15.3C Vancouver
ADS

May 10, 2025 7:37 AM - Connect Newsroom

'ਹੁਣ ਜੰਗ ਹੋਣੀ ਤੈਅ', ਪਾਕਿ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਦਿੱਤਾ ਬਿਆਨ

Share On
war-is-certain-now-pakistan-defense-minister-khawaja-asif-a-statement
He also said that if India likes Pakistan's firing so much, then we will fulfill your wish at the place, time and manner of our choice.(Photo: The Canadian Press)

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਹੁਣ ਤੈਅ ਹੈ। ਇੱਕ ਟੀਵੀ ਇੰਟਰਵਿਊ ਵਿੱਚ ਜੰਗ ਦੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕੋਈ ਹੋਰ ਵਿਕਲਪ ਨਹੀਂ ਹੈ।

ਇਸ ਦੇ ਨਾਲ ਹੀ ਫੌਜ ਦੇ ਬੁਲਾਰੇ ਅਹਿਮਦ ਚੌਧਰੀ ਨੇ ਅੱਜ ਕਿਹਾ ਕਿ ਭਾਰਤ ਸਰਕਾਰ ਅੱਤਵਾਦੀਆਂ ਨੂੰ ਫੰਡ ਦੇਣ ਵਿੱਚ ਸ਼ਾਮਲ ਹੈ। ਉਹ ਸਰਹੱਦ ਪਾਰ ਅੱਤਵਾਦ ਨੂੰ ਉਤਸ਼ਾਹਿਤ ਕਰ ਰਹੀ ਹੈ। ਭਾਰਤ ਵੀ ਕਈ ਅੱਤਵਾਦੀ ਕੈਂਪ ਚਲਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਾਰਤ ਨੂੰ ਪਾਕਿਸਤਾਨ ਦੀ ਗੋਲੀਬਾਰੀ ਇੰਨੀ ਪਸੰਦ ਹੈ, ਤਾਂ ਅਸੀਂ ਤੁਹਾਡੀ ਇੱਛਾ ਆਪਣੀ ਪਸੰਦ ਦੇ ਸਥਾਨ, ਸਮੇਂ ਅਤੇ ਤਰੀਕੇ 'ਤੇ ਪੂਰੀ ਕਰਾਂਗੇ।

ਇਸ ਦੌਰਾਨ, ਜੰਗ ਦੀ ਸਥਿਤੀ ਵਿਚਕਾਰ, ਅੰਤਰਰਾਸ਼ਟਰੀ ਮੁਦਰਾ ਫੰਡ (IMF) ਨੇ ਪਾਕਿਸਤਾਨ ਲਈ 2.3 ਬਿਲੀਅਨ ਡਾਲਰ (20 ਹਜ਼ਾਰ ਕਰੋੜ ਰੁਪਏ) ਦੇ ਦੋ ਪੈਕੇਜਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਇਸ ਕਰਜ਼ੇ ਵਿੱਚੋਂ, 1 ਬਿਲੀਅਨ ਡਾਲਰ (8,500 ਕਰੋੜ ਰੁਪਏ) ਐਕਸਟੈਂਡਡ ਫੰਡ ਫੈਸਿਲਿਟੀ (EFA) ਤਹਿਤ ਤੁਰੰਤ ਦਿੱਤੇ ਜਾਣਗੇ, ਜਦੋਂ ਕਿ 1.3 ਬਿਲੀਅਨ ਡਾਲਰ (11,000 ਕਰੋੜ ਰੁਪਏ) ਦਾ ਕਰਜ਼ਾ ਅਗਲੇ 28 ਮਹੀਨਿਆਂ ਵਿੱਚ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ।

ਪਾਕਿਸਤਾਨ ਸਰਕਾਰ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਭਾਰਤ ਦੇ 77 ਡਰੋਨਾਂ ਨੂੰ ਡੇਗਿਆ ਹੈ। ਸਰਕਾਰ ਨੇ ਇਹ ਵੀ ਕਿਹਾ ਕਿ ਭਾਰਤ ਦੇ ਹਮਲਿਆਂ ਵਿਚ ਹੁਣ ਤੱਕ 31 ਲੋਕ ਮਾਰੇ ਗਏ ਹਨ ਜਦਕਿ 57 ਜ਼ਖਮੀ ਹੋਏ ਹਨ।

Latest news

edmonton-gurdwara-attack-criminal-charges-laid-against-27-year-old-man
Punjabi

ਐਡਮਿੰਟਨ ਗੁਰਦੁਆਰਾ ਹਮਲਾ: 27 ਸਾਲਾ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ

ਐਡਮਿੰਟਨ ਪੁਲਿਸ ਨੇ ਪਿਛਲੇ ਮਹੀਨੇ ਗੁਰਦੁਆਰਾ ਨਾਨਕਸਰ ਸਾਹਿਬ ਵਿਖੇ ਹੋਏ ਹਮਲੇ ਦੇ ਸਬੰਧ ਵਿਚ 27 ਸਾਲਾ ਹਮਲਾਵਰ ਵਿਰੁੱਧ ਅਪਰਾਧਿਕ ਮਾਮਲੇ ਦਰਜ ਕਰ ਦਿੱਤੇ ਹਨ। ਪੁਲਿਸ ਮੁਤਾਬਕ ਮੁਲਜ਼ਮ Austin Sim-Pelletier 'ਤੇ bodily harm ਦੇ ਦੋ ਮਾਮਲੇ ਅਤੇ ਇਸ ਤੋਂ ਇਲਾਵਾ ਖ਼ਤਰਨਾਕ ਮਕਸਦ ਲਈ ਹਥਿਆਰ ਰੱਖਣ ਤੇ mischief ਦੇ ਚਾਰਜਿਜ਼ ਵੀ ਲਗਾਏ ਗਏ ਹਨ।
surrey-elections-on-october-17-voting-to-take-place-at-52-locations
Punjabi

17 ਅਕਤੂਬਰ ਨੂੰ ਸਰੀ ਚੋਣਾਂ, 52 ਥਾਵਾਂ ’ਤੇ ਪੈਣਗੀਆਂ ਵੋਟਾਂ

ਸਰੀ ਵਿਚ ਆਉਣ ਵਾਲੀਆਂ ਚੋਣਾਂ ਲਈ ਸ਼ਹਿਰ ਭਰ ਵਿਚ 52 ਵੋਟਿੰਗ ਲੋਕੇਸ਼ਨ ਬਣਾਈਆਂ ਗਈਆਂ ਹਨ। ਜਿਹੜੇ ਲੋਕ ਪਹਿਲਾਂ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਲਈ 7, 10, 14 ਅਤੇ 15 ਅਕਤੂਬਰ ਨੂੰ 10 ਐਡਵਾਂਸ ਵੋਟਿੰਗ ਕੇਂਦਰਾਂ ਜਿਵੇਂ ਕਲੋਵਰਡੇਲ ਮਨੋਰੰਜਨ ਕੇਂਦਰ, ਫਲੀਟਵੁੱਡ ਕਮਿਊਨਿਟੀ ਸੈਂਟਰ ਅਤੇ ਵੱਖ-ਵੱਖ ਸੈਕੰਡਰੀ ਸਕੂਲਾਂ ਵਿਚ ਸਵੇਰੇ 8 ਤੋਂ ਰਾਤ 8 ਵਜੇ ਤੱਕ ਵੋਟਿੰਗ ਦੀ ਸਹੂਲਤ ਹੋਵੇਗੀ।
bomb-threat-forces-emergency-landing-of-indigo-flight-in-ahmedabad
Punjabi

ਬੰਬ ਦੀ ਧਮਕੀ ਤੋਂ ਬਾਅਦ ਇੰਡੀਗੋ ਉਡਾਣ ਦੀ ਅਹਿਮਦਾਬਾਦ ’ਚ ਐਮਰਜੈਂਸੀ ਲੈਂਡਿੰਗ

ਭਾਰਤ ਦੇ ਸ਼ਹਿਰ ਲਖਨਊ ਤੋਂ ਸਾਊਦੀ ਅਰਬ ਨੂੰ ਜਾ ਰਹੀ ਇੰਡੀਗੋ ਦੀ ਉਡਾਣ ਦੀ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਅਹਿਮਦਾਬਾਦ ਵਿੱਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਪੁਲਿਸ ਨੇ ਦੱਸਿਆ ਕਿ ਲਖਨਊ ਤੋਂ ਦਮਾਮ ਜਾ ਰਹੀ ਇੰਡੀਗੋ ਦੀ ਇੱਕ ਉਡਾਣ ਨੂੰ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਥਾਨਕ ਸਮੇਂ ਅਨੁਸਾਰ ਵੀਰਵਾਰ ਸ਼ਾਮ 5:45 ਵਜੇ ਨੂੰ ਅਹਿਮਦਾਬਾਦ ਹਵਾਈ ਅੱਡੇ ’ਤੇ ਐਮਰਜੈਂਸੀ ਲੈਂਡਿੰਗ ਕਰਨੀ ਪਈ, ਪਰ ਜਹਾਜ਼ ਵਿੱਚੋਂ ਕੁਝ ਵੀ ਸ਼ੱਕੀ ਨਹੀਂ ਮਿਲਿਆ।
truck-loaded-with-butane-canisters-catches-fire-in-burnaby-explosions-cause-panic
Punjabi

ਬਰਨਬੀ ’ਚ ਬਿਊਟੇਨ ਕੈਨਿਸਟਰਾਂ ਨਾਲ ਲੱਦੇ ਟਰੱਕ ਨੂੰ ਲੱਗੀ ਅੱਗ, ਧਮਾਕਿਆਂ ਨਾਲ ਮਚੀ ਹਫੜਾ-ਦਫੜੀ

ਬਰਨਬੀ ਵਿਚ ਲੌਹੀਡ ਮਾਲ ਅਤੇ ਸਕਾਈਟ੍ਰੇਨ ਸਟੇਸ਼ਨ ਨੇੜੇ ਇੱਕ ਵਪਾਰਕ ਟਰੱਕ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਹ ਟਰੱਕ ਬਿਊਟੇਨ ਕੈਨਿਸਟਰ ਨਾਲ ਲੱਦਿਆ ਹੋਇਆ ਸੀ, ਜਿਸ ਵਿਚ ਧਮਾਕਾ ਹੁੰਦੇ ਹੀ ਇਹ ਚਾਰੋਂ ਪਾਸੇ ਹਵਾਈ ਗੋਲਿਆਂ ਵਾਂਗ ਉੱਡਦੇ ਹੋਏ ਦਿਖਾਈ ਦਿੱਤੇ।
canada-and-ukraine-announce-100-year-agreement-on-defence-energy-and-trade
Punjabi

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ,ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਕੀਤਾ ਐਲਾਨ

ਕੈਨੇਡਾ ਅਤੇ ਯੂਕਰੇਨ ਨੇ ਰੱਖਿਆ, ਊਰਜਾ ਅਤੇ ਟਰੇਡ 'ਤੇ 100 ਸਾਲਾ ਸਮਝੌਤੇ ਦਾ ਐਲਾਨ ਕੀਤਾ ਹੈ। ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਅੱਜ ਕੈਲਗਰੀ ਵਿਚ ਮੁਲਾਕਾਤ ਦੌਰਾਨ ਇਸ ਸਮਝੌਤੇ 'ਤੇ ਦਸਤਖ਼ਤ ਕੀਤੇ। ਰੂਸ ਨਾਲ ਜੰਗ ਵਿਚਕਾਰ ਕੈਨੇਡਾ ਦਾ ਇਹ ਵੱਡਾ ਕਦਮ ਮੰਨਿਆ ਜਾ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link