15.15C Vancouver
ADS

Aug 23, 2023 7:13 PM - Connect News

ਵੈਗਨਰ ਗਰੁੱਪ ਦੇ ਨੇਤਾ ਯੇਵਗੇਨੀ ਪ੍ਰਿਗੋਜ਼ਿਨ ਕਰੈਸ਼ ਹੋਏ ਜਹਾਜ਼ ਦੀ ਯਾਤਰੀ ਸੂਚੀ ਵਿੱਚ ਸ਼ਾਮਲ ਹਨ ਜਿਸ ਵਿੱਚ ਸਵਾਰ 10 ਲੋਕ ਮਾਰੇ ਗਏ ਸਨ

Share On
wagner-group-leader-yevgeny-prigozhin-on-passenger-list-of-crashed-plane-that-killed-10-on-board
Wagner Group leader Yevgeny Prigozhin on passenger list of crashed plane that killed 10 on board (Photo: The Canadian Press)

ਵੈਗਨਰ ਗਰੂਪ ਚੀਫ਼ ਯੇਵਗੇਨੀ ਪ੍ਰਿਗੋਜ਼ਿਨ ਉਸ ਪ੍ਰਾਈਵੇਟ ਜੈੱਟ ਦੀ ਯਾਤਰੀ ਸੂਚੀ ਵਿੱਚ ਸਨ ਜੋ ਬੁੱਧਵਾਰ ਨੂੰ ਰੂਸ ਵਿੱਚ ਕਰੈਸ਼ ਹੋ ਗਿਆ ਸੀ, ਜਿਸ ਵਿੱਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ ਸੀ।

ਹਾਲਾਂਕਿ ਇਹ ਤੁਰੰਤ ਸਪੱਸ਼ਟ ਨਹੀਂ ਹੋਇਆ ਹੈ ਕਿ ਕੀ ਉਹ ਜਹਾਜ਼ 'ਤੇ ਸੀ ਜਾਂ ਨਹੀਂ।

ਮੁੱਢਲੀ ਜਾਣਕਾਰੀ ਮੁਤਾਬਕ ਮਾਸਕੋ ਤੋਂ ਸੇਂਟ ਪੀਟਰਸਬਰਗ ਜਾ ਰਿਹਾ ਇਕ ਵਪਾਰਕ ਜਹਾਜ਼ ਬੁੱਧਵਾਰ ਨੂੰ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 10 ਲੋਕਾਂ ਦੀ ਮੌਤ ਹੋ ਗਈ।

ਜ਼ਿਕਰਯੋਗ ਹੈ ਕਿ ਪ੍ਰਿਗੋਜ਼ਿਨ ਨੇ ਜੂਨ 'ਚ ਪੁਤਿਨ ਦੇ ਖਿਲਾਫ ਬਗਾਵਤ ਕੀਤੀ ਸੀ ਅਤੇ ਇਸਤੋਂ ਬਾਅਦ ਉਹ ਕਥਿਤ ਤੌਰ 'ਤੇ ਬੇਲਾਰੂਸ ਚਲੇ ਗਏ ਸੀ।

ਲਿਹਾਜ਼ਾ ਇਹ ਹੁਣ ਤੱਕ ਸਾਫ ਨਹੀਂ ਹੋ ਸਕਿਆ ਕੀ ਉਹ ਰੂਸ ਕਦੋਂ 'ਤੇ ਕਿਵੇਂ ਪਹੁੰਚੇ।

ਇੱਕ ਰੂਸੀ ਅਫ਼ਸਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਇਸ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਿਗੋਜ਼ਿਨ ਦਾ ਜਨਮ 1 ਜੂਨ 1961 ਨੂੰ ਸੇਂਟ ਪੀਟਰਸਬਰਗ ਵਿੱਚ ਹੋਇਆ ਸੀ।

Latest news

canada-announces-34-million-in-climate-funding-for-communities
Punjabi

ਕੈਨੇਡਾ ਦੀਆਂ 128 ਕਮਿਊਨਿਟੀਆਂ ਲਈ $34 ਮਿਲੀਅਨ ਦੀ ਕਲਾਈਮੇਟ ਫੰਡਿੰਗ ਦਾ ਐਲਾਨ

ਕੈਨੇਡਾ ਦੀ ਫੈਡਰਲ ਸਰਕਾਰ ਨੇ ਦੇਸ਼ ਭਰ ਦੀਆਂ ਕਮਿਊਨਿਟੀ ਨੂੰ ਜਲਵਾਯੂ ਤਬਦੀਲੀ ਨਾਲ ਨਜਿੱਠਣ ਵਿਚ ਮਦਦ ਕਰਨ ਲਈ $34-ਮਿਲੀਅਨ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਫੰਡਿੰਗ ਦਾ ਉਦੇਸ਼ ਨਗਰ ਪਾਲਿਕਾਵਾਂ ਅਤੇ ਸਥਾਨਕ ਸੰਸਥਾਵਾਂ ਨੂੰ ਅਜਿਹੇ ਪ੍ਰੋਜੈਕਟ ਸ਼ੁਰੂ ਕਰਨ ਵਿਚ ਮਦਦ ਕਰਨਾ ਹੈ ਜੋ ਹੜ੍ਹ, ਜੰਗਲਾਂ ਦੀ ਅੱਗ ਅਤੇ ਗਰਮੀ ਵਰਗੀਆਂ ਕੁਦਰਤੀ ਆਫ਼ਤਾਂ ਦੇ ਖ਼ਤਰੇ ਨੂੰ ਘਟਾ ਸਕਣ।
early-morning-shooting-in-surreys-cloverdale-leaves-one-injured
Punjabi

ਸਰੀ ਦੇ ਕਲੋਵਰਡੇਲ ’ਚ ਤੜਕੇ ਹੋਈ ਗੋਲੀਬਾਰੀ, ਇੱਕ ਵਿਅਕਤੀ ਜ਼ਖ਼ਮੀ

ਸਰੀ ਵਿਚ ਤੜਕੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ ਅਤੇ ਪੁਲਿਸ ਵਲੋਂ ਸ਼ੱਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ, ਇਸ ਵਾਰਦਾਤ ਵਿਚ ਇੱਕ ਵਿਅਕਤੀ ਵਾਲ-ਵਾਲ ਬਚਿਆ ਅਤੇ ਮਾਮੂਲੀ ਜ਼ਖ਼ਮੀ ਹੋਇਆ ਹੈ। ਸਰੀ ਪੁਲਿਸ ਸਰਵਿਸ ਮੁਤਾਬਕ,ਘਟਨਾ ਸਵੇਰ ਲਗਭਗ 3:50 ਵਜੇ ਕਲੋਵਰਡੇਲ ਇਲਾਕੇ ਵਿਚ 60 ਐਵੇਨਿਊ ਅਤੇ 177 ਸਟ੍ਰੀਟ ਨੇੜੇ ਇੱਕ ਘਰ ਕੋਲ ਵਾਪਰੀ।
american-doctors-move-to-b-c-amid-eased-licensing-rules
Punjabi

ਅਮਰੀਕੀ ਡਾਕਟਰਾਂ ਨੂੰ ਬੀ.ਸੀ. ਦੇ ਸੌਖੇ ਨਿਯਮ ਪਸੰਦ ਆਏ, ਪਰਿਵਾਰਾਂ ਸਮੇਤ ਸੂਬੇ ਵੱਲ ਕੀਤਾ ਰੁਖ

ਬ੍ਰਿਟਿਸ਼ ਕੋਲੰਬੀਆ ਸਰਕਾਰ ਦੇ ਸੌਖੇ ਨਿਯਮਾਂ ਸਦਕਾ ਕਈ ਅਮਰੀਕੀ ਡਾਕਟਰ ਆਪਣੇ ਪਰਿਵਾਰਾਂ ਸਮੇਤ ਇੱਥੇ ਸ਼ਿਫਟ ਹੋ ਰਹੇ ਹਨ। ਹਾਲ ਹੀ ਵਿਚ ਬੀ. ਸੀ. ਦੇ ਰਿਮੋਟ ਕੋਸਟਲ ਇਲਾਕੇ ਪੇਂਡਰ ਹਾਰਬਰ ਵਿਚ ਦੋ ਡਾਕਟਰ ਆ ਕੇ ਵਸੇ ਹਨ ਅਤੇ ਉੱਥੋਂ ਦੇ ਹੈਲਥ ਸੈਂਟਰ ਵਿਚ ਸੇਵਾਵਾਂ ਦੇ ਰਹੇ ਹਨ। ਇਹ ਇਲਾਕਾ ਲੰਬੇ ਸਮੇਂ ਤੋਂ ਡਾਕਟਰਾਂ ਦੀ ਕਮੀ ਨਾਲ ਜੂਝ ਰਿਹਾ ਸੀ, ਜਿੱਥੇ 500 ਤੋਂ ਵੱਧ ਲੋਕਾਂ ਦੀ ਦੇਖਭਾਲ ਲਈ ਸਿਰਫ਼ ਇੱਕ ਪਾਰਟ-ਟਾਈਮ ਡਾਕਟਰ ਸੀ ਪਰ ਹੁਣ ਅਮਰੀਕੀ ਡਾਕਟਰ ਵੀ ਇੱਥੇ ਸੇਵਾਵਾਂ ਦੇ ਰਹੇ ਹਨ।
two-surveys-raise-concerns-over-canadas-trade-and-jobs
Punjabi

ਕੈਨੇਡਾ ਦੇ ਵਪਾਰ ਨੂੰ ਲੈ ਕੇ ਦੋ ਸਰਵੇਖਣਾਂ ਨੇ ਵਧਾਈ ਚਿੰਤਾ

ਕੈਨੇਡਾ ਦੇ ਵਪਾਰ ਨਾਲ ਸਬੰਧਤ ਦੋ ਤਾਜ਼ਾ ਸਰਵੇ ਹੋਏ ਹਨ, ਜਿਨ੍ਹਾਂ ਵਿਚ ਛੋਟੇ ਕਾਰੋਬਾਰਾਂ ਅਤੇ ਨੌਕਰੀਆਂ ਦੇ ਸਿਲਸਿਲੇ ਵਿਚ ਚਿਤਾਵਨੀ ਦਿੱਤੀ ਗਈ ਹੈ। ਕੈਨੇਡੀਅਨ ਫੈਡਰੇਸ਼ਨ ਆਫ ਇੰਡੀਪੈਂਡੈਂਟ ਬਿਜ਼ਨਸ ਵਲੋਂ ਬੁੱਧਵਾਰ ਨੂੰ ਜਾਰੀ ਸਰਵੇ ਵਿਚ ਕਿਹਾ ਗਿਆ ਹੈ ਕਿ ਜੇਕਰ 50 ਫੀਸਦੀ ਨਵਾਂ ਟੈਰਿਫ ਲਾਗੂ ਹੁੰਦਾ ਹੈ ਤਾਂ ਦੇਸ਼ ਦੇ ਛੋਟੇ ਨਿਰਯਾਤਕ ਨੂੰ ਰੈਵੇਨਿਊ ਵਿਚ ਘੱਟੋ-ਘੱਟੋ ਅੱਧਾ ਨੁਕਸਾਨ ਝੱਲਣਾ ਪੈ ਸਕਦਾ ਹੈ।
canadian-government-invests-24-million-in-cannabis-and-brain-health-research
Punjabi

ਕੈਨੇਡਾ ਸਰਕਾਰ ਵੱਲੋਂ ਕੈਨਾਬਿਸ ਅਤੇ ਦਿਮਾਗੀ ਸਿਹਤ ਖੋਜ ਲਈ $24 ਮਿਲੀਅਨ ਫੰਡ ਦੇਣ ਦਾ ਐਲਾਨ

ਕੈਨੇਡਾ ਦੀ ਸਿਹਤ ਮੰਤਰੀ ਮਾਰਜੋਰੀ ਮਿਸ਼ੇਲ ਨੇ ਦੇਸ਼ ਭਰ ਵਿਚ ਕੈਨਾਬਿਸ ਅਤੇ ਦਿਮਾਗੀ ਸਿਹਤ ਸਬੰਧਾਂ 'ਤੇ ਖੋਜ ਕਰਨ ਲਈ $24 ਮਿਲੀਅਨ ਦੇ ਫੰਡ ਦੇਣ ਦਾ ਐਲਾਨ ਕੀਤਾ ਹੈ। ਇਸ ਨਿਵੇਸ਼ ਦਾ ਉਦੇਸ਼ ਕੈਨੇਡੀਅਨ ਕੈਨਾਬਿਸ ਅਤੇ ਦਿਮਾਗੀ ਸਿਹਤ ਕਨਸੋਰਟੀਅਮ ਦੀ ਸਥਾਪਨਾ ਕਰਨਾ ਹੈ, ਜੋ CIHR ਯਾਨੀ ਕੈਨੇਡੀਅਨ ਇੰਸਟੀਚਿਊਟ ਆਫ਼ ਹੈਲਥ ਰਿਸਰਚ ਦੇ ਸਹਿਯੋਗ ਨਾਲ ਕੰਮ ਕਰੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link