16.14C Vancouver
ADS

May 11, 2022 10:32 PM - The Canadian Press

ਵੈਨਕੂਵਰ ਪੁਲਿਸ ਨੇ ਬੁਲਿੰਗ ਸੰਬੰਧੀ ਦਿੱਤੀ ਚੇਤਾਵਨੀ, ਕਈ ਪ੍ਰੇਸ਼ਾਨ ਕਰਨ ਵਾਲੀਆਂ ਘਟਨਾਵਾਂ ਦਾ ਦਿੱਤਾ ਵੇਰਵਾ

Share On
vpd-responds-to-youth-violence
Police in Vancouver are warning parents about a disturbing trend involving teens that swarm a lone peer before punching and kicking them until they fall to the ground, then forcing them to kiss their attackers' shoes. (Photo - Vancouver Police/Twitter)

ਵੈਨਕੂਵਰ ਪੁਲਿਸ ਨੇ ਬੁਲਿੰਗ ਸੰਬੰਧੀ ਚੇਤਾਵਨੀ ਜਾਰੀ ਕੀਤੀ ਹੈ।

ਪੁਲਿਸ ਦਾ ਕਹਿਣਾ ਹੈ ਕਿ ਟੀਨੇਜਰਸ ਦੀ ਸ਼ਮੂਲੀਅਤ ਵਾਲੀਆਂ ਹਿੰਸਕ ਘਟਨਾਵਾਂ ਦੀ ਲੜੀ ਤੋਂ ਬਾਅਦ ਇਹ ਚੇਤਾਵਨੀ ਜਾਰੀ ਕੀਤੀ ਗਈ ਹੈ।

ਪੁਲਿਸ ਅਨੁਸਾਰ ਇਨ੍ਹਾਂ ਮਾਮਲਿਆਂ 'ਚ ਕਈ ਟੀਨੇਜਰਸ ਜਖਮੀ ਵੀ ਹੋਏ ਹਨ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਪੁਲਿਸ ਨੂੰ ਫਿਕਰ ਹੈ ਕਿ ਹਿੰਸਕ ਘਟਨਾਵਾਂ 'ਚ ਵਾਧਾ ਹੋ ਸਕਦਾ ਹੈ।

ਪੁਲਿਸ ਦਾ ਮੰਨਣਾ ਹੈ ਕਿ ਯੁਵਾ ਵਰਗ 'ਚ ਕਈ ਅਪਰਾਧ ਹੁਣ ਵੀ ਰਿਪੋਰਟ ਨਹੀਂ ਹੁੰਦੇ।

ਪੁਲਿਸ ਦਾ ਕਹਿਣਾ ਹੈ ਕਿ ਇਸੇ ਕਾਰਨ ਟੀਨੇਜਰਸ ਨੂੰ ਅੱਗੇ ਆਉਣ ਲਈ ਉਤਸ਼ਾਹਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਹੋਰ ਉਨ੍ਹਾਂ ਦੀ ਤਰ੍ਹਾਂ ਬੁਲਿੰਗ ਦਾ ਸ਼ਿਕਾਰ ਨਾ ਹੋਵੇ।

ਪੁਲਿਸ ਨੇ ਅਜਿਹੀਆਂ ਕੁਝ ਘਟਨਾਵਾਂ ਦੇ ਵੇਰਵੇ ਵੀ ਸਾਂਝੇ ਕੀਤੇ ਹਨ।

9 ਅਪ੍ਰੈਲ ਨੂੰ ਵੈਨਕੂਵਰ ਆਰਟ ਗੈਲਰੀ ਕੋਲ ਇੱਕ ਟੀਨੇਜਰ ਨੇ ਇੱਕ ਹੋਰ ਲੜਕੇ ਦੇ ਸਿਰ 'ਤੇ ਪੈਲੇਟ ਬੰਦੂਕ ਤਾਣ ਦਿੱਤੀ ਸੀ।

ਇਸ ਮਾਮਲੇ ਦੀ ਜਾਣਕਾਰੀ ਇੱਕ ਸਿਕਿਉਰਿਟੀ ਫੁਟੇਜ ਆਸਰੇ ਹਾਸਿਲ ਹੋਈ ਸੀ।

16 ਅਪ੍ਰੈਲ ਨੂੰ 14 ਅਤੇ 15 ਸਾਲ ਦੇ 2 ਲੜਕਿਆਂ 'ਤੇ ਕੈਰਿਸਡੇਲ 'ਚ ਹਮਲਾ ਕੀਤਾ ਗਿਆ ਸੀ।

ਉਨ੍ਹਾਂ ਨਾਲ ਚਾਕੂ ਦੇ ਜੋਰ 'ਤੇ ਲੁੱਟ ਨੂੰ ਅੰਜਾਮ ਦਿੱਤਾ ਗਿਆ ਸੀ।

24 ਅਪ੍ਰੈਲ ਨੂੰ ਇੱਕ 13 ਸਾਲਾ ਲੜਕੇ ਨੂੰ ਫੁਸਲਾ ਕੇ ਸਟੈਨਲੀ ਪਾਰਕ ਲਿਜਾਇਆ ਗਿਆ ਸੀ ਜਿੱਥੇ ਕਥਿਤ ਇਨਟੌਕਸੀਕੇਟਿਡ ਗਰੁੱਪ ਨੇ ਉਸ 'ਤੇ ਹਮਲਾ ਕੀਤਾ ਸੀ।

Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link