11.81C Vancouver
ADS

Dec 12, 2022 10:25 PM - Connect News

ਵੈਨਕੂਵਰ 'ਚ ਡੁੱਬ ਕੇ ਔਰਤ ਦੀ ਮੌਤ; ਪੁਲਿਸ ਨੇ ਵੀਡੀਓ ਜਾਰੀ ਕਰ ਕੀਤੀ ਪਛਾਣ 'ਚ ਮਦਦ ਦੀ ਅਪੀਲ

Share On
vpd-renews-appeal-for-information-about-drowning-victim
Vancouver Police have released a video appeal for new details about a woman who drowned in the waters off Spanish Banks in late September, and hope the power of social media may lead to information about who she was. (Screengrab - Vancouver police/twitter)

ਵੈਨਕੂਵਰ ਪੁਲਿਸ ਵੱਲੋਂ ਇੱਕ ਔਰਤ ਸੰਬੰਧੀ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।

ਪੁਲਿਸ ਨੇ ਵੀਡੀਓ ਅਪੀਲ ਜਾਰੀ ਕਰ ਇੱਕ ਅਜਿਹੀ ਔਰਤ ਬਾਰੇ ਜਾਣਕਾਰੀ ਸਾਂਝੀ ਕਰਨ ਨੂੰ ਕਿਹਾ ਹੈ, ਜੋ ਸਪੈਨਿਸ਼ ਬੈਂਕਸ ਦੇ ਪਾਣੀਆਂ 'ਚ ਡੁੱਬ ਗਈ ਸੀ।

ਪੁਲਿਸ ਨੂੰ ਉਮੀਦ ਹੈ ਕਿ ਸੋਸ਼ਲ ਮੀਡੀਆ ਦੀ ਤਾਕਤ ਕੰਮ ਆ ਸਕਦੀ ਹੈ ਅਤੇ ਔਰਤ ਦੀ ਪਛਾਣ ਸੰਬੰਧੀ ਮਦਦ ਹੋ ਸਕਦੀ ਹੈ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਕੋਈ ਤਾਂ ਹੋਵੇਗਾ ਜੋ ਇਸ ਔਰਤ ਨੂੰ ਜਾਣਦਾ ਸੀ ਅਤੇ ਉਸ ਨੂੰ ਪਿਆਰ ਕਰਦਾ ਹੋਵੇਗਾ ਪਰ ਫਿਲਹਾਲ ਜਾਣਦਾ ਹੀ ਨਹੀਂ ਕਿ ਔਰਤ ਦੀ ਮੌਤ ਹੋ ਗਈ ਹੈ।

ਔਰਤ ਦੀ ਪਛਾਣ ਸੰਬੰਧੀ ਦੱਸਿਆ ਗਿਆ ਕਿ ਔਰਤ ਸਿਆਹ ਰੰਗ ਦੀ ਸੀ ਅਤੇ ਉਸ ਦੀ ਉਮਰ 30 ਤੋਂ 40 ਸਾਲ ਦਰਮਿਆਨ ਮੰਨੀ ਜਾ ਰਹੀ ਹੈ।

ਔਰਤ ਦਾ ਮ੍ਰਿਤ ਸ਼ਰੀਰ 29 ਸਿਤੰਬਰ ਨੂੰ ਰਾਤ ਕਰੀਬ 9 ਵਜੇ ਯੂ.ਬੀ.ਸੀ. ਨੇੜ ਸਪੈਨਿਸ਼ ਬੈਂਕਸ ਦੇ ਪਾਣੀਆਂ 'ਚ ਮਿਲਿਆ ਸੀ।

ਉਸ ਨੂੰ ਕੰਢੇ ਲਿਆਂਦਾ ਗਿਆ ਪਰ ਉਸ ਨੂੰ ਹੋਸ਼ 'ਚ ਲਿਆਉਣ ਦੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ।

ਔਰਤ ਕੋਲ ਕੋਈ ਆਈ.ਡੀ. ਨਹੀਂ ਸੀ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਔਰਤ ਕੈਨੇਡਾ 'ਚ ਨਵੀਂ ਸੀ ਜਾਂ ਯਾਤਰੀ ਸੀ ਅਤੇ ਸ਼ਾਇਦ ਇਸੇ ਕਾਰਨ ਫਿਲਹਾਲ ਉਸ ਨੂੰ ਲਾਪਤਾ ਵੀ ਰਿਪੋਰਟ ਨਹੀਂ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਵੀ ਸਪਸ਼ਟ ਨਹੀਂ ਹੈ ਕਿ ਔਰਤ ਨਾਲ ਕੀ ਹੋਇਆ ਅਤੇ ਉਹ ਕਿਵੇਂ ਡੁੱਬ ਗਈ।

Latest news

b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
belleville-synagogue-shooting-29-year-old-suspect-dies-in-hospital
Punjabi

ਬੈਲਵਿਲ ਸਿਨਾਗੌਗ ਸ਼ੂਟਿੰਗ ਮਾਮਲਾ: 29 ਸਾਲਾ ਸ਼ੱਕੀ ਹਮਲਾਵਰ ਦੀ ਹਸਪਤਾਲ ਵਿੱਚ ਮੌਤ

ਓਨਟਾਰੀਓ ਦੇ ਬੈਲਵਿਲ ਵਿਚ Sons of Jacob Synagogue ਦੇ ਬਾਹਰ ਹੋਈ ਸ਼ੂਟਿੰਗ ਦੇ ਮਾਮਲੇ ਵਿਚ 29 ਸਾਲਾ ਸ਼ੱਕੀ ਹਮਲਾਵਰ ਸ਼ਾਨ ਵਾਰਡ ਦੀ ਹਸਪਤਾਲ ਵਿਚ ਮੌਤ ਹੋਣ ਦੀ ਖ਼ਬਰ ਹੈ। ਇਹ ਘਟਨਾ ਐਤਵਾਰ ਰਾਤ ਉਸ ਸਮੇਂ ਵਾਪਰੀ ਸੀ ਜਦੋਂ Jewish ਭਾਈਚਾਰੇ ਦੇ ਲੋਕ ਪਵਿੱਤਰ ਤਿਉਹਾਰ ਯੋਮ ਕਿੱਪੁਰ ਦੀ ਪ੍ਰਾਰਥਨਾ ਲਈ synagogue ਅੰਦਰ ਇਕੱਠੇ ਹੋਏ ਸਨ।
surrey-councillor-calls-for-province-wide-e-scooter-regulations
Punjabi

ਸਰੀ ਕੌਂਸਲਰ ਦੀ ਮੰਗ, ਬੀ.ਸੀ. ਭਰ ਵਿੱਚ ਈ-ਸਕੂਟਰਾਂ ਲਈ ਬਣੇ ਇਕਸਾਰ ਨਿਯਮ

ਸਰੀ ਦੇ ਇੱਕ ਕੌਂਸਲਰ ਨੇ ਪੂਰੇ ਸੂਬੇ ਵਿਚ ਈ-ਸਕੂਟਰ ਨੂੰ ਰੈਗੂਲੇਟ ਕੀਤੇ ਜਾਣ ਦੀ ਮੰਗ ਉਠਾਈ ਹੈ। ਕੌਂਸਲਰ ਰੌਬ ਸਟੱਟ ਨੇ ਸੋਮਵਾਰ ਨੂੰ ਹੋਈ ਕੌਂਸਲ ਮੀਟਿੰਗ ਦੌਰਾਨ ਈ-ਸਕੂਟਰਾਂ ਦੀ ਵਰਤੋਂ ਸਬੰਧੀ ਰੈਗੂਲੇਟਰੀ ਫਰੇਮਵਰਕ ਤਿਆਰ ਕਰਨ ਦੀ ਤਜਵੀਜ਼ ਰੱਖੀ। ਉਨ੍ਹਾਂ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਸਿਟੀ ਸਟਾਫ਼ ਨੂੰ ਇੱਕ ਪੱਤਰ ਤਿਆਰ ਕਰਨ ਲਈ ਕਿਹਾ ਹੈ, ਜੋ ਮੇਅਰ ਵੱਲੋਂ ਸੂਬਾ ਦੀ ਆਉਣ ਵਾਲੀ ਸਰਕਾਰ ਨੂੰ ਭੇਜਿਆ ਜਾਵੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link