9.33C Vancouver
ADS

Aug 16, 2022 12:58 AM - Connect News

ਵੈਨਕੂਵਰ ਦੇ ਬੇਘਰ ਲੋਕਾਂ ਨੂੰ ਨੋਟਿਸ ਭੇਜ ਟੈਂਟਾਂ ਤੇ ਸਮਾਨ ਨੂੰ ਅੱਗ ਹਵਾਲੇ ਕਰਨ ਦੀ ਧਮਕੀ, 7 ਦਿਨ ਦਾ ਦਿੱਤਾ ਸਮਾਂ

Share On
vpd-investigates-threats-to-homeless
Vancouver Police are urging occupants of the Hastings Street encampment to be vigilant and report suspicious activity, after someone began distributed threatening flyers throughout the Downtown Eastside this weekend. (Photo - The Canadian Press)

ਵੈਨਕੂਵਰ ਦੇ ਈਸਟ ਹੇਸਟਿੰਗਸ ਇਲਾਕੇ 'ਚ ਗਲੀਆਂ 'ਚ ਟੈਂਟਾਂ 'ਚ ਰਹਿੰਦੇ ਲੋਕਾਂ ਤਕ ਇੱਕ ਪ੍ਰੇਸ਼ਾਨ ਕਰਨ ਵਾਲਾ ਨੋਟ ਸਰਕੂਲੇਟ ਹੋ ਰਿਹਾ ਹੈ।

ਇਸ 'ਚ ਬੇਘਰ ਲੋਕਾਂ ਦੇ ਟੈਂਟਾਂ ਅਤੇ ਉਨ੍ਹਾਂ ਦੇ ਸਾਮਾਨ ਨੂੰ ਅੱਗ ਦੇ ਹਵਾਲੇ ਕਰਨ ਦੀ ਗੱਲ ਆਖੀ ਗਈ ਹੈ।

ਕਈ ਜਗ੍ਹਾ ਇਸ ਨੋਟਿਸ ਨੂੰ ਟੇਪ ਨਾਲ ਚਿਪਕਾ ਦਿੱਤਾ ਗਿਆ ਹੈ।

ਪੁਲਿਸ ਨੇ ਮਾਮਲੇ ਸੰਬੰਧੀ ਪੁਸ਼ਟੀ ਕਰ ਦਿੱਤੀ ਹੈ।

ਪੁਲਿਸ ਨੋਟਿਸ ਸੰਬੰਧੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਲਾਕੇ ਦੇ ਕੈਂਪਸ ਵਿੱਚ ਸੈਂਕੜੇ ਬੇਘਰ ਲੋਕ ਰਹਿੰਦੇ ਹਨ ਅਤੇ ਇਲਾਕੇ 'ਚ ਟੈਂਟਾਂ ਨੂੰ ਹਟਾਉਣ ਦੀ ਅਰੰਭੀ ਗਈ ਪ੍ਰੀਕਿਰਿਆ ਵੀ ਫਿਲਹਾਲ ਰੋਕੀ ਜਾ ਚੁੱਕੀ ਹੈ।

ਇਸ ਦੀ ਮੁੱਖ ਵਜ੍ਹਾ ਆਲਟਰਨੇਟਿਵ ਸ਼ੈਲਟਰਸ ਦੀ ਕਮੀ ਦੱਸੀ ਗਈ ਹੈ।

ਓਵਰਡੋਜ ਪ੍ਰਿਵੈਂਸ਼ਨ ਸੋਸਾਈਟੀ ਨਾਲ ਗ੍ਰੈਫੀਟੀ ਆਰਟਿਸਟ ਦੇ ਤੌਰ 'ਤੇ ਕੰਮ ਕਰਨ ਵਾਲੇ ਟਰੇ ਹੈਲਟਨ ਨੇ ਇਸ ਨੋਟਿਸ ਸੰਬੰਧੀ ਤਸਵੀਰ ਸੋਮਵਾਰ ਨੂੰ ਸਾਂਝੀ ਕੀਤੀ।

ਇਸ ਨੋਟ 'ਚ ਲਿਖਿਆ ਹੈ ਕਿ ਟੈਂਟਸ ਅਤੇ ਸਾਮਾਨ ਨੂੰ ਗੈਸ ਛਿੜਕ ਕੇ ਅੱਗ ਲਗਾ ਦਿੱਤੀ ਜਾਵੇਗੀ।

ਇਸ 'ਚ ਇਹ ਵੀ ਲਿਖਿਆ ਹੈ ਕਿ ਇਲਾਕੇ 'ਚ ਰਹਿਣ ਵਾਲੇ ਲੋਕ ਤੁਹਾਨੂੰ ਇਸ ਕਮਿਊਨਿਟੀ ਦਾ ਹੋਰ ਨੁਕਸਾਨ ਨਹੀਂ ਕਰਨ ਦੇਣਗੇ।

ਇਸ 'ਚ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ।

Latest news

karmvir-singh-to-remain-in-immigration-detention-after-federal-court-overturns-release-order
Punjabi

ਕੈਨੇਡਾ ਦੀ ਫੈਡਰਲ ਕੋਰਟ ਨੇ ਕਰਮਵੀਰ ਸਿੰਘ ਦੀ ਰਿਹਾਈ ਦਾ ਇਮੀਗ੍ਰੇਸ਼ਨ ਬੋਰਡ ਦਾ ਹੁਕਮ ਕੀਤਾ ਰੱਦ

ਕੈਨੇਡਾ ਦੀ ਫੈਡਰਲ ਕੋਰਟ ਨੇ ਅੱਤਵਾਦੀ ਸੰਗਠਨ ਵਜੋਂ ਸੂਚੀਬੱਧ ਬਿਸ਼ਨੋਈ ਗੈਂਗ ਦੇ ਕਥਿਤ ਮੈਂਬਰ ਅਤੇ ਭਾਰਤ ਵਿਚ ਕਤਲ ਦੇ ਇੱਕ ਕੇਸ ਵਿਚ ਵਾਂਟੇਡ ਸ਼ੱਕੀ ਕਰਮਵੀਰ ਸਿੰਘ ਨੂੰ ਇਮੀਗ੍ਰੇਸ਼ਨ ਬੋਰਡ ਵਲੋਂ ਰਿਹਾਅ ਕਰਨ ਦੇ ਆਦੇਸ਼ ਨੂੰ ਪਲਟ ਦਿੱਤਾ ਹੈ। ਕਰਮਵੀਰ 2 ਅਪ੍ਰੈਲ ਤੋਂ ਇਮੀਗ੍ਰੇਸ਼ਨ ਹਿਰਾਸਤ ਵਿਚ ਹੈ। ਉਸ 'ਤੇ ਸਤੰਬਰ 2024 ਵਿਚ ਪੰਜਾਬੀ ਗਾਇਕ ਏ.ਪੀ. ਢਿੱਲੋਂ ਦੇ ਵਿਕਟੋਰੀਆ-ਖੇਤਰ ਵਿਚ ਸਥਿਤ ਘਰ 'ਤੇ ਗੋਲੀ ਚਲਵਾਉਣ ਅਤੇ ਅੱਗਜ਼ਨੀ ਕਰਵਾਉਣ ਦਾ ਵੀ ਦੋਸ਼ ਹੈ।
two-people-killed-in-langley-crash-involving-suv-and-commercial-truck-rcmp-investigating
Punjabi

ਲੈਂਗਲੀ 'ਚ ਐਸਯੂਵੀ ਅਤੇ ਵਪਾਰਕ ਟਰੱਕ ਦੀ ਟੱਕਰ ਵਿੱਚ ਦੋ ਦੀ ਮੌਤ, ਆਰ.ਸੀ.ਐਮ.ਪੀ. ਵੱਲੋਂ ਜਾਂਚ ਜਾਰੀ

ਮੰਗਲਵਾਰ ਰਾਤ ਲੈਂਗਲੀ 'ਚ ਇਕ ਕਮਰਸ਼ੀਅਲ ਟਰੱਕ ਅਤੇ ਐਸ.ਯੂ.ਵੀ. ਦੀ ਟੱਕਰ 'ਚ ਦੋ ਲੋਕਾਂ ਦੀ ਮੌਤ ਹੋ ਗਈ। ਲੈਂਗਲੀ ਆਰਸੀਐਮਪੀ ਨੇ ਬੁੱਧਵਾਰ ਇਕ ਪ੍ਰੈਸ ਰਿਲੀਜ਼ 'ਚ ਦੱਸਿਆ ਕਿ ਇਹ ਘਟਨਾ ਰਾਤ 10:50 ਤੋਂ ਕੁਝ ਸਮਾਂ ਪਹਿਲਾਂ 256 ਸਟ੍ਰੀਟ ਅਤੇ 16 ਐਵੇਨਿਊ ਦੇ ਇੰਟਰਸੌਕਸ਼ਨ 'ਤੇ ਵਾਪਰੀ। ਪੁਲਿਸ ਨੇ ਦੱਸਿਆ ਕਿ ਪੈਰਾਮੈਡਿਕਸ ਅਤੇ ਫਾਇਰਫਾਇਟਰਸ ਨੇ ਮੌਕੇ 'ਤੇ ਪਹੁੰਚ ਕੇ ਮਦਦ ਕੀਤੀ।
surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link