11.33C Vancouver
ADS

Aug 25, 2021 8:59 PM -

ਬੇਘਰ ਆਦਮੀ 'ਤੇ ਬਿਨਾ ਕਿਸੇ ਵਜ੍ਹਾ ਹੋਏ ਹਮਲੇ ਦੀ ਪੁਲਿਸ ਕਰ ਰਹੀ ਜਾਂਚ; ਘਟਨਾ ਦਾ ਵੀਡੀਓ ਵੀ ਕੀਤਾ ਜਾਰੀ

Share On
vpd-investigates-attack-on-homeless-man
Vancouver Police released video today showing a violent and unprovoked attack on a homeless man, and ask anyone who can identify the suspect to call police. (Photo - Vancouver police/Twitter)

ਵੈਨਕੂਵਰ ਪੁਲਿਸ ਨੇ ਇੱਕ ਵੀਡੀਓ ਜਾਰੀ ਕੀਤਾ ਹੈ ਅਤੇ ਲੋਕਾਂ ਤੋਂ ਇੱਕ ਵਿਅਕਤੀ ਦੀ ਪਛਾਣ 'ਚ ਮਦਦ ਦੀ ਅਪੀਲ ਕੀਤੀ ਹੈ।

ਮਾਮਲਾ ਇੱਕ ਬੇਘਰ ਵਿਅਕਤੀ 'ਤੇ ਹੋਏ ਹਮਲੇ ਨਾਲ ਸੰਬੰਧਤ ਹੈ।

ਘਟਨਾ ਦਾ ਵੀਡੀਓ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਹੈ ਅਤੇ ਇਸ 'ਚ 3 ਲੋਕਾਂ ਨੂੰ ਇਕੱਠਿਆਂ ਖੜੇ ਅਤੇ ਕੁਝ ਗੱਲਬਾਤ ਕਰਦੇ ਵੇਖਿਆ ਜਾ ਸਕਦਾ ਹੈ।

ਇਸੇ ਵਿਚਾਲੇ ਇੱਕ ਬੇਘਰ ਆਦਮੀ ਇਨ੍ਹਾਂ ਕੋਲੋਂ ਲੰਘਦਾ ਹੈ।

ਇਸੇ ਦੌਰਾਨ ਤਿੰਨਾਂ ਲੋਕਾਂ ਵਿੱਚੋਂ ਇੱਕ ਆਦਮੀ ਇਸ ਵਿਅਕਤੀ ਨੂੰ ਸਿਰ 'ਤੇ ਥੱਪੜ ਮਾਰਦਾ ਹੈ।

ਪੀੜਤ ਕਿਸੇ ਤਰ੍ਹਾਂ ਖੁਦ ਨੂੰ ਸੰਭਾਲ ਕੇ ਤੇਜ਼ੀ ਨਾਲ ਮੌਕੇ ਤੋਂ ਨਿਕਲਦਾ ਹੈ।

ਪਰ ਇੰਨੇ 'ਚ ਹਮਲਾਵਰ ਵੀ ਉਸ ਦੇ ਪਿੱਛੇ ਦੌੜ ਪੈਂਦਾ ਹੈ ਅਤੇ ਫਿਰ ਉਸ ਨੂੰ ਪਿੱਛੇ ਤੋਂ ਧੱਕਾ ਮਾਰ ਕੇ ਸੁੱਟ ਦਿੰਦਾ ਹੈ।

ਇਸ ਤੋਂ ਬਾਅਦ ਹਮਲਾਵਰ ਪੀੜਤ 'ਤੇ ਲੱਤ-ਮੁੱਕਿਆਂ ਦਾ ਮੀਂਹ ਵਰਸਾ ਦਿੰਦਾ ਹੈ।

ਇੱਕ ਹੋਰ ਵਿਅਕਤੀ ਆ ਕੇ ਹਮਲਾਵਰ ਨੂੰ ਰੋਕਦਾ ਹੈ ਅਤੇ ਉਥੋਂ ਲੈ ਜਾਂਦਾ ਹੈ।

ਇਹ ਘਟਨਾ 26 ਜੁਲਾਈ ਨੂੰ ਤੜਕੇ ਕਰੀਬ 1 ਵਜੇ ਯੇਲਟਾਊਨ ਇਲਾਕੇ 'ਚ ਹੈਮਿਲਟਨ ਸਟ੍ਰੀਟ 'ਤੇ ਵਾਪਰੀ ਦੱਸੀ ਗਈ ਹੈ।

ਹਮਲਾਵਰ ਦੀ ਉਮਰ 20 ਤੋਂ 30 ਸਾਲ ਦਰਮਿਆਨ ਮੰਨੀ ਜਾ ਰਹੀ ਹੈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਈ ਜਾਣਕਾਰੀ ਹੋਵੇ ਤਾਂ ਪੁਲਿਸ ਨੂੰ ਦੱਸਿਆ ਜਾਵੇ।

ਵੀਡੀਓ ਵੇਖਣ ਲਈ ਲਿੰਕ ਕਲਿਕ ਕਰੋ:

WARNING: Graphic content (video may be difficult to watch – click to view)

https://www.dropbox.com/s/51quy1cdspi416k/Yaletown%20Stranger%20Assault.mp4?dl=0

Latest news

42-year-old-man-charged-in-immigration-fraud-case-arrest-warrant-issued
Punjabi

42-Year-Old Man Charged in Immigration Fraud Case, Arrest Warrant Issued

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਇੱਕ 42 ਸਾਲਾ ਵਿਅਕਤੀ ਖਿਲਾਫ ਗੈਰ-ਕਾਨੂੰਨੀ ਤਰੀਕੇ ਨਾਲ ਲੋਕਾਂ ਨੂੰ ਕੈਨੇਡਾ ਵਿਚ ਦਾਖਲ ਕਰਵਾਉਣ ਅਤੇ ਇਮੀਗ੍ਰੇਸ਼ਨ ਫਰੌਡ ਦੇ ਪੰਜ ਚਾਰਜ ਲਗਾਏ ਹਨ ਅਤੇ ਉਸ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਮੁਲਜ਼ਮ ਦੀ ਪਛਾਣ 42 ਸਾਲਾ ਅਬੁਲ ਕਾਸਿਮ ਵਜੋਂ ਹੋਈ, ਜੋ ਪਹਿਲਾਂ ਮਾਂਟਰੀਅਲ ਵਿਚ ਰਹਿ ਰਿਹਾ ਸੀ।
33-year-old-woman-arrested-after-multi-vehicle-crash-on-highway-1-in-abbotsford
Punjabi

ਐਬਟਸਫੋਰਡ 'ਚ ਮਲਟੀ-ਵ੍ਹੀਕਲ ਕਰੈਸ਼, 33 ਸਾਲਾ ਔਰਤ ਗ੍ਰਿਫ਼ਤਾਰ

ਐਬਟਸਫੋਰਡ ਪੁਲਿਸ ਨੇ ਵੀਰਵਾਰ ਰਾਤ ਹਾਈਵੇ 1 'ਤੇ ਹੋਏ ਮਲਟੀ ਵ੍ਹੀਕਲ ਕਰੈਸ਼ ਦੀ ਘਟਨਾ ਦੇ ਸਬੰਧ ਵਿਚ ਇੱਕ 33 ਸਾਲਾ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ, ਦੱਸਿਆ ਜਾਂਦਾ ਹੈ ਕਿ ਉਸ ਦੀ ਲਾਲ ਰੰਗ ਦੀ ਕਾਰ ਨੇ ਇੱਕ ਸੈਮੀ-ਟਰੱਕ ਸਮੇਤ ਤਿੰਨ ਹੋਰ ਗੱਡੀਆਂ ਨੂੰ ਟੱਕਰ ਮਾਰੀ। ਪੁਲਿਸ ਮੁਤਾਬਕ, ਇਹ ਹਾਦਸਾ ਰਾਤ ਲਗਭਗ 10:41 ਵਜੇ Brander ਰੋਡ ਰੈਸਟ ਏਰੀਏ ਵਿਚ ਹਾਈਵੇ 1 ਦੀ ਈਸਟ ਬਾਊਂਡ ਲੇਨ ਵਿਚ ਵਾਪਰਿਆ।
montreal-to-equip-police-with-body-cameras-give-officers-new-powers
Punjabi

ਨਵੇਂ ਅਧਿਕਾਰਾਂ ਅਤੇ ਬਾਡੀ ਕੈਮਰੇ ਨਾਲ ਲੈਸ ਹੋਵੇਗੀ ਮਾਂਟਰੀਅਲ ਪੁਲਿਸ

ਮਾਂਟਰੀਅਲ ਸਿਟੀ ਨੇ ਪੁਲਿਸ ਨੂੰ ਜਲਦ ਬਾਡੀ ਕੈਮਰੇ ਨਾਲ ਤਾਇਨਾਤ ਕਰਨ ਅਤੇ ਉਨ੍ਹਾਂ ਨੂੰ ਨਵੀਆਂ ਪਾਵਰ ਦੇਣ ਦੀ ਯੋਜਨਾ ਬਣਾਈ ਹੈ। ਸਿਟੀ ਵਲੋਂ ਇਸ ਸਬੰਧ ਵਿਚ ਇੱਕ ਨਵਾਂ ਬਾਇ ਲਾਅ ਲਿਆਂਦਾ ਜਾ ਰਿਹਾ ਹੈ, ਜਿਸ ਤਹਿਤ ਪੁਲਿਸ ਅਧਿਕਾਰੀ ਤੇ ਸਿਟੀ ਕਰਮਚਾਰੀਆਂ ਦੀ ਬੇਇੱਜ਼ਤੀ ਕਰਨ 'ਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।
majithia-hints-at-possible-revival-of-akali-bjp-alliance-in-punjab
Punjabi

ਬਿਕਰਮ ਮਜੀਠੀਆ ਦਾ ਵੱਡਾ ਬਿਆਨ, ਅਕਾਲੀ-ਭਾਜਪਾ ਗੱਠਜੋੜ ਮੁੜ ਹੋਣ ਦੇ ਦਿੱਤੇ ਸੰਕੇਤ

ਪੰਜਾਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕ ਚਾਹੁੰਦੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਮੁੜ ਇੱਕਜੁੱਟ ਹੋਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਬੰਧੀ ਆਉਣ ਵਾਲੇ ਸਮੇਂ ਵਿੱਚ ਸਥਿਤੀ ਪੂਰੀ ਤਰ੍ਹਾਂ ਸਾਫ਼ ਹੋ ਜਾਵੇਗੀ ਅਤੇ ਦੋਵਾਂ ਪਾਰਟੀਆਂ ਦੀ ਉੱਚ ਲੀਡਰਸ਼ਿਪ ਆਪਸ ਵਿੱਚ ਬੈਠ ਕੇ ਇਸ ਬਾਰੇ ਅੰਤਿਮ ਫੈਸਲਾ ਲਵੇਗੀ।
one-person-dies-after-drowning-in-cultus-lake-near-chilliwack
Punjabi

ਚਿਲੀਵੈਕ ਵਿੱਚ ਕਲਟਸ ਲੇਕ ’ਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ

ਚਿਲੀਵੈਕ ਵਿਖੇ ਵੀਰਵਾਰ ਦੁਪਹਿਰ ਨੂੰ ਕਲਟਸ ਲੇਕ ਦੇ ਪਾਣੀ ਵਿਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਪਿਛਲੇ ਦੋ ਹਫ਼ਤਿਆਂ ਤੋਂ ਵੀ ਘੱਟ ਸਮੇਂ ਵਿਚ ਐਂਟਰੈਂਸ ਬੇਅ ਖੇਤਰ ਵਿਚ ਵਾਪਰੀ ਦੂਜੀ ਜਾਨਲੇਵਾ ਘਟਨਾ ਹੈ। ਚਿਲੀਵੈਕ ਆਰਸੀਐਮਪੀ ਦੀ ਮੀਡੀਆ ਰਿਲੇਸ਼ਨ ਔਫੀਸਰ ਕਾਰਪੋਰਲ ਕਾਰਮੇਨ ਕੀਨਰ ਮੁਤਾਬਕ, ਪੁਲਿਸ ਨੂੰ ਕੱਲ੍ਹ ਦੁਪਹਿਰ ਲਗਭਗ 1:12 ਵਜੇ ਐਂਟਰੈਂਸ ਬੇਅ ਕੋਲ ਪਾਣੀ ਵਿਚ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਇਤਲਾਹ ਮਿਲੀ ਸੀ, ਜੋ ਪਹਿਲਾਂ inflatable boat 'ਤੇ ਸਵਾਰ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link