13.46C Vancouver
ADS

Oct 13, 2022 9:21 PM - Connect News

ਵੈਨਕੂਵਰ 'ਚ 93 ਸਾਲਾ ਬੁਜ਼ੁਰਗ ਦੀ ਹਮਲੇ 'ਚ ਹਿਪ ਦੀ ਹੱਡੀ ਟੁੱਟੀ, ਸਾਹਮਣੇ ਆਇਆ ਘਟਨਾ ਦਾ ਵੀਡੀਓ

Share On
vpd-seeks-witnesses-to-chinatown-assault
Vancouver Police are searching for witnesses after a 93-year-old man was knocked to the ground and suffered a broken hip in Chinatown Tuesday night. (Photo - Vancouver police)

ਵੈਨਕੂਵਰ 'ਚ ਇੱਕ 93 ਸਾਲਾ ਆਦਮੀ ਨਾਲ ਵਾਪਰੀ ਹਮਲੇ ਸੰਬੰਧੀ ਘਟਨਾ 'ਚ ਇੱਕ ਸ਼ੱਕੀ ਦੀ ਭਾਲ ਕੀਤੀ ਜਾ ਰਹੀ ਹੈ।

ਚਾਈਨਾਟਾਊਨ ਇਲਾਕੇ 'ਚ ਵਾਪਰੀ ਹਮਲੇ ਸੰਬੰਧੀ ਘਟਨਾ 'ਚ ਬੁਜੁਰਗ ਆਦਮੀ ਦੀ ਹਿਪ ਦੀ ਹੱਡੀ ਟੁੱਟ ਗਈ ਹੈ।

ਪੀੜਤ ਬਾਰੇ ਦੱਸਿਆ ਗਿਆ ਕਿ ਉਹ ਇਲਾਕੇ 'ਚ ਕਰੀਬ 30 ਸਾਲ ਤੋਂ ਰਹਿੰਦਾ ਹੈ।

ਉਹ ਮੰਗਲਵਾਰ ਨੂੰ ਦੁਪਹਿਰ ਕਰੀਬ 3.15 ਵਜੇ ਮੇਨ ਸਟ੍ਰੀਟ ਅਤੇ ਈਸਟ ਪੈਂਡਰ ਸਟ੍ਰੀਟ ਦੇ ਇਲਾਕੇ 'ਚ ਤੁਰ ਕੇ ਇੱਕ ਬੇਕਰੀ ਕੋਲ ਜਾ ਰਿਹਾ ਸੀ ਜਦ ਇੱਕ ਅਣਜਾਣ ਵਿਅਕਤੀ ਨੇ ਉਸ ਨੂੰ ਧੱਕਾ ਦੇ ਦਿੱਤਾ।

ਪੀੜਤ ਆਦਮੀ ਦੇ ਬਚਾਅ ਲਈ ਮੌਕੇ 'ਤੇ ਕਈ ਲੋਕ ਰੁਕ ਗਏ ਅਤੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ।

ਸਾਰਜੈਂਟ ਸਟੀਵ ਐਡੀਸਨ ਨੇ ਕਿਹਾ ਕਿ ਘਟਨਾ ਸੰਬੰਧੀ ਇੱਕ ਵੀਡੀਓ ਹਾਸਿਲ ਕਰ ਲਿਆ ਗਿਆ ਹੈ।

ਫਿਲਹਾਲ ਕਿਸੇ ਸ਼ੱਕੀ ਦੀ ਪਛਾਣ ਨਹੀਂ ਹੋ ਸਕੀ ਹੈ।

ਪੁਲਿਸ ਨੇ ਘਟਨਾ ਸੰਬੰਧੀ ਇੱਕ ਸਿਕਿਓਰਿਟੀ ਫੁਟੇਜ ਵੀ ਜਾਰੀ ਕੀਤੀ ਹੈ।

ਪੁਲਿਸ ਨੇ ਮਾਮਲੇ 'ਚ ਕੋਈ ਜਾਣਕਾਰੀ ਹੋਣ 'ਤੇ ਲੋਕਾਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਹੈ।

ਵੀਡੀਓ ਵੇਖਣ ਲਈ ਲਿੰਕ ਕਲਿਕ ਕਰੋ:

https://www.dropbox.com/s/wfpjs754wxb0245/Push%20and%20Fall%20Attack.mov?dl=0

Latest news

canadian-dairy-farmers-urge-ottawa-not-to-make-dairy-concessions-in-u-s-trade-talks
Punjabi

ਅਮਰੀਕਾ ਨਾਲ ਵਪਾਰਕ ਗੱਲਬਾਤ ਦੌਰਾਨ ਡੇਅਰੀ ਸੈਕਟਰ 'ਤੇ ਕੋਈ ਰਿਆਇਤ ਨਾ ਦਿੱਤੀ ਜਾਵੇ: ਡੇਅਰੀ ਫਾਰਮਰ ਔਫ ਕੈਨੇਡਾ

ਕੈਨੇਡੀਅਨ ਕਿਸਾਨਾਂ ਨੇ ਅਮਰੀਕੀ ਟੈਰਿਫ ਡੈੱਡਲਾਈਨ ਤੋਂ ਪਹਿਲਾਂ ਚੱਲ ਰਹੀ ਵਪਾਰਕ ਗੱਲਬਾਤ ਵਿਚ ਡੇਅਰੀ ਸੈਕਟਰ ਵਿਚ ਵਾਸ਼ਿੰਗਟਨ ਨੂੰ ਕੋਈ ਵੀ ਰਿਆਇਤਾਂ ਦੇਣ ਵਿਰੁੱਧ ਸਰਕਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ। ਡੇਅਰੀ ਫਾਰਮਰ ਔਫ ਕੈਨੇਡਾ ਸੰਗਠਨ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਾਡੀ food sovereignty ਵਿਕਾਊ ਨਹੀਂ ਹੈ ਅਤੇ ਕੋਈ ਵੀ ਮਾੜਾ ਸਮਝੌਤਾ ਦੇਸ਼ ਦੇ ਹਿੱਤ ਵਿਚ ਨਹੀਂ ਹੋਵੇਗਾ।
punjab-seeks-centres-intervention-over-canadian-work-permit-issues-affecting-students
Punjabi

ਕੈਨੇਡਾ ਵਿੱਚ ਵਰਕ ਪਰਮਿਟ ਮੁਸ਼ਕਲਾਂ: ਪੰਜਾਬ ਸਰਕਾਰ ਨੇ ਕੇਂਦਰ ਤੋਂ ਕੂਟਨੀਤਕ ਦਖ਼ਲ ਦੀ ਮੰਗ ਕੀਤੀ

ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ’ਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।
rcmp-investigating-five-suspicious-brush-fires-near-shuswap-lake-amid-extreme-wildfire-danger
Punjabi

ਸ਼ੁਸਵਾਪ ਲੇਕ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ ਜੰਗਲੀ ਅੱਗਾਂ, ਆਰਸੀਐਮਪੀ ਨੇ ਜਾਂਚ ਸ਼ੁਰੂ ਕੀਤੀ

ਬੀ.ਸੀ. ਵਿਚ ਜੰਗਲੀ ਅੱਗ ਦੇ ਭਾਰੀ ਖਤਰੇ ਵਿਚਕਾਰ ਸ਼ੁਸਵਾਪ ਲੇਕ ਦੇ ਨੇੜੇ ਇੱਕੋ ਸ਼ਾਮ ਪੰਜ ਸ਼ੱਕੀ brush fires ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਪਿੱਛੇ ਜਾਣਬੁੱਝ ਕੇ ਅੱਗ ਲਗਾਉਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਕੈਲੋਨਾ ਦੇ ਇੱਕ ਲੋਕਲ ਅਰਬਨ ਪਾਰਕ ਵਿਚ ਅੱਗ ਲਗਾਉਣ ਦੀਆਂ ਸ਼ੱਕੀ ਘਟਨਾਵਾਂ ਦੀ ਜਾਂਚ ਕੀਤੀ ਜਾ ਰਹੀ ਹੈ।
canada-weighs-trade-concessions-as-it-seeks-relief-from-u-s-tariffs
Punjabi

ਕੈਨੇਡਾ ਟਰੰਪ ਟੈਰਿਫ ਵਿਵਾਦ ਸੁਲਝਾਉਣ ਲਈ ਵਪਾਰਕ ਰਿਆਇਤਾਂ 'ਤੇ ਕਰ ਰਿਹਾ ਹੈ ਵਿਚਾਰ

ਕੈਨੇਡਾ ਸਰਕਾਰ ਟਰੰਪ ਪ੍ਰਸ਼ਾਸਨ ਦੇ ਟੈਰਿਫਸ ਤੋਂ ਰਾਹਤ ਪਾਉਣ ਲਈ ਕੁਝ ਸੂਬਿਆਂ ਵਿਚ ਅਮਰੀਕੀ ਸ਼ਰਾਬ 'ਤੇ ਲੱਗੀਆਂ ਪਾਬੰਦੀਆਂ ਨੂੰ ਖ਼ਤਮ ਕਰਨ, autos 'ਤੇ ਜਵਾਬੀ ਟੈਰਿਫ ਹਟਾਉਣ ਅਤੇ ਅਮਰੀਕੀ ਡੇਅਰੀ ਆਯਾਤ ਦੀ ਪਹੁੰਚ ਵਧਾਉਣ ਸਮੇਤ ਕਈ ਹੋਰ ਮੰਗਾਂ ਨੂੰ ਮੰਨਣ 'ਤੇ ਵਿਚਾਰ ਕਰ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਸਾਹਮਣੇ ਆਈ ਜਾਣਕਾਰੀ ਮੁਤਾਬਕ, ਕਾਰਨੀ ਸਰਕਾਰ ਟਰੰਪ ਪ੍ਰਸ਼ਾਸਨ ਨੂੰ ਇਹ ਜਤਾਉਣਾ ਚਾਹੁੰਦੀ ਹੈ ਕਿ ਉਹ ਵਪਾਰਕ ਸਬੰਧਾਂ ਨੂੰ ਸੁਖਾਵਾਂ ਬਣਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ।
b-c-adds-17-800-net-jobs-in-july-as-unemployment-rate-falls-to-6-2
Punjabi

ਬੀ.ਸੀ. 'ਚ ਜੁਲਾਈ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਸ਼ਾਮਲ, ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ ਪਹੁੰਚੀ

ਬੀ.ਸੀ. ਵਿਚ ਪਿਛਲੇ ਮਹੀਨੇ 17,800 ਨੈੱਟ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ। ਸੂਬੇ ਦੇ ਜੌਬਸ ਅਤੇ ਆਰਥਿਕ ਵਿਕਾਸ ਮੰਤਰੀ ਰਵੀ ਕਾਹਲੋਂ ਨੇ ਜੁਲਾਈ ਦੇ ਇਨ੍ਹਾਂ ਰੁਜ਼ਗਾਰ ਅੰਕੜਿਆਂ ਨੂੰ ਸ਼ਾਨਦਾਰ ਦੱਸਿਆ ਹੈ, ਜਿਸ ਨਾਲ ਬੀ. ਸੀ. ਵਿਚ ਬੇਰੁਜ਼ਗਾਰੀ ਦਰ ਘਟ ਕੇ 6.2 ਫੀਸਦੀ 'ਤੇ ਆ ਗਈ ਹੈ, ਜੋ ਕਿ ਕੈਨੇਡਾ ਵਿਚ ਚੌਥੀ ਸਭ ਤੋਂ ਘੱਟ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link