11.9C Vancouver
ADS

Nov 16, 2022 10:55 PM - Connect News

ਵੈਨਕੂਵਰ 'ਚ ਚਾਕੂ ਨਾਲ ਹਮਲੇ ਦੀ ਕੋਸ਼ਿਸ਼, ਸਿਕਿਓਰਿਟੀ ਗਾਰਡ ਦੀ ਚੁਸਤੀ ਤੇ ਫੁਰਤੀ ਆਈ ਕੰਮ

Share On
vpd-investigates-after-security-guard-threatened-with-knife
Vancouver Police have released images of a man who pulled a knife on a downtown hotel security guard last month, and are asking anyone who can identify the suspect to call police. (Photo - Vancouver police)

ਵੈਨਕੂਵਰ ਪੁਲਿਸ ਨੇ ਇੱਕ ਵੀਡੀਓ ਅਤੇ ਕੁਝ ਤਸਵੀਰਾਂ ਜਾਰੀ ਕਰ ਇੱਕ ਸ਼ੱਕੀ ਦੀ ਪਛਾਣ 'ਚ ਮਦਦ ਦੀ ਅਪੀਲ ਕੀਤੀ ਹੈ।

ਮਾਮਲਾ ਡਾਊਨਟਾਊਨ ਇਲਾਕੇ 'ਚ ਇੱਕ ਸਿਕਿਉਰਿਟੀ ਗਾਰਡ ਨੂੰ ਧਮਕਾਉਣ ਨਾਲ ਸੰਬੰਧਤ ਹੈ।

ਘਟਨਾ 27 ਅਕਤੂਬਰ ਨੂੰ ਵਾਪਰੀ ਦੱਸੀ ਗਈ ਹੈ।

ਸ਼ਾਮ ਕਰੀਬ 7.30 ਵਜੇ ਹੋਟਲ ਵੈਨਕੂਵਰ ਦੇ ਬਰੀਜ਼ਵੇ 'ਚ ਇੱਕ ਸ਼ੱਕੀ ਲਿਟਰਿੰਗ ਕਰ ਰਿਹਾ ਸੀ ਅਤੇ ਸ਼ੱਕੀ ਨੂੰ ਇਲਾਕੇ ਤੋਂ ਜਾਣ ਲਈ ਆਖਿਆ ਗਿਆ।

ਉਸ ਤੋਂ ਕੁਝ ਦੂਰੀ 'ਤੇ ਖੜੇ ਸਿਕਿਉਰਿਟੀ ਗਾਰਡ ਵੱਲ ਸ਼ੱਕੀ ਨੇ ਅਚਾਨਕ ਵਧ ਕੇ ਚਾਕੂ ਨਾਲ ਹਮਲੇ ਦੀ ਕੋਸ਼ਿਸ਼ ਕੀਤੀ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਕਿਹਾ ਕਿ ਪੂਰੀ ਘਟਨਾ ਦੀ ਸਰਵੇਲੈਂਸ ਵੀਡੀਓ ਹਾਸਿਲ ਕਰ ਲਈ ਗਈ ਹੈ।

ਉਨ੍ਹਾਂ ਕਿਹਾ ਕਿ ਘਟਨਾ ਦਾ ਸਮਾਂ ਅਤੇ ਦਿਨ ਸਾਂਝਾ ਕਰਨ ਨਾਲ ਉਮੀਦ ਹੈ ਕਿ ਸ਼ੱਕੀ ਦੀ ਪਛਾਣ 'ਚ ਮਦਦ ਮਿਲੇਗੀ।

ਪੁਲਿਸ ਦਾ ਕਹਿਣਾ ਹੈ ਕਿ ਸ਼ੱਕੀ ਦੀ ਉਮਰ 20 ਤੋਂ 30 ਸਾਲ ਦਰਮਿਆਨ ਅਤੇ ਉਸ ਦਾ ਕੱਦ ਕਰੀਬ 6ਫੁੱਟ ਦੱਸਿਆ ਜਾ ਰਿਹਾ ਹੈ।

ਸਾਹਮਣੇ ਆਏ ਵੀਡੀਓ 'ਚ ਸ਼ੱਕੀ ਵੱਲੋਂ ਹਮਲੇ ਦੀ ਕੋਸ਼ਿਸ਼ ਦਰਮਿਆਨ ਸਿਕਿਉਰਿਟੀ ਗਾਰਡ ਦੀ ਚੁਸਤੀ ਅਤੇ ਫੁਰਤੀ ਵੀ ਵੇਖਣ ਨੂੰ ਮਿਲਦੀ ਹੈ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link