13C Vancouver
ADS

Dec 29, 2023 6:17 PM - The Canadian Press

ਗਰਮ ਮੌਸਮ ਕਾਰਨ ਬ੍ਰਿਟਿਸ਼ ਕੋਲੰਬੀਆ ਦੇ ਕਈ ਪਹਾੜੀ ਰਸਤੇ ਹੋਏ ਬੰਜਰ

Share On
warm-weather-wreaks-havoc-on-some-b-c-ski-hills-as-lack-of-snow-leaves-trails-barren
British Columbia's abnormally warm winter has left local ski resorts grappling with a lack of snow during the holiday tourism season, as resorts struggle to keep runs open. (Photo: The Canadian Press)

ਬ੍ਰਿਟਿਸ਼ ਕੋਲੰਬੀਆ ਦਾ ਗਰਮ ਮੌਸਮ ਪਹਾੜੀਆਂ ਲਈ ਮੁਸੀਬਤ ਬਣ ਗਿਆ ਹੈ ਕਿਉਂਕਿ ਬਰਫ ਦੀ ਕਮੀ ਕਾਰਨ ਕਈ ਰਸਤੇ ਬੰਜਰ ਹੋ ਗਏ ਹਨ। ਗਰਮ ਸਰਦੀਆਂ ਕਾਰਨ ਸਥਾਨਕ ਸਕਾਈ ਰਿਜ਼ੋਰਟ ਨੂੰ ਛੁੱਟੀਆਂ ਦੇ ਸੀਜ਼ਨ ਦੌਰਾਨ ਬਰਫ ਦੀ ਕਮੀ ਨਾਲ ਜੂਝਣਾ ਪੈ ਰਿਹਾ ਹੈ।

ਫਿਲਹਾਲ ਵਿਸਲਰ ਬਲੈਕਕੌਬ ਦੇ ਅੱਧੇ ਤੋਂ ਵੀ ਘੱਟ ਰਸਤੇ ਖੁੱਲ੍ਹੇ ਹੋਏ ਹਨ ਜਦਕਿ ਉੱਤਰੀ ਕੰਢੇ ਦਾ ਮਾਊਂਟ ਸੀਮੋਰ ਬਿਹਤਰ ਸਥਿਤੀਆਂ ਦੀ ਉਡੀਕ ਵਿੱਚ ਪੂਰੀ ਤਰ੍ਹਾਂ ਬੰਦ ਹੈ। ਇਸ ਹਫਤੇ ਐੱਲ.ਨੀਨੋ ਜਲਵਾਯੂ ਸੰਬੰਧੀ ਗਰਮੀ ਕਾਰਨ ਮੈਟਰੋ ਵੈਨਕੂਵਰ, ਗ੍ਰੇਟਰ ਵਿਕਟੋਰੀਆ, ਸਨਸ਼ਾਈਨ ਕੋਸਟ ਅਤੇ ਓਕਾਨਾਗਨ ਵਿਚ ਤਾਪਮਾਨ ਰਿਕਾਰਡ ਤੋੜ ਉਚਾਈ ’ਤੇ ਪਹੁੰਚ ਗਿਆ।

ਕੈਨੇਡਾ ਦੇ ਵਾਤਾਵਰਣ ਅਨੁਸਾਰ ਕ੍ਰਿਸਮਿਸ ਵਾਲੇ ਦਿਨ ਵੈਨਕੂਵਰ ਦੇ ਉੱਤਰ ਵਿਚ ਸਥਿਤ ਵਿਸਲਰ ਵਿਚ ਜ਼ਮੀਨ ’ਤੇ ਕੋਈ ਬਰਫ ਨਹੀਂ ਸੀ ਜਦਕਿ ਪਿਛਲੇ ਸਾਲ ਇਥੇ 40 ਸੈਂਟੀਮੀਟਰ ਤਕ ਬਰਫ ਰਿਕਾਰਡ ਕੀਤੀ ਗਈ ਸੀ।

ਗਰਮ ਮੌਸਮ ਨੇ ਮੈਟਰੋ ਵੈਨਕੂਵਰ ਦੀਆਂ 3 ਮੁੱਖ ਪਹਾੜੀਆਂ ਨੂੰ ਹੋਰ ਵੀ ਪ੍ਰਭਾਵਿਤ ਕੀਤਾ ਹੈ। ਇਸ ਦੌਰਾਨ ਸਾਈਪਰਸ ਅਤੇ ਗਰੌਸ ਪਹਾੜੀਆਂ ਵਿਚ ਸਿਰਫ 1 ਜਾਂ 2 ਦੋੜਾਂ ਕਵਾਈਆਂ ਜਾ ਰਹੀਆਂ ਹਨ ਜਦਕਿ ਮਾਊਂਟ ਸੀਮੌਰ ਬੁੱਧਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਪੂਰੀ ਤਰ੍ਹਾਂ ਬੰਦ ਰਿਹਾ।

Latest news

surrey-mayor-brenda-locke-criticizes-metro-vancouver-governance-reforms-as-inadequate
Punjabi

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ ਗਵਰਨੈਂਸ ਮਾਡਲ 'ਤੇ ਚੁੱਕੇ ਸਵਾਲ

ਸਰੀ ਦੀ ਮੇਅਰ ਬ੍ਰੇਂਡਾ ਲੌਕ ਨੇ ਮੈਟਰੋ ਵੈਨਕੂਵਰ ਦੇ governance ਬੋਰਡ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਵੱਲੋਂ ਆਪਣੇ ਨਿਰਦੇਸ਼ਕਾਂ ਦੀ ਗਿਣਤੀ 45 ਤੋਂ ਘਟਾ ਕੇ 34 ਕਰਨ ਦਾ ਲਿਆ ਗਿਆ ਫੈਸਲਾ ਸਿਰਫ ਇਸ ਦਾ ਆਕਾਰ ਛੋਟਾ ਕਰਦਾ ਹੈ ਪਰ ਵੋਟਿੰਗ ਸਿਸਟਮ ਦੇ ਅਸਲ ਪੱਖਪਾਤ ਨੂੰ ਦੂਰ ਨਹੀਂ ਕਰਦਾ।
kaduna-village-attack-leaves-about-30-dead-including-children
Punjabi

ਨਾਈਜੀਰੀਆ ਦੇ ਕਡੂਨਾ ਸੂਬੇ ਦੇ ਪਿੰਡ 'ਚ ਹਥਿਆਰਬੰਦ ਹਮਲਾ, ਕਰੀਬ 30 ਲੋਕਾਂ ਦੀ ਮੌਤ

ਨਾਈਜੀਰੀਆ ਦੇ ਨੌਰਥ ਵੈਸਟ ਵਿੱਚ ਪੈਂਦੇ ਕਡੂਨਾ ਸੂਬੇ ਦੇ ਇੱਕ ਪਿੰਡ ਵਿੱਚ ਸੋਮਵਾਰ ਤੜਕੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰਕੇ ਲਗਭਗ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਸਥਾਨਕ ਵਸਨੀਕਾਂ ਮੁਤਾਬਕ, ਮਾਰੇ ਗਏ ਲੋਕਾਂ ਵਿੱਚ ਅੱਠ ਬੱਚੇ ਵੀ ਸ਼ਾਮਲ ਹਨ, ਜਦਕਿ ਚਾਰ ਹੋਰ ਜ਼ਖ਼ਮੀ ਹੋਏ ਹਨ। ਪਿੰਡ ਦੇ ਮੁਖੀ ਦੇ ਸਕੱਤਰ Dogon Rana ਨੇ ਦੱਸਿਆ ਕਿ ਹਮਲਾਵਰ ਪਿੰਡ ਵਿੱਚ ਦਾਖ਼ਲ ਹੋਏ ਅਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦੇ ਨਾਲ ਕਈ ਘਰਾਂ ਨੂੰ ਅੱਗ ਲਗਾ ਦਿੱਤੀ।
etobicoke-uber-driver-charged-after-alleged-sexual-assaults-in-burlington
Punjabi

ਔਰਤ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ ਪੰਜਾਬੀ ਡਰਾਈਵਰ ਗ੍ਰਿਫਤਾਰ

ਓਨਟਾਰੀਓ ਦੀ ਹਾਲਟਨ ਰੀਜਨਲ ਪੁਲਿਸ ਸਰਵਿਸਸ ਨੇ ਬਰਲਿੰਗਟਨ ਵਿਚ ਇੱਕ ਮਹਿਲਾ ਨਾਲ ਦੋ ਵਾਰ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਹੇਠ Etobicoke ਦੇ ਇੱਕ 25 ਸਾਲਾ ਪੰਜਾਬੀ ਉਬੇਰ ਡਰਾਈਵਰ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ 'ਤੇ ਦੋ ਚਾਰਜਿਜ਼ ਲਗਾਏ ਹਨ। ਪੁਲਿਸ ਮੁਤਾਬਕ, ਘਟਨਾ 16 ਜੂਨ ਨੂੰ ਸ਼ਾਮ ਲਗਭਗ 5:15 ਵਜੇ ਵਾਪਰੀ, ਜਦੋਂ ਪੀੜਤ ਮਹਿਲਾ ਬਰਲਿੰਗਟਨ ਜੀ.ਓ. ਸਟੇਸ਼ਨ ਦੇ ਸਾਊਥ ਪਾਰਕਿੰਗ ਲਾਟ ਵਿਚ ਮੌਜੂਦ ਸੀ।
punjab-sanitation-workers-end-strike-after-agreement-with-government
Punjabi

ਪੰਜਾਬ ਸਰਕਾਰ ਨਾਲ ਸਹਿਮਤੀ ਤੋਂ ਬਾਅਦ ਸਫਾਈ ਕਰਮਚਾਰੀਆਂ ਨੇ ਖਤਮ ਕੀਤੀ ਹੜਤਾਲ

ਪੰਜਾਬ ‘ਚ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਨਾਲ ਸਹਿਮਤੀ ਬਣਨ ਤੋਂ ਬਾਅਦ ਅੱਜ ਆਪਣੀ ਹੜਤਾਲ ਖਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਸਰਕਾਰ ਵੱਲੋਂ ਕਰਮਚਾਰੀਆਂ ਦੇ ਹੱਕ ਵਿੱਚ ਅਹਿਮ ਫ਼ੈਸਲਾ ਲੈਂਦਿਆਂ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਵਿੱਚ ਵੱਡਾ ਵਾਧਾ ਕੀਤਾ ਗਿਆ ਹੈ।
gunfire-damages-u-s-consulate-building-in-toronto
Punjabi

ਟੋਰੌਂਟੋ ਵਿੱਚ ਅਮਰੀਕੀ ਕੌਂਸਲੇਟ 'ਤੇ ਮੁੜ ਹੋਈ ਗੋਲੀਬਾਰੀ

ਕੈਨੇਡਾ ਵਿਚ ਟੋਰੌਂਟੋ ਦੇ ਯੂਨੀਵਰਸਿਟੀ ਐਵੇਨਿਊ ਅਤੇ ਆਰਮਰੀ ਸਟ੍ਰੀਟ ਵਿਖੇ ਸਥਿਤ ਅਮਰੀਕੀ ਕੌਂਸਲੇਟ ਨੂੰ ਸੋਮਵਾਰ ਗੋਲੀਬਾਰੀ ਨਾਲ ਨਿਸ਼ਾਨਾ ਬਣਾਇਆ ਗਿਆ ਹੈ, ਜਿਸ ਦੀ ਪੁਸ਼ਟੀ ਪੁਲਿਸ ਵਲੋਂ ਕੀਤੀ ਗਈ ਹੈ। ਇਹ ਇਸ ਸਾਲ ਇਸ ਇਮਾਰਤ ਨੂੰ ਟਾਰਗੇਟ ਬਣਾਉਣ ਦੀ ਦੂਜੀ ਘਟਨਾ ਹੈ। ਤਾਜ਼ਾ ਘਟਨਾ ਸਵੇਰ ਕਰੀਬ ਪੌਣੇ ਪੰਜ ਵਜੇ ਵਾਪਰੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link