9.47C Vancouver
ADS

Jan 20, 2022 10:23 PM - Connect News

ਵੈਨਕੂਵਰ ਦੇ ਈਸਟ ਸਾਈਡ ਇਲਾਕੇ ਵਿੱਚ ਕੁਝ ਹੀ ਘੰਟਿਆਂ 'ਚ ਚਾਕੂ ਨਾਲ ਹਮਲੇ ਦੀਆਂ ਵਾਰਦਾਤਾਂ 'ਚ 4 ਲੋਕ ਜ਼ਖਮੀ

Share On
vpd-investigates-string-of-downtown-eastside-stabbings
Vancouver Police are investigating after four people were hospitalized in three separate stabbings on the Downtown Eastside yesterday. (Photo - Vancouver Police/Twitter)

ਵੈਨਕੂਵਰ ਦੇ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਵਾਪਰੀਆਂ ਚਾਕੂ ਨਾਲ ਹਮਲੇ ਦੀਆਂ ਵਾਰਦਾਤਾਂ 'ਚ 4 ਲੋਕ ਜਖਮੀ ਹੋ ਗਏ ਹਨ।

ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਚਾਰੇ ਮਾਮਲੇ ਇੱਕ-ਦੂਜੇ ਨਾਲ ਸੰਬੰਧਤ ਤਾਂ ਨਹੀਂ ਹਨ।

ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾਵਾਂ ਦੀ ਸ਼ੁਰੂਆਤ ਬੁੱਧਵਾਰ ਤੜਕੇ ਕਰੀਬ 4.30 ਵਜੇ ਹੋਈ ਅਤੇ ਆਖਰੀ ਮਾਮਲਾ ਕਰੀਬ 13 ਘੰਟੇ ਬਾਅਦ ਰਿਪੋਰਟ ਹੋਇਆ।

ਪੀੜਤਾਂ 'ਚ 3 ਲੋਕਾਂ ਦੇ ਚਿਹਰੇ ਜਾਂ ਸਿਰ 'ਤੇ ਚਾਕੂ ਨਾਲ ਵਾਰ ਕੀਤਾ ਗਿਆ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਦੱਸਿਆ ਕਿ ਮਾਮਲੇ 'ਚ ਫਿਲਹਾਲ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ ਹੈ।

ਘਟਨਾਵਾਂ ਪਿੱਛੇ ਦੇ ਕਾਰਨ ਬਾਰੇ ਵੀ ਫਿਲਹਾਲ ਕੋਈ ਜਾਣਕਾਰੀ ਸਪਸ਼ਟ ਨਹੀਂ ਹੋਈ ਹੈ।

ਪਹਿਲੇ ਪੀੜਤ ਬਾਰੇ ਦੱਸਿਆ ਗਿਆ ਕਿ ਇੱਕ ਵਿਅਕਤੀ ਚਿਹਰੇ 'ਤੇ ਚਾਕੂ ਨਾਲ ਹਮਲੇ ਕਾਰਨ ਵੱਡੇ ਟੱਕ ਨਾਲ ਮੇਨ ਅਤੇ ਹੇਸਟਿੰਗਸ ਸਟ੍ਰੀਟ ਕੋਲ ਇੱਕ ਸਟੋਰ 'ਚ ਦਾਖਿਲ ਹੋਇਆ।

ਇਸੇ ਇਲਾਕੇ 'ਚ ਇੱਕ ਝਗੜੇ ਦੌਰਾਨ ਦੁਪਹਿਰ ਕਰੀਬ 1.30 ਵਜੇ ਇੱਕ ਵਿਅਕਤੀ ਦੇ ਚਿਹਰੇ ਅਤੇ ਇੱਕ ਦੇ ਸਿਰ ਅਤੇ ਢਿੱਡ 'ਚ ਚਾਕੂ ਨਾਲ ਵਾਰ ਕੀਤੇ ਗਏ।

ਇਸ ਮਾਮਲੇ 'ਚ ਹਮਲਾਵਰ ਨੂੰ ਇੰਡੀਜਨਸ ਮੂਲ ਦਾ 5'8" ਦੇ ਕਰੀਬ ਦਾ ਵਿਅਕਤੀ ਦੱਸਿਆ ਗਿਆ।

ਆਖਰੀ ਪੀੜਤ ਬਾਰੇ ਦੱਸਿਆ ਗਿਆ ਕਿ ਸ਼ਾਮ ਕਰੀਬ 6 ਵਜੇ ਕੌਰਡੋਵਾ ਅਤੇ ਕੋਲੰਬੀਆ ਸਟ੍ਰੀਟਸ ਦੇ ਕੋਲ ਇੱਕ ਅਪਾਰਟਮੈਂਟ 'ਚ ਇੱਕ ਵਿਅਕਤੀ ਜਖਮੀ ਹਾਲਤ 'ਚ ਮਿਲਿਆ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਕੋਲ ਘਟਨਾ ਦੀ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

Latest news

b-c-conservative-leader-attacks-eby-government-over-forestry-decline
Punjabi

ਬੀ.ਸੀ. ਕੰਜ਼ਰਵੇਟਿਵ ਆਗੂ ਦਾ ਈਬੀ ਸਰਕਾਰ ’ਤੇ ਹਮਲਾ

ਬੀ.ਸੀ. ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਨੇ ਪ੍ਰੀਮੀਅਰ ਡੇਵਿਡ ਈਬੀ 'ਤੇ ਦੋਸ਼ ਲਾਇਆ ਹੈ ਕਿ ਉਹ ਸੂਬੇ ਦੇ ਜੰਗਲਾਤ ਖੇਤਰ ਦੀ ਬਰਬਾਦੀ ਲਈ ਅਮਰੀਕੀ ਰਾਸ਼ਟਰਪਤੀ ਦੇ ਟੈਰਿਫਸ ਨੂੰ ਜ਼ਿੰਮੇਵਾਰ ਠਹਿਰਾ ਕੇ ਆਪਣੀਆਂ ਨਾਕਾਮੀਆਂ ਨੂੰ ਲੁਕਾ ਰਹੇ ਹਨ। ਮੰਗਲਵਾਰ ਨੂੰ ਇੱਕ ਬਿਆਨ ਵਿਚ ਰਸਟੈਡ ਨੇ ਕਿਹਾ ਕਿ ਅਮਰੀਕੀ ਟੈਰਿਫਸ ਨੁਕਸਾਨਦੇਹ ਹਨ ਅਤੇ ਸਾਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਲੜਾਈ ਲੜਨੀ ਵੀ ਚਾਹੀਦੀ ਹੈ ਪਰ ਟਰੰਪ ਦੀ ਵਾਪਸੀ ਤੋਂ ਬਹੁਤ ਪਹਿਲਾਂ ਸਾਲ 2016 ਤੋਂ ਹੀ ਬੀ. ਸੀ. ਦੇ Interior ਵਿਚਜੰਗਲਾਤ ਉਤਪਾਦਨ ਡਿੱਗਣਾ ਸ਼ੁਰੂ ਹੋ ਗਿਆ ਸੀ, ਜੋ ਹੁਣ ਤੱਕ 50 ਫੀਸਦੀ ਘਟ ਚੁੱਕਾ ਹੈ।
trumps-presidency-delays-quebec-sovereignty-referendum-says-parti-québécois
Punjabi

ਟਰੰਪ ਦੇ ਰਾਸ਼ਟਰਪਤੀ ਰਹਿਣ ਤੱਕ ਕਿਊਬੈਕ ਦੀ ਆਜ਼ਾਦੀ ਲਈ ਰੈਫਰੈਂਡਮ ਨਹੀਂ ਕਰਵਾਏਗਾ: Parti Québécois

ਕਿਊਬੈਕ ਦੀ ਵੱਖਵਾਦੀ ਪਾਰਟੀ ਦੇ ਲੀਡਰ ਪਾਲ ਸੇਂਟ-ਪੀਅਰ ਪਲੈਮੰਡਨ ਨੇ ਰਾਸ਼ਟਰਪਤੀ ਡੌਨਲਡ ਟਰੰਪ ਦੇ ਸੱਤਾ ਵਿਚ ਰਹਿੰਦਿਆਂ ਸੂਬੇ ਵਿਚ ਆਜ਼ਾਦੀ ਲਈ ਰਿਫਰੈਂਡਮ ਕਰਵਾਉਣ ਦੇ ਆਪਣੇ ਏਜੰਡੇ ਨੂੰ ਟਾਲਣ ਦਾ ਫੈਸਲਾ ਕੀਤਾ ਹੈ। ਪਲੈਮੰਡਨ ਨੇ ਮੰਗਲਵਾਰ ਇੱਕ ਪ੍ਰੈਸ ਰਿਲੀਜ਼ ਜਾਰੀ ਕਰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ 5 ਅਕਤੂਬਰ ਨੂੰ ਹੋਣ ਵਾਲੀਆਂ ਸੂਬਾਈ ਚੋਣਾਂ ਵਿਚ ਜਿੱਤ ਕੇ ਸਰਕਾਰ ਵਿਚ ਆਉਂਦੀ ਹੈ ਤਾਂ ਉਹ ਟਰੰਪ ਦੇ ਰਾਸ਼ਟਰਪਤੀ ਰਹਿੰਦਿਆਂ ਕਿਊਬੈਕ ਵਿਚ ਰਿਫਰੈਂਡਮ ਨਹੀਂ ਕਰਵਾਉਣਗੇ।
sentencing-arguments-begin-for-man-convicted-of-sexually-assaulting-three-women
Punjabi

ਜਿਨਸੀ ਸ਼ੋਸ਼ਣ ਦੇ ਦੋਸ਼ੀ Mantha ਨੂੰ ਅੱਜ ਮਿਲ ਸਕਦੀ ਹੈ ਸਜ਼ਾ

ਕੈਲਗਰੀ ਵਿਚ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ੀ ਰਿਚਰਡ Mantha ਦੀ ਸਜ਼ਾ 'ਤੇ ਅਦਾਲਤ ਵਿੱਚ ਅੱਜ ਬਹਿਸ ਸ਼ੁਰੂ ਹੋ ਗਈ ਹੈ। ਉਹ ਤਿੰਨ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਨਸ਼ੀਲਾ ਪਦਾਰਥ ਦੇਣ ਦੇ ਮਾਮਲੇ ਵਿੱਚ ਦੋਸ਼ੀ ਹੈ। ਦੋ ਸਾਲਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਟ੍ਰਾਇਲ ਤੋਂ ਬਾਅਦ 62 ਸਾਲਾ Richard Mantha ਨੂੰ ਛੇ ਦੋਸ਼ਾਂ ਤਹਿਤ ਦੋਸ਼ੀ ਕਰਾਰ ਦਿੱਤਾ ਗਿਆ ਸੀ।
goldstream-falls-swimming-incident-27-year-old-man-dies
Punjabi

ਗੋਲਡਸਟ੍ਰੀਮ ਫਾਲਜ਼ ’ਚ ਤੈਰਾਕੀ ਦੌਰਾਨ 27 ਸਾਲਾ ਵਿਅਕਤੀ ਦੀ ਮੌਤ

ਵੈਨਕੂਵਰ ਆਈਲੈਂਡ ਦੇ ਇੱਕ ਝਰਨੇ ਵਿਚ ਇੱਕ 27 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਘਟਨਾ ਵਾਪਰੀ ਹੈ। ਵੈਸਟ ਸ਼ੋਰ ਆਰਸੀਐਮਪੀ ਮੁਤਾਬਕ, ਲੈਂਗਫੋਰਡ ਵਿਚ ਸੋਮਵਾਰ ਸ਼ਾਮ ਕਰੀਬ 7:35 ਵਜੇ ਉਹਨਾਂ ਨੂੰ 3450 ਟ੍ਰਾਂਸ-ਕੈਨੇਡਾ ਹਾਈਵੇਅ ਵਿਖੇ ਇੱਕ ਤੈਰਾਕ ਦੇ Goldstream Falls ਦੇ ਪਾਣੀ ਵਿਚ ਡੁੱਬਣ ਦੀ ਰਿਪੋਰਟ ਮਿਲੀ।
poilievre-attacks-carney-government-over-ev-mandate
Punjabi

EV ਮੈਨਡੇਟ ਨੂੰ ਲੈ ਕੇ ਪੌਲੀਐਵ ਦਾ ਕਾਰਨੀ ਸਰਕਾਰ ’ਤੇ ਹਮਲਾ

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਦੇ ਲੀਡਰ ਪੀਅਰ ਪੌਲੀਐਵ ਨੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਸਰਕਾਰ EV ਆਦੇਸ਼ ਨੂੰ ਵਾਪਸ ਲੈ ਕੇ ਪਿਛਲੇ ਦਰਵਾਜ਼ੇ ਰਾਹੀਂ ਇਨ੍ਹਾਂ ਨੂੰ ਨਵੇਂ ਤਰੀਕੇ ਨਾਲ ਲਿਆਉਣ ਦੀ ਯੋਜਨਾ ਬਣਾ ਰਹੀ ਹੈ। ਕੈਨੇਡਾ ਗਜ਼ਟ ਵਿਚ ਦਿੱਤੇ ਗਏ ਨੋਟਿਸ ਮੁਤਾਬਕ, ਸਰਕਾਰ ਨੇ ਪੁਰਾਣੇ EV Sales Mandate ਨੂੰ ਰੱਦ ਕਰਨ ਦੀ ਪ੍ਰਕਿਰਿਆ ਹਾਲ ਹੀ ਵਿਚ ਸ਼ੁਰੂ ਕੀਤੀ ਹੈ, ਜਿਸ ਤਹਿਤ ਇਸ ਸਾਲ 20 ਫੀਸਦੀ ਨਵੀਆਂ ਗੱਡੀਆਂ ਦਾ ਇਲੈਕਟ੍ਰਿਕ ਹੋਣਾ ਲਾਜ਼ਮੀ ਕੀਤਾ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link