12.25C Vancouver
ADS

Jul 14, 2021 9:17 PM -

ਵੈਨਕੂਵਰ ਪੁਲਿਸ ਨੇ ਈਸਟਰ ਐਤਵਾਰ ਨੂੰ ਵਾਪਰੀ ਕਤਲ ਦੀ ਵਾਰਦਾਤ 'ਚ ਲੋਕਾਂ ਤੋਂ ਕੀਤੀ ਮਦਦ ਦੀ ਅਪੀਲ

Share On
vpd-victims-family-appeal-for-witnesses-to-easter-sunday-homicide
Vancouver police say they are certain someone has information about a fatal stabbing on Easter Sunday, and they are urging those witnesses to share their details. (Photo - Vancouver Police/Twitter)

ਵੈਨਕੂਵਰ ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਈਸਟਰ ਐਤਵਾਰ ਨੂੰ ਵਾਪਰੀ ਚਾਕੂ ਚੱਲਣ ਦੀ ਵਾਰਦਾਤ ਵਿੱਚ ਕੋਈ ਚਸ਼ਮਦੀਦ ਮੌਜੂਦ ਰਹੇ ਹੋਣਗੇ।

ਵੈਨਕੂਵਰ ਪੁਲਿਸ ਨੇ ਇਹਨਾਂ ਚਸ਼ਮਦੀਦ ਗਵਾਹਾਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ ਹੈ।

ਇਸ ਵਾਰਦਾਤ ਵਿੱਚ 37 ਸਾਲਾ ਰੌਬਿਨਸਨ ਰੱਸ ਦੀ ਮੌਤ ਹੋ ਗਈ ਸੀ।

ਪੀੜਤ ਹਾਇਡਾ ਗਵਾਈ ਇਲਾਕੇ ਦਾ ਵਸਨੀਕ ਦੱਸਿਆ ਗਿਆ ਹੈ।

ਹਾਲਾਂਕਿ ਪੀੜਤ ਵਿਅਕਤੀ ਕਰੀਬ 10 ਸਾਲ ਤੋਂ ਵੈਨਕੂਵਰ 'ਚ ਰਹਿ ਰਿਹਾ ਸੀ।

ਪੀੜਤ ਵੈਨਕੂਵਰ 'ਚ ਡਾਊਨਟਾਊਨ ਈਸਟਸਾਈਡ ਦੇ ਇਲਾਕੇ 'ਚ ਇੱਕ ਨੁੱਕਰ 'ਤੇ ਖੜਾ ਸੀ ਜਦ ਉਸ 'ਤੇ ਹਮਲਾ ਕਰ ਦਿੱਤਾ ਗਿਆ।

ਪੁਲਿਸ ਦਾ ਕਹਿਣਾ ਹੈ ਕਿ ਮੌਕੇ 'ਤੇ ਦਰਜਨਾਂ ਲੋਕ ਮੌਜੂਦ ਸਨ ਅਤੇ ਇਹ ਲੋਕ ਰੱਸ ਦੇ 3 ਬੱਚਿਆਂ ਅਤੇ ਉਸ ਦੇ ਪਰਿਵਾਰ ਨੂੰ ਇਸ ਕਤਲ ਦੀ ਵਾਰਦਾਤ ਤੋਂ ਉਭਰਨ 'ਚ ਮਦਦ ਕਰ ਸਕਦੇ ਹਨ।

ਪੁਲਿਸ ਦਾ ਮੰਨਣਾ ਹੈ ਕਿ ਪਰਿਵਾਰ ਜਾਣਨਾ ਚਾਹੁੰਦਾ ਹੈ ਕਿ ਆਖਿਰ ਰੱਸ ਨਾਲ ਇਹ ਭਿਆਨਕ ਵਾਰਦਾਤ ਕਿਉਂ ਵਾਪਰੀ।

ਪੁਲਿਸ ਨੇ ਜਦ ਲੋਕਾਂ ਨੂੰ ਸਾਹਮਣੇ ਆਉਣ ਦੀ ਅਪੀਲ ਕੀਤੀ ਤਾਂ ਰੱਸ ਦੇ ਪਿਤਾ ਵੀ ਪੁਲਿਸ ਨਾਲ ਮੌਜੂਦ ਸਨ।

Latest news

canada-makes-history-becomes-first-team-to-reach-fifa-world-cup-2026-round-of-16
Punjabi

ਟੀਮ ਕੈਨੇਡਾ ਨੇ ਰਚਿਆ ਇਤਿਹਾਸ, ਰਾਊਂਡ ਆਫ 16 'ਚ ਐਂਟਰੀ

ਐਤਵਾਰ ਨੂੰ ਟੀਮ ਕੈਨੇਡਾ ਆਪਣੇ ਫੀਫਾ ਵਿਸ਼ਵ ਕੱਪ ਇਤਿਹਾਸ ਦਾ ਪਹਿਲਾ ਨਾਕ-ਆਊਟ ਮੁਕਾਬਲਾ ਜਿੱਤ ਕੇ ਰਾਊਂਡ ਆਫ 16 'ਚ ਐਂਟਰੀ ਕਰ ਗਈ ਹੈ। ਟੀਮ ਨੇ ਮੁਕਾਬਲੇ ਦੇ ਰੈਗੂਲਰ ਟਾਈਮ ਦੇ ਖਤਮ ਹੋਣ ਤੋਂ ਬਾਅਦ, ਸਟੌਪੇਜ ਟਾਈਮ ਦੇ ਵਿੱਚ ਗੋਲ ਦਾਗਿਆ ਅਤੇ 1-0 ਦੇ ਨਾਲ ਮੁਕਾਬਲਾ ਆਪਣੇ ਨਾਮ ਕੀਤਾ। ਟੀਮ ਲਈ ਸਟੀਫਨ ਐਸਟਾਕੀਓ ਨੇ ਇਹ ਗੋਲ ਦਾਗਿਆ।
no-canada-u-s-tariff-deal-expected-before-midterm-elections-former-trade-negotiator
Punjabi

ਕੈਨੇਡਾ-ਅਮਰੀਕਾ ਟੈਰਿਫ਼ ਸਮਝੌਤੇ ਦੀ ਸੰਭਾਵਨਾ ਮਿਡਟਰਮ ਚੋਣਾਂ ਤੋਂ ਪਹਿਲਾਂ ਘੱਟ: ਸਟੀਵ ਵਰਹਿਊਲ

ਕੈਨੇਡਾ ਦੇ ਸਾਬਕਾ ਮੁੱਖ ਵਪਾਰ ਵਾਰਤਾਕਾਰ ਸਟੀਵ ਵਰਹਿਊਲ ਨੇ ਇਸ ਸਾਲ ਫਾਲ ਵਿਚ ਹੋਣ ਵਾਲੀਆਂ ਅਮਰੀਕੀ ਮਿਡਟਰਮ ਇਲੈਕਸ਼ਨ ਤੋਂ ਪਹਿਲਾਂ ਔਟਵਾ ਅਤੇ ਵਾਸ਼ਿੰਗਟਨ ਵਿਚਕਾਰ ਟੈਰਿਫ ਸਮਝੌਤਾ ਨਾ ਹੋਣ ਦੀ ਸੰਭਾਵਨਾ ਜਤਾਈ ਹੈ।
alberta-court-gives-partial-win-to-separatist-referendum-organizers
Punjabi

ਐਲਬਰਟਾ ਵੱਖਵਾਦੀ ਗਰੁੱਪ ਨੂੰ ਅਦਾਲਤ ਤੋਂ ਮਿਲੀ ਅੰਸ਼ਕ ਰਾਹਤ

ਐਲਬਰਟਾ ਦੇ ਕੈਨੇਡਾ ਤੋਂ ਵੱਖ ਹੋਣ ਦੇ ਮੁੱਦੇ 'ਤੇ ਰਿਫਰੈਂਡਮ ਕਰਵਾਉਣ ਦੀ ਮੰਗ ਕਰ ਰਹੇ ਆਗੂਆਂ ਨੂੰ ਅਦਾਲਤ ਵੱਲੋਂ ਇੱਕ ਅੰਸ਼ਕ ਰਾਹਤ ਮਿਲੀ ਹੈ। ਐਲਬਰਟਾ ਕੋਰਟ ਔਫ ਅਪੀਲ ਦੀ ਜੱਜ ਜਸਟਿਸ ਐਲਿਸ ਵੂਲੀ ਨੇ ਅੱਜ ਅਹਿਮ ਫੈਸਲਾ ਸੁਣਾਉਂਦਿਆਂ ਕਿਹਾ ਕਿ ਵੱਖਵਾਦੀ ਪਟੀਸ਼ਨ 'ਤੇ ਇਕੱਠੇ ਕੀਤੇ ਗਏ ਦਸਤਖਤਾਂ ਦੀ ਗਿਣਤੀ ਅਤੇ ਵੈਰੀਫਿਕੇਸ਼ਨ ਦਾ ਕੰਮ ਸ਼ੁਰੂ ਕੀਤਾ ਜਾ ਸਕਦਾ ਹੈ।
local-state-of-emergency-declared-in-kananaskis-country-as-flooding-cuts-off-access
Punjabi

ਐਲਬਰਟਾ ਸਰਕਾਰ ਨੇ ਹੜ੍ਹਾਂ ਕਾਰਨ ਕਾਨਾਨਾਸਕਿਸ ਕੰਟਰੀ 'ਚ ਸਥਾਨਕ ਐਮਰਜੈਂਸੀ ਦਾ ਕੀਤਾ ਐਲਾਨ

ਐਲਬਰਟਾ ਸਰਕਾਰ ਨੇ ਸੋਮਵਾਰ ਨੂੰ ਕਾਨਾਨਾਸਕਿਸ ਕੰਟਰੀ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਸਟੇਟ ਔਫ ਲੋਕਲ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ।ਅਧਿਕਾਰੀਆਂ ਨੇ ਕਿਹਾ ਕਿ ਐਮਰਜੈਂਸੀ ਟੀਮਾਂ ਕਾਨਾਨਾਸਕਿਸ ਰੀਜਨ ਐਮਰਜੈਂਸੀ ਕੋਰਡੀਨੇਸ਼ਨ ਸੈਂਟਰ ਰਾਹੀਂ ਰਾਹਤ ਅਤੇ ਬਚਾਅ ਕਾਰਜ ਕਰ ਰਹੀਆਂ ਹਨ। ਲੋੜ ਪੈਣ 'ਤੇ ਕੈਂਪਗਰਾਊਂਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ, ਬੁਨਿਆਦੀ ਢਾਂਚੇ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਲੋੜ ਹੈ ਉੱਥੇ ਸੜਕਾਂ ਬੰਦ ਰੱਖੀਆਂ ਗਈਆਂ ਹਨ।
premier-danielle-smith-welcomes-agreement-between-calgary-and-stampede-event-operators
Punjabi

ਕੈਲਗਰੀ ਸਟੈਂਪੀਡ ਵਿਵਾਦ ਦਾ ਹੱਲ, ਪ੍ਰੀਮੀਅਰ ਸਮਿਥ ਨੇ ਕੀਤਾ ਸਮਝੌਤੇ ਦਾ ਸਵਾਗਤ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਕੈਲਗਰੀ ਅਤੇ ਸਟੈਂਪੀਡ ਦੇ ਈਵੈਂਟ ਆਪ੍ਰੇਟਰਾਂ ਵਿਚਕਾਰ ਸਮਝੌਤਾ ਸਿਰੇ ਚੜ੍ਹਨ ਦਾ ਸਵਾਗਤ ਕੀਤਾ ਹੈ।ਇਸ ਨਵੇਂ ਸਮਝੌਤੇ ਤਹਿਤ ਸ਼ਹਿਰ ਵੱਲੋਂ ਪਹਿਲਾਂ ਪ੍ਰਸਤਾਵਿਤ ਕੀਤੇ ਗਏ ਸਾਉਂਡ ਲੈਵਲ ਨੂੰ ਥੋੜ੍ਹਾ ਵਧਾਉਣ ਦੀ ਇਜਾਜ਼ਤ ਦਿੱਤੀ ਗਈ ਹੈ, ਪਰ ਇਹ ਪਿਛਲੇ ਸਾਲ ਦੇ ਪੱਧਰ ਤੋਂ ਘੱਟ ਰਹੇਗਾ। ਇਸ ਦੇ ਬਦਲੇ ਵਿੱਚ ਆਯੋਜਕਾਂ ਨੇ ਹਰ ਰਾਤ ਅੱਧੀ ਰਾਤ ਤੱਕ ਲਾਈਵ ਮਿਊਜ਼ਿਕ ਬੰਦ ਕਰਨ ਦੀ ਸ਼ਰਤ ਨੂੰ ਪ੍ਰਵਾਨ ਕਰ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link