8.19C Vancouver
ADS

Jan 6, 2021 8:59 AM -

'ਅਸੀਂ ਕਿਸਾਨਾਂ ਦੇ ਹਾਲਾਤ ਸਮਝਦੇ ਹਾਂ': ਭਾਰਤੀ ਸੁਪਰੀਮ ਕੋਰਟ ਨੇ ਖੇਤੀ ਕਾਨੂੰਨਾਂ 'ਤੇ ਸੁਣਵਾਈ 11 ਜਨਵਰੀ ਤੱਕ ਟਾਲਦਿਆਂ ਆਖਿਆ

Share On
we-understand-farmers-situation-sc-adjourns-hearing-petition-on-agri-laws-to-jan-11
'We understand farmers' situation' : Supreme Court

ਭਾਰਤ ਦੀ ਸਰਵ-ਉੱਚ ਅਦਾਲਤ ਵੱਲੋਂ ਇਹ ਆਖਦਿਆਂ ਕਿ 'ਅਸੀਂ ਕਿਸਾਨਾਂ ਦੇ ਹਾਲਾਤ ਸਮਝਦੇ ਹਾਂ', ਅੱਜ ਬੁੱਧਵਾਰ ਨੂੰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਵਾਲੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਇਸਨੂੰ 11 ਜਨਵਰੀ ਤੱਕ ਲਈ ਮੁਲਤਵੀ ਕਰ ਦਿੱਤਾ ਗਿਆ ਹੈ|

ਪਟੀਸ਼ਨਕਰਤਾ ਵਕੀਲ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪਾਰਲੀਮੈਂਟ ਕੋਲ ਅਜਿਹੇ ਵੱਡੇ ਕਾਨੂੰਨ ਲਿਆਉਣ ਦਾ ਅਧਿਕਾਰ ਅਤੇ ਸ਼ਕਤੀ ਨਹੀਂ ਹੈ|

ਕਿਸਾਨਾਂ ਦੇ ਵਿਰੋਧ ਦੇ ਦਰਮਿਆਨ, ਜੋ ਕਿ ਇਸ ਵੇਲੇ ਪੂਰੇ ਜ਼ੋਰਾਂ ਨਾਲ ਕੀਤਾ ਜਾ ਰਿਹਾ ਹੈ ਅਤੇ ਕੇਂਦਰ ਸਰਕਾਰ ਵੀ ਖੇਤੀ ਕਾਨੂੰਨਾਂ ਨੂੰ ਲੈਕੇ ਇਸ ਗਤੀਰੋਧ ਨੂੰ ਖ਼ਤਮ ਕਰਨ ਲਈ ਕੋਸ਼ਿਸ਼ ਕਰ ਰਹੀ ਹੈ, ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਕਾਨੂੰਨਾਂ 'ਚ ਸੁਧਾਰ ਕਰਨ ਦੇ ਏਜੰਡੇ 'ਤੇ ਜ਼ੋਰ ਦੇ ਰਹੇ ਹਨ|

ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿ ਸੁਧਾਰ, ਮੁਲਕ ਅਤੇ ਕਿਸਾਨਾਂ ਨੂੰ ਸਵੈ-ਨਿਰਭਰ ਬਣਾਉਣ ਲਈ ਹਨ ਅਤੇ ਨੀਤੀਆਂ ਵੀ ਪ੍ਰਵਾਨਗੀ ਨਾਲ ਹਨ ; ਉਹਨਾਂ ਨੂੰ ਸਲਾਹਕਾਰ ਕਮੇਟੀ ਨਾਲ ਕਈ ਵਾਰੀ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਾਗੂ ਕੀਤਾ ਗਿਆ ਹੈ ਅਤੇ ਸੁਣਵਾਈ 11 ਜਨਵਰੀ ਤੱਕ ਟਾਲ ਦਿੱਤੀ ਗਈ ਹੈ|

ਦੱਸਣਯੋਗ ਕਿ ਤਿੰਨ ਨਵੇਂ ਕਿਸਾਨ ਬਿੱਲਾਂ- ਕਿਸਾਨ ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020 , ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਖ਼ਿਲਾਫ਼ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ; ਉਹਨਾਂ ਮੁਤਾਬਕ ਇਨ੍ਹਾਂ ਕਾਨੂੰਨਾਂ ਨਾਲ ਐੱਮਐੱਸਪੀ ਅਤੇ ਮੰਡੀ ਪ੍ਰਣਾਲੀ 'ਤੇ ਇਸਦਾ ਪ੍ਰਭਾਵ ਪਵੇਗਾ ਅਤੇ ਕਿਸਾਨ ਵੱਡੇ ਵਪਾਰੀਆਂ ਦੀ ਦਇਆ 'ਤੇ ਰਹਿ ਜਾਵੇਗਾ|


Latest news

u-s-may-remove-50-tariffs-on-some-canadian-agricultural-products
Punjabi

ਅਮਰੀਕਾ ਵੱਲੋਂ ਕੈਨੇਡੀਅਨ ਖੇਤੀਬਾੜੀ ਉਤਪਾਦਾਂ ’ਤੇ 50% ਟੈਰਿਫ ਹਟਾਉਣ ਦੀ ਤਿਆਰੀ

ਕੈਨੇਡਾ ਦੇ ਕੁਝ ਖੇਤੀਬਾੜੀ ਉਤਪਾਦਾਂ 'ਤੇ ਅਮਰੀਕਾ ਵਲੋਂ 50 ਫੀਸਦੀ ਟੈਰਿਫ ਹਟਾਇਆ ਜਾ ਸਕਦਾ ਹੈ। ਵਾਲ ਸਟ੍ਰੀਟਦੀ ਰਿਪੋਰਟ ਮੁਤਾਬਕ, ਮਿਡਟਰਮ ਚੋਣਾਂ ਵਿਚ Maine ਤੋਂ ਸੈਨੇਟਰ Susan Collins ਅਤੇ ਹੋਰ ਰਿਪਬਲਿਕਨ ਉਮੀਦਵਾਰਾਂ ਦੀ ਮਦਦ ਲਈ ਇਸ ਕਦਮ ਦਾ ਐਲਾਨ ਅੱਜ ਹੀ ਹੋ ਸਕਦਾ ਹੈ। ਇਸ ਵਿਚਕਾਰ Collins ਨੇ ਵੀ ਪੁਸ਼ਟੀ ਕੀਤੀ ਹੈ ਕਿ ਉਹਨਾਂ ਕਈ ਕੈਨੇਡੀਅਨ ਖੇਤੀਬਾੜੀ ਉਤਪਾਦਾਂ ਲਈ ਟੈਰਿਫ ਛੋਟ ਨੂੰ ਪੱਕਾ ਕਰ ਲਿਆ ਹੈ।
loblaw-cyberattack-may-have-exposed-data-of-nearly-2-million-canadians
Punjabi

ਲੌਬਲੌ ’ਤੇ ਸਾਈਬਰ ਹਮਲਾ, 20 ਲੱਖ ਕੈਨੇਡੀਅਨਾਂ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ

ਕੈਨੇਡਾ ਦੀ ਸੁਪਰਮਾਰਕੀਟ ਚੇਨ ਲੌਬਲੌ ਨੇ ਮਾਰਚ ਵਿਚ ਹੋਏ ਸਾਈਬਰ ਹਮਲੇ ਕਾਰਨ ਲਗਭਗ ਦੋ ਮਿਲੀਅਨ ਕੈਨੇਡੀਅਨ ਦਾ ਡੇਟਾ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਜਤਾਇਆ ਹੈ। ਕੰਪਨੀ ਨੇ ਪ੍ਰਭਾਵਿਤ ਗਾਹਕਾਂ ਨੂੰ ਸਿੱਧੇ ਤੌਰ 'ਤੇ ਨੋਟੀਫਿਕੇਸ਼ਨ ਭੇਜਣੇ ਸ਼ੁਰੂ ਕਰ ਦਿੱਤੇ ਹਨ, ਜਿਸ ਵਿਚ ਦੱਸਿਆ ਗਿਆ ਹੈ ਕਿ ਲੀਕ ਹੋਏ ਡੇਟਾ ਵਿਚ ਨਾਂ,ਈਮੇਲ,ਘਰ ਦਾ ਪਤਾ,ਜਨਮ ਤਾਰੀਖ਼,ਵਫ਼ਾਦਾਰੀ ਕਾਰਡ ਨੰਬਰ, ਖ਼ਾਸ ਖਰੀਦਦਾਰੀ ਆਰਡਰ ਦੇ ਵੇਰਵੇ ਅਤੇ ਪੇਮੈਂਟ ਕਾਰਡ ਦੀ ਅਧੂਰੀ ਜਾਣਕਾਰੀ ਸ਼ਾਮਲ ਹੋ ਸਕਦੀ ਹੈ।
bc-conservatives-target-david-ebys-vancouver-point-grey-riding
Punjabi

ਡੇਵਿਡ ਈਬੀ ਦੇ ਹਲਕੇ ’ਚ ਬੀ.ਸੀ. ਕੰਜ਼ਰਵੇਟਿਵਾਂ ਵੱਲੋਂ ਚੋਣ ਪ੍ਰਚਾਰ ਤੇਜ਼

ਬੀ.ਸੀ.ਕੰਜ਼ਰਵੇਟਿਵ ਵਲੋਂ ਅੱਜ ਡੇਵਿਡ ਈਬੀ ਦੇ ਹਲਕੇ ਵੈਨਕੂਵਰ-ਪੁਆਇੰਟ ਗ੍ਰੇਅ ਵਿਚ ਦਾਅ ਲਗਾਇਆ ਜਾ ਰਿਹਾ ਹੈ। ਹਾਲਾਂਕਿ, ਲੋਰਨ ਡੋਰਕਸਨ ਦੀ ਅੱਜ ਕੋਈ ਮੀਡੀਆ ਜਾਣਕਾਰੀ ਉਪਲੱਬਧ ਨਹੀਂ ਹੈ ਪਰ ਰਿਪੋਰਟਸ ਮੁਤਾਬਕ ਉਹ ਈਬੀ ਦੇ ਚੋਣ ਹਲਕੇ ਸਮੇਤ ਵੈਨਕੂਵਰ-ਕੁਇਲਚੇਨਾ ਅਤੇ ਵੈਨਕੂਵਰ-ਲੈਂਗਾਰਾ ਵਿਚ ਉਮੀਦਵਾਰਾਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ।
rahul-gandhi-likely-to-visit-punjab-ahead-of-assembly-elections
Punjabi

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦੀ ਸੰਭਾਵਨਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਛੇਤੀ ਹੀ ਪੰਜਾਬ ਦਾ ਦੌਰਾ ਕਰਨਗੇ। ਰਾਹੁਲ ਗਾਂਧੀ ਦੇ ਇਸ ਪ੍ਰਸਤਾਵਿਤ ਦੌਰੇ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਰੂਪਰੇਖਾ ਉਲੀਕਣ ਲਈ ਕਾਂਗਰਸ ਪਾਰਟੀ ਦੇ ਆਲ ਇੰਡੀਆ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ 26 ਅਕਤੂਬਰ ਨੂੰ ਚੰਡੀਗੜ੍ਹ ਪਹੁੰਚਣਗੇ। ਆਪਣੇ ਇਸ ਇੱਕ ਦਿਨਾਂ ਅਹਿਮ ਦੌਰੇ ਦੌਰਾਨ ਕੇ.ਸੀ. ਵੇਣੂਗੋਪਾਲ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਅਤੇ ਅਹੁਦੇਦਾਰਾਂ ਨਾਲ ਉੱਚ-ਪੱਧਰੀ ਮੀਟਿੰਗਾਂ ਕਰਨਗੇ।
fire-causes-heavy-damage-to-two-storey-home-in-surreys-bridgeview-area
Punjabi

ਸਰੀ ਦੇ ਬ੍ਰਿਜਵਿਊ ਇਲਾਕੇ ’ਚ ਦੋ-ਮੰਜ਼ਿਲਾ ਘਰ ਨੂੰ ਲੱਗੀ ਅੱਗ, ਹੋਇਆ ਭਾਰੀ ਨੁਕਸਾਨ

ਸਰੀ ਦੇ ਬ੍ਰਿਜਵਿਊ ਇਲਾਕੇ ਵਿਚ ਵੀਰਵਾਰ ਰਾਤ ਇੱਕ ਦੋ-ਮੰਜ਼ਿਲਾ ਘਰ ਵਿਚ ਅੱਗ ਲੱਗ ਗਈ। ਫਾਇਰ ਫਾਇਟਰ ਡਿਪਮਾਰਟਮੈਂਟ ਮੁਤਾਬਕ, ਉਨ੍ਹਾਂ ਨੂੰ ਰਾਤ ਲਗਭਗ 11:00 ਵਜੇ ਓਲਡ ਯੈਲੋ ਰੋਡ ਨੇੜੇ Olsen Road ਦੇ 10900-ਬਲਾਕ ਵਿਚ ਸਥਿਤ ਇੱਕ ਘਰ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link