18.63C Vancouver
ADS

Mar 21, 2024 3:21 PM - The Associated Press

ਇੰਡੋਨੇਸ਼ੀਆ ਦੇ ਤੱਟ ’ਤੇ ਰੋਹਿੰਗਿਆ ਸ਼ਰਨਾਰਥੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਡੁੱਬੀ, ਰਾਹਤ ਕਾਰਜ ਸ਼ੁਰੂ

Share On
weeping-weak-and-soaked-dozens-of-rohingya-refugees-rescued-after-night-on-hull-of-capsized-boat
An AP photographer aboard the rescue ship said 10 people had been taken aboard local fishing boats and another 59 were being saved by the Indonesian craft.(Photo: The Canadian Press)

ਇੰਡੋਨੇਸ਼ੀਆ ਦੇ ਉੱਤਰੀ ਤੱਟ ’ਤੇ ਦਰਜਨਾਂ ਰੋਹਿੰਗਿਆ ਮੁਸਲਮਾਨਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ ਅਤੇ ਕਿਸ਼ਤੀ ਦਾ ਪਤਾ ਲਗਾ ਕੇ ਅਧਿਕਾਰੀਆਂ ਨੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤਾ ਹੈ।

ਇੰਡੋਨੇਸ਼ੀਆ ਦੇ ਅਧਿਕਾਰੀਆਂ ਅਤੇ ਇੱਕ ਬਚਾਅ ਜਹਾਜ਼ ਨੇ ਵੀਰਵਾਰ ਨੂੰ ਕਿਸ਼ਤੀ ਨੂੰ ਲੱਭ ਲਿਆ ਅਤੇ ਬਚੇ ਲੋਕਾਂ ਨੂੰ ਬਚਾਉਣ ਲਈ ਬਚਾਅ ਮੁਹਿੰਮ ਸ਼ੁਰੂ ਕੀਤਾ।

ਬਚਾਅ ਜਹਾਜ਼ ’ਤੇ ਸਵਾਰ ਇਕ ਏਪੀ ਫੋਟੋਗ੍ਰਾਫਰ ਨੇ ਕਿਹਾ ਕਿ 10 ਲੋਕਾਂ ਨੂੰ ਬਚਾਇਆ ਗਿਆ ਅਤੇ ਮੱਛੀਆਂ ਫੜਨ ਵਾਲੀਆਂ ਕਿਸ਼ਤੀਆਂ ’ਤੇ ਲਿਜਾਇਆ ਗਿਆ, ਜਦੋਂ ਕਿ ਹੋਰ 59 ਨੂੰ ਇੰਡੋਨੇਸ਼ੀਆਈ ਜਹਾਜ਼ ਦੁਆਰਾ ਬਚਾਇਆ ਜਾ ਰਿਹਾ ਹੈ।

ਬਚਾਅ ਕਾਰਜ ਸ਼ੁਰੂ ਹੁੰਦਾ ਦੇਖ ਕੇ ਉਥੇ ਫਸੇ ਮਰਦ, ਔਰਤਾਂ ਅਤੇ ਬੱਚੇ ਰੋਣ ਲੱਗੇ। ਰਬੜ ਦੀਆਂ ਛੋਟੀਆਂ ਕਿਸ਼ਤੀਆਂ ਦੀ ਮਦਦ ਨਾਲ ਲੋਕਾਂ ਨੂੰ ਸੁਰੱਖਿਅਤ ਬਚਾਅ ਜਹਾਜ਼ ਤੱਕ ਪਹੁੰਚਾਇਆ ਗਿਆ।

Latest news

edmonton-teen-girl-dies-after-weekend-shooting
Punjabi

ਐਡਮਿੰਟਨ ਵਿੱਚ ਗੋਲੀਬਾਰੀ ਦੌਰਾਨ 16 ਸਾਲਾ ਲੜਕੀ ਦੀ ਮੌਤ

ਨੌਰਥਈਸਟ ਐਡਮਿੰਟਨ ਦੇ 139 ਐਵੇਨਿਊ ਅਤੇ 32 ਸਟ੍ਰੀਟ ਇਲਾਕੇ ਵਿੱਚ ਐਤਵਾਰ ਗੋਲੀ ਚੱਲੀ, ਜਿਸ ਕਾਰਨ ਨਾਬਾਲਗ ਲੜਕੀ ਦੀ ਮੌਤ ਹੋ ਗਈ ਅਤੇ ਪੁਲਿਸ ਵਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੂੰ ਸਵੇਰੇ ਲਗਭਗ 7 ਵਜੇ ਇਲਾਕੇ ਵਿੱਚ ਗੋਲੀ ਚੱਲਣ ਦੀ ਸੂਚਨਾ ਮਿਲੀ ਸੀ, ਜਿੱਥੇ ਪਹੁੰਚਣ 'ਤੇ ਉਨ੍ਹਾਂ ਨੂੰ 16 ਸਾਲਾ ਲੜਕੀ ਗੰਭੀਰ ਜ਼ਖ਼ਮੀ ਹਾਲਤ ਵਿੱਚ ਮਿਲੀ।
applications-for-canadian-citizenship-certificates-surge-driven-by-thousands-of-americans
Punjabi

ਕੈਨੇਡੀਅਨ ਨਾਗਰਿਕਤਾ ਸਰਟੀਫਿਕੇਟ ਲਈ ਅਰਜ਼ੀਆਂ ਵਧੀਆਂ, ਅਮਰੀਕੀ ਨਾਗਰਿਕਾਂ ਦੀ ਵੱਡੀ ਹਿੱਸੇਦਾਰੀ

ਕੈਨੇਡਾ ਦੇ ਨਾਗਰਿਕਤਾ ਸਰਟੀਫਿਕੇਟ ਲਈ ਦੁਨੀਆ ਭਰ ਵਿਚੋਂ ਅਪੀਲਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ, ਜਿਸ ਨੂੰ ਵਧਾਉਣ ਵਿਚ ਸਭ ਤੋਂ ਵੱਡੀ ਭੂਮਿਕਾ ਅਮਰੀਕੀ ਦੇ ਹਜ਼ਾਰਾਂ ਨਾਗਰਿਕਾਂ ਦੀ ਹੈ। ਦਰਅਸਲ, ਸਰਕਾਰ ਵੱਲੋਂ ਬੀਤੇ ਸਾਲ ਦੇ ਅਖੀਰ ਵਿਚ ਲਾਗੂ ਕੀਤੇ ਗਏ ਬਿੱਲ C-3 ਕਾਨੂੰਨ ਨੇ ਉਨ੍ਹਾਂ ਲੋਕਾਂ ਲਈ ਨਾਗਰਿਕਤਾ ਦੇ ਰਸਤੇ ਖੋਲ੍ਹੇ ਹਨ ਜਿਨ੍ਹਾਂ ਦੇ ਪੁਰਖੇ ਕੈਨੇਡੀਅਨ ਸਨ, ਭਾਵੇਂ ਉਹ ਕਈ ਪੀੜ੍ਹੀਆਂ ਪਹਿਲਾਂ ਕੈਨੇਡਾ ਛੱਡ ਚੁੱਕੇ ਸਨ।
canadas-proposed-under-16-social-media-ban-likely-to-face-charter-challenge
Punjabi

ਕੈਨੇਡਾ 'ਚ ਨਾਬਾਲਗਾਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵ ਨੂੰ ਅਦਾਲਤ 'ਚ ਚੁਣੌਤੀ

ਕੈਨੇਡਾ ਸਰਕਾਰ ਵਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਬੈਨ ਲਗਾਉਣ ਦੇ ਪ੍ਰਸਤਾਵਿਤ ਕਾਨੂੰਨ ਨੂੰ ਅਦਾਲਤ ਵਿਚ ਸੰਵਿਧਾਨਕ ਚੁਣੌਤੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਾਹਰਾਂ ਨੇ ਇਹ ਸੰਭਾਵਨਾ ਜਤਾਈ ਹੈ। ਇਸ ਦਾ ਆਧਾਰ ਇਹ ਹੈ ਕਿ ਸ਼ੁੱਕਰਵਾਰ ਨੂੰ ਫਰਾਂਸ ਦੀ ਸੁਪਰੀਮ ਕੋਰਟ ਵੱਲੋਂ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਦੇ ਕਾਨੂੰਨ ਨੂੰ ਰੱਦ ਕੀਤਾ ਗਿਆ ਹੈ, ਅਦਾਲਤ ਮੁਤਾਬਕ ਇਹ ਪਾਬੰਦੀ ਬਹੁਤ ਜ਼ਿਆਦਾ ਵਿਆਪਕ ਸੀ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕਰਦੀ ਸੀ।
40-year-old-man-charged-in-surrey-sexual-assault-investigation
Punjabi

ਸਰੀ ਵਿਚ ਜਿਨਸੀ ਸ਼ੋਸ਼ਣ ਦੀ ਜਾਂਚ ਵਿੱਚ 40 ਸਾਲਾ ਵਿਅਕਤੀ 'ਤੇ ਲੱਗੇ ਦੋਸ਼

ਸਰੀ ਵਿਚ ਇੱਕ ਨਾਬਾਲਗ ਲੜਕੀ 'ਤੇ ਹੋਏ ਜਿਨਸੀ ਹਮਲੇ ਦੇ ਸਬੰਧ ਵਿਚ 40 ਸਾਲਾ Jagendar Kurana ਖ਼ਿਲਾਫ਼ ਕ੍ਰਿਮੀਨਲ ਕੋਡ ਤਹਿਤ ਚਾਰਜਿਜ਼ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਹ ਘਟਨਾ 9 ਅਗਸਤ ਨੂੰ ਸ਼ਹਿਰ ਦੇ ਬੀਅਰ ਕਰੀਕ ਪਾਰਕ ਵਿਚ ਵਾਪਰੀ ਸੀ, ਜਿੱਥੇ ਮੌਕੇ 'ਤੇ ਪਹੁੰਚੇ ਫਰੰਟਲਾਈਨ ਅਫਸਰ ਨੂੰ ਪੀੜਤ ਲੜਕੀ ਨੇ ਦੱਸਿਆ ਸੀ ਕਿ ਇੱਕ ਵਿਅਕਤੀ ਨੇ ਉਸ ਨਾਲ ਅਸ਼ਲੀਲ ਹਰਕਤ ਕੀਤੀ ਅਤੇ ਫਿਰ ਉੱਥੋਂ ਫ਼ਰਾਰ ਹੋ ਗਿਆ।
calgary-police-seek-public-help-to-locate-suspect-after-assault
Punjabi

ਕੈਲਗਰੀ 'ਚ ਵਾਪਰੀ ਹਿੰਸਕ ਝੜਪ ਤੋਂ ਬਾਅਦ 3 ਵਿਅਕਤੀ ਜਖਮੀ, ਸ਼ੱਕੀ ਦੀ ਕੀਤੀ ਜਾ ਰਹੀ ਭਾਲ

ਕੈਲਗਰੀ ਵਿਚ ਸ਼ੁੱਕਰਵਾਰ ਦੇਰ ਰਾਤ ਵਾਪਰੀ ਹਿੰਸਕ ਝੜਪ ਵਿਚ 3 ਵਿਅਕਤੀ ਜ਼ਖਮੀ ਹੋ ਗਏ, ਇਸ ਮਾਮਲੇ ਵਿੱਚ ਲੋਕਾਂ ਤੋਂ ਮਦਦ ਮੰਗੀ ਗਈ ਹੈ, ਜਿਸ ਵਿੱਚ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ। ਪੁਲਿਸ ਅਨੁਸਾਰ ਰਾਤ ਕਰੀਬ 11:40 ਵਜੇ 219 10 ਐਵੇਨਿਊ ਸਾਊਥ ਵੈਸਟ 'ਤੇ ਸਥਿਤ ਸਪੈਂਕੀ ਸੈਲੂਨ ਵਿਖੇ ਹੰਗਾਮਾ ਹੋਣ ਦੀ ਸੂਚਨਾ ਮਿਲੀ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link