21.84C Vancouver
ADS

Jul 16, 2020 9:35 PM -

'ਵੀ ਚੈਰਿਟੀ' ਵਿਵਾਦ 'ਤੇ ਫ੍ਰੀਲੈਂਡ ਦੀ ਟਿੱਪਣੀ, ਕਿਹਾ "ਸਾਡੇ ਤੋਂ ਹੋਈ ਗਲਤੀ" ਪਰ ਟਰੂਡੋ ਦੀ ਲੀਡਰਸ਼ਿਪ 'ਚ "ਪੂਰਾ ਭਰੋਸਾ"

Share On
we-charity-scandal-deputy-pm-freeland-says-clearly-we-made-a-mistake-but-has-complete-confidence-in-trudeaus-leadership
File - At a news conference in Ottawa, Deputy Prime Minister Chrystia Freeland also took responsibility for her part in the affair. (The Canadian Press)

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ 'ਵੀ ਚੈਰਿਟੀ' ਵਿਵਾਦ ਮਾਮਲੇ 'ਚ ਇੱਕ ਵਾਰ ਫਿਰ ਤੋਂ ਮੁਆਫੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਡੂੰਘਾ ਖੇਦ ਹੈ ਕਿ, ਉਹ ਇਸ ਕੰਟਰੈਕਟ ਸੰਬੰਧੀ ਗੱਲਬਾਤ ਦਾ ਹਿੱਸਾ ਬਣੇ।

'ਵੀ ਚੈਰਿਟੀ' ਵੱਲੋਂ ਟਰੂਡੋ ਦੀ ਮਾਂ 'ਮਾਰਗਰੇਟ ਟਰੂਡੋ' ਅਤੇ ਭਰਾ 'ਐਲਿਕਜ਼ੈਂਡਰ' ਨੂੰ ਵੱਖੋ ਵੱਖਰੇ ਸਮੇਂ 'ਤੇ ਕਈ ਸਮਾਗਮਾਂ 'ਚ ਸ਼ਾਮਿਲ ਹੋਣ ਅਤੇ ਬੋਲਣ ਲਈ ਰਾਸ਼ੀ ਦਿੱਤੀ ਗਈ ਸੀ, ਜਿਸ ਦੇ ਚਲਦਿਆਂ ਐਥਿਕਸ ਕਮਿਸ਼ਨਰ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਨਿਊਜ਼ ਕਾਨਫਰੰਸ 'ਚ ਮੌਜੂਦ ਡਿਪਟੀ ਪ੍ਰਧਾਨ ਮੰਤਰੀ ਕ੍ਰਿਸਟੀਆ ਫ੍ਰੀਲੈਂਡ ਨੇ ਵੀ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦੇ ਹੋਏ ਮੁਆਫੀ ਮੰਗੀ ਹੈ।

ਉਨ੍ਹਾਂ ਕਿਹਾ ਕਿ "ਸਾਡੇ ਤੋਂ ਗਲਤੀ ਹੋਈ ਹੈ ਅਤੇ ਅਸੀਂ ਇਸ ਗਲਤੀ ਤੋਂ ਸਿੱਖਾਂਗੇ।"

ਪਰ ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਿੱਚ ਉਨ੍ਹਾਂ ਦਾ ਪੂਰਾ ਭਰੋਸਾ ਹੈ ਅਤੇ ਉਨ੍ਹਾਂ ਦੀ ਲੀਡਰਸ਼ਿਪ 'ਤੇ ਕਿਸੇ ਪ੍ਰਕਾਰ ਦਾ ਸ਼ੱਕ ਨਹੀਂ ਹੈ।

Latest news

77-year-old-man-dies-in-suspected-homicide-in-fort-st-james
Punjabi

ਫੋਰਟ ਸੇਂਟ ਜੇਮਜ਼ ’ਚ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ, ਕੀਤੀ ਜਾ ਰਹੀ ਜਾਂਚ

ਫੋਰਟ ਸੇਂਟ ਜੇਮਜ਼ ਵਿਚ ਇੱਕ 77 ਸਾਲਾ ਬਜ਼ੁਰਗ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਬੀ.ਸੀ. ਆਰ.ਸੀ.ਐਮ.ਪੀ. ਦੇ ਮੇਜਰ ਕ੍ਰਾਈਮ ਯੂਨਿਟ ਨੇ ਕਤਲ ਦੇ ਐਂਗਲ ਤੋਂ ਜਾਂਚ ਸ਼ੁਰੂ ਕੀਤੀ ਹੈ।
calgary-man-charged-over-death-threat-against-pm-mark-carney
Punjabi

ਪੀ.ਐਮ. ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਕੈਲਗਰੀ ਵਾਸੀ ਗ੍ਰਿਫ਼ਤਾਰ

ਕੈਲਗਰੀ ਦੇ ਇੱਕ 31 ਸਾਲਾ ਵਿਅਕਤੀ ਵਿਰੁੱਧ ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ।​ਆਰ.ਸੀ.ਐਮ.ਪੀ. ਦੀ ਇੰਟੀਗ੍ਰੇਟਿਡ ਨੈਸ਼ਨਲ ਸਕਿਓਰਿਟੀ ਇਨਫੋਰਸਮੈਂਟ ਟੀਮ ਨੇ ਇੱਕ ਯੂਟਿਊਬ ਅਕਾਊਂਟ ਤੋਂ ਪ੍ਰਧਾਨ ਮੰਤਰੀ ਕਾਰਨੀ ਵਿਰੁੱਧ ਧਮਕੀ ਬਾਰੇ ਮਿਲੀ ਇਤਲਾਹ ਤੋਂ ਬਾਅਦ ਜਾਂਚ ਸ਼ੁਰੂ ਕੀਤੀ ਸੀ।
7-vancouver-island-mayors-elected-unopposed-ahead-of-b-c-municipal-elections
Punjabi

ਬੀ.ਸੀ. ਦੇ ਵੈਨਕੂਵਰ ਆਈਲੈਂਡ ਦੇ 7 ਸ਼ਹਿਰਾਂ ’ਚ ਮੇਅਰ ਬਿਨਾਂ ਮੁਕਾਬਲੇ ਚੁਣੇ ਗਏ

ਬੀ.ਸੀ. ਵਿਚ ਹੋਣ ਜਾ ਰਹੀਆਂ ਨਗਰ-ਪਾਲਿਕਾ ਚੋਣਾਂ ਦੀ ਜਨਰਲ ਵੋਟਿੰਗ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵੈਨਕੂਵਰ ਆਈਲੈਂਡ ਦੇ ਸੱਤ ਸ਼ਹਿਰਾਂ ਵਿਚ ਬਿਨਾਂ ਮੁਕਾਬਲੇ ਦੇ ਮੇਅਰ ਚੁਣੇ ਗਏ ਹਨ। ਇਨ੍ਹਾਂ ਸੱਤ ਨਗਰ ਪਾਲਿਕਾਵਾਂ ਵਿਚ ਸਿਡਨੀ, ਡੰਕਨ, ਲੈਂਟਜ਼ਵਿਲ, ਕੰਬਰਲੈਂਡ, ਕੋਮੋਕਸ, ਪੋਰਟ ਮੈਕਨੀਲ ਅਤੇ ਪੋਰਟ ਹਾਰਡੀ ਸ਼ਾਮਲ ਹਨ, ਜਿੱਥੇ ਮੇਅਰ ਦੀ ਦੌੜ ਵਿਚ ਸਿਰਫ਼ ਇੱਕ-ਇੱਕ ਉਮੀਦਵਾਰ ਨੇ ਹੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਜਿਸ ਕਾਰਨ ਉਨ੍ਹਾਂ ਨੂੰ ਨਿਰਵਿਰੋਧ ਜੇਤੂ ਐਲਾਨ ਦਿੱਤਾ ਗਿਆ ਹੈ।
shiromani-akali-dal-expels-former-mla-ravinder-singh-brahmpura
Punjabi

ਅਕਾਲੀ ਦਲ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ ’ਚੋਂ ਕੱਢਿਆ

ਪੰਜਾਬ ਦੇ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮਰਹੂਮ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਦੇ ਸਪੁੱਤਰ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਲੰਮੇ ਸਮੇ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਕਰਕੇ ਬ੍ਰਹਮਪੁਰਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਖਾਰਜ ਕੀਤਾ ਗਿਆ ਹੈ।
carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link