13.71C Vancouver
ADS

Oct 13, 2022 8:18 PM - Connect News

ਵੈਨਕੂਵਰ 'ਚ ਤੁਰੀ ਜਾਂਦੀ ਔਰਤ 'ਤੇ ਮੁੱਕੇ ਦਾ ਜ਼ੋਰਦਾਰ ਵਾਰ, ਸ਼ੱਕੀ ਦੀ ਭਾਲ 'ਚ ਜੁਟੀ ਪੁਲਿਸ

Share On
vpd-searches-for-man-who-sucker-punched-a-woman
Vancouver Police are searching for a suspect after a woman was assaulted last night in another downtown stranger attack. (Photo - Vancouver police)

ਵੈਨਕੂਵਰ ਪੁਲਿਸ ਵੱਲੋਂ ਇੱਕ ਔਰਤ 'ਤੇ ਹਮਲਾ ਕਰਨ ਦੀ ਘਟਨਾ ਦੇ ਸੰਬੰਧ ਵਿੱਚ ਇੱਕ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ।

ਘਟਨਾ ਬੁੱਧਵਾਰ ਰਾਤ ਡਾਊਨਟਾਊਨ ਇਲਾਕੇ 'ਚ ਵਾਪਰੀ।

ਹਮਲਾ ਕਰਨ ਵਾਲਾ ਕੋਈ ਅਣਜਾਣ ਵਿਅਕਤੀ ਦੱਸਿਆ ਗਿਆ।

ਕਾਂਸਟੇਬਲ ਜੇਸਨ ਡੁਸੈਟ ਦਾ ਕਹਿਣਾ ਸੀ ਕਿ ਬਿਨਾ ਕਿਸੇ ਵਜ੍ਹਾ ਇਸ ਪ੍ਰਕਾਰ ਦਾ ਇੱਕ ਹੋਰ ਹਮਲਾ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਕਿਹਾ ਕਿ ਪੀੜਤ ਔਰਤ ਸਾਈਡਵਾਕ 'ਤੇ ਤੁਰ ਕੇ ਜਾ ਰਹੀ ਸੀ ਜਦ ਅਚਾਨਕ ਉਸ 'ਤੇ ਹਮਲਾ ਕਰ ਦਿੱਤਾ ਗਿਆ।

ਪੀੜਤ ਔਰਤ ਦੀ ਉਮਰ 29 ਸਾਲ ਦੱਸੀ ਗਈ ਹੈ।

ਉਹ ਕੈਂਬੀ ਅਤੇ ਪੈਂਡਰ ਸਟ੍ਰੀਟਸ ਦੇ ਇਲਾਕੇ 'ਚ ਤੁਰ ਕੇ ਜਾ ਰਹੀ ਸੀ ਜਦ ਇੱਕ ਆਦਮੀ ਉਸ ਤਕ ਪਹੁੰਚਿਆ ਅਤੇ ਹਮਲਾ ਕਰ ਦਿੱਤਾ।

ਉਸ ਨੇ ਔਰਤ ਦੇ ਮੂੰਹ 'ਤੇ ਮੁੱਕੇ ਦਾ ਜੋਰਦਾਰ ਵਾਰ ਕੀਤਾ।

ਔਰਤ ਜਮੀਨ 'ਤੇ ਡਿੱਗ ਗਈ ਅਤੇ ਆਦਮੀ ਡਨਸਮੇਅਰ ਸਟ੍ਰੀਟ ਦੀ ਦਿਸ਼ਾ ਵੱਲ ਦੌੜ ਗਿਆ।

ਕਾਂਸਟੇਬਲ ਡੁਸੈਟ ਨੇ ਦੱਸਿਆ ਕਿ ਔਰਤ ਦੀ ਮਦਦ ਲਈ ਮੌਕੇ 'ਤੇ ਕਈ ਲੋਕ ਇਕੱਤਰ ਹੋ ਗਏ ਅਤੇ ਪੁਲਿਸ ਦੇ ਪਹੁੰਚਣ ਤਕ ਔਰਤ ਨੂੰ ਸੰਭਾਲਿਆ।

ਔਰਤ ਨੂੰ ਮੈਡਿਕਲ ਮਦਦ ਪ੍ਰਦਾਨ ਕੀਤੀ ਗਈ।

ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਟਨਾ ਸੰਬੰਧੀ ਕੋਈ ਜਾਣਕਾਰੀ ਹੋਵੇ ਤਾਂ ਦੱਸਿਆ ਜਾਵੇ।

Latest news

alberta-government-suspends-fuel-tax-until-year-end
Punjabi

ਐਲਬਰਟਾ ਸਰਕਾਰ ਨੇ ਸਾਲ ਦੇ ਅੰਤ ਤੱਕ ਫਿਊਲ ਟੈਕਸ ਕੀਤਾ ਸਸਪੈਂਡ

ਐਲਬਰਟਾ ਸਰਕਾਰ ਸਾਲ ਦੇ ਆਖੀਰ ਤਕ ਸੂਬੇ 'ਚ ਲੱਗਣ ਵਾਲੇ ਫਿਊਲ ਟੈਕਸ ਨੂੰ ਸਸਪੈਂਡ ਕਰ ਰਹੀ ਹੈ। ਪ੍ਰੀਮੀਅਰ ਸਮਿਥ ਨੇ ਮੰਗਲਵਾਰ ਕੈਲਗਰੀ ਦੇ ਕਾਰੋਬਾਰੀਆਂ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ। ਸਮਿੱਥ ਨੇ ਕਿਹਾ ਕਿ ਪਿਛਲੇ ਮਹੀਨੇ Western Texas Intermediate (WTI) ਦੀ ਔਸਤ ਕੀਮਤ $90.54 per barrel ਰਹੀ- ਜਿਸਦੀ ਵਜ੍ਹਾ ਨਾਲ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਵਾਲੀ ਤਿਮਾਹੀ ਲਈ 13 ਸੈਂਟ ਦਾ ਸੂਬਾਈ ਫਿਊਲ ਟੈਕਸ ਪੂਰੀ ਤਰ੍ਹਾਂ ਨਾਲ ਸਸਪੈਂਡ ਕਰ ਦਿੱਤਾ ਗਿਆ ਹੈ।
b-c-premier-david-eby-calls-early-provincial-election
Punjabi

ਡੇਵਿਡ ਈਬੀ ਵੱਲੋਂ ਬੀ.ਸੀ. ਵਿਚ ਸਮੇਂ ਤੋਂ ਪਹਿਲਾਂ ਵਿਧਾਨ ਸਭਾ ਚੋਣਾਂ ਦਾ ਐਲਾਨ

ਪ੍ਰੀਮੀਅਰ ਡੇਵਿਡ ਈਬੀ ਨੇ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰ ਦਿੱਤਾ ਹੈ। ਉਨ੍ਹਾਂ ਵਲੋਂ ਬੀ.ਸੀ. ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਭੰਗ ਕਰ ਦਿੱਤੀ ਗਈ ਹੈ। ਇਹ ਵਿਧਾਨ ਸਭਾ ਚੋਣਾਂ ਨਿਰਧਾਰਤ ਸਮੇਂ ਤੋਂ ਦੋ ਸਾਲ ਪਹਿਲਾਂ ਹੋ ਰਹੀਆਂ ਹਨ, ਜੋ ਅਸਲ ਵਿਚ 21 ਅਕਤੂਬਰ 2028 ਨੂੰ ਹੋਣੀਆਂ ਸਨ।
b-c-mla-brent-chapman-leaves-conservatives-joins-onebc-party
Punjabi

ਬੀ.ਸੀ. ਵਿਧਾਇਕ ਬਰੈਂਟ ਚੈਪਮੈਨ ਨੇ ਕੰਜ਼ਰਵੇਟਿਵ ਪਾਰਟੀ ਛੱਡੀ, ਵਨ ਬੀ.ਸੀ. ਵਿੱਚ ਹੋਏ ਸ਼ਾਮਲ

ਬੀ.ਸੀ. ਵਿਚ ਪਾਰਟੀਆਂ ਅੰਦਰ ਜੋੜ-ਤੋੜ ਦਾ ਦੌਰ ਤੇਜ਼ ਹੋ ਗਿਆ ਹੈ। ਸਰੀ ਸਾਊਥ ਤੋਂ ਵਿਧਾਇਕ ਬਰੈਂਟ ਚੈਪਮੈਨ ਬੀ.ਸੀ. ਕੰਜ਼ਰਵੇਟਿਵ ਪਾਰਟੀ ਛੱਡ ਕੇ ਵਨ ਬੀ.ਸੀ. ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਚੈਪਮੈਨ ਬੀ.ਸੀ. ਕੰਜ਼ਰਵੇਟਿਵ ਦੀ ਸਾਬਕਾ ਲੀਡਰ ਕੈਰੀ-ਲਿਨ ਫਿੰਡਲੇ ਦੇ ਪਤੀ ਹਨ। ਉਹ ਪਿਛਲੇ ਕੁਝ ਸਮੇਂ ਤੋਂ ਆਪਣੇ ਪੁਰਾਣੇ ਵਿਵਾਦਿਤ ਸੋਸ਼ਲ ਮੀਡੀਆ ਬਿਆਨਾਂ ਕਾਰਨ ਪਾਰਟੀ ਅੰਦਰ ਲਗਾਤਾਰ ਦਬਾਅ ਦਾ ਸਾਹਮਣਾ ਕਰ ਰਹੇ ਸਨ।
b-c-premier-david-eby-meets-lieutenant-governor-wendy-cocchia
Punjabi

ਡੇਵਿਡ ਈਬੀ ਨੇ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ

ਪ੍ਰੀਮੀਅਰ ਡੇਵਿਡ ਈਬੀ ਵਲੋਂ ਸੂਬੇ ਦੀ ਲੈਫਟੀਨੈਂਟ ਗਵਰਨਰ Wendy Cocchia ਨਾਲ ਮੁਲਾਕਾਤ ਕਰ ਲਈ ਗਈ ਹੈ। 12.15 ਵਜੇ ਉਹ ਵਿਕਟੋਰੀਆ ਸਥਿਤ ਸਰਕਾਰੀ ਭਵਨਵਿਖੇ ਪ੍ਰੈੱਸ ਕਾਨਫਰੰਸ ਕਰਨਗੇ, ਜਿਥੇ ਈਬੀ ਵਲੋਂ ਵਿਧਾਨ ਸਭਾ ਚੋਣਾਂ ਦਾ ਰਸਮੀ ਐਲਾਨ ਕਰਨ ਦੀ ਉਮੀਦ ਹੈ।
canadas-ndp-opposes-federal-plan-to-allow-private-investment-in-major-airports
Punjabi

ਕੈਨੇਡਾ ਦੇ ਹਵਾਈ ਅੱਡਿਆਂ ’ਚ ਨਿੱਜੀ ਨਿਵੇਸ਼ ਦੀ ਯੋਜਨਾ ਦਾ NDP ਵੱਲੋਂ ਵਿਰੋਧ

ਕੈਨੇਡਾ ਦੇ ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਦੀ ਇਜਾਜ਼ਤ ਦੇਣ ਦੀ ਫੈਡਰਲ ਸਰਕਾਰ ਦੀ ਯੋਜਨਾ ਵਿਰੁੱਧ ਫੈਡਰਲ ਐਨ.ਡੀ.ਪੀ. ਨੇ ਵੀ ਮੋਰਚਾ ਖੋਲ੍ਹ ਦਿੱਤਾ ਹੈ। ਪਾਰਟੀ ਦੇ ਲੀਡਰ ਐਵੀ ਲੁਈਸ ਨੇ ਕਾਰਨੀ ਸਰਕਾਰ ਦੇ ਇਸ ਕਦਮ ਨੂੰ ਨਿੱਜੀਕਰਨ ਕਰਾਰ ਦਿੱਤਾ ਹੈ ਅਤੇ ਕਿਹਾ ਕਿ ਸਰਕਾਰ ਵੱਲੋਂ ਇਸ ਨੂੰ ਸਿੱਧੇ ਤੌਰ 'ਤੇ ਨਿੱਜੀਕਰਨ ਦੀ ਯੋਜਨਾ ਨਾ ਕਹਿਣਾ ਜਨਤਾ ਨਾਲ ਧੋਖਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link