19.02C Vancouver
ADS

Jul 10, 2020 2:08 AM -

ਪ੍ਰਧਾਨ ਮੰਤਰੀ ਟਰੂਡੋ ਦੇ ਪਰਿਵਾਰਿਕ ਮੈਂਬਰਾਂ ਨੂੰ 'ਵੀ' ਚੈਰਿਟੀ ਦੇ ਸਮਾਗਮਾਂ 'ਚ ਬੋਲਣ ਲਈ ਮਿਲੀ ਵੱਡੀ ਰਕਮ

Share On
we-organization-paid-thousands-of-dollars-in-speaking-fees-to-trudeaus-family
Prime Minister Justin Trudeau listens to a question during a news conference, Wednesday, July 8, 2020 in Ottawa. THE CANADIAN PRESS/Adrian Wyld

ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ 'ਵੀ' ਸੰਗਠਨ ਦੇ ਨਾਲ ਜਾਰੀ ਪ੍ਰੇਸ਼ਾਨੀਆਂ 'ਚ ਅੱਜ ਹੋਰ ਵਾਧਾ ਹੋ ਗਿਆ ਹੈ।

ਖਬਰਾਂ ਸਾਹਮਣੇ ਆਈਆਂ ਹਨ ਕਿ, 'ਵੀ' ਸੰਗਠਨ ਨੇ ਆਪਣੇ ਸਮਾਗਮਾਂ 'ਚ ਸ਼ਾਮਿਲ ਹੋਣ ਤੇ ਬੋਲਣ ਲਈ ਟਰੂਡੋ ਪਰਿਵਾਰਾਂ ਨੂੰ ਹਜ਼ਾਰਾਂ ਡਾਲਰ ਦਿੱਤੇ ਹਨ।

ਟਰੂਡੋ ਦੇ ਪਰਿਵਾਰ ਦੇ ਮੈਂਬਰਾਂ ਨੂੰ 'ਵੀ' ਚੈਰਿਟੀ ਵੱਲੋਂ $300,000 ਦੇ ਕਰੀਬ ਦੀ ਰਾਸ਼ੀ ਦਿੱਤੇ ਜਾਣ ਦੀਆਂ ਖਬਰਾਂ ਉਜਾਗਰ ਹੋਈਆਂ ਹਨ।

'ਵੀ' ਚੈਰਿਟੀ ਦੇ ਸਮਾਗਮਾਂ 'ਚ ਬੋਲਣ ਲਈ ਇਸ ਰਕਮ ਦੇ ਦਿੱਤੇ ਜਾਣ ਦੀ ਗੱਲ ਆਖੀ ਗਈ ਹੈ।

ਜਸਟਿਨ ਟਰੂਡੋ ਦੀ ਮਾਂ, ਮਾਰਗਰੇਟ ਟਰੂਡੋ ਨੇ ਕਰੀਬ 28 ਸਮਾਗਮਾਂ 'ਚ ਆਪਣੇ ਵਿਚਾਰ ਪੇਸ਼ ਕੀਤੇ ਸਨ, ਅਤੇ ਇਸ ਦੇ ਲਈ ਸਾਲ 2016 ਤੋਂ 2020 ਦੇ ਦਰਮਿਆਨ ਉਨ੍ਹਾਂ ਨੂੰ $2,50,000 ਦੀ ਰਕਮ ਦਿੱਤੀ ਗਈ।

ਟਰੂਡੋ ਦੇ ਭਰਾ ਐਲਿਕਜ਼ੈਂਡਰ ਟਰੂਡੋ ਨੇ 2017 ਤੋਂ 2018 ਵਿਚਾਲੇ 'ਵੀ' ਦੇ 8 ਸਮਾਗਮਾਂ 'ਚ ਹਿੱਸਾ ਲਿਆ, ਅਤੇ ਇਸ ਦੌਰਾਨ ਬੋਲਣ ਲਈ ਉਨ੍ਹਾਂ ਨੂੰ ਕਰੀਬ $32,000 ਦੀ ਰਕਮ ਦਿੱਤੀ ਗਈ।

ਇਸ ਮਾਮਲੇ ਬਾਰੇ ਪਹਿਲਾਂ ਹੀ ਟਰੂਡੋ 'ਤੇ 'ਐਥਿਕਸ ਜਾਂਚ' ਕੀਤੀ ਜਾ ਰਹੀ ਹੈ।

Latest news

carney-calls-u-s-a-friend-amid-canada-u-s-trade-war-tensions
Punjabi

ਟਰੇਡ ਵਾਰ ਦੇ ਤਣਾਅ ਦਰਮਿਆਨ ਕਾਰਨੀ ਨੇ ਅਮਰੀਕਾ ਨੂੰ ਦੱਸਿਆ ‘ਦੋਸਤ’

ਕੈਨੇਡਾ-ਅਮਰੀਕਾ ਟਰੇਡ ਵਾਰ ਦੇ ਤਣਾਅਪੂਰਨ ਮਾਹੌਲ ਦਰਮਿਆਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਟੋਰੌਂਟੋ ਵਿਖੇ ਇਨਵੈਸਟਮੈਂਟ ਸਮਿਟ ਦੌਰਾਨ ਆਪਣੇ ਪ੍ਰਮੁੱਖ ਭਾਸ਼ਣ ਵਿਚ ਅਮਰੀਕਾ ਨੂੰ ਦੋਸਤ ਕਹਿ ਕੇ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੋਵੇਂ ਦੇਸ਼ ਹਮੇਸ਼ਾ ਗੁਆਂਢੀ ਰਹਿਣਗੇ ਅਤੇ ਕੈਨੇਡਾ ਕਈ ਅਹਿਮ ਖੇਤਰਾਂ ਵਿਚ ਅਮਰੀਕਾ ਦਾ ਸਭ ਤੋਂ ਮਹੱਤਵਪੂਰਨ ਹਿੱਸੇਦਾਰ ਬਣਿਆ ਰਹੇਗਾ।
calgary-landfill-fire-court-orders-company-to-stop-illegal-waste-storage
Punjabi

ਕੈਲਗਰੀ ਲੈਂਡਫਿਲ ਅੱਗ ਮਾਮਲੇ ’ਚ ਅਦਾਲਤ ਸਖ਼ਤ, ਕੰਪਨੀ ਨੂੰ ਲਾਈ ਫਟਕਾਰ

ਕੈਲਗਰੀ ਦੀ ਇੱਕ ਕੰਪਨੀ ਨਾਲ ਜੁੜੇ ਲੈਂਡਫਿਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਬਲ ਰਹੀ ਅੱਗ ਅਤੇ ਧੂੰਏਂ ਕਾਰਨ ਆਲੇ-ਦੁਆਲੇ ਦੇ ਇਲਾਕਿਆਂ ਦੇ ਲੋਕ ਪਰੇਸ਼ਾਨ ਹਨ। ਇਸ ਮਾਮਲੇ ਵਿੱਚ ਅਦਾਲਤ ਨੇ ਸਖ਼ਤ ਰੁਖ ਅਪਣਾਇਆ ਹੈ। ਕੋਰਟ ਔਫ ਕਿੰਗਜ਼ ਬੈਂਚ ਦੇ ਜੱਜ ਜਸਟਿਸ ਜੇਮਜ਼ Eamon ਨੇ ਕਿਹਾ ਹੈ ਕਿ ਜਿਸ ਸਥਾਨਕ ਕੰਪਨੀ ਦੇ ਲੈਂਡਫਿਲ ਵਿੱਚ ਅੱਗ ਲੱਗੀ ਹੋਈ ਹੈ, ਉਸਨੇ ਜਾਣਬੁੱਝ ਕੇ ਨਗਰ ਨਿਗਮ ਦੇ ਉਪ-ਨਿਯਮਾਂ ਅਤੇ ਹੁਕਮਾਂ ਦੀ ਪਾਲਣਾ ਕਰਨ ਤੋਂ ਇਨਕਾਰ ਕੀਤਾ ਹੈ।
alberta-ndps-kyle-campbell-wins-calgary-shaw-byelection
Punjabi

ਐਲਬਰਟਾ NDP ਦੇ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਉਪ-ਚੋਣ ਜਿੱਤੀ

ਐਲਬਰਟਾ ਐਨ.ਡੀ.ਪੀ. ਦੇ ਉਮੀਦਵਾਰ ਕਾਈਲ ਕੈਂਪਬੈਲ ਨੇ ਕੈਲਗਰੀ-ਸ਼ਾਅ ਹਲਕੇ ਵਿੱਚ ਹੋਈਆਂ ਉਪ-ਚੋਣਾਂ ਵਿਚ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਇੱਥੇ ਵਿਧਾਇਕ ਵਜੋਂ ਸੇਵਾਵਾਂ ਨਿਭਾਉਣਗੇ। ਇਹ ਚੋਣ ਨਤੀਜਾ ਸੂਬੇ ਦੀ ਰਾਜਨੀਤੀ ਵਿੱਚ ਇੱਕ ਵੱਡਾ ਮੋੜ ਮੰਨਿਆ ਜਾ ਰਿਹਾ ਹੈ।ਇਹ ਮੁਕਾਬਲਾ ਫਸਵਾਂ ਰਿਹਾ, ਜਿਸ ਵਿੱਚ ਕਾਈਲ ਕੈਂਪਬੈਲ ਨੇ ਆਪਣੇ ਯੂ.ਸੀ.ਪੀ. ਵਿਰੋਧੀ ਮਾਈਕ ਡੈਰੀ ਨੂੰ 582 ਵੋਟਾਂ ਦੇ ਫ਼ਰਕ ਨਾਲ ਹਰਾਇਆ।
carney-government-preparing-to-open-four-major-airports-to-private-and-foreign-investment
Punjabi

ਕਾਰਨੀ ਸਰਕਾਰ 4 ਵੱਡੇ ਹਵਾਈ ਅੱਡਿਆਂ ’ਚ ਨਿੱਜੀ ਤੇ ਵਿਦੇਸ਼ੀ ਨਿਵੇਸ਼ ਦਾ ਰਾਹ ਖੋਲ੍ਹਣ ਦੀ ਤਿਆਰੀ ’ਚ

ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਦੇਸ਼ ਦੇ 4 ਹਵਾਈ ਅੱਡਿਆਂ ਵਿਚ ਨਿੱਜੀ ਅਤੇ ਵਿਦੇਸ਼ੀ ਨਿਵੇਸ਼ ਦੇ ਰਾਹ ਖੋਲ੍ਹਣ ਲਈ ਮੰਗਲਵਾਰ ਨੂੰ ਅਗਲੇ ਕਦਮਾਂ ਦਾ ਰਸਮੀ ਐਲਾਨ ਕਰ ਸਕਦੀ ਹੈ। ਰਿਪੋਰਟਸ ਮੁਤਾਬਕ, ਹਵਾਈ ਅੱਡਿਆਂ ਵਿਚ ਨਿੱਜੀ ਨਿਵੇਸ਼ ਬਾਰੇ ਚਰਚਾ ਕਰਨ ਲਈ ਕੱਲ੍ਹ ਰਾਤ ਲਿਬਰਲ ਪਾਰਟੀ ਦੀ ਇੱਕ ਵਿਸ਼ੇਸ਼ ਕਾਕਸ ਮੀਟਿੰਗ ਹੋਈ ਹੈ।
trump-administrations-new-50-per-cent-tariffs-on-110-canadian-products-take-effect
Punjabi

ਕੈਨੇਡੀਅਨ ਉਤਪਾਦਾਂ ’ਤੇ ਟਰੰਪ ਦੇ ਨਵੇਂ 50 ਫੀਸਦੀ ਟੈਰਿਫ ਲਾਗੂ

ਕੈਨੇਡੀਅਨ ਐਕਸਪੋਰਟ 'ਤੇ ਰਾਸ਼ਟਰਪਤੀ ਡੌਨਲਡ ਟਰੰਪ ਵਲੋਂ ਐਲਾਨੇ ਗਏ ਨਵੇਂ ਟੈਰਿਫ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਨ੍ਹਾਂ ਵਿਚ ਪਨੀਰ ਤੋਂ ਲੈ ਕੇ ਮੋਟਰਬੋਟ, ATV, ਧਾਤ ਅਤੇ ਕਾਗਜ਼ ਦੇ ਉਤਪਾਦ ਵਰਗੀਆਂ 110 ਵਸਤਾਂ 'ਤੇ 50 ਫੀਸਦੀ ਟੈਰਿਫ ਲਗਾਇਆ ਗਿਆ ਹੈ। ​ਇਸ ਦੇ ਨਾਲ ਹੀ, ਵ੍ਹਾਈਟ ਹਾਊਸ ਨੇ ਨਮਕ, ਸੀਮੈਂਟ, ਖੰਡ, ਟਾਇਲਟ ਪੇਪਰ ਅਤੇ ਮੱਛੀ ਫੜਨ ਵਾਲੀਆਂ ਡੰਡੀਆਂ ਵਰਗੀਆਂ 10 ਵਸਤੂਆਂ ਤੋਂ 50 ਫ਼ੀਸਦੀ ਟੈਰਿਫ ਹਟਾਉਣ ਦਾ ਐਲਾਨ ਵੀ ਕੀਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link