20.1C Vancouver
ADS

Jun 16, 2025 7:45 PM - The Canadian Press

ਸਕਵਾਮਿਸ਼ ਵਿੱਚ ਜੰਗਲੀ ਅੱਗ ਨੂੰ ਸੋਮਵਾਰ ਤੱਕ ਸੀਮਤ ਦਾਇਰੇ ਵਿਚ ਕਰਨ 'ਤੇ ਮਿਲੀ ਸਫਲਤਾ

Share On
weekend-rain-cooler-conditions-allow-crews-to-make-progress-on-b-c-wildfires
The Dryden Creek fire about 60 kilometres north of Vancouver had triggered a local state of emergency in the District of Squamish last week, and was declared as "being held" on Saturday.(Photo: The Canadian Press)

ਸਕਵਾਮਿਸ਼ ਦੇ ਉੱਤਰੀ ਹਿੱਸੇ ਵਿਚ ਜੰਗਲ ਵਿਚ ਲੱਗੀ ਅੱਗ ਨੂੰ ਸੋਮਵਾਰ ਤੱਕ ਸੀਮਤ ਦਾਇਰੇ ਵਿਚ ਕਰਨ 'ਤੇ ਸਫਲਤਾ ਹਾਸਲ ਕਰ ਲਈ ਗਈ ਹੈ।ਬੀ.ਸੀ. ਵਾਈਲਡਫਾਇਰ ਸਰਵਿਸ ਦੇ ਸੂਚਨਾ ਅਧਿਕਾਰੀ ਸਾਰਾਹ ਬਡ ਦਾ ਕਹਿਣਾ ਹੈ ਕਿ ਜ਼ਮੀਨੀ ਅਮਲਾ ਹੁਣ ਡ੍ਰਾਈਡਨ ਕ੍ਰੀਕ ਜੰਗਲ ਦੀ ਅੱਗ ਨੂੰ ਪੂਰੀ ਤਰ੍ਹਾਂ ਕਾਬੂ ਵਿਚ ਲਿਆਉਣ ਲਈ ਕੰਮ ਕਰ ਰਿਹਾ ਹੈ।

ਸਾਰਾਹ ਨੇ ਕਿਹਾ ਕਿ ਸਾਡੇ ਕੋਲ ਅੱਗ ਬੁਝਾਉਣ ਲਈ ਮੌਕੇ 'ਤੇ 3 ਹੈਲੀਕਾਪਟਰ ਵੀ ਹਨ। ਉਨ੍ਹਾਂ ਕਿਹਾ ਕਿ ਇਹ ਅੱਗ ਹੁਣ 60 ਹੈਕਟੇਅਰ ਤੋਂ ਘੱਟ ਖੇਤਰ ਵਿਚ ਹੈ। ਇਸ ਵਿਚਕਾਰ ਸਕਵਾਮਿਸ਼ ਫਾਇਰ ਡਿਪਾਰਟਮੈਂਟ ਵਲੋਂ ਜੰਗਲ ਦੀ ਅੱਗ ਦੇ ਨਜ਼ਦੀਕ ਵਾਲੇ ਖੇਤਰ ਵਿਚ ਘਰਾਂ ਲਈ ਜਾਰੀ ਨਿਕਾਸੀ ਦੇ ਹੁਕਮ ਨੂੰ ਘੱਟ ਕਰ ਦਿੱਤਾ ਗਿਆ ਹੈ।

ਹਾਲਾਂਕਿ, ਅਧਿਕਾਰੀਆਂ ਦਾ ਕਹਿਣਾ ਹੈ ਕਿ ਡ੍ਰਾਈਡਨ ਕ੍ਰੀਕ ਦੀ ਜੰਗਲੀ ਅੱਗ ਇੱਕ ਮੁਸ਼ਕਲ ਪਹੁੰਚਯੋਗ ਇਲਾਕੇ ਵਿਚ ਹੈ, ਇਸ ਲਈ ਇਸ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਵਿਚ ਇੱਕ ਹਫ਼ਤੇ ਜਾਂ ਉਸ ਤੋਂ ਜ਼ਿਆਦਾ ਦਾ ਸਮਾਂ ਲੱਗ ਸਕਦਾ ਹੈ। ਬੀ.ਸੀ. ਵਾਈਲਡਫਾਇਰ ਸਰਵਿਸ ਨੇ ਕਿਹਾ ਕਿ ਉਦੋਂ ਤੱਕ ਅੱਗ ਬਝਾਊ ਅਮਲਾ ਸਾਈਟ 'ਤੇ ਹੀ ਰਹੇਗਾ।

Latest news

european-parliament-opens-ottawa-office-as-canada-eu-ties-deepen
Punjabi

ਕੈਨੇਡਾ-ਈਯੂ ਸਬੰਧ ਹੋਰ ਮਜ਼ਬੂਤ, ਯੂਰਪੀ ਸੰਸਦ ਨੇ ਔਟਵਾ ’ਚ ਖੋਲ੍ਹਿਆ ਨਵਾਂ ਦਫ਼ਤਰ

ਕੈਨੇਡਾ ਅਤੇ ਯੂਰਪੀ ਯੂਨੀਅਨ ਵਿਚਾਲੇ ਕੂਟਨੀਤਕ ਨੇੜਤਾ ਹੋਰ ਵੀ ਮਜ਼ਬੂਤ ਹੋਣ ਜਾ ਰਹੀ ਹੈ, ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਯੂਰਪ ਦੌਰੇ ਤੋਂ ਪਹਿਲਾਂ ਯੂਰਪੀ ਸੰਸਦ ਨੇ ਔਟਵਾ ਵਿਚ ਆਪਣੀ ਵਿਸ਼ੇਸ਼ ਸ਼ਾਖਾ ਖੋਲ੍ਹਣ ਦਾ ਐਲਾਨ ਕੀਤਾ ਹੈ। ਇਹ ਕਦਮ ਪ੍ਰਧਾਨ ਮੰਤਰੀ ਵਲੋਂ ਅਮਰੀਕਾ 'ਤੇ ਨਿਰਭਰਤਾ ਘਟਾਉਣ ਲਈ ਯੂਰਪੀ ਸੰਘ ਨਾਲ ਵਪਾਰਕ ਅਤੇ ਡਿਫੈਂਸ ਭਾਈਵਾਲੀ ਬਣਾਉਣ ਦੀਆਂ ਕੋਸ਼ਿਸ਼ਾਂ ਵਿਚਕਾਰ ਆਇਆ ਹੈ।
surrey-police-service-issues-warning-about-a-high-risk-offender
Punjabi

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਜਾਰੀ ਕੀਤੀ ਚਿਤਾਵਨੀ

ਸਰੀ ਪੁਲਿਸ ਸਰਵਿਸ ਨੇ ਇੱਕ ਹਾਈ-ਰਿਸਕ ਅਪਰਾਧੀ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਪੁਲਿਸ ਮੁਤਾਬਕ, 26 ਸਾਲਾਸਕਾਈਲਰ ਵੇਨ ਪੈਲੇਟੀਅਰ ਨਾਂ ਦੇ ਇਸ ਮੁਲਜ਼ਮ ਨੂੰ ਸਰੀ ਵਿਚ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਔਰਤਾਂ ਸਮੇਤ ਲੋਕਾਂ ਪ੍ਰਤੀ ਹਿੰਸਕ ਅਤੇ sexual ਅਪਰਾਧਾਂ ਦਾ ਇਤਿਹਾਸ ਰਿਹਾ ਹੈ।
b-c-conservative-mla-donegal-wilson-announces-decision-to-join-milobars-new-party
Punjabi

ਬੀ.ਸੀ. ਕੰਜ਼ਰਵੇਟਿਵ ਦੀ ਵਿਧਾਇਕਾ Donegal Wilson ਨੇ ਮਿਲੋਬਾਰ ਦੀ ਨਵੀਂ ਪਾਰਟੀ ਜੁਆਇਨ ਕਰਨ ਦਾ ਕੀਤਾ ਐਲਾਨ

ਬੀ.ਸੀ. ਕੰਜ਼ਰਵੇਟਿਵ ਦੇ ਬਾਗੀ ਵਿਧਾਇਕਾਂ ਵਿਚੋਂ ਇੱਕ ਹੋਰ ਵਿਧਾਇਕਾ Donegal Wilson ਨੇ ਪੀਟਰ ਮਿਲੋਬਾਰ ਦੀ ਨਵੀਂ ਪਾਰਟੀ ਨੂੰ ਜੁਆਇੰਨ ਕਰਨ ਦਾ ਐਲਾਨ ਕੀਤਾ ਹੈ, ਜਿਸ ਨਾਲ ਉਹ ਇਸ ਨਵੇਂ ਗਰੁੱਪ ਦੀ 7ਵੀਂ ਵਿਧਾਇਕ ਬਣ ਗਈ ਹੈ।
home-sales-in-b-c-decline-4-7-in-august
Punjabi

ਬੀ.ਸੀ. ’ਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਵਿਕਰੀ 4.7% ਘਟੀ

ਬੀ.ਸੀ. ਵਿਚ ਅਗਸਤ ਮਹੀਨੇ ਦੌਰਾਨ ਘਰਾਂ ਦੀ ਸਾਲਾਨਾ ਵਿਕਰੀ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦੀ ਰੀਅਲ ਅਸਟੇਟ ਐਸੋਸੀਏਸ਼ਨ ਮੁਤਾਬਕ, ਪਿਛਲੇ ਮਹੀਨੇ 5,653 ਰਿਹਾਇਸ਼ੀ ਯੂਨਿਟਾਂ ਦੀ ਵਿਕਰੀ ਹੋਈ, ਜੋ ਅਗਸਤ 2025 ਦੇ ਮੁਕਾਬਲੇ 4.7 ਫੀਸਦੀ ਘੱਟ ਅਤੇ ਪਿਛਲੇ 10 ਸਾਲਾਂ ਦੀ ਔਸਤਨ ਨਾਲੋਂ 25.4 ਫੀਸਦੀ ਹੇਠਾਂ ਹੈ।
russia-welcomes-trump-appeal-for-ukraine-to-halt-attacks-on-fuel-facilities
Punjabi

ਰੂਸ ਨੇ ਟਰੰਪ ਦੀ ਯੂਕਰੇਨ ਨੂੰ ਡੀਜ਼ਲ ਸਹੂਲਤਾਂ ’ਤੇ ਹਮਲੇ ਰੋਕਣ ਦੀ ਅਪੀਲ ਦਾ ਸਵਾਗਤ ਕੀਤਾ

ਰੂਸ ਨੇ ਸੋਮਵਾਰ ਨੂੰ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਯੂਕਰੇਨ ਨੂੰ ਰੂਸ ਦੀਆਂ ਡੀਜ਼ਲ ਉਤਪਾਦਨ ਸਹੂਲਤਾਂ ’ਤੇ ਹਮਲੇ ਰੋਕਣ ਦੀ ਕੀਤੀ ਗਈ ਅਪੀਲ ਦਾ ਸਵਾਗਤ ਕੀਤਾ ਹੈ। ਟਰੰਪ ਨੇ ਐਤਵਾਰ ਨੂੰ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੂੰ ਰੂਸ ਦੇ ਡੀਜ਼ਲ ਢਾਂਚੇ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਣ ਲਈ ਕਿਹਾ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link