19.04C Vancouver
ADS

Jun 21, 2022 2:27 PM - ANI

ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਗਏ ਹਥਿਆਰ ਸਰਹੱਦ ਪਾਰੋਂ ਹੋਏ ਸ਼ੂਟਰਾਂ ਨੂੰ ਸਪਲਾਈ : ਸੂਤਰ

Share On
weapons-used-to-murder-sidhu-moose-wala-supplied-to-shooters-from-across-the-border-sources
Sidhu Moose Wala (Photo : ANI)

ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿਚ ਨਵੀਂ ਜਾਣਕਾਰੀ ਸਾਹਮਣੇ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੂੰ ਮੰਗਲਵਾਰ ਮੁਲਜ਼ਮਾਂ ਤੋਂ ਪੁੱਛਗਿੱਛ ਵਿਚ ਪਤਾ ਲੱਗਾ ਹੈ ਕਿ ਕਤਲ ਲਈ ਵਰਤੇ ਗਏ ਹਥਿਆਰ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਸਪਲਾਈ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਸੋਮਵਾਰ ਨੂੰ ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਦੋ ਮੁੱਖ ਸ਼ੂਟਰਾਂ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਦਿੱਲੀ ਦੀ ਇੱਕ ਅਦਾਲਤ ਨੇ ਇਨ੍ਹਾਂ ਨੂੰ 4 ਜੁਲਾਈ ਤੱਕ 14 ਦਿਨਾਂ ਦੀ ਹਿਰਾਸਤ ਵਿਚ ਭੇਜਿਆ ਹੈ। ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਵਿਚ ਪ੍ਰਿਅਵਰਤ ਉਰਫ਼ ਫ਼ੌਜੀ, ਕਸ਼ਿਸ਼ ਉਰਫ਼ ਕੁਲਦੀਪ ਅਤੇ ਕੇਸ਼ਵ ਕੁਮਾਰ ਸ਼ਾਮਲ ਹਨ।

ਇਹ ਗ੍ਰਿਫਤਾਰੀਆਂ 19 ਜੂਨ ਨੂੰ ਕੱਛ, ਗੁਜਰਾਤ ਵਿਚ ਕੀਤੀਆਂ ਗਈਆਂ ਸਨ। ਪੁਲਿਸ ਨੇ 50 ਰੌਂਦ, 8 ਖ਼ਤਰਨਾਕ ਵਿਸਫੋਟਕ ਗ੍ਰਨੇਡ ਤੇ ਗ੍ਰਨੇਡ ਲਾਂਚਰ ਅਤੇ ਨੌਂ ਇਲੈਕਟ੍ਰਿਕ ਡੈਟੋਨੇਟਰਾਂ ਸਮੇਤ ਹਥਿਆਰਾਂ ਦਾ ਇੱਕ ਵੱਡਾ ਜ਼ਖੀਰਾ ਵੀ ਬਰਾਮਦ ਕੀਤਾ ਸੀ।

Latest news

vancouver-driver-crashes-into-tree-after-fleeing-police-through-underground-parking-garage
Punjabi

ਵੈਨਕੂਵਰ ਵਿਚ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਭਜਾਈ ਕਾਰ ਦਰੱਖਤ ਨਾਲ ਟਕਰਾਈ

ਵੈਨਕੂਵਰ ਵਿਚ ਬੀਤੇ ਕੱਲ੍ਹ ਇੱਕ ਡਰਾਈਵਰ ਨੇ ਪੁਲਿਸ ਤੋਂ ਬਚਣ ਲਈ ਇੱਕ ਅੰਡਰਗ੍ਰਾਊਂਡ ਪਾਰਕਿੰਗ ਗੈਰਾਜ ਰਾਹੀਂ ਗੱਡੀ ਭਜਾ ਲਈ, ਜੋ ਅੱਗੇ ਇੱਕ ਦਰਖ਼ਤ ਨਾਲ ਟਕਰਾ ਗਈ। ਪੁਲਿਸ ਮੁਤਾਬਕ, ਇਸ 30 ਸਾਲਾ ਨੌਜਵਾਨ 'ਤੇ ਗੱਡੀ ਚਲਾਉਣ ਦੀ ਪਾਬੰਦੀ ਲੱਗੀ ਹੋਈ ਸੀ ਅਤੇ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੁਲਿਸ ਦੀ ਗੱਡੀ ਵਿਚ ਲੱਗੇ ਆਟੋਮੈਟਿਕ ਲਾਇਸੈਂਸ ਪਲੇਟ ਰੀਡਰ ਨੇ ਇੱਕ ਕਾਰ ਦੀ ਪਛਾਣ ਕੀਤੀ, ਜਿਸ ਦਾ ਇਨਸ਼ੋਰੈਂਸ ਖ਼ਤਮ ਹੋ ਚੁੱਕਾ ਸੀ ਅਤੇ ਉਸ ਨੂੰ ਪਾਬੰਦੀਸ਼ੁਦਾ ਡਰਾਈਵਰ ਚਲਾ ਰਿਹਾ ਸੀ।
b-c-approves-underground-block-cave-mining-expansion-at-red-chris-mine
Punjabi

ਬੀ.ਸੀ. ਸਰਕਾਰ ਨੇ ਰੈੱਡ ਕ੍ਰਿਸ ਮਾਈਨ ਵਿੱਚ ਬਲਾਕ-ਕੇਵਿੰਗ ਖਣਨ ਨੂੰ ਦਿੱਤੀ ਮਨਜ਼ੂਰੀ

ਬੀ.ਸੀ. ਸਰਕਾਰ ਨੇ ਤਾਂਬਾ ਅਤੇ ਗੋਲਡ ਦੀ ਮਾਈਨਿੰਗ ਕਰਨ ਵਾਲੀ ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਨੂੰ ਰਸਮੀ ਮਨਜ਼ੂਰੀ ਦੇ ਦਿੱਤੀ ਹੈ। ਇਹ ਖਾਨ ਉੱਤਰ-ਪੱਛਮੀ ਬੀ. ਸੀ. ਵਿਚ ਇਸਕੁਟ ਇਲਾਕੇ ਤੋਂ ਲਗਭਗ 18 ਕਿਲੋਮੀਟਰ ਦੀ ਦੂਰੀ 'ਤੇ ਹੈ।ਪ੍ਰੀਮੀਅਰ ਡੇਵਿਡ ਈਬੀ ਅਤੇ ਮਾਈਨਿੰਗ ਮੰਤਰੀ ਜਗਰੂਪ ਬਰਾੜ ਮੁਤਾਬਕ,ਰੈਡ ਕ੍ਰਿਸ ਮਾਈਨ ਦੇ ਵਿਸਥਾਰ ਪ੍ਰੋਜੈਕਟ ਦੇ ਨਿਰਮਾਣ ਕਾਰਜ ਦੌਰਾਨ ਲਗਭਗ 1,800 ਨਵੇਂ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਇਹ ਪ੍ਰੋਜੈਕਟ ਕੰਪਨੀ ਨਾਲ ਪਹਿਲਾਂ ਤੋਂ ਕੰਮ ਕਰ ਰਹੇ 1,500 ਪੱਕੇ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਵੀ ਸੁਰੱਖਿਅਤ ਰੱਖੇਗਾ।
canada-imposes-10-temporary-tariff-on-certain-canned-vegetable-imports
Punjabi

ਕੈਨੇਡਾ ਸਰਕਾਰ ਨੇ ਕੁਝ ਡੱਬਾਬੰਦ ਸਬਜ਼ੀਆਂ ਦੇ ਆਯਾਤ 'ਤੇ 10% ਲਗਾਇਆ ਟੈਰਿਫ

ਕੈਨੇਡਾ ਸਰਕਾਰ ਨੇ ਡੱਬਾਬੰਦ ​​ਸਬਜ਼ੀਆਂ ਦੇ ਇੰਪੋਰਟ 'ਤੇ 10 ਫੀਸਦੀ ਟੈਰਿਫ ਲਗਾ ਦਿੱਤਾ ਹੈ। ਵਿੱਤ ਮਿਨਿਸਟਰ ਫ੍ਰਾਂਸਵਾ-ਫਿਲਿਪ ਸ਼ੈਂਪੇਨ ਨੇ ਸ਼ੁੱਕਰਵਾਰ ਨੂੰ ਇੱਕ ਬਿਆਨ ਵਿਚ ਦੱਸਿਆ ਕਿ ਇਹ ਟੈਰਿਫ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ ਅਤੇ ਵੱਧ ਤੋਂ ਵੱਧ 200 ਦਿਨਾਂ ਤੱਕ ਜਾਰੀ ਰਹੇਗਾ।
crane-driver-missing-after-vehicle-plunges-into-wapiti-river-near-grande-prairie
Punjabi

ਉੱਤਰ-ਪੱਛਮੀ ਐਲਬਰਟਾ ਵਿੱਚ ਨਦੀ 'ਚ ਡਿੱਗੀ ਕਰੇਨ, ਡਰਾਈਵਰ ਲਾਪਤਾ

ਉੱਤਰ-ਪੱਛਮੀ ਐਲਬਰਟਾ ਵਿੱਚ ਮੰਗਲਵਾਰ ਇਕ ਕਰੇਨ ਨਦੀ ਵਿਚ ਡਿੱਗ ਗਈ, ਜਿਸ ਦੇ ਡਰਾਈਵਰ ਦੀ ਭਾਲ ਕੀਤੀ ਜਾ ਰਹੀ ਹੈ। ਇਹ ਘਟਨਾ ਮੰਗਲਵਾਰ ਨੂੰ Grande Prairie ਦੇ ਨੇੜੇ ਵਾਪਰੀ। ਪੁਲਿਸ ਮੁਤਾਬਕ, ਇੱਕ ਕਮਰਸ਼ੀਅਲ ਕਰੇਨ ਵਾਪਿਟੀ ਰਿਵਰ ਬ੍ਰਿਜ ਦੀ ਗਾਰਡਰੇਲ ਨੂੰ ਤੋੜਦੀ ਹੋਈ ਸਿੱਧੀ ਪਾਣੀ ਵਿੱਚ ਜਾ ਡਿੱਗੀ।
skm-delegation-raises-bbmb-membership-water-management-concerns-with-punjab-governor
Punjabi

ਐੱਸ.ਕੇ.ਐੱਮ. ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ,ਬੀਬੀਐੱਮਬੀ ਮੈਂਬਰਸ਼ਿਪ ਅਤੇ ਪਾਣੀ ਦੇ ਮੁੱਦੇ ਚੁੱਕੇ

ਸੰਯੁਕਤ ਕਿਸਾਨ ਮੋਰਚਾ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਲੋਕ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਅਹਿਮ ਮੀਟਿੰਗ ਕੀਤੀ। ਕਰੀਬ ਡੇਢ ਘੰਟਾ ਚੱਲੀ ਇਸ ਮੁਲਾਕਾਤ ਦੌਰਾਨ ਕਿਸਾਨ ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਿਤ ਕਿਸਾਨੀ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਅਤੇ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link