13.46C Vancouver
ADS

Oct 13, 2022 8:23 PM - Connect News

ਵੈਨਕੂਵਰ ਪੁਲਿਸ ਨੇ 2 ਜਿਨਸੀ ਹਮਲਿਆਂ ਦੇ ਮਾਮਲੇ 'ਚ ਇੱਕ ਸ਼ੱਕੀ ਕੀਤਾ ਗ੍ਰਿਫਤਾਰ

Share On
vpd-arrests-suspect-in-sexual-assaults
A joint VPD and Metro Vancouver Transit Police investigation has led to the arrest of Bryce Michael Flores-Bebington for two alleged sexual assaults. (Photo - Vancouver police)

ਵੈਨਕੂਵਰ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਮੈਟਰੋ ਵੈਨਕੂਵਰ ਟ੍ਰਾਂਜ਼ਿਟ ਪੁਲਿਸ ਦੇ ਸਹਿਯੋਗ ਨਾਲ ਕੀਤੀ ਗਈ ਜਾਂਚ ਵਿੱਚ 2 ਜਿਨਸੀ ਹਮਲਿਆਂ ਦੇ ਮਾਮਲਿਆਂ ਵਿੱਚ ਇੱਕ ਸ਼ੱਕੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸ਼ੱਕੀ ਦੀ ਪਛਾਣ 19 ਸਾਲਾ ਬ੍ਰਾਇਸ ਮਾਈਕਲ ਫਲੋਰਸ ਬੈਬਿੰਗਟਨ ਵਜੋਂ ਹੋਈ ਹੈ। ਇਸੇ ਸਾਲ 6 ਜੁਲਾਈ ਨੂੰ ਸ਼ਾਮ ਕਰੀਬ 7.30 ਵਜੇ ਇੱਕ 24 ਸਾਲਾ ਔਰਤ ਨੇ ਦੱਸਿਆ ਸੀ ਕਿ ਇੱਕ ਸ਼ੱਕੀ ਨੇ ਗ੍ਰੈਨਵਿਲ ਸਕਾਈਟਰੇਨ ਸਟੇਸ਼ਨ 'ਚ ਐਸਕਲੇਟਰ 'ਤੇ ਉਸ 'ਤੇ ਜਿਨਸੀ ਹਮਲਾ ਕੀਤਾ ਸੀ। ਇਸ ਤੋਂ ਅਗਲੇ ਦਿਨ ਦੁਪਹਿਰ ਕਰੀਬ 2 ਵਜੇ ਇੱਕ 38 ਸਾਲਾ ਔਰਤ 'ਤੇ ਵੈਸਟ ਬ੍ਰੌਡਵੇਅ ਅਤੇ ਐਸ਼ ਸਟ੍ਰੀਟ ਕੋਲ ਜਿਨਸੀ ਹਮਲਾ ਕਰ ਦਿੱਤਾ ਗਿਆ। ਇਸ ਮਾਮਲੇ 'ਚ 19 ਸਾਲਾ ਸ਼ੱਕੀ ਨੂੰ ਅੱਜ ਸਵੇਰ ਦੇ ਸਮੇਂ ਗ੍ਰਿਫਤਾਰ ਕੀਤਾ ਗਿਆ ਅਤੇ ਉਸ ਨੂੰ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਸੇ ਸ਼ੱਕੀ ਦਾ ਨਾਮ ਇਸੇ ਮਹੀਨੇ 3 ਅਕਤੂਬਰ ਨੂੰ ਸਾਹਮਣੇ ਆਈ ਇੱਕ ਖਬਰ 'ਚ ਵੀ ਉਜਾਗਰ ਹੋਇਆ ਸੀ ਜਦ ਇੱਕ 29 ਸਾਲਾ ਔਰਤ 'ਤੇ ਡੇਵੀ ਅਤੇ ਹਾਓ ਸਟ੍ਰੀਟਸ ਦੇ ਇਲਾਕੇ ਵਿੱਚ ਹਮਲਾ ਕਰ ਦਿੱਤਾ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link