16.81C Vancouver
ADS

Sep 13, 2022 1:07 AM - Connect News

ਵੈਨਕੂਵਰ 'ਚ ਮੀਲ ਡਿਲੀਵਰੀ ਵਰਕਰ ਬਣਿਆ ਭਿਆਨਕ ਹਮਲੇ ਦਾ ਸ਼ਿਕਾਰ, ਸਾਈਕਲ ਨੂੰ ਤਾਲਾ ਲਗਾ ਰਿਹਾ ਸੀ ਜਦ ਵਾਪਰੀ ਘਟਨਾ

Share On
vpd-makes-arrest-after-meal-delivery-worker-attacked-by-stranger
Vancouver Police have made an arrest in a violent and unprovoked stabbing that left a meal-delivery worker with life-threatening injuries Sunday night. (Photo - Vancouver police/Twitter)

ਵੈਨਕੂਵਰ 'ਚ ਇੱਕ ਮੀਲ ਡਿਲੀਵਰੀ ਵਰਕਰ 'ਤੇ ਭਿਆਨਕ ਹਮਲੇ ਦੀ ਘਟਨਾ ਵਾਪਰੀ ਹੈ।

ਵਰਕਰ ਨੂੰ ਜਾਨਲੇਵਾ ਸੱਟਾਂ ਲੱਗੀਆਂ ਹਨ। ਪੁਲਿਸ ਵੱਲੋਂ ਇਸ ਹਿੰਸਕ ਅਤੇ ਬਿਨਾ ਕਿਸੇ ਪ੍ਰੋਵੋਕੇਸ਼ਨ ਦੇ ਕੀਤੇ ਗਏ ਹਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਅਧਿਕਾਰੀਆਂ ਦਾ ਕਹਿਣਾ ਸੀ ਕਿ ਪੀੜਤ ਵੱਲੋਂ ਆਪਣੀ ਬਾਈਕ ਨੂੰ ਗੋਰ ਐਵੀਨਿਊ ਅਤੇ ਈਸਟ ਪੈਂਡਰ ਸਟ੍ਰੀਟ ਦੇ ਕੋਲ ਐਤਵਾਰ ਸ਼ਾਮ ਕਰੀਬ 6 ਵਜੇ ਇੱਕ ਪੋਲ ਨਾਲ ਲੌਕ ਕੀਤਾ ਜਾ ਰਿਹਾ ਸੀ।

ਇਸੇ ਦੌਰਾਨ ਇੱਕ ਅਣਜਾਣ ਵਿਅਕਤੀ ਨੇ ਪਿੱਛੇ ਤੋਂ ਪਹੁੰਚ ਕੀਤੀ ਅਤੇ ਉਸ 'ਤੇ ਚਾਕੂ ਨਾਲ ਕਈ ਵਾਰ ਕਰ ਦਿੱਤੇ।

ਇਸ ਦੌਰਾਨ ਪੀੜਤ ਦੀ ਛਾਤੀ ਅਤੇ ਉਸ ਦੇ ਗਲੇ 'ਤੇ ਵੀ ਵਾਰ ਕੀਤੇ ਗਏ।

ਸਾਰਜੈਂਟ ਸਟੀਵ ਐਡੀਸਨ ਦਾ ਕਹਿਣਾ ਸੀ ਕਿ ਜਖਮੀ ਹਾਲਤ ਦੇ ਬਾਵਜੂਦ ਪੀੜਤ ਕਿਸੇ ਤਰ੍ਹਾਂ 911 ਕਾਲ ਕਰਨ 'ਚ ਕਾਮਯਾਬ ਰਿਹਾ ਅਤੇ ਉਸ ਨੂੰ ਕੁਝ ਲੋਕਾਂ ਨੇ ਮੌਕੇ 'ਤੇ ਸੰਭਾਲਣ ਦੀ ਵੀ ਕੋਸ਼ਿਸ਼ ਕੀਤੀ।

ਅਫਸਰਾਂ ਅਨੁਸਾਰ ਕੁਝ ਹੀ ਸਮੇਂ ਬਾਅਦ ਕਰੈਬ ਪਾਰਕ 'ਚ ਇੱਕ 43 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link