9.1C Vancouver
ADS

Jul 11, 2022 9:38 PM - Connect News

ਵੈਨਕੂਵਰ 'ਚ 29 ਸਾਲਾ ਆਦਮੀ ਦਾ ਕਤਲ, 34 ਸਾਲਾ ਔਰਤ ਗ੍ਰਿਫਤਾਰ

Share On
vpd-investigates-yaletown-homicide
Vancouver Police are investigating the city’s eighth homicide of 2022, after a man was stabbed in Yaletown Monday morning. (Photo - Vancouver Police/Twitter)

ਵੈਨਕੂਵਰ 'ਚ ਕਤਲ ਦੀ ਵਾਰਦਾਤ ਵਾਪਰ ਗਈ ਹੈ।

ਚਾਕੂ ਨਾਲ ਹਮਲੇ ਦੀ ਘਟਨਾ 'ਚ ਇੱਕ ਆਦਮੀ ਦੀ ਮੌਤ ਹੋਣ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ।

ਮਾਮਲਾ ਵੈਨਕੂਵਰ 'ਚ ਚਾਕੂ ਨਾਲ ਹਮਲੇ ਦੀ ਵਾਰਦਾਤ ਨਾਲ ਸੰਬੰਧਤ ਹੈ।

ਘਟਨਾ 'ਚ ਇੱਕ 29 ਸਾਲਾ ਵਿਅਕਤੀ ਨੂੰ ਹਸਪਤਾਲ ਪਹੁੰਚਾਇਆ ਗਿਆ ਸੀ ਪਰ ਵਿਅਕਤੀ ਨੇ ਦਮ ਤੋੜ ਦਿੱਤਾ।

ਮਾਮਲਾ ਸੋਮਵਾਰ ਸਵੇਰ ਦਾ ਦੱਸਿਆ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਮਾਮਲੇ 'ਚ ਇੱਕ 34 ਸਾਲਾ ਔਰਤ ਗ੍ਰਿਫਤਾਰ ਕਰ ਲਈ ਗਈ ਹੈ।

ਅਧਿਕਾਰੀਆਂ ਅਨੁਸਾਰ ਹਮਲਾ ਸਵੇਰ ਕਰੀਬ 8.30 ਵਜੇ ਕੀਤਾ ਗਿਆ ਸੀ ਅਤੇ ਪੀੜਤ ਆਦਮੀ ਨੂੰ ਗੰਭੀਰ ਸੱਟਾਂ ਲੱਗੀਆਂ ਸਨ।

ਘਟਨਾ ਯੇਲਟਾਊਨ ਇਲਾਕੇ 'ਚ ਵਾਪਰੀ ਦੱਸੀ ਗਈ।

ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਮੇਨਲੈਂਡ ਅਤੇ ਹੋਮਰ ਸਟ੍ਰੀਟਸ ਵਿਚਾਲੇ ਸਮਿਥ ਸਟ੍ਰੀਟ ਨੂੰ ਬੰਦ ਕਰ ਦਿੱਤਾ ਗਿਆ ਸੀ।

ਸੜਕ ਦੇ ਕਿਨਾਰੇ ਕੁਝ ਕੱਪੜੇ ਅਤੇ ਖੂਨ ਦੇ ਧੱਬੇ ਵੇਖੇ ਜਾ ਸਕਦੇ ਸਨ।

ਇਹ ਵੈਨਕੂਵਰ 'ਚ ਸਾਲ ਦੀ 8ਵੀਂ ਕਤਲ ਦੀ ਵਾਰਦਾਤ ਦੱਸੀ ਗਈ ਹੈ।

Latest news

canada-u-s-trade-talks-enter-critical-stage-as-tariff-differences-remain
Punjabi

ਕੈਨੇਡਾ-ਅਮਰੀਕਾ ਵਪਾਰ ਵਾਰਤਾ ਫ਼ੈਸਲਾਕੁੰਨ ਪੜਾਅ ’ਚ, ਟੈਰਿਫ ’ਤੇ ਅਜੇ ਵੀ ਅੜਿੱਕਾ

ਕੈਨੇਡਾ ਅਤੇ ਅਮਰੀਕਾ ਵਿਚਾਲੇ ਚੱਲ ਰਹੀ ਵਪਾਰਕ ਵਾਰਤਾ ਇਸ ਹਫ਼ਤੇ ਫ਼ੈਸਲਾਕੁੰਨ ਦੌਰ ਵਿਚ ਪਹੁੰਚ ਗਈ ਹੈ। ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਲਾਗੂ ਕੀਤੇ ਜਾਣ ਵਾਲੇ ਨਵੇਂ 50 ਫੀਸਦੀ ਟੈਰਿਫਸ ਨੂੰ ਟਾਲਣ ਲਈ ਔਟਵਾ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ​ਵੀਕੈਂਡ ਦੌਰਾਨ ਕੈਨੇਡਾ-ਅਮਰੀਕਾ ਵਪਾਰ ਲਈ ਮੰਤਰੀ ਡੋਮਿਨਿਕ ਲੇਬਲੈਂਕ ਅਤੇ ਟਰੰਪ ਦੇ ਵਪਾਰ ਪ੍ਰਤੀਨਿਧੀ ਜੈਮੀਸਨ ਗ੍ਰੀਰ ਵਿਚਕਾਰ ਵਰਚੁਅਲ ਬੈਠਕ ਹੋਈ, ਜਿਸ ਵਿਚ ਕੈਨੇਡਾ ਦੀ ਮੁੱਖ ਵਪਾਰਕ ਵਾਰਤਾਕਾਰ ਜੈਨਿਸ ਚੈਰੇਟਵੀ ਸ਼ਾਮਲ ਸਨ।
peter-milobar-announces-departure-from-b-c-conservative-caucus
Punjabi

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਪੀਟਰ ਮਿਲੋਬਾਰ ਨੇ ਪਾਰਟੀ ਕਾਕਸ ਛੱਡਣ ਦਾ ਕੀਤਾ ਐਲ਼ਾਨ

ਬੀ.ਸੀ.ਕੰਜ਼ਰਵੇਟਿਵ ਪਾਰਟੀ ਦੇ ਸੀਨੀਅਰ ਵਿਧਾਇਕ ਪੀਟਰ ਮਿਲੋਬਾਰ ਨੇ ਤੁਰੰਤ ਪ੍ਰਭਾਵ ਨਾਲ ਪਾਰਟੀ ਕਾਕਸ ਛੱਡਣ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਹ ਹੁਣ ਕੈਮਲੂਪਸ ਸੈਂਟਰ ਦੇ ਆਜ਼ਾਦ ਵਿਧਾਇਕ ਵਜੋਂ ਬੀ. ਸੀ. ਵਿਧਾਨ ਸਭਾ ਵਿਚ ਬੈਠਣਗੇ। ਮਿਲੋਬਾਰ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਹੀ ਉਨ੍ਹਾਂ ਨੂੰ ਇਹ ਪੂਰੀ ਤਰ੍ਹਾਂ ਸਪੱਸ਼ਟ ਹੋ ਗਿਆ ਸੀ ਕਿ ਉਨ੍ਹਾਂ ਦੀਆਂ ਨਿੱਜੀ ਕਦਰਾਂ-ਕੀਮਤਾਂ ਲੀਡਰ ਕੈਰੀ-ਲਿਨ Findlay ਦੀ ਲੀਡਰਸ਼ਿਪ ਵਿਚ ਪਾਰਟੀ ਦੀ ਨਵੀਂ ਦਿਸ਼ਾ ਨਾਲ ਮੇਲ ਨਹੀਂ ਖਾਂਦੀਆਂ।
gunfire-outside-former-jathedar-giani-raghbir-singhs-residence
Punjabi

ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਨ੍ਹਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
b-c-premier-announces-three-cabinet-changes-as-brenda-bailey-takes-leave-for-cancer-treatment
Punjabi

ਪ੍ਰੀਮੀਅਰ ਈਬੀ ਵੱਲੋਂ ਕੈਬਨਿਟ 'ਚ ਫੇਰਬਦਲ, ਰਵੀ ਕਾਹਲੋਂ ਬਣੇ ਬੀਸੀ ਦੇ ਨਵੇਂ ਹੈਲਥ ਮਿਨਿਸਟਰ

ਪ੍ਰੀਮੀਅਰ ਡੇਵਿਡ ਈਬੀ ਨੇ ਸ਼ੁੱਕਵਾਰ ਨੂੰ ਆਪਣੀ ਕੈਬਨਿਟ ਵਿਚ ਤਿੰਨ ਵੱਡੇ ਫੇਰਬਦਲਾਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਮੌਜੂਦਾ ਵਿੱਤ ਮੰਤਰੀ ਬ੍ਰੈਂਡਾ ਬੇਲੀ ਵਲੋਂ ਕੈਂਸਰ ਦੇ ਇਲਾਜ ਲਈ ਛੁੱਟੀ 'ਤੇ ਜਾਣ ਦੇ ਮੱਦੇਨਜ਼ਰ ਗਿਆ ਹੈ।
downtown-vancouver-stranger-assault-vpd-seeks-witnesses
Punjabi

ਡਾਊਨਟਾਊਨ ਵੈਨਕੂਵਰ ਵਿੱਚ ਅਣਜਾਣ ਵਿਅਕਤੀ ਵੱਲੋਂ ਹਮਲਾ, ਪੁਲਸ ਵੱਲੋਂ ਗਵਾਹਾਂ ਦੀ ਭਾਲ

ਵੈਨਕੂਵਰ ਵਿਚ ਬੀਤੀ ਰਾਤ ਨੈਲਸਨ ਅਤੇ ਰਿਚਰਡਸ ਸਟ੍ਰੀਟ ਨੇੜੇ ਇੱਕ ਵਿਅਕਤੀ 'ਤੇ ਗੰਭੀਰ ਹਮਲਾ ਹੋਇਆ ਹੈ। ਪੁਲਿਸ ਮੁਤਾਬਕ, ਇਹ ਘਟਨਾ ਰਾਤ ਦੇ ਲਗਭਗ 11:45 ਵਜੇ ਵਾਪਰੀ। ਇੱਕ ਕਪਲ ਇੱਕ ਸੰਗੀਤ ਸਮਾਰੋਹ ਤੋਂ ਬਾਅਦ ਵਾਪਸ ਆਪਣੇ ਹੋਟਲ ਜਾ ਰਿਹਾ ਸੀ, ਜਦੋਂ ਪਿੱਛੋਂ ਆਏ ਇੱਕ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਵਿਚੋਂ ਇੱਕ ਦੇ ਮੂੰਹ 'ਤੇ ਜ਼ੋਰਦਾਰ ਮੁੱਕਾ ਮਾਰ ਦਿੱਤਾ, ਜਿਸ ਕਾਰਨ ਪੀੜਤ ਵਿਅਕਤੀ ਸੜਕ 'ਤੇ ਡਿੱਗ ਗਿਆ ਅਤੇ ਉਸ ਦਾ ਸਿਰ ਫੁੱਟਪਾਥ ਨਾਲ ਜਾ ਟਕਰਾਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link