ ਸਥਿਤ ਲੰਡਨ ਡਰੱਗਸ 'ਤੇ ਕੁਝ ਸਟਾਫ਼ ਮੈਂਬਰਾਂ ਨੂੰ ਵੀ ਧਮਕਾਇਆ।

ਮਾਮਲੇ 'ਚ ਇੱਕ 43 ਸਾਲਾ ਵਿਅਕਤੀ 'ਤੇ ਦੋਸ਼ ਲੱਗੇ ਹਨ।

Latest news

woman-fatally-shot-in-torontos-etobicoke-suspect-arrested-police-say
Punjabi

ਟੋਰੌਂਟੋ ਵਿੱਚ ਮਹਿਲਾ ਦੀ ਗੋਲੀ ਮਾਰ ਕੇ ਹੱਤਿਆ, ਮੁਲਜ਼ਮ ਨੂੰ ਕੀਤਾ ਗਿਆ ਗ੍ਰਿਫ਼ਤਾਰ

ਟੋਰੌਂਟੋ ਦੇ Etobicoke ਇਲਾਕੇ ਵਿਚ ਅੱਜ ਤੜਕੇ ਇੱਕ ਮਹਿਲਾ ਦੀ ਸ਼ਰੇਆਮ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਜੋ ਭਾਰਤੀ ਮੂਲ ਦੀ ਦੱਸੀ ਜਾ ਰਹੀ ਹੈ। ਟੋਰੌਂਟੋ ਪੁਲਿਸ ਮੁਤਾਬਕ, ਇਹ ਵਾਰਦਾਤ ਸਵੇਰੇ ਲਗਭਗ 7:20 ਵਜੇ ਹੰਬਰਵੁੱਡ ਬੁਲੇਵਾਰਡ ਅਤੇ ਰੈਕਸਡੇਲ ਬੁਲੇਵਾਰਡ ਦੇ ਰਿਹਾਇਸ਼ੀ ਇਲਾਕੇ ਵਿਚ ਵਾਪਰੀ। ਚਸ਼ਮਦੀਦਾਂ ਮੁਤਾਬਕ, ਇੱਕ 20-22 ਸਾਲ ਦੀ ਮਹਿਲਾ ਜੋ ਕਿਸੇ ਯੂਨੀਵਰਸਿਟੀ ਦੀ ਸਟੂਡੈਂਟ ਲੱਗ ਰਹੀ ਸੀ, ਇੱਕ ਬੱਸ ਸਟੌਪ ਤੋਂ ਪੈਦਲ ਆ ਰਹੀ ਸੀ।
surrey-council-to-vote-on-contract-for-56-new-speed-bumps-near-schools-and-parks
Punjabi

ਸਰੀ ਸਕੂਲਾਂ ਅਤੇ ਪਾਰਕਾਂ ਨੇੜੇ 56 ਨਵੇਂ ਸਪੀਡ ਬੰਪ ਲਗਾਉਣ ਦੀ ਯੋਜਨਾ, ਕੌਂਸਲ ਸੋਮਵਾਰ ਨੂੰ ਕਰੇਗੀ ਫੈਸਲਾ

ਸਰੀ ਸਿਟੀ ਵੱਲੋਂ ਸਕੂਲਾਂ ਅਤੇ ਪਾਰਕਾਂ ਨੇੜੇ ਬੱਚਿਆਂ ਅਤੇ ਪੈਦਲ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 56 ਨਵੇਂ ਸਪੀਡ ਬੰਪਸ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਇਸ ਪ੍ਰੋਜੈਕਟ ਦੇ ਸਬੰਧ ਵਿਚ ਸਰੀ ਕੌਂਸਲ ਆਉਣ ਵਾਲੇ ਸੋਮਵਾਰ ਨੂੰ ਇੱਕ ਕੰਟਰੈਕਟ 'ਤੇ ਵੋਟਿੰਗ ਕਰੇਗੀ,ਜਿਸ ਦਾ ਸਾਰਾ ਖਰਚਾ ਸ਼ਹਿਰ ਦੇ 2026 ਦੇ ਆਵਾਜਾਈ ਬਜਟ ਵਿਚੋਂ ਕੀਤਾ ਜਾਵੇਗਾ।
roundtable-to-examine-canadas-proposed-safe-social-media-act
Punjabi

ਕੈਨੇਡਾ ਵਿੱਚ ਸੇਫ਼ ਸੋਸ਼ਲ ਮੀਡੀਆ ਐਕਟ 'ਤੇ ਵਿਚਾਰ-ਵਟਾਂਦਰੇ ਲਈ ਸੋਮਵਾਰ ਨੂੰ ਸੱਦੀ ਗਈ ਰਾਊਂਡਟੇਬਲ ਮੀਟਿੰਗ

ਕੈਨੇਡਾ ਵਿਚ ਨਵੇਂ ਸੇਫ ਸੋਸ਼ਲ ਮੀਡੀਆ ਐਕਟ ਨੂੰ ਲੈ ਕੇ ਵੱਡੀ ਤਿਆਰੀ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਸਬੰਧ ਵਿਚ ਸੋਮਵਾਰ ਨੂੰ ਇੱਕ ਰਾਊਂਡਟੇਬਲ ਮੀਟਿੰਗ ਸੱਦੀ ਗਈ ਹੈ। ਕੈਨੇਡੀਅਨ ਸੱਭਿਆਚਾਰ ਮੰਤਰੀ ਮਾਰਕ ਮਿਲਰ ਵੱਲੋਂ ਬੀ. ਸੀ. ਦੇ ਸੰਸਦ ਮੈਂਬਰ ਪੈਟ੍ਰਿਕ Weiler ਨਾਲ ਮਿਲ ਕੇ ਇਸ ਆਹਮੋ-ਸਾਹਮਣੇ ਬੈਠਕ ਦੀ ਪ੍ਰਧਾਨਗੀ ਕੀਤੀ ਜਾਵੇਗੀ।
livingstone-avenue-closed-through-the-weekend-in-abbotsford-for-highway-1-widening-project
Punjabi

ਐਬਟਸਫੋਰਡ ਪੁਲਿਸ ਨੇ ਹਾਈਵੇਅ 1 ਨੂੰ ਚੌੜਾ ਕਰਨ ਦੇ ਪ੍ਰੋਜੈਕਟ ਨੂੰ ਲੈ ਕੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਐਬਟਸਫੋਰਡ ਪੁਲਿਸ ਨੇ ਫਰੇਜ਼ਰ ਵੈਲੀ ਵਿਚੋਂ ਲੰਘਣ ਵਾਲੇ ਹਾਈਵੇਅ 1 ਨੂੰ ਚੌੜਾ ਕਰਨ ਦੇ ਚੱਲ ਰਹੇ ਕੰਮ ਦੇ ਹਿੱਸੇ ਵਜੋਂ ਸ਼ਹਿਰ ਵਿਚ ਟ੍ਰੈਫਿਕ ਐਡਵਾਈਜ਼ਰੀ ਜਾਰੀ ਕੀਤੀ ਹੈ। ਬੀ.ਸੀ.ਦੇ ਟਰਾਂਸਪੋਰਟ ਮੰਤਰਾਲਾ ਮੁਤਾਬਕ, ਇਸ ਵੀਕੈਂਡ ਐਬਟਸਫੋਰਡ ਵਿਚ ਲਿਵਿੰਗਸਟੋਨ ਐਵੇਨਿਊ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਜਾਵੇਗਾ। ਇਹ ਬੰਦ ਅੱਜ ਤੋਂ ਸ਼ੁਰੂ ਹੋ ਕੇ ਸੋਮਵਾਰ ਦੀ ਸਵੇਰ ਤੱਕ ਪ੍ਰਭਾਵਸ਼ਾਲੀ ਰਹੇਗਾ।
wildfire-smoke-degrades-air-quality-across-parts-of-b-c-warnings-remain-in-effect
Punjabi

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਹੋਈ ਪ੍ਰਭਾਵਿਤ

ਬੀ.ਸੀ. ਵਿਚ ਬਲ ਰਹੀਆਂ ਜੰਗਲਾਂ ਅੱਗਾਂ ਕਾਰਨ ਕਈ ਹਿੱਸਿਆਂ ਵਿਚ ਹਵਾ ਦੀ ਗੁਣਵੱਤਾ ਪ੍ਰਭਾਵਿਤ ਹੋ ਰਹੀ, ਵੀਰਵਾਰ ਨੂੰ ਧੂੰਏ ਨੇ ਕੈਲੋਨਾ ਦੇ ਆਸਮਾਨ ਨੂੰ ਵੀ ਲਪੇਟ ਵਿਚ ਲੈ ਲਿਆ। IQAir ਮੁਤਾਬਕ, ਕੱਲ੍ਹ ਦੁਪਹਿਰ ਸ਼ਹਿਰ ਦੀ ਹਵਾ ਇੱਕ ਸਮੇਂ ਦੁਨੀਆ ਵਿਚ ਸਭ ਤੋਂ ਵੱਧ ਖਰਾਬ ਦਰਜ ਕੀਤੀ ਗਈ, ਜਿੱਥੇ ਏਅਰ ਕੁਆਲਿਟੀ ਇੰਡੈਕਸ 300 ਤੋਂ ਪਾਰ ਚਲਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link