13.09C Vancouver
ADS

Apr 12, 2024 3:37 PM - The Canadian Press

ਕੈਨੇਡਾ ਵਿਚ ਵਾਲਮਾਰਟ ਦੇ ਹੋਰ ਖੇਤਰਾਂ ’ਚ ਜਲਦ ਹੀ ਰੋਬੋਟ ਕੰਮ ਕਰਦੇ ਆਉਣਗੇ ਨਜ਼ਰ

Share On
walmart-canada-outfitting-warehouses-with-robots
The Calgary centre has robots that transport pallets of merchandise and another device that mimics a giant arm that can unpack those pallets and put products on conveyor belts. (Photo: The Canadian Press)

ਕੈਨੇਡਾ ਵਿਚ ਵਾਲਮਾਰਟ ਦੇ ਹੋਰ ਵੰਡ ਖ਼ੇਤਰ ਵਿਚ ਵੀ ਜਲਦ ਹੀ ਰੋਬੋਟ ਕੰਮ ਕਰਦੇ ਨਜ਼ਰ ਆਉਣ ਵਾਲੇ ਹਨ। ਕੰਪਨੀ ਦਾ ਕਹਿਣਾ ਹੈ ਕਿ ਉਹ ਓਨਟਾਰੀਓ ਦੇ ਦੋ ਵੰਡ ਖ਼ੇਤਰ ਵਿਚ ਅਗਲੇ ਪੰਜ ਸਾਲਾਂ ਵਿਚ ਰੋਬੋਟ ਨਿਯੁਕਤ ਕਰਨ ਜਾ ਰਹੀ ਹੈ, ਜਿਨ੍ਹਾਂ ਵਿਚ ਇੱਕ ਸੈਂਟਰ ਮਿਸੀਸਾਗਾ ਅਤੇ ਦੂਸਰਾ ਕੌਰਨਵਾਲ ਵਿਚ ਹੈ।

ਕੈਲਗਰੀ ਡਿਸਟ੍ਰੀਬਿਊਸ਼ਨ ਸੈਂਟਰ ਵਿਚ ਇਹ ਪਹਿਲਾਂ ਤੋਂ ਹੀ ਵਰਤੋਂ ਵਿਚ ਹਨ। ਵਾਲਮਾਰਟ ਕੈਨੇਡਾ ਦਾ ਕਹਿਣਾ ਹੈ ਕਿ ਉਸ ਦੀਆਂ ਹੋਰ ਸਹੂਲਤਾਂ ਵਿਚ ਰੋਬੋਟ ਵਿਚ ਆ ਰਹੇ ਹਨ ਪਰ ਇਸ ਨਾਲ ਨੌਕਰੀਆਂ ਖਤਰੇ ਵਿਚ ਨਹੀਂ ਹਨ।

ਕੈਲਗਰੀ ਸੈਟਰ ਵਿਚ ਕੰਪਨੀ ਦੇ ਤਿੰਨ ਤਰ੍ਹਾਂ ਦੇ ਰੋਬੋਟ ਹਨ, ਜਿਨ੍ਹਾਂ ਵਿਚ ਇੱਕ ਸਾਮਾਨ ਨੂੰ ਟਰਾਂਸਪੋਰਟ ਕਰਦੇ ਹਨ ਅਤੇ ਦੂਜੇ ਉਹਨਾਂ ਨੂੰ ਖੋਲ੍ਹਣ ਦਾ ਕੰਮ ਕਰਦੇ ਹਨ ਅਤੇ ਰੋਬੋਟ ਦਾ ਤੀਜਾ ਗਰੁੱਪ ਉਤਪਾਦ ’ਤੇ ਸ਼ਿਪਿੰਗ ਟੈਗ ਲਗਾਉਣ ਲਈ ਲੇਬਰ ਵਜੋਂ ਕੰਮ ਕਰਦਾ ਹੈ। ਸਟ੍ਰੈਟਵਿਊ ਰਿਸਰਚ ਮੁਤਾਬਕ, 2029 ਤੱਕ ਗਲੋਬਲ ਰਿਟੇਲ ਰੋਬੋਟਿਕਸ ਮਾਰਕੀਟ ਯੂ.ਐੱਸ. $105 ਬਿਲੀਅਨ ’ਤੇ ਪਹੁੰਚ ਸਕਦੀ ਹੈ।

Latest news

b-c-conservatives-slam-eby-cabinet-shuffle
Punjabi

ਬੀ.ਸੀ. ਕੰਜ਼ਰਵੇਟਿਵਜ਼ ਵੱਲੋਂ ਈਬੀ ਦੇ ਕੈਬਨਿਟ ਫੇਰਬਦਲ ਦੀ ਤਿੱਖੀ ਆਲੋਚਨਾ

ਬੀ.ਸੀ.ਦੀ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਨ ਰਸਟੈਡ ਅਤੇ ਸਰੀ-ਕਲੋਵਰਡੇਲ ਦੀ ਵਿਧਾਇਕ ਏਲੇਨੋਰ ਸਟਰਕੋ ਨੇ ਪ੍ਰੀਮੀਅਰ ਡੇਵਿਡ ਈਬੀ ਦੇ ਨਵੇਂ ਕੈਬਨਿਟ ਫੇਰਬਦਲ 'ਤੇ ਤਿੱਖੇ ਹਮਲੇ ਕੀਤੇ ਹਨ। ਰਸਟੈਡ ਨੇ ਸੂਬਾ ਸਰਕਾਰ ਵਿਚ ਹੋਈਆਂ ਨਵੀਂਆਂ ਨਿਯੁਕਤੀਆਂ ਜਿਸ ਵਿਚ ਜੋਸੀ ਓਸਬੋਰਨ ਨੂੰ ਵਿੱਤ ਮੰਤਰਾਲਾ ਅਤੇ ਰਵੀ ਕਾਹਲੋਂ ਨੂੰ ਹੈਲਥ ਮਿਨਿਸਟਰੀ ਸੌਂਪੀ ਗਈ ਹੈ ਨੂੰ ਮਹਿਜ਼ ਕੁਰਸੀਆਂ ਦੀ ਅਦਲਾ-ਬਦਲੀ ਕਰਾਰ ਦਿੱਤਾ ਹੈ।
shots-fired-at-abbotsford-home-while-family-was-sleeping
Punjabi

ਐਬਟਸਫੋਰਡ ਵਿਚ ਇੱਕ ਘਰ ’ਤੇ ਚੱਲੀਆਂ ਗੋਲੀਆਂ, ਸੁੱਤੇ ਪਰਿਵਾਰ ਦਾ ਹੋਇਆ ਬਚਾਅ

ਐਬਟਸਫੋਰਡ ਵਿਚ ਇੱਕ ਘਰ 'ਤੇ ਸ਼ੂਟਿੰਗ ਦੀ ਵਾਰਦਾਤ ਹੋਈ ਹੈ। ਪੁਲਿਸ ਮੁਤਾਬਕ, ਉਨ੍ਹਾਂ ਨੂੰ ਐਤਵਾਰ ਰਾਤ ਲਗਭਗ 1 ਵਜੇ ਮੈਕਮਿਲਨ ਰੋਡ ਨੇੜੇ ਐਂਡਰਬੀ ਸਟ੍ਰੀਟ ਦੇ 2100 ਬਲਾਕ ਵਿਚ ਸਥਿਤ ਇੱਕ ਘਰ 'ਤੇ ਗੋਲੀਆਂ ਚੱਲਣ ਦੀ ਸੂਚਨਾ ਮਿਲੀ। ਜਦੋਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਸਿੱਧੀਆਂ ਘਰ ਦੀ ਇਮਾਰਤ 'ਤੇ ਲੱਗੀਆਂ ਸਨ।
bjp-announces-major-organisational-reshuffle-ahead-of-2027-punjab-assembly-polls
Punjabi

2027 ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫੇਰਬਦਲ, ਮਨਪ੍ਰੀਤ ਬਾਦਲ ਤੇ ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸੰਗਠਨਾਤਮਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਪੰਜਾਬ ਨਾਲ ਜੁੜੇ ਦੋ ਅਹਿਮ ਚਿਹਰਿਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪਣ ਦਾ ਫੈਸਲਾ ਕੀਤਾ ਹੈ।
historic-energy-deal-reached-between-quebec-and-newfoundland-and-labrador
Punjabi

ਕਿਊਬੈਕ ਅਤੇ ਨਿਊਫਾਊਂਡਲੈਂਡ ਦੇ ਪ੍ਰੀਮੀਅਰ ਵਿਚਾਲੇ ਹੋਵੇਗਾ ਐਨਰਜੀ ਸ਼ੇਅਰ ਐਗਰੀਮੈਂਟ : ਕਾਰਨੀ

ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅੱਜ ਕਿਊਬੈਕ ਅਤੇ ਨਿਊਫਾਊਂਡਲੈਂਡ-ਲੈਬਰਾਡੋਰ ਦੇ ਪ੍ਰੀਮੀਅਰ ਵਿਚਾਲੇ ਇਤਿਹਾਸਕ ਐਨਰਜੀ ਸ਼ੇਅਰ ਐਗਰੀਮੈਂਟ ਹੋਣ ਦਾ ਐਲਾਨ ਕੀਤਾ ਹੈ, ਜਿਸ ਨਾਲ ਦੋਹਾਂ ਸੂਬਿਆਂ ਵਿਚਕਾਰ ਚਰਚਿਲ ਰਿਵਰ ਦੇ ਪਣ-ਬਿਜਲੀ ਪ੍ਰੋਜੈਕਟ ਨੂੰ ਲੈ ਕੇ ਚੱਲ ਰਿਹਾ ਦਹਾਕਿਆਂ ਪੁਰਾਣਾ ਵਿਵਾਦ ਹੁਣ ਖ਼ਤਮ ਹੋਣ ਦੀ ਉਮੀਦ ਹੈ।
edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link