11.54C Vancouver
ADS

Oct 27, 2022 7:22 PM - Connect News

ਵੈਨਕੂਵਰ 'ਚ ਟੈਕਸੀ ਚਾਲਕ 'ਤੇ ਗੱਡੀ ਦੇ ਅੰਦਰ ਹੀ ਭਿਆਨਕ ਹਮਲਾ, ਸ਼ੱਕੀ ਦੀ ਪਛਾਣ ਲਈ ਪੁਲਿਸ ਨੇ ਮੰਗੀ ਮਦਦ

Share On
vpd-releases-image-of-assault-suspect
Vancouver Police today released photos of a man who allegedly assaulted a taxi driver, leaving the cabbie with life-altering injuries. (Photo - Vancouver police)

ਵੈਨਕੂਵਰ ਪੁਲਿਸ ਨੇ ਇੱਕ ਸ਼ੱਕੀ ਆਦਮੀ ਦੀਆਂ ਤਸਵੀਰਾਂ ਜਾਰੀ ਕਰ ਉਸ ਦੀ ਭਾਲ 'ਚ ਮਦਦ ਦੀ ਅਪੀਲ ਕੀਤੀ ਹੈ।

ਤਸਵੀਰਾਂ 'ਚ ਵਿਖਾਈ ਦਿੰਦੇ ਸ਼ੱਕੀ ਨੇ ਕਥਿਤ ਤੌਰ 'ਤੇ ਇੱਕ ਟੈਕਸੀ ਚਾਲਕ 'ਤੇ ਹਮਲਾ ਕੀਤਾ ਸੀ।

ਹਮਲੇ ਦੌਰਾਨ ਟੈਕਸੀ ਚਾਲਕ ਨੂੰ ਲਾਈਫ-ਆਲਟਰਿੰਗ ਸੱਟਾਂ ਲੱਗੀਆਂ ਸਨ। ਘਟਨਾ 14 ਅਗਸਤ ਨੂੰ ਵਾਪਰੀ ਸੀ।

ਟੈਕਸੀ ਚਾਲਕ ਨੇ ਵਿਅਕਤੀ ਨੂੰ ਕਮਰਸ਼ਲ ਬਰੌਡਵੇ ਸਕਾਈਟਰੇਨ ਸਟੇਸ਼ਨ ਕੋਲ ਗੱਡੀ 'ਚ ਬਿਠਾਇਆ ਸੀ।

ਸ਼ੱਕੀ ਨੇ ਵਾਹਨ ਦੇ ਅੰਦਰ ਹੀ ਚਾਲਕ 'ਤੇ ਹਮਲਾ ਕੀਤਾ ਸੀ ਅਤੇ ਫਿਰ ਗੱਡੀ ਛੱਡ ਦੌੜ ਗਿਆ ਸੀ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਕਿਹਾ ਕਿ ਫਿਲਹਾਲ ਸ਼ੱਕੀ ਦੀ ਪਛਾਣ ਨਹੀਂ ਹੋ ਸਕੀ ਹੈ ਅਤੇ ਜੇਕਰ ਕਿਸੇ ਕੋਲ ਸ਼ੱਕੀ ਦੀ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

ਸ਼ੱਕੀ ਦੀਆਂ ਤਸਵੀਰਾਂ ਕਨੈਕਟ ਐਫ.ਐਮ. ਦੇ ਫੇਸਬੁੱਕ ਪੇਜ 'ਤੇ ਵੀ ਵੇਖੀਆਂ ਜਾ ਸਕਦੀਆਂ ਹਨ।

Latest news

two-bodies-found-in-burned-vehicles-in-separate-toronto-areas
Punjabi

ਟੋਰੌਂਟੋ ਦੇ ਦੋ ਇਲਾਕਿਆਂ ’ਚ ਸੜੀਆਂ ਗੱਡੀਆਂ ਵਿਚੋਂ ਮਿਲੀਆਂ ਦੋ ਲਾਸ਼ਾਂ, ਕੀਤੀ ਜਾ ਰਹੀ ਜਾਂਚ

ਟੋਰੌਂਟੋ ਦੇ ਦੋ ਵੱਖ-ਵੱਖ ਇਲਾਕਿਆਂ ਵਿਚ ਅੱਗ ਲਗਾਈਆਂ ਹੋਈਆਂ ਗੱਡੀਆਂ ਵਿਚੋਂ ਦੋ ਲਾਸ਼ਾਂ ਮਿਲੀਆਂ ਹਨ। ਪੁਲਿਸ ਮੁਤਾਬਕ, ਦੋਵੇਂ ਘਟਨਾਵਾਂ ਸੋਮਵਾਰ ਦੇਰ ਰਾਤ ਅਤੇ ਮੰਗਲਵਾਰ ਤੜਕੇ ਵਿਚਕਾਰ ਸਕਾਰਬਰੋ ਅਤੇ ਏਟੋਬਿਕੋਕ ਵਿਚ ਵਾਪਰੀਆਂ। ਪਹਿਲੀ ਘਟਨਾ ਰਾਤ ਲਗਭਗ 11:24 ਵਜੇ ਸਕਾਰਬਰੋ ਦੇ ਰੀਸਰ ਰੋਡ ਵਿਖੇ ਸਾਹਮਣੇ ਆਈ, ਜਿੱਥੇ ਇੱਕ ਗੱਡੀ ਨੂੰ ਅੱਗ ਲੱਗਣ ਦੀ ਸੂਚਨਾ ਮਿਲੀ ਅਤੇ ਅੱਗ ਬੁਝਾਉਣ ਤੋਂ ਬਾਅਦ ਇਸ ਵਿਚੋਂ ਲਾਸ਼ ਬਰਾਮਦ ਹੋਈ।
alberta-premier-rejects-ucp-presidents-claim-government-is-muting-pro-canada-referendum-ads
Punjabi

ਐਲਬਰਟਾ ਦੀ ਪ੍ਰੀਮੀਅਰ ਸਮਿਥ ਨੇ ਰੈਫਰੈਂਡਮ ਇਸ਼ਤਿਹਾਰਾਂ ਨੂੰ ‘ਨਿਰਪੱਖ’ ਰੱਖਣ ਦੇ ਦੋਸ਼ ਨੂੰ ਕੀਤਾ ਰੱਦ

ਪ੍ਰੀਮੀਅਰ ਡੈਨੀਅਲ ਸਮਿਥ ਨੇ ਆਪਣੀ ਹੀ ਯੂਨਾਈਟਿਡ ਕੰਜ਼ਰਵੇਟਿਵ ਪਾਰਟੀ ਦੇ president ਵੱਲੋਂ ਲਾਏ ਗਏ ਉਨ੍ਹਾਂ ਦੋਸ਼ਾਂ ਨੂੰ ਖਾਰਜ ਕੀਤਾ ਹੈ, ਜਿਸ ਵਿੱਚ ਕਿਹਾ ਗਿਆ ਸੀ ਕਿ ਸਮਿਥ ਵੱਖ ਹੋਣ ਬਾਰੇ ਵੋਟ ਤੋਂ ਪਹਿਲਾਂ ਕੈਨੇਡਾ ਦੇ ਪੱਖ ਵਾਲੇ ਪ੍ਰਚਾਰ ਨੂੰ ਹੌਲੀ ਕਰਨ ਦਾ ਯਤਨ ਕਰ ਰਹੇ ਹਨ।
b-c-government-takes-legal-action-against-openai-tough-step-over-tumbler-ridge-school-shooting
Punjabi

ਓਪਨ ਏ.ਆਈ. ਖ਼ਿਲਾਫ਼ ਬੀ.ਸੀ. ਸਰਕਾਰ ਦੀ ਕਾਨੂੰਨੀ ਕਾਰਵਾਈ, ਟੰਬਲਰ ਰਿਜ ਗੋਲੀਕਾਂਡ ਨੂੰ ਲੈ ਕੇ ਚੁੱਕਿਆ ਸਖ਼ਤ ਕਦਮ

ਬੀ.ਸੀ.ਸਰਕਾਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਕੰਪਨੀ ਓਪਨ ਏ.ਆਈ ਖ਼ਿਲਾਫ਼ ਕੈਲੀਫੋਰਨੀਆ ਦੀ ਅਦਾਲਤ ਵਿਚ ਮੁਕੱਦਮਾ ਦਰਜ ਕਰਵਾ ਦਿੱਤਾ ਹੈ। ਸੂਬੇ ਦੀ ਅਟਾਰਨੀ ਜਨਰਲ ਨਿੱਕੀ ਸ਼ਰਮਾ ਨੇ ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਵਿਚ ਇਸ ਕਾਨੂੰਨੀ ਕਾਰਵਾਈ ਦਾ ਐਲਾਨ ਕੀਤਾ। ਇਹ ਮਾਮਲਾ ਟੰਬਲਰ ਰਿਜ ਸਕੂਲ ਵਿਚ 10 ਫਰਵਰੀ ਨੂੰ ਹੋਈ ਸਮੂਹਿਕ ਗੋਲੀਬਾਰੀ ਨਾਲ ਜੁੜਿਆ ਹੋਇਆ ਹੈ, ਜਿਸ ਵਿਚ 18 ਸਾਲਾ ਹਮਲਾਵਰ ਨੇ 6 ਬੱਚਿਆਂ ਸਮੇਤ 8 ਲੋਕਾਂ ਦੀ ਜਾਨ ਲੈ ਲਈ ਸੀ।
b-c-ndp-faces-setback-as-lana-popham-steps-away-from-next-election
Punjabi

ਬੀ.ਸੀ. ਐੱਨ.ਡੀ.ਪੀ. ਨੂੰ ਝਟਕਾ, ਲਾਨਾ ਪੌਪਹੈਮ ਨੇ ਚੋਣ ਤੋਂ ਕੀਤਾ ਕਿਨਾਰਾ

ਬੀ.ਸੀ. ਦੀ ਸਿਆਸਤ ਵਿਚ ਹਲਚਲ ਹੋਰ ਤੇਜ਼ ਹੋ ਗਈ ਹੈ, ਮੌਜੂਦਾ ਖੇਤੀਬਾੜੀ ਮੰਤਰੀ ਲਾਨਾ ਪੌਪਹੈਮ ਨੇ ਸਾਨਿਚ ਸਾਊਥ ਹਲਕੇ ਤੋਂ ਸੱਤਾਧਾਰੀ ਬੀ.ਸੀ. ਐਨ.ਡੀ.ਪੀ. ਵੱਲੋਂ ਅਗਲੀ ਚੋਣ ਨਹੀਂ ਲੜਨ ਦਾ ਐਲਾਨ ਕੀਤਾ ਹੈ। ਸਿਆਸੀ ਮਾਹਰਾਂ ਮੁਤਾਬਕ, ਇਹ ਇਸ ਗੱਲ ਦਾ ਸਭ ਤੋਂ ਸਪੱਸ਼ਟ ਸੰਕੇਤ ਹੈ ਕਿ ਸੂਬੇ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਬਿਲਕੁਲ ਨਜ਼ਦੀਕ ਹਨ।
john-rustad-says-he-was-invited-back-to-b-c-conservative-caucus
Punjabi

ਜੌਨ ਰਸਟੈਡ ਨੇ ਕੀਤਾ ਖੁਲਾਸਾ, ਬੀ.ਸੀ. ਕੰਜ਼ਰਵੇਟਿਵ ਪਾਰਟੀ ’ਚ ਸ਼ਾਮਲ ਹੋਣ ਦਾ ਮਿਲਿਆ ਸੱਦਾ

ਬੀ.ਸੀ. ਕੰਜ਼ਰਵੇਟਿਵ ਦੇ ਸਾਬਕਾ ਲੀਡਰ ਜੌਨ ਰਸਟੈਡ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੂੰ ਪਾਰਟੀ ਦੇ ਕਾਕਸ ਵਿਚ ਦੁਬਾਰਾ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ। ਕੈਰੀ-ਲਿਨ ਫਿੰਡਲੇ ਨੇ ਲੀਡਰਸ਼ਿਪ ਛੱਡਣ ਤੋਂ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢਿਆ ਸੀ। ਸੋਮਵਾਰ ਨੂੰ ਵਿਕਟੋਰੀਆ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਰਸਟੈਡ ਨੇ ਦੱਸਿਆ ਕਿ ਪਾਰਟੀ ਦੇ ਅੰਤਰਿਮ ਲੀਡਰ ਲੋਰਨ ਡੋਰਕਸਨ ਨੇ ਖੁਦ ਉਨ੍ਹਾਂ ਨੂੰ ਟੈਕਸਟ ਮੈਸੇਜ ਭੇਜ ਕੇ ਪਾਰਟੀ ਵਿਚ ਵਾਪਸ ਆਉਣ ਲਈ ਕਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link