14.99C Vancouver
ADS

Mar 8, 2021 9:36 AM -

ਬੀਕੇਯੂ ਨੇਤਾ ਰਾਕੇਸ਼ ਟਿਕੈਤ ਨੇ ਆਖਿਆ, 'ਅਸੀਂ 13 ਮਾਰਚ ਨੂੰ ਕਿਸਾਨਾਂ ਨਾਲ ਕੋਲਕਾਤਾ 'ਚ ਬੈਠਕ ਕਰਾਂਗੇ'

Share On
we-will-hold-meeting-with-farmers-in-kolkata-on-march-13-says-bku-leader-rakesh-tikait
We will hold meeting with farmers in Kolkata on March 13, says BKU leader Rakesh Tikait

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਟ ਨੇ ਐਤਵਾਰ ਨੂੰ ਦੱਸਿਆ ਕਿ ਉਹ 13 ਮਾਰਚ ਨੂੰ ਕੋਲਕਾਤਾ 'ਚ ਕਿਸਾਨਾਂ ਨਾਲ ਬੈਠਕ ਕਰਨਗੇ।

ਦਿੱਲੀ ਦੇ ਬਾਲਾ ਸਾਹਿਬ ਡਾਇਲਸਿਸ ਹਸਪਤਾਲ ਵਿਖੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ ਦੌਰਾਨ ਟਿਕੈਤ ਨੇ ਆਖਿਆ,"ਅਸੀਂ 13 ਮਾਰਚ ਨੂੰ ਕੋਲਕਾਤਾ ਜਾ ਰਹੇ ਹਾਂ। ਅਸੀਂ ਉੱਥੇ ਕਿਸਾਨਾਂ ਨਾਲ ਗੱਲ ਕਰਾਂਗੇ ਅਤੇ ਉਨ੍ਹਾਂ ਦੇ ਮੁੱਦਿਆਂ ਬਾਰੇ ਜਾਣਾਂਗੇ ਕਿ ਕੀ ਉਨ੍ਹਾਂ ਦੀ ਫ਼ਸਲ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀ ਜਾ ਰਹੀ ਹੈ ਜਾਂ ਨਹੀਂ ?"

ਉਨ੍ਹਾਂ ਅੱਗੇ ਕਿਹਾ,"ਸਰਕਾਰ ਕੋਲਕਾਤਾ ਗਈ ਹੈ| ਉਹ ਡੇਢ ਮਹੀਨੇ 'ਚ ਪਰਤ ਆਉਣਗੇ। ਅਸੀਂ ਵੀ ਉੱਥੇ ਜਾ ਰਹੇ ਹਾਂ| ਅਸੀਂ ਸਰਕਾਰ ਨੂੰ ਉੱਥੇ ਹੀ ਮਿਲਾਂਗੇ।"

ਕਿਸਾਨਾਂ ਅਤੇ ਕੇਂਦਰ ਦਰਮਿਆਨ 100 ਦਿਨ ਪੂਰੇ ਹੋਣ ਤੋਂ ਬਾਅਦ ਵੀ ਕੋਈ ਗੱਲਬਾਤ ਅੱਗੇ ਨਾ ਵਧਣ ਬਾਰੇ ਪੁੱਛੇ ਜਾਣ 'ਤੇ ਟਿਕੈਤ ਨੇ ਆਖਿਆ ਕਿ ਅੱਜ ਨਹੀਂ ਤਾਂ ਕੱਲ, ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਵੱਲ ਧਿਆਨ ਦੇਣਾ ਹੀ ਪਵੇਗਾ।

ਹਸਪਤਾਲ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਗ਼ਰੀਬਾਂ ਲਈ ਇੱਥੇ ਗੁਰਦਿਆਂ ਦਾ ਡਾਇਲਸਿਸ ਮੁਫ਼ਤ ਹੁੰਦਾ ਹੈ ਅਤੇ ਇਹ ਸਿੱਖ ਭਾਈਚਾਰੇ ਵੱਲੋਂ ਚਲਾਇਆ ਜਾ ਰਿਹਾ ਹੈ।

ਜ਼ਿਕਰਯੋਗ ਹੈ ਕਿ ਬੀਤੇ ਸਾਲ ਨਵੰਬਰ ਤੋਂ ਕਿਸਾਨ ਦਿੱਲੀ ਦੇ ਵੱਖੋ-ਵੱਖ ਬਾਰਡਰਾਂ 'ਤੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਤਿੰਨ ਨਵੇਂ ਖੇਤੀ ਬਿੱਲਾਂ-ਉਪਜ,ਵਪਾਰ ਅਤੇ ਵਣਜ ਬਿੱਲ(ਤਰੱਕੀ ਅਤੇ ਸਹੂਲਤ), 2020, ਕਿਸਾਨ (ਸਸ਼ਕਤੀਕਰਨ ਅਤੇ ਰੱਖਿਆ) ਸਮਰਥਨ ਮੁੱਲ ਸਮਝੌਤਾ ਅਤੇ ਖੇਤੀ ਸੇਵਾਵਾਂ ਬਿੱਲ,2020 ਅਤੇ ਜ਼ਰੂਰੀ ਵਸਤਾਂ(ਸੋਧ) ਬਿੱਲ,2020 ਦਾ ਵਿਰੋਧ ਕਰ ਰਹੇ ਹਨ।

Latest news

bmo-announces-70-billion-investment-over-10-years-in-key-canadian-sectors
Punjabi

BMO ਵੱਲੋਂ ਕੈਨੇਡਾ ਦੇ ਮਹੱਤਵਪੂਰਨ ਸੈਕਟਰਾਂ ਲਈ 10 ਸਾਲਾਂ ’ਚ $70 ਬਿਲੀਅਨ ਨਿਵੇਸ਼ ਦਾ ਐਲਾਨ

ਕੈਨੇਡਾ ਦੇ ਪ੍ਰਮੁੱਖ ਬੈਂਕ ਵਿਚੋਂ ਇੱਕ ਬੈਂਕ ਔਫ਼ ਮਾਂਟਰੀਅਲ ਨੇ ਦੇਸ਼ ਦੀ ਆਰਥਿਕਤਾ ਲਈ ਮਹੱਤਵਪੂਰਨ ਮੰਨੇ ਜਾਣ ਵਾਲੇ ਮਹੱਤਵਪੂਰਨ ਖਣਿਜ ਅਤੇ ਬਿਜਲੀ ਵਰਗੇ ਸੈਕਟਰ ਲਈ ਅਗਲੇ 10 ਸਾਲਾਂ ਵਿਚ $70-ਬਿਲੀਅਨ ਦਾ ਕੈਪੀਟਲ ਲਗਾਉਣ ਦਾ ਐਲਾਨ ਕੀਤਾ ਹੈ। ਬੈਂਕ ਦਾ ਕਹਿਣਾ ਹੈ ਕਿ ਇਸ ਕਦਮ ਦਾ ਮਕਸਦ ਕੈਨੇਡਾ ਦੀ ਆਰਥਿਕ ਸੁਰੱਖਿਆ ਅਤੇ ਸਥਿਰਤਾ ਨੂੰ ਮਜ਼ਬੂਤ ਕਰਨਾ ਹੈ।
canada-ends-special-family-sponsorship-exemption-for-refugees
Punjabi

ਕੈਨੇਡਾ ਨੇ ਸ਼ਰਨਾਰਥੀਆਂ ਲਈ ਪਰਿਵਾਰ ਸਪਾਂਸਰ ਕਰਨ ਵਾਲੀ ਵਿਸ਼ੇਸ਼ ਛੋਟ ਕੀਤੀ ਖ਼ਤਮ

ਕੈਨੇਡਾ ਸਰਕਾਰ ਨੇ ਸ਼ਰਨਾਰਥੀਆਂ ਲਈ ਸਥਾਈ ਨਿਵਾਸ ਦੀ ਉਸ ਵਿਸ਼ੇਸ਼ ਪੌਲਿਸੀ ਨੂੰ ਚੁੱਪ-ਚਪੀਤੇ ਖ਼ਤਮ ਕਰ ਦਿੱਤਾ ਹੈ, ਜਿਸ ਤਹਿਤ ਕੁਝ ਸ਼ਰਨਾਰਥੀਆਂ ਨੂੰ ਆਪਣੇ ਪਰਿਵਾਰ ਦੇ ਉਨ੍ਹਾਂ ਮੈਂਬਰਾਂ ਨੂੰ ਵੀ ਸਪਾਂਸਰ ਕਰਨ ਦੀ ਛੋਟ ਮਿਲ ਰਹੀ ਸੀ, ਜਿਨ੍ਹਾਂ ਦਾ ਜ਼ਿਕਰ ਉਨ੍ਹਾਂ ਨੇ ਆਪਣੀ ਸ਼ੁਰੂਆਤੀ ਅਰਜ਼ੀਆਂ ਵਿਚ ਨਹੀਂ ਕੀਤਾ ਸੀ।
bc-anti-gang-task-force-seizes-guns-drugs-and-cash-in-fort-st-john
Punjabi

ਬੀ.ਸੀ. ਦੇ ਫੋਰਟ ਸੇਂਟ ਜੌਨ ’ਚ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰ ਤੇ ਨਸ਼ੀਲੇ ਪਦਾਰਥ ਜ਼ਬਤ

ਬੀ.ਸੀ. ਦੀ ਐਂਟੀ-ਗੈਂਗ ਪੁਲਿਸ ਟਾਸਕ ਫੋਰਸ ਨੇ ਫੋਰਟ ਸੇਂਟ ਜੌਨ ਕਮਿਊਨਿਟੀ ਵਿਚ ਇੱਕ ਵੱਡੀ ਕਾਰਵਾਈ ਕਰਦੇ ਹੋਏ ਭਾਰੀ ਮਾਤਰਾ ਵਿਚ ਹਥਿਆਰ, ਨਸ਼ੀਲੇ ਪਦਾਰਥ ਅਤੇ ਕਰੰਸੀ ਜ਼ਬਤ ਕੀਤੀ ਹੈ। ਸੂਬੇ ਦੀ ਕੰਬਾਇਡ ਫੋਰਸ ਸਪੈਸ਼ਲ ਇਨਫੋਰਸਮੈਂਟ ਯੂਨਿਟ ਦੀ ਸਾਰਜੈਂਟ ਸਰਬਜੀਤ ਕੌਰ ਸੰਘਾ ਮੁਤਾਬਕ, ਔਫੀਸਰ ਨੂੰ ਲੋਕਲ ਪੁਲਿਸ ਦੀ ਬੇਨਤੀ 'ਤੇ 21 ਅਗਸਤ ਤੋਂ 5 ਸਤੰਬਰ ਤੱਕ ਇਸ ਇਲਾਕੇ ਵਿਚ ਤਾਇਨਾਤ ਕੀਤਾ ਗਿਆ ਸੀ।
calgary-police-lay-extortion-charges-continue-search-for-suspect
Punjabi

ਕੈਲਗਰੀ ’ਚ ਫਿਰੌਤੀ ਮਾਮਲਾ: 23 ਸਾਲਾ ਕਨੂਰੀਤ ਕੌਰ ਖ਼ਿਲਾਫ਼ ਦੋਸ਼ ਤੈਅ, ਤਨਵੀਰ ਸਿੰਘ ਦੀ ਭਾਲ ਜਾਰੀ

ਕੈਲਗਰੀ ਪੁਲਿਸ ਨੇ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕਨੂਰੀਤ ਕੌਰ, ਤਨਵੀਰ ਸਿੰਘ ਅਤੇ ਇਕ ਨਾਬਾਲਗ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਪੁਲਿਸ ਇਸ ਮਾਮਲੇ ਵਿੱਚ ਕੈਲਗਰੀ ਦੇ 21 ਸਾਲਾ ਤਨਵੀਰ ਸਿੰਘ ਦੀ ਭਾਲ ਕਰ ਰਹੀ ਹੈ, ਜਿਸ ਖ਼ਿਲਾਫ਼ 5,000 ਡਾਲਰ ਤੋਂ ਵੱਧ ਦੀ ਚੋਰੀ ਦੀ ਜਾਇਦਾਦ ਰੱਖਣ ਦੇ ਵਾਰੰਟ ਜਾਰੀ ਕੀਤੇ ਗਏ ਹਨ।ਗੌਰਤਲਬ ਹੈ ਕਿ 25 ਮਾਰਚ ਨੂੰ ਸ਼ਾਮ 4:30 ਵਜੇ ਇੱਕ ਔਰਤ ਨੂੰ ਵਟਸਐਪ 'ਤੇ ਇੱਕ ਅਣਪਛਾਤੇ ਨੰਬਰ ਤੋਂ ਪੈਸੇ ਮੰਗੇ ਗਏ। ਸ਼ੱਕੀਆਂ ਕੋਲ ਪੀੜਤ ਦੇ ਨਿੱਜੀ ਅਤੇ ਵਪਾਰਕ ਮਾਮਲਿਆਂ ਬਾਰੇ ਪੂਰੀ ਜਾਣਕਾਰੀ ਸੀ।
canada-u-s-remain-in-contact-despite-trade-talks-breakdown-leblanc
Punjabi

ਟ੍ਰੇਡ ਵਾਰਤਾ ਟੁੱਟਣ ਦੇ ਬਾਵਜੂਦ ਕੈਨੇਡਾ-ਅਮਰੀਕਾ ਵਿਚਾਲੇ ਸੰਪਰਕ ਜਾਰੀ: ਲੇਬਲੈਂਕ

ਕੈਨੇਡਾ ਅਤੇ ਅਮਰੀਕਾ ਟ੍ਰੇ਼ਡ ਵਾਰਤਾ ਟੁੱਟਣ ਦੇ ਬਾਵਜੂਦ ਇੱਕ-ਦੂਜੇ ਲਗਾਤਾਰ ਸੰਪਰਕ ਵਿਚ ਹਨ, ਇਸ ਗੱਲ ਦੀ ਪੁਸ਼ਟੀ ਮੰਤਰੀ ਡੋਮਿਨਿਕ ਲੇਬਲੈਂਕ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਅਸੀਂ ਇਸ ਵੇਲੇ ਵਾਸ਼ਿੰਗਟਨ ਨਾਲ ਸਿੱਧੇ ਕਿਸੇ ਰਸਮੀ ਵਪਾਰਕ ਗੱਲਬਾਤ ਵਿਚ ਸ਼ਾਮਲ ਨਹੀਂ ਹਾਂ ਪਰ ਸਾਡੇ ਵਿਚਾਲੇ ਆਪਸੀ ਸੰਪਰਕ ਅਜੇ ਵੀ ਬਣਿਆ ਹੋਇਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link