16.93C Vancouver
ADS

Sep 13, 2023 8:52 PM - CONNECT NEWS

ਸਮਿਥ ਦਾ ਔਟਵਾ ਨੂੰ ਸਟ੍ਰੌਂਗ ਮੈਸੇਜ, ਕਿਹਾ- "ਅਸੀਂ ਨਹੀਂ ਘਟਾਉਣ ਵਾਲੇ fossil fuel ਦਾ ਇਸਤੇਮਾਲ"

Share On
we-are-not-going-away-from-fossil-fuel-use-smiths-strong-message-to-ottawa
Alberta is well on its way to becoming a world leader in technologies such as carbon capture and storage whether the Liberal government likes it or not.(PHOTO: x\ABDanielleSmith)

Alberta ਦੀ ਪ੍ਰੀਮੀਅਰ ਡੈਨੀਅਲ ਸਮਿਥ ਨੇ ਔਟਵਾ ਨੂੰ ਸਟ੍ਰੌਂਗ ਮੈਸੇਜ ਦਿੰਦੇ ਹੋਏ ਸੂਬੇ ਦੇ ਔਇਲ ਤੇ ਗੈਸ ਸੈਕਟਰ ਨੂੰ ਬਰਕਰਾਰ ਰੱਖਣ ਦੀ ਗੱਲ ਆਖੀ ਹੈ। ਸਮਿਥ ਨੇ ਕਿਹਾ ਕਿ ਅਸੀਂ fossil fuel ਦੇ ਇਸਤੇਮਾਲ ਨੂੰ ਨਹੀਂ ਖ਼ਤਮ ਕਰਨ ਵਾਲੇ ਬਲਿਕ emissions ਨੂੰ ਖ਼ਤਮ ਕਰਨ ਜਾ ਰਹੇ ਹਾਂ।

Edmonton ਵਿਚ ਮੰਗਲਵਾਰ ਨੂੰ ਔਇਲ ਐਗਜ਼ੀਕਿਊਟਿਵ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਕਾਰਬਨ ਕੈਪਚਰ ਪ੍ਰੋਜੈਕਟਸ ਟੈਕਨੋਲੋਜੀਜ਼ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਸੂਬਾ ਐਨਰਜੀ ਸੈਕਟਰ ਵਿਚ ਕਾਰਬਨ ਨਿਊਟ੍ਰੈਲਿਟੀ'ਤੇ ਕੰਮ ਕਰਦੇ ਹੋਏ ਅੱਗੇ ਵਧੇਗਾ, ਸਾਨੂੰ ਔਟਵਾ ਦੇ ‘ਜਸਟ ਟ੍ਰਾਂਜ਼ੀਸ਼ਨ’ ਦੀ ਲੋੜ ਨਹੀਂ ਕਿਉਂਕਿ Alberta ਦਾ ਆਪਣੀ ਔਇਲ ਤੇ ਗੈਸ ਇੰਡਸਟਰੀ ਨੂੰ ਖ਼ਤਮ ਦਾ ਕੋਈ ਇਰਾਦਾ ਨਹੀਂ।

ਉਹਨਾਂ ਕਿਹਾ ਕਿ ਟ੍ਰਾਂਜ਼ੀਸ਼ਨ ਦਾ ਮਤਲਬ ਔਇਲ ਤੇ ਗੈਸ ਨੂੰ ਖਤਮ ਕਰਨਾ ਨਹੀਂ ਸਗੋਂ emissions ਨੂੰ ਘਟਾਉਣਾ ਹੈ ਤੇ ਸੂਬਾ ਇਹੀ ਕਰ ਰਿਹਾ ਹੈ।

ਪ੍ਰੀਮੀਅਰ ਡੈਨੀਅਲ ਸਮਿਥ ਨੇ ਕਿਹਾ ਕਿ Alberta ਕਾਰਬਨ ਕੈਪਚਰ ਐਂਡ ਸਟੋਰੇਜ ਵਰਗੀਆਂ ਟੈਕਨੋਲੋਜੀਜ਼ ਨਾਲ ਵਰਲਡ ਲੀਡਰ ਬਣਨ ਦੀ ਰਾਹ 'ਤੇ ਹੈ ਲਿਬਰਲ ਸਰਕਾਰ ਇਸ ਨੂੰ ਪਸੰਦ ਕਰੇ ਜਾਂ ਨਾ ਕਰੇ। ਉਨਾਂ ਕਿਹਾ ਕਿ ਉਹ ਨਵੰਬਰ ਦੇ ਅਖੀਰ ਤੋਂ ਪਹਿਲਾਂ ਕਾਰਬਨ ਕੈਪਚਰ ਇਨਸੈਂਟਿਵਸ ਲੈ ਕੇ ਆ ਰਹੇ ਹਨ, ਜਿਸ ਤਹਿਤ ਇਨ੍ਹਾਂ ਪ੍ਰੋਜੈਕਟਸ ਨੂੰ ਲਗਾਉਣ ਵਿਚ ਮਦਦ ਦਿੱਤੀ ਜਾਵੇਗੀ।

ਗੌਰਤਲਬ ਹੈ ਕਿ ਕਾਰਬਨ ਕੈਪਚਰ ਐਂਡ ਸਟੋਰੇਜ ਟੈਕਨੋਲੋਜੀਜ਼ ਦਾ ਇਸਤੇਮਾਲ ਪਾਵਰ ਪਲਾਂਟਸ ਅਤੇ ਰਿਫਾਇਨਰੀਜ਼ ਵਰਗੀਆਂ ਇੰਡਸਟਰੀਜ਼ ਤੋਂ ਕਾਰਬਨ ਡਾਈਆਕਸਾਈਡ emissions ਨੂੰ ਵਾਤਾਵਰਣ ਵਿਚ ਜਾਣ ਤੋਂ ਰੋਕਣ ਵਿਚ ਕੀਤਾ ਜਾਂਦਾ ਹੈ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link