12.71C Vancouver
ADS

Jun 16, 2021 12:54 AM -

ਵੈਨਕੂਵਰ ਪੁਲਿਸ ਨੇ ਜਿਊਲਰੀ ਠੱਗਾਂ ਬਾਰੇ ਕੀਤਾ ਸਾਵਧਾਨ, ਇੱਕ ਵਿਅਕਤੀ ਦੀ ਸਾਵਧਾਨੀ ਆਈ ਕੰਮ ਪਰ ਇੱਕ ਨੂੰ ਲੱਗਿਆ ਹਜ਼ਾਰਾਂ ਡਾਲਰ ਦਾ ਰਗੜਾ

Share On
vpd-fears-warm-weather-easing-restrictions-could-cause-spike-in-jewelry-scams
Vancouver Police are reminding east-side residents to be wary of jewelry scammers. (Photo - Vancouver Police/Twitter)

ਵੈਨਕੂਵਰ ਪੁਲਿਸ ਨੇ ਲੋਕਾਂ ਨੂੰ ਜਿਊਲਰੀ ਸੰਬੰਧੀ ਠੱਗੀ ਤੋਂ ਸਾਵਧਾਨ ਕੀਤਾ ਹੈ।

ਪੁਲਿਸ ਦਾ ਕਹਿਣਾ ਹੈ ਕਿ ਗਰਮੀ ਦੀ ਰੁੱਤ ਦੇ ਦਸਤਕ ਦੇਣ ਨਾਲ ਅਤੇ ਸੂਬੇ 'ਚ ਪਬੰਦੀਆਂ 'ਚ ਢਿੱਲ ਨਾਲ ਲੋਕਾਂ ਦੀ ਆਵਾਜਾਈ 'ਚ ਵਾਧਾ ਹੋਵੇਗਾ।

ਇਸ ਦੇ ਨਾਲ ਹੀ ਕੁਝ ਠੱਗ ਲੋਕਾਂ ਨੂੰ ਨਿਸ਼ਾਨਾ ਬਣਾਉਣ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ 'ਚ ਵੀ ਤੇਜ਼ੀ ਲਿਆ ਸਕਦੇ ਹਨ।

ਜਿਊਲਰੀ ਸਕੈਮ ਸੰਬੰਧੀ ਸਾਵਧਾਨ ਕਰਦੇ ਹੋਏ ਪੁਲਿਸ ਨੇ 2 ਮਾਮਲਿਆਂ ਦੀ ਜਾਣਕਾਰੀ ਵੀ ਦਿੱਤੀ ਹੈ।

ਇੱਕ ਮਾਮਲੇ 'ਚ ਇੱਕ ਆਦਮੀ ਅਤੇ ਇੱਕ ਔਰਤ ਨੇ 51 ਸਾਲਾ ਵਿਅਕਤੀ ਤਕ ਕਮਰਸ਼ਲ ਡਰਾਈਵ ਅਤੇ ਨੇਪੀਅਰ ਸਟ੍ਰੀਟ ਦੇ ਇਲਾਕੇ 'ਚ ਪਹੁੰਚ ਕੀਤੀ।

ਉਨ੍ਹਾਂ ਇਸ ਵਿਅਕਤੀ ਨੂੰ ਜਿਊਲਰੀ ਖਰੀਦਣ ਦਾ ਲਾਲਚ ਦਿੱਤਾ ਪਰ ਇਹ ਵਿਅਕਤੀ ਸਾਵਧਾਨ ਸੀ ਅਤੇ ਸ਼ੱਕ ਹੋਣ 'ਤੇ ਉਸ ਨੇ ਦੋਵਾਂ ਨੂੰ ਸਵਾਲ ਕੀਤੇ ਜਿਸ ਤੋਂ ਬਾਅਦ ਦੋਵੇਂ ਮੌਕੇ ਤੋਂ ਨਿਕਲ ਗਏ।

ਜਿਹੜੀ ਗੱਡੀ 'ਚ ਇਹ ਲੋਕ ਫਰਾਰ ਹੋਏ ਉਸ ਦਾ ਮੈਨੀਟੋਬਾ ਦਾ ਨੰਬਰ ਸੀ।

ਅਜਿਹੀ ਹੀ ਘਟਨਾ ਇੱਕ 61 ਸਾਲਾ ਵਿਅਕਤੀ ਨਾਲ ਜਾਇਸ ਸਟ੍ਰੀਟ ਅਤੇ ਵਨੈਸ ਐਵੀਨਿਊ ਦੇ ਇਲਾਕੇ 'ਚ ਵੀ ਵਾਪਰੀ।

ਪਰ ਇਸ ਮਾਮਲੇ 'ਚ ਵਿਅਕਤੀ ਠੱਗੀ ਤੋਂ ਬਚ ਨਾ ਸਕਿਆ।

ਉਸ ਨੇ ਹਜ਼ਾਰਾਂ ਡਾਲਰ ਗਵਾ ਦਿੱਤੇ।

Latest news

nikki-sharmas-demand-from-meta-canadian-children-deserve-the-same-online-protection-as-kids-in-the-us
Punjabi

ਮੈਟਾ ਨੂੰ ਨਿੱਕੀ ਸ਼ਰਮਾ ਦੀ ਦੋ-ਟੂਕ ਮੰਗ, ‘ਕੈਨੇਡੀਅਨ ਬੱਚਿਆਂ ਨੂੰ ਵੀ ਮਿਲੇ US ਵਰਗੀ ਸੁਰੱਖਿਆ’

ਬੀ.ਸੀ. ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਮੈਟਾ ਨੂੰ ਅਮਰੀਕਾ ਵਿਚ ਬੱਚਿਆਂ ਦੀ ਔਨਲਾਈਨ ਸੁਰੱਖਿਆ ਨੂੰ ਲੈ ਕੇ ਚੁੱਕੇ ਗਏ ਕਦਮ ਦੀ ਤਰਜ 'ਤੇ ਕੈਨੇਡਾ ਵਿਚ ਵੀ ਇਹ ਸੁਰੱਖਿਆ ਉਪਾਅ ਲਾਗੂ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਸੋਮਵਾਰ ਨੂੰ ਬਿਆਨ ਵਿਚ ਕਿਹਾ ਕਿ ਕੈਨੇਡੀਅਨ ਬੱਚੇ ਵੀ ਅਮਰੀਕੀ ਬੱਚਿਆਂ ਵਾਂਗ ਬਰਾਬਰ ਔਨਲਾਈਨ ਸੁਰੱਖਿਆ ਦੇ ਹੱਕਦਾਰ ਹਨ।
nepal-tibet-flood-death-toll-rises-to-955-over-3-900-still-missing
Punjabi

ਨੇਪਾਲ-ਤਿੱਬਤ ਹੜ੍ਹ ’ਚ ਮੌਤਾਂ ਦੀ ਗਿਣਤੀ ਹੋਈ955, 3,900 ਤੋਂ ਵੱਧ ਲਾਪਤਾ

ਨੇਪਾਲ ਅਤੇ ਤਿੱਬਤ ਵਿੱਚ 26 ਅਗਸਤ ਨੂੰ ਆਏ ਹੜ੍ਹਾਂ ਕਾਰਨ ਮਰਨ ਵਾਲਿਆਂ ਦੀ ਗਿਣਤੀ 955 ਹੋ ਗਈ ਹੈ। ਇਕੱਲੇ ਨੇਪਾਲ ਵਿੱਚ 939 ਮੌਤਾਂ ਹੋਈਆਂ ਹਨ, ਜਦੋਂ ਕਿ ਤਿੱਬਤ ਵਿੱਚ ਮਰਨ ਵਾਲਿਆਂ ਦੀ ਗਿਣਤੀ 16 ਤੱਕ ਪਹੁੰਚ ਗਈ ਹੈ। 3,900 ਤੋਂ ਵੱਧ ਲੋਕ ਅਜੇ ਵੀ ਲਾਪਤਾ ਹਨ।
bank-of-canada-expected-to-hold-interest-rate-at-2-25-rate-hikes-possible-in-2027
Punjabi

ਬੈਂਕ ਆਫ ਕੈਨੇਡਾ ਵੱਲੋਂ ਵਿਆਜ ਦਰ 2.25% ’ਤੇ ਰੱਖਣ ਦੀ ਉਮੀਦ, 2027 ’ਚ ਵਧ ਸਕਦੀਆਂ ਹਨ ਦਰਾਂ

ਕੈਨੇਡਾ ਦਾ ਸੈਂਟਰਲ ਬੈਂਕ ਬੁੱਧਵਾਰ ਨੂੰ ਹੋਣ ਵਾਲੀ ਆਪਣੀ ਅਹਿਮ ਮੀਟਿੰਗ ਵਿਚ ਬੈਂਚਮਾਰਕ ਇੰਟਰਸਟ ਰੇਟ 2.25 ਫ਼ੀਸਦੀ 'ਤੇ ਸਥਿਰ ਰੱਖ ਸਕਦਾ ਹੈ, ਜੋ ਕਿ ਲਗਾਤਾਰ ਸੱਤਵੀਂ ਵਾਰ ਅਜਿਹਾ ਹੋਵੇਗਾ। ਵਿੱਤੀ ਬਾਜ਼ਾਰ ਅਤੇ ਆਰਥਿਕ ਮਾਹਰ ਦਾ ਮੰਨਣਾ ਹੈ ਕਿ ਬੈਂਕ ਔਫ ਕੈਨੇਡਾ ਫਿਲਹਾਲ ਮੌਜੂਦਾ ਚੱਲ ਰਹੇ ਹਾਲਤ 'ਤੇ ਨੇੜਿਓਂ ਨਜ਼ਰ ਰੱਖਣ ਦੀ ਪਾਲਿਸੀ ਅਪਣਾਏਗਾ।
trump-warns-canada-over-venezuela-oil-deal-signals-u-s-may-no-longer-need-canadian-crude
Punjabi

ਅਮਰੀਕਾ-ਵੈਨੇਜ਼ੁਏਲਾ ਤੇਲ ਡੀਲ ਨੂੰ ਲੈ ਕੇ ਟਰੰਪ ਦੀ ਕੈਨੇਡਾ ਨੂੰ ਚੇਤਾਵਨੀ, ਕਿਹਾ- ਭਵਿੱਖ ’ਚ ਨਹੀਂ ਪਵੇਗੀ ਕੱਚੇ ਤੇਲ ਦੀ ਲੋੜ

ਕੈਨੇਡਾ ਖਿਲਾਫ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਦੇ ਹਮਲੇ ਜਾਰੀ ਹਨ। ਉਨ੍ਹਾਂ ਵੈਨੇਜ਼ੁਏਲਾ ਨਾਲ ਕੀਤੇ 65 ਬਿਲੀਅਨ ਬੈਰਲ ਦੇ ਤੇਲ ਸਮਝੌਤੇ ਨੂੰ ਔਟਵਾ ਲਈ ਸਿੱਧੀ ਚੇਤਾਵਨੀ ਦੱਸਿਆ ਹੈ ਅਤੇ ਸੰਕੇਤ ਦਿੱਤਾ ਕਿ ਭਵਿੱਖ ਵਿਚ ਅਮਰੀਕਾ ਨੂੰ ਕੈਨੇਡਾ ਦੇ ਕੱਚੇ ਤੇਲ ਦੀ ਲੋੜ ਨਹੀਂ ਪਵੇਗੀ।
b-c-ndp-mla-and-indigenous-leader-joan-philip-dies-at-74-vancouver-strathcona-seat-vacant
Punjabi

ਜੋਨ ਫਿਲਿਪ ਦਾ 74 ਸਾਲ ਦੀ ਉਮਰ ’ਚ ਦਿਹਾਂਤ, ਵੈਨਕੂਵਰ-ਸਟ੍ਰੈਥਕੋਨਾ ਸੀਟ ਖਾਲੀ

ਬੀ.ਸੀ. ਐਨ.ਡੀ.ਪੀ. ਦੀ ਵਿਧਾਇਕ ਅਤੇ ਪ੍ਰਮੁੱਖ Indigenous ਆਗੂ ਜੋਨ ਫਿਲਿਪ ਦਾ 74 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਉਹ ਵੈਨਕੂਵਰ-ਸਟ੍ਰੈਥਕੋਨਾ ਦੀ ਨੁਮਾਇੰਦਗੀ ਕਰ ਰਹੇ ਸਨ।ਯੂਨੀਅਨ ਔਫ ਬੀ.ਸੀ. ਇੰਡੀਅਨ ਚੀਫ਼ਸ ਮੁਤਾਬਕ, ਫਿਲਿਪ ਨੇ ਸ਼ੁੱਕਰਵਾਰ ਦੁਪਹਿਰ ਨੂੰ ਹਸਪਤਾਲ ਵਿਚ ਪਰਿਵਾਰ ਦੀ ਮੌਜੂਦਗੀ ਵਿਚ ਆਖਰੀ ਸਾਹ ਲਏ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬੀਮਾਰੀ ਨਾਲ ਜੂਝ ਰਹੇ ਸਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link