11.05C Vancouver
ADS

Dec 6, 2021 11:33 PM - Connect News

ਵੈਨਕੂਵਰ ਪੁਲਿਸ ਦੇ ਸਟਿੰਗ ਆਪ੍ਰੇਸ਼ਨ 'ਚ ਸਰੀ ਤੇ ਵੈਨਕੂਵਰ ਦੇ ਦੋ ਲੋਕ ਗ੍ਰਿਫਤਾਰ, ਅਪ੍ਰੈਲ 'ਚ ਹੋਈ ਸੀ ਅੰਡਰਕਵਰ ਆਪ੍ਰੇਸ਼ਨ ਦੀ ਸ਼ੁਰੂਆਤ

Share On
vpd-sting-operation-leads-to-arrests-in-downtown-eastside
A months-long Vancouver Police investigation has led to multiple criminal charges and renewed concerns that criminal networks are trafficking massive amounts of stolen property in the Downtown Eastside. (Photo - Vancouver Police/Twitter)

ਵੈਨਕੂਵਰ ਪੁਲਿਸ ਵੱਲੋਂ ਚਲਾਏ ਗਏ ਸਟਿੰਗ ਆਪ੍ਰੇਸ਼ਨ ਯਾਨੀ ਕਿ ਖੁਫੀਆ ਅਭਿਆਨ ਦੌਰਾਨ ਕਈ ਅਪਰਾਧਿਕ ਦੋਸ਼ ਲਗਾਏ ਗਏ ਹਨ।

ਵੈਨਕੂਵਰ ਪੁਲਿਸ ਦੇ ਐਂਟੀ ਫੈਂਸਿੰਗ ਯੂਨਿਟ ਵੱਲੋਂ ਅਪ੍ਰੈਲ 'ਚ ਇਸ ਅੰਡਰਕਵਰ ਆਪ੍ਰੇਸ਼ਨ ਦੀ ਸ਼ੁਰੂਆਤ ਕੀਤੀ ਗਈ ਸੀ।

ਇਸ ਦੌਰਾਨ ਅਫਸਰਾਂ ਨੂੰ ਡਾਊਨਟਾਊਨ ਈਸਟਸਾਈਡ ਇਲਾਕੇ 'ਚ ਤਾਇਨਾਤ ਕੀਤਾ ਗਿਆ ਸੀ।

ਚੋਰੀ ਦੀ ਪ੍ਰਾਪਰਟੀ ਦੀ ਤਸਕਰੀ ਸੰਬੰਧੀ ਜਾਂਚ ਦੌਰਾਨ ਸਬੂਤ ਇਕੱਤਰ ਕੀਤੇ ਗਏ।

ਅਫਸਰਾਂ ਨੇ ਵੇਖਿਆ ਕਿ ਡਰੱਗਸ ਅਤੇ ਚੋਰੀ ਦੀ ਪ੍ਰਾਪਰਟੀ ਨੂੰ ਖੁੱਲ੍ਹੇ 'ਚ ਵੇਚਿਆ ਜਾ ਰਿਹਾ ਹੈ।

ਇਸ 'ਚ ਕਈ ਪਾਵਰ ਟੂਲ ਅਤੇ ਇਲੈਕਟਰੌਨਿਕਸ ਅਜਿਹੇ ਸਨ ਜੋ ਸਟੋਰ ਪੈਕਿੰਗ 'ਚ ਹੀ ਉਪਲਬਧ ਸਨ।

ਇਸ ਤੋਂ ਇਲਾਵਾ ਕਾਸਮੈਟਿਕਸ, ਡਿਜ਼ਾਈਨਰ ਕਪੜੇ, ਐਨਕਾਂ ਅਤੇ ਹੋਰ ਸਮਾਨ ਸ਼ਾਮਿਲ ਸੀ।

ਇੰਸਪੈਕਟਰ ਗੈਰੀ ਹੇਅਰ ਨੇ ਕਿਹਾ ਕਿ ਡਾਊਨਟਾਊਨ ਈਸਟਸਾਈਡ 'ਚ ਹਰ ਰੋਜ ਹਜ਼ਾਰਾਂ ਡਾਲਰ ਅਜਿਹੇ ਲੋਕਾਂ ਵੱਲੋਂ ਅੰਦਰ-ਬਾਹਰ ਕੀਤੇ ਜਾ ਰਹੇ ਹਨ ਜੋ ਕਿ ਇਸ ਇਲਾਕੇ 'ਚ ਰਹਿੰਦੇ ਵੀ ਨਹੀਂ ਹਨ।

ਇਸ 'ਚ ਵਧੇਰੇ ਅਪਰਾਧਿਕ ਗਤੀਵਿਧੀ ਕੋਲੰਬੀਆ ਅਤੇ ਕੈਰਲ ਸਟ੍ਰੀਟਸ ਵਿਚਾਲੇ ਵਾਪਰਦੀ ਦੱਸੀ ਗਈ।

ਇਸ ਮਾਮਲੇ 'ਚ ਸਰੀ ਦੇ 60 ਸਾਲਾ ਨਿਜ਼ਾਮੁਦੀਨ ਜੇਲਾਲੀ 'ਤੇ ਚੋਰੀ ਦਾ ਸਮਾਨ ਰੱਖਣ ਦੇ 3 ਦੋਸ਼ ਅਤੇ ਇਸ ਪ੍ਰਾਪਰਟੀ ਨੂੰ ਵੇਚਣ ਦਾ ਇੱਕ ਦੋਸ਼ ਲੱਗਿਆ ਹੈ।

ਵੈਨਕੂਵਰ ਦੇ 43 ਸਾਲਾ ਆਰਨ ਕੈਸਟੀਲੋ ਐਂਗੀਆਨੋ 'ਤੇ ਤਸਕਰੀ ਲਈ ਕਂਟ੍ਰੋਲਡ ਸਬਸਟੈਂਸ ਰੱਖਣ ਦੇ ਦੋਸ਼ ਲੱਗੇ ਹਨ।

ਪੁਲਿਸ ਨੇ ਦੱਸਿਆ ਹੈ ਕਿ ਮਾਮਲੇ 'ਚ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

Latest news

surrey-medical-school-welcomes-first-class-as-b-c-expands-family-doctor-training
Punjabi

ਸਰੀ 'ਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਮੈਡੀਕਲ ਸਕੂਲ ਨੇ ਪਹਿਲੇ 48 ਵਿਦਿਆਰਥੀਆਂ ਦਾ ਕੀਤਾ ਸਵਾਗਤ

ਬੀ.ਸੀ.ਵਿਚ ਫੈਮਿਲੀ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਦੇ ਮਕਸਦ ਨਾਲ ਸੂਬਾ ਸਰਕਾਰ ਵਲੋਂ ਉਠਾਏ ਕਦਮਾਂ ਤਹਿਤ ਸਰੀ ਵਿਚ ਸਾਈਮਨ ਫਰੇਜ਼ਰ ਯੂਨੀਵਰਸਿਟੀ ਦੇ ਨਵੇਂ ਸਟੀਫਨਜ਼ ਫੈਮਿਲੀ ਸਕੂਲ ਆਫ਼ ਮੈਡੀਸਨ ਵਿਚ ਪਹਿਲੇ ਬੈਚ ਦੀ ਪੜ੍ਹਾਈ ਸ਼ੁਰੂ ਹੋ ਗਈ ਹੈ, ਜਿੱਥੇ ਬੁੱਧਵਾਰ ਨੂੰ 48 ਮੈਡੀਕਲ ਵਿਦਿਆਰਥੀ ਦੇ ਪਹਿਲੇ ਬੈਚ ਨੇ ਆਪਣੀ ਕਲਾਸ ਦੀ ਸ਼ੁਰੂਆਤ ਕਰ ਦਿੱਤੀ ਹੈ।
vancouver-home-sales-fall-nearly-10-in-july-erasing-june-gains
Punjabi

ਜੁਲਾਈ 'ਚ ਵੈਨਕੂਵਰ ਹਾਊਸਿੰਗ ਮਾਰਕੀਟ ਫਿਰ ਸੁਸਤ, ਘਰਾਂ ਦੀ ਵਿਕਰੀ ਕਰੀਬ 10 ਫੀਸਦੀ ਘਟੀ

ਵੈਨਕੂਵਰ-ਖੇਤਰ ਵਿਚ ਜੁਲਾਈ ਮਹੀਨੇ ਘਰਾਂ ਦੀ ਵਿਕਰੀ ਵਿਚ ਸਾਲ ਪਹਿਲਾਂ ਦੇ ਮੁਕਾਬਲੇ ਕਰੀਬ 10 ਫੀਸਦੀ ਦੀ ਗਿਰਾਵਟ ਦਰਜ ਹੋਈ ਹੈ, ਜਿਸ ਨੇ ਜੂਨ ਮਹੀਨੇ ਦੌਰਾਨ ਹੋਏ ਵਾਧੇ ਦੇ ਪ੍ਰਭਾਵ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਗ੍ਰੇਟਰ ਵੈਨਕੂਵਰ ਰੀਅਲਟਰਸ ਮੁਤਾਬਕ, ਪਿਛਲੇ ਮਹੀਨੇ ਕੁੱਲ 2,061 ਘਰਾਂ ਦੀ ਵਿਕਰੀ ਹੋਈ, ਜੋ ਜੁਲਾਈ 2025 ਦੇ ਮੁਕਾਬਲੇ 9.8 ਫੀਸਦੀ ਘੱਟ ਹਨ।
indian-origin-hiker-missing-on-vancouver-island-massive-search-operation-underway
Punjabi

ਵੈਨਕੂਵਰ ਆਈਲੈਂਡ 'ਚ ਹਾਈਕਿੰਗ ਦੌਰਾਨ ਭਾਰਤੀ ਮੂਲ ਦਾ 25 ਸਾਲਾ ਨੌਜਵਾਨ ਲਾਪਤਾ, ਵੱਡੇ ਪੱਧਰ 'ਤੇ ਖੋਜ ਜਾਰੀ

ਵੈਨਕੂਵਰ ਆਈਲੈਂਡ ਵਿਚ ਹਾਈਕਿੰਗ ਲਈ ਨਿਕਲੇ ਇੱਕ ਭਾਰਤੀ ਮੂਲ ਦੇ ਨੌਜਵਾਨ ਕੇਸ਼ਵ ਜਿੰਦਲ ਦੇ ਲਾਪਤਾ ਹੋਣ ਦੀ ਖ਼ਬਰ ਹੈ। ਆਰ.ਸੀ.ਐਮ.ਪੀ. ਮੁਤਾਬਕ, ਜਿੰਦਲ ਨੂੰ ਆਖਰੀ ਵਾਰ 3 ਅਗਸਤ ਯਾਨੀ ਸੋਮਵਾਰ ਦੁਪਹਿਰ ਨੂੰ ਸਟ੍ਰੈਥਕੋਨਾ ਵਿਚਮਾਊਂਟ ਅਲਬਰਟ ਐਡਵਰਡ ਵਿਖੇ ਹਾਈਕਿੰਗ ਕਰਦੇ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਸ ਦਾ ਕੋਈ ਅਤਾ ਪਤਾ ਨਹੀਂ ਹੈ।
westjet-resumes-normal-operations-after-flight-attendant-strike
Punjabi

ਵੈਸਟਜੈੱਟ ਨੇ ਮੁੜ ਸ਼ੁਰੂ ਕੀਤਾ ਕੰਮਕਾਜ, ਸਾਰੀਆਂ ਉਡਾਣਾਂ ਹੁਣ ਸਮੇਂ ਸਿਰ ਚੱਲੀਆਂ

ਕੈਨੇਡਾ ਦੀ ਦੂਜੀ ਸਭ ਤੋਂ ਵੱਡੀ ਏਅਰਲਾਈਨ ਵੈਸਟਜੈੱਟ ਨੇ ਆਮ ਕਾਰਜ ਬਹਾਲ ਹੋਣ ਦਾ ਐਲਾਨ ਕੀਤਾ ਹੈ। ਕੰਪਨੀ ਨੇ ਦੱਸਿਆ ਕਿ ਉਹ ਹੁਣ ਪੂਰੀ ਤਰ੍ਹਾਂ ਆਪਣੇ ਆਮ ਕੰਮਕਾਜ 'ਤੇ ਪਰਤ ਆਈ ਹੈ ਅਤੇ ਪਿਛਲੇ ਵੀਕੈਂਡ 'ਤੇ ਰੱਦ ਹੋਈਆਂ ਉਡਾਣਾਂ ਦੇ ਯਾਤਰੀਆਂ ਨੂੰ ਦੁਬਾਰਾ ਟਿਕਟਾਂ ਬੁੱਕ ਕਰਕੇ ਦਿੱਤੀਆਂ ਜਾ ਰਹੀਆਂ ਹਨ।
trump-says-us-iran-talks-made-very-good-progress-raising-hopes-of-easing-tensions
Punjabi

ਈਰਾਨ ਗੱਲਬਾਤ ‘ਚ ਤਰੱਕੀ ਦੇ ਸੰਕੇਤ, ਤਣਾਅ ਘਟਣ ਦੀ ਉਮੀਦ: ਡੋਨਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਦੇ ਪ੍ਰਸ਼ਾਸਨ ਦੀ ਈਰਾਨ ਨਾਲ ਮੰਗਲਵਾਰ ਨੂੰ ਸਾਰਾ ਦਿਨ ਚੱਲੀ ਗੱਲਬਾਤ ਬਹੁਤ ਵਧੀਆ ਰਹੀ ਹੈ। ਇਸ ਨਾਲ ਪੰਜ ਮਹੀਨਿਆਂ ਤੋਂ ਜਾਰੀ ਟਕਰਾਅ ਦੇ ਜਲਦ ਖ਼ਤਮ ਹੋਣ ਦੀਆਂ ਉਮੀਦਾਂ ਵਧ ਗਈਆਂ ਹਨ। ਇਸ ਬਿਆਨ ਤੋਂ ਬਾਅਦ ਏਸ਼ੀਆਈ ਬਾਜ਼ਾਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਸ਼ੇਅਰ ਬਾਜ਼ਾਰਾਂ ਵਿੱਚ ਤੇਜ਼ੀ ਦੇਖਣ ਨੂੰ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link