16.49C Vancouver
ADS

Sep 17, 2022 12:38 AM - Connect News

ਵੈਨਕੂਵਰ 'ਚ ਡਾਊਨਟਾਊਨ ਈਸਟਸਾਈਡ ਦੇ ਇਲਾਕੇ 'ਚ ਟੈਂਟ ਵਿੱਚੋਂ ਵੱਡੀ ਗਿਣਤੀ 'ਚ ਮਿਲੇ ਹਥਿਆਰ, 5 ਲੋਕ ਗ੍ਰਿਫਤਾਰ

Share On
vpd-seizes-cache-of-weapons-from-hastings-street-encampment
Vancouver Police recovered a number of dangerous weapons from a tent inside the Hastings Street encampment last night. (Photo - Vancouver police/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਹੇਸਟਿੰਗਸ ਸਟ੍ਰੀਟ ਦੀ ਐਨਕੈਂਪਮੈਂਟ ਕੋਲ ਇੱਕ ਟੈਂਟ ਵਿੱਚੋਂ ਅਨੇਕਾਂ ਖਤਰਨਾਕ ਹਥਿਆਰ ਬਰਾਮਦ ਹੋਏ ਹਨ।

ਕਾਂਸਟੇਬਲ ਤਾਨੀਆ ਵਿਸਿੰਟਨ ਨੇ ਕਿਹਾ ਕਿ ਐਨਕੈਂਪਮੈਂਟ 'ਚ ਹਥਿਆਰਾਂ ਅਤੇ ਹਿੰਸਾ 'ਚ ਵਾਧਾ ਹੁੰਦਾ ਵਿਖਾਈ ਦੇ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਨਾਲ ਇੱਕ ਪਾਸੇ ਕਮਿਊਨਿਟੀ ਲਈ ਖਤਰਾ ਖੜਾ ਹੁੰਦਾ ਹੈ ਬਲਕਿ ਹੁਣ ਡਾਊਨਟਾਊਨ ਈਸਟਸਾਈਡ ਦੇ ਵਪਾਰ ਵੀ ਕਹਿਣ ਲੱਗੇ ਹਨ ਕਿ ਉਨ੍ਹਾਂ ਦੇ ਵਰਕਰ ਇਲਾਕੇ 'ਚ ਆਉਣ ਲਈ ਤਿਆਰ ਨਹੀਂ ਹਨ ਕਿਉਂਕਿ ਉਹ ਸੁਰੱਖਿਅਤ ਮਹਿਸੂਸ ਨਹੀਂ ਕਰਦੇ।

ਪੁਲਿਸ ਅਫਸਰਾਂ ਨੂੰ ਇਸੇ ਹਫ਼ਤੇ ਇੱਕ ਟੈਂਟ ਸੰਬੰਧੀ ਜਾਣਕਾਰੀ ਮਿਲੀ ਸੀ ਕਿ ਇਸ ਜਗ੍ਹਾ 'ਤੇ ਗੈਰਕਨੂੰਨੀ ਡਰੱਗਸ ਅਤੇ ਹਥਿਆਰ ਰੱਖੇ ਜਾ ਰਹੇ ਹਨ।

ਜਾਂਚ ਦੌਰਾਨ ਪੁਲਿਸ ਅਫਸਰਾਂ ਨੇ ਇੱਕ ਸ਼ੌਟਗੰਨ, 2 ਰੈਪਲਿਕਾ ਪਿਸਤੌਲ, ਅਸਲਾ, ਬੇਅਰ ਸਪਰੇ ਦੇ 2 ਕੈਨ ਅਤੇ ਕਈ ਤਲਵਾਰਾਂ, ਚਾਕੂ ਆਦਿ ਬਰਾਮਦ ਕੀਤੇ।

ਜਾਣਕਾਰੀ ਦਿੱਤੀ ਗਈ ਕਿ ਮਾਮਲੇ 'ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਮਾਮਲੇ 'ਚ ਜਾਂਚ ਜਾਰੀ ਹੈ।

Latest news

canada-could-get-tariff-relief-on-steel-aluminum-and-automobiles
Punjabi

ਸਟੀਲ, ਐਲੂਮੀਨੀਅਮ ਤੇ ਆਟੋਮੋਬਾਈਲਜ਼ 'ਤੇ ਕੈਨੇਡਾ ਨੂੰ ਮਿਲ ਸਕਦੀ ਹੈ ਟੈਰਿਫ ਰਾਹਤ

ਕੈਨੇਡਾ ਨੂੰ ਅਮਰੀਕਾ ਨਾਲ ਤਾਜ਼ਾ ਡੀਲ ਵਿਚ ਸਟੀਲ, ਐਲੂਮੀਨੀਅਮ ਅਤੇ ਆਟੋਮੋਬਾਈਲਜ਼ 'ਤੇ ਟੈਰਿਫ ਵਿਚ ਕੁਝ ਰਾਹਤ ਮਿਲ ਸਕਦੀ ਹੈ। ਰਿਪੋਰਟਸ ਮੁਤਾਬਕ, ਅਮਰੀਕਾ ਅਤੇ ਕੈਨੇਡਾ ਵਿਚਾਲੇ ਅੰਤਿਮ ਰੂਪ ਦਿੱਤੇ ਜਾ ਰਹੇ ਨਵੇਂ ਵਪਾਰਕ ਸਮਝੌਤੇ ਦੇ ਹਿੱਸੇ ਵਜੋਂ ਵਾਸ਼ਿੰਗਟਨ ਕੈਨੇਡੀਅਨ ਸਟੀਲ ਅਤੇ ਐਲੂਮੀਨੀਅਮ ਦੇ ਕੁਝ ਨਿਰਯਾਤ 'ਤੇ ਮੌਜੂਦਾ 50 ਫੀਸਦੀ ਟੈਰਿਫ ਨੂੰ ਘਟਾ ਕੇ 25 ਫੀਸਦੀ ਕਰ ਸਕਦਾ ਹੈ।
calgary-police-officer-to-stand-trial-for-murder-after-two-die-in-slow-speed-chase
Punjabi

ਕੈਲਗਰੀ ਪੁਲਿਸ ਅਧਿਕਾਰੀ ’ਤੇ ਚੱਲੇਗਾ ਦੋਹਰੇ ਕਤਲ ਦਾ ਮੁਕੱਦਮਾ

ਕੈਲਗਰੀ ਪੁਲਿਸ ਦੇ ਇੱਕ ਅਧਿਕਾਰੀ ਵਿਰੁੱਧ ਦੋ ਵਿਅਕਤੀਆਂ ਦੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ਾਂ ਤਹਿਤ ਮੁਕੱਦਮਾ ਚਲਾਉਣ ਦਾ ਹੁਕਮ ਦਿੱਤਾ ਗਿਆ ਹੈ। ਮੰਗਲਵਾਰ ਨੂੰ ਮੁੱਢਲੀ ਪੁੱਛਗਿੱਛ ਦੀ ਸਮਾਪਤੀ ਤੋਂ ਬਾਅਦ ਜੱਜ ਨੇ ਕਾਂਸਟੇਬਲ ਕ੍ਰੇਗ ਸਟੋਥਾਰਡ ਨੂੰ ਇਸ ਮੁਕੱਦਮੇ ਦਾ ਸਾਹਮਣਾ ਕਰਨ ਦੇ ਆਦੇਸ਼ ਦਿੱਤੇ।
canada-confirms-trade-deal-with-u-s-details-expected-friday
Punjabi

ਕੈਨੇਡਾ-ਅਮਰੀਕਾ ਵਿਚਕਾਰ ਵਪਾਰਕ ਸਮਝੌਤੇ ਦੀ ਪੁਸ਼ਟੀ, ਸ਼ੁੱਕਰਵਾਰ ਨੂੰ ਸਾਹਮਣੇ ਆ ਸਕਦੇ ਹਨ ਵੇਰਵੇ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਇੱਕ ਬਿਆਨ ਜਾਰੀ ਕਰਦਿਆਂ ਪੁਸ਼ਟੀ ਕਰ ਦਿੱਤੀ ਹੈ ਕਿ ਕੈਨੇਡਾ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਨ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਿਚ ਦੇਸ਼ ਦੇ ਸਭ ਤੋਂ ਮਹੱਤਵਪੂਰਨ ਹਰ ਸੈਕਟਰ ਲਈ ਸਭ ਤੋਂ ਵਧੀਆ ਡੀਲ ਹੋਵੇਗੀ ਅਤੇ ਉਨ੍ਹਾਂ ਭਵਿੱਖ ਦੇ ਵਪਾਰਕ ਸਬੰਧਾਂ ਵਿਚ ਵਧੇਰੇ ਸਥਿਰਤਾ ਆਉਣ ਦੀ ਵੀ ਉਮੀਦ ਜਤਾਈ ਹੈ।
various-sikh-organisations-support-punjab-bandh-call
Punjabi

'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਕੀਤਾ ਸਮਰਥਨ

ਪੰਜਾਬ ਦੇ ਕੌਮੀ ਇਨਸਾਫ਼ ਮੋਰਚੇ ਵੱਲੋਂ 21 ਅਗਸਤ ਨੂੰ 'ਪੰਜਾਬ ਬੰਦ' ਦੇ ਦਿੱਤੇ ਗਏ ਸੱਦੇ ਦਾ ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਸਮਰਥਨ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 'ਪੰਜਾਬ ਬੰਦ' ਦਾ ਸਮਰਥਨ ਕਰਦਿਆਂ 21 ਅਗਸਤ ਨੂੰ ਕਮੇਟੀ ਦੇ ਦਫ਼ਤਰ ਅਤੇ ਸਬੰਧਤ ਸਾਰੇ ਅਦਾਰੇ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
vancouver-granville-street-homicide-35-year-old-man-arrested
Punjabi

ਵੈਨਕੂਵਰ ਪੁਲਿਸ ਨੇ ਗ੍ਰੈਨਵਿਲ ਸਟ੍ਰੀਟ ਕਤਲ ਮਾਮਲੇ ’ਚ 35 ਸਾਲਾ ਵਿਅਕਤੀ ਕੀਤਾ ਗ੍ਰਿਫ਼ਤਾਰ

ਵੈਨਕੂਵਰ ਪੁਲਿਸ ਵੱਲੋਂ ਪਿਛਲੇ ਸਾਲ ਦੇ ਅਖੀਰ ਵਿਚ ਗ੍ਰੈਨਵਿਲ ਸਟ੍ਰੀਟ 'ਤੇ ਹੋਏ ਕਤਲ ਦੇ ਮਾਮਲੇ ਵਿਚ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਸ 'ਤੇ ਸੈਕਿੰਡ ਡਿਗਰੀ ਮਰਡਰ ਦਾ ਚਾਰਜ ਲਗਾਇਆ ਗਿਆ ਹੈ। ਪੁਲਿਸ ਵਲੋਂ ਮੁਲਜ਼ਮ ਦੀ ਪਛਾਣ 35 ਸਾਲਾ ਜੇਮਜ਼ ਕ੍ਰਿਸਟੋਫਰ ਹੋਲਮਗ੍ਰੇਨ ਦੱਸੀ ਗਈ ਹੈ। ਇਹ ਮਾਮਲਾ 17 ਨਵੰਬਰ 2025 ਦਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link