14.72C Vancouver
ADS

Oct 15, 2024 1:49 PM - Connect Newsroom - Debby Rai with files from The Canadian Press

ਕੈਲਗਰੀ ’ਚ ਇਕ ਹੋਰ ਵਾਟਰ ਮੈਨ ਲਾਈਨ ਟੁੱਟੀ, ਘਰਾਂ ਨੂੰ ਪਾਣੀ ਸਪਲਾਈ ਬੰਦ - ਅਧਿਕਾਰੀਆਂ ਨੇ ਕਿਹਾ ਜੂਨ ਵਾਲੀ ਘਟਨਾ ਨਾਲ ਕੋਈ ਸੰਬੰਧ ਨਹੀਂ

Share On
water-main-break-near-bowness-road-in-calgary
A massive water main supplying 60 per cent of the drinking water for Calgary ruptured June 5, and Calgarians were urged to cut their indoor water use by 25 per cent amid a state of local emergency.

ਕੈਲਗਰੀ ਸ਼ਹਿਰ ਵਿਚ ਇੱਕ ਹੋਰ ਵਾਟਰ ਮੈਨ ਲਾਈਨ ਟੁੱਟਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਕਾਰਨ ਕਈ ਘਰਾਂ ਅਤੇ ਕਾਰੋਬਾਰੀ ਥਾਵਾਂ ਦੀ ਪਾਣੀ ਸਪਲਾਈ ਪ੍ਰਭਾਵਿਤ ਹੋਈ ਹੈ। ਹਾਲਾਂਕਿ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਜੂਨ ਵਿਚ ਹੋਈ ਵੱਡੀ ਲਾਈਨ ਟੁੱਟਣ ਦੀ ਘਟਨਾ ਨਾਲ ਸੰਬੰਧਤ ਨਹੀਂ ਹੈ।

ਸ਼ਹਿਰ ਦੇ ਵਾਟਰ ਸਰਵਿਸਿਜ਼ ਦੇ ਡਿਪਟੀ ਡਾਇਰੈਕਟਰ ਰਾਇਨ ਕਿਡ ਨੇ ਦੱਸਿਆ ਕਿ ਇਹ ਟੁੱਟੀ ਲਾਈਨ ਬੋਨੈੱਸ ਰੋਡ ਅਤੇ 51 ਸਟ੍ਰੀਟ ਨੌਰਥਵੈਸਟ ਇਲਾਕੇ ਵਿਚ ਸਥਿਤ 250 ਮਿਲੀਮੀਟਰ ਕਾਸਟ ਆਇਰਨ ਡਿਸਟ੍ਰੀਬਿਊਸ਼ਨ ਲਾਈਨ ਸੀ। ਐਤਵਾਰ ਰਾਤ ਨੂੰ ਸੜਕ ਦੀ ਸਤ੍ਹਾ ’ਤੇ ਪਾਣੀ ਉੱਪਰ ਆਉਂਦਾ ਦੇਖ ਕੇ ਟੀਮਾਂ ਨੇ ਤੁਰੰਤ ਲਾਈਨ ਬੰਦ ਕਰ ਦਿੱਤੀ ਅਤੇ ਮੁਰੰਮਤ ਸ਼ੁਰੂ ਕਰ ਦਿੱਤੀ।

ਕਿਡ ਨੇ ਕਿਹਾ ਕਿ ਸ਼ਹਿਰ ਦੀ ਟੀਮ ਆਮ ਤੌਰ ’ਤੇ 48 ਘੰਟਿਆਂ ਅੰਦਰ ਪਾਣੀ ਸਪਲਾਈ ਮੁੜ ਚਾਲੂ ਕਰ ਦਿੰਦੀ ਹੈ।

ਇਹ ਘਟਨਾ ਜੂਨ 5 ਨੂੰ ਹੋਈ ਉਸ ਵੱਡੀ ਲਾਈਨ ਟੁੱਟਣ ਤੋਂ ਕੁਝ ਮਹੀਨੇ ਬਾਅਦ ਆਈ ਹੈ, ਜਿਸ ਨਾਲ ਕੈਲਗਰੀ ਦੇ 60 ਫ਼ੀਸਦੀ ਪੀਣ ਵਾਲੇ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਈ ਸੀ ਅਤੇ ਸ਼ਹਿਰ ਨੂੰ ਐਮਰਜੈਂਸੀ ਪਾਣੀ ਪਾਬੰਦੀਆਂ ਲਗਾਉਣੀਆਂ ਪਈਆਂ ਸਨ। ਉਹ ਪਾਬੰਦੀਆਂ ਸਤੰਬਰ ਦੇ ਅੰਤ ਤੱਕ ਜਾਰੀ ਰਹੀਆਂ।

ਕਿਡ ਨੇ ਦੱਸਿਆ ਕਿ ਹਫ਼ਤੇ ਦੇ ਅੰਤ ਟੁੱਟੀ ਇਹ ਪਾਈਪ 1959 ਵਿੱਚ ਲਗਾਈ ਗਈ ਸੀ ਅਤੇ ਕੈਲਗਰੀ ਵਿੱ

Latest news

canada-us-trade-talks-collapse-as-ottawa-vows-dollar-for-dollar-tariff-response
Punjabi

ਕੈਨੇਡਾ-ਅਮਰੀਕਾ ਵਿਚਾਲੇ ਵਪਾਰਕ ਵਾਰਤਾ ਫੇਲ੍ਹ, ਡਾਲਰ ਦੇ ਬਦਲੇ ਡਾਲਰ ਨਾਲ ਬਰਾਬਰ ਜਵਾਬ ਦੇਵੇਗਾ Ottawa :ਕਾਰਨੀ

ਕੈਨੇਡਾ ਅਤੇ ਅਮਰੀਕਾ ਵਿਚਕਾਰ ਚੱਲ ਰਹੀ ਆਖ਼ਰੀ ਦੌਰ ਦੀ ਵਪਾਰਕ ਗੱਲਬਾਤ ਅਸਫਲ ਹੋਣ ਤੋਂ ਬਾਅਦ ਅਮਰੀਕਾ ਨੇ ਕੈਨੇਡੀਅਨ ਵਸਤੂਆਂ ’ਤੇ 50 ਫ਼ੀਸਦੀ ਦੇ ਨਵੇਂ ਟੈਰਿਫ ਲਾਗੂ ਕਰ ਦਿੱਤੇ ਹਨ। ਇਸ ਡੈੱਡਲਾਈਨ ਤੋਂ ਠੀਕ ਪਹਿਲਾਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਗੱਲਬਾਤ ਨੂੰ ਮੁਲਤਵੀ ਕਰਦਿਆਂ ਆਪਣੇ ਵਾਰਤਾਕਾਰਾਂ ਨੂੰ ਵਾਪਸ Ottawa ਬੁਲਾ ਲਿਆ।
18-year-old-shooting-suspect-turns-himself-in-to-burnaby-rcmp
Punjabi

18 ਸਾਲਾ ਗੋਲੀਬਾਰੀ ਦੇ ਮੁਲਜ਼ਮ ਨੇ ਬਰਨਬੀ RCMP ਅੱਗੇ ਕੀਤਾ ਆਤਮ-ਸਮਰਪਣ

ਬਰਨਬੀ ਵਿਚ ਪਿਛਲੇ ਸਾਲ ਦਸੰਬਰ ਵਿਚ ਹੋਈ ਇੱਕ ਸ਼ੂਟਿੰਗ ਦੇ ਮਾਮਲੇ ਵਿਚ ਵਾਂਟੇਡ ਚੱਲ ਰਹੇ 18 ਸਾਲਾ ਸ਼ੱਕੀ ਨੌਜਵਾਨ ਨੇ ਪੁਲਿਸ ਅੱਗੇ ਆਤਮ ਸਮਰਪਣ ਕੀਤਾ ਹੈ। ਪੁਲਿਸ ਮੁਤਾਬਕ, ਮੁਲਜ਼ਮ ਦੀ ਪਛਾਣ ਰੋਨਿਨ ਤਾਜਾਲੀ ਵਜੋਂ ਹੋਈ ਹੈ, ਜਿਸ 'ਤੇ ਉੱਤਰੀ ਬਰਨਬੀ ਵਿਚ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਗੰਭੀਰ ਜ਼ਖਮੀ ਕਰਨ ਦੇ ਦੋਸ਼ ਸਨ।
leaders-condemn-nanaksar-gurdwara-attack-call-for-action-against-anti-sikh-hate
Punjabi

ਆਗੂਆਂ ਵੱਲੋਂ ਨਾਨਕਸਰ ਗੁਰਦੁਆਰਾ ਹਮਲੇ ਦੀ ਨਿੰਦਾ, ਸਿੱਖ ਵਿਰੋਧੀ ਨਫ਼ਰਤ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਐਡਮਿੰਟਨ ਸਟ੍ਰੈਥਕੋਨਾ ਤੋਂ ਫੈਡਰਲ ਐਨ.ਡੀ.ਪੀ. ਦੀ ਐਮਪੀ ਹੀਥਰ ਮੈਕਫਰਸਨ ਸਮੇਤ ਦੇਸ਼ ਦੇ ਤਮਾਮ ਲੀਡਰਾਂ ਨੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਸਿੱਖ ਸੰਗਤ ਨਾਲ ਇੱਕਜੁਟਤਾ ਪ੍ਰਗਟਾਈ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਕੈਨੇਡਾ ਵਿਚ ਵੱਧ ਰਹੀ ਸਿੱਖ ਵਿਰੋਧੀ ਨਫਰਤ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ।
poilievre-warns-accepting-u-s-tariffs-could-devastate-canadas-industrial-sector
Punjabi

Poilievre Warns Accepting U.S. Tariffs Could Devastate Canada’s Industrial Sector

ਕੈਨੇਡਾ ਅਤੇ ਅਮਰੀਕਾ ਵਿਚਾਲੇ ਵਾਸ਼ਿੰਗਟਨ ਵਿਚ ਚੱਲ ਰਹੀ ਵਪਾਰਕ ਵਾਰਤਾ ਦੌਰਾਨ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਲਿਬਰਲ ਸਰਕਾਰ 'ਤੇ ਹਮਲਾ ਬੋਲਦਿਆਂ ਚਿਤਾਵਨੀ ਦਿੱਤੀ ਹੈ ਕਿ ਇੱਕਪਾਸੜ ਅਮਰੀਕੀ ਟੈਰਿਫਸ ਨੂੰ ਪ੍ਰਵਾਨ ਕਰਨ ਨਾਲ ਕੈਨੇਡਾ ਉਦਯੋਗਿਕ ਪੱਖੋਂ ਤਬਾਹ ਹੋ ਸਕਦਾ ਹੈ।
edmonton-nanaksar-gurdwara-stabbing-leaves-two-injured-suspect-arrested
Punjabi

ਐਡਮਿੰਟਨ ਦੇ ਨਾਨਕਸਰ ਗੁਰਦੁਆਰੇ ਵਿੱਚ ਚਾਕੂ ਨਾਲ ਹਮਲਾ, ਦੋ ਜ਼ਖਮੀ, ਸ਼ੱਕੀ ਗ੍ਰਿਫ਼ਤਾਰ

ਐਡਮਿੰਟਨ ਸ਼ਹਿਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਸ਼ੁੱਕਰਵਾਰ ਤੜਕੇ ਚਾਕੂਬਾਜ਼ੀ ਦੀ ਇੱਕ ਘਟਨਾ ਵਿਚ ਦੋ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਪੁਲਿਸ ਨੇ ਇੱਕ ਸ਼ੱਕੀ ਹਮਲਾਵਰ ਨੂੰ ਮੌਕੇ 'ਤੇ ਹੀ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ, ਇਹ ਹਮਲਾ 14 ਸਟ੍ਰੀਟ ਅਤੇ ਹਾਰਸਹਿੱਲ ਰੋਡ 'ਤੇ ਸਥਿਤ ਗੁਰੂ ਘਰ ਵਿਖੇ ਤੜਕੇ ਲਗਭਗ 5:08 ਵਜੇ ਹੋਇਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link