24.24C Vancouver
ADS

Dec 15, 2023 6:17 PM - The Canadian Press

ਕੈਨੇਡਾ ਸਰਕਾਰ 'ਮੈਡੀਕਲੀ ਅਸਿਸਟਿਡ ਡਾਇੰਗ' ਪ੍ਰੋਗਰਾਮ 'ਚ ਕਰ ਸਕਦੀ ਦੇਰੀ

Share On
weighing-our-options-ottawa-open-to-further-pause-to-expand-assisted-dying-rules
It would be the second time the federal Liberals have hit pause on the plan. (Photo: The Canadian Press)

ਕੈਨੇਡਾ ਸਰਕਾਰ ਮੈਡੀਕਲੀ ਅਸਿਸਟਿਡ ਡਾਇੰਗ ਪ੍ਰੋਗਰਾਮ ਦਾ ਵਿਸਥਾਰ ਕਰਨ ਦੇ ਯੋਜਨਾ ਵਿੱਚ ਫਿਰ ਤੋਂ ਦੇਰੀ ਕਰ ਸਕਦੀ ਹੈ, ਜਿਸ ਤਹਿਤ ਉਨ੍ਹਾਂ ਮਰੀਜ਼ਾਂ ਨੂੰ ਸ਼ਾਮਲ ਕੀਤਾ ਜਾਣਾ ਸੀ ਜਿਨ੍ਹਾਂ ਦੀ ਡਾਕਟਰੀ ਸਥਿਤੀ ਮਾਨਸਿਕ ਤੌਰ 'ਤੇ ਵਿਗੜੀ ਹੈ। ਇਹ ਦੇਰੀ ਦੂਜੀ ਵਾਰ ਹੋਵੇਗੀ, ਇਸ ਤੋਂ ਪਹਿਲਾਂ ਫਰਵਰੀ ਵਿੱਚ ਸਰਕਾਰ ਨੇ ਇਸ ਨੂੰ ਮਾਰਚ 2024 ਦੀ ਡੈੱਡਲਾਈਨ ਤੱਕ ਲਈ ਦੇਰ ਕਰਨ ਦਾ ਫੈਸਲਾ ਕੀਤਾ ਸੀ ਜੋ ਹੁਣ ਫਿਰ ਤੋਂ ਬਦਲਣ ਦੀ ਸੰਭਾਵਨਾ ਹੈ।

ਜਸਟਿਸ ਮਿਨਿਸਟਰ ਆਰਿਫ ਵਿਰਾਨੀ ਨੇ ਕਿਹਾ ਹੈ ਕਿ ਸਰਕਾਰ ਮੈਡੀਕਲ ਮਾਹਰ ਅਤੇ ਸਾਂਝੀ ਸੰਸਦੀ ਕਮੇਟੀ ਵੱਲੋਂ ਮਿਲੇ ਸੁਝਾਵਾਂ 'ਤੇ ਵਿਚਾਰ ਕਰਕੇ ਇਹ ਫੈਸਲਾ ਕਰੇਗੀ ਕਿ ਇਸ ਪ੍ਰੋਗਰਾਮ ਨੂੰ 17 ਮਾਰਚ 2024 ਤੋਂ ਮਾਨਸਿਕ ਰੋਗ ਪੀੜਤਾਂ ਲਈ ਲਾਗੂ ਕਰਨਾ ਹੈ ਜਾਂ ਇਸ ਨੂੰ ਹੋਰ ਲੇਟ ਕੀਤੇ ਜਾਣ ਦੀ ਲੋੜ ਹੈ।

ਸੰਸਦ ਨੇ ਇਹ ਕਾਨੂੰਨ 2016 ਵਿੱਚ ਪਾਸ ਕੀਤਾ ਸੀ ਜੋ ਮਰੀਜ਼ਾਂ ਨੂੰ ਆਪਣੀ ਜ਼ਿੰਦਗੀ ਖਤਮ ਕਰਨ ਲਈ ਡਾਕਟਰੀ ਸਹਾਇਤਾ ਮੰਗਣ ਦੀ ਇਜਾਜ਼ਤ ਦਿੰਦਾ ਹੈ। ਯੂਰਪ ਦੇ ਕੁੱਝ ਮੁਲਕਾਂ ਵਿੱਚ ਮਾਨਸਿਕ ਵਕਾਰ ਵਾਲੇ ਮਰੀਜ਼ਾਂ ਲਈ ਇਹ ਕਾਨੂੰਨ ਪਹਿਲਾਂ ਹੀ ਹੈ। ਕੈਨੇਡਾ ਦੇ ਕਾਨੂੰਨ ਮੁਤਾਬਕ, ਪ੍ਰਕਿਰਿਆ ਵਿੱਚ ਕਿਸੇ ਵੀ ਸਮੇਂ ਮਰੀਜ਼ ਆਪਣਾ ਮਨ ਬਦਲ ਸਕਦਾ ਹੈ ਜਾਂ ਐਮ.ਏ.ਆਈ.ਡੀ ਲਈ ਆਪਣੀ ਯੋਜਨਾ ਨੂੰ ਰੋਕ ਸਕਦਾ ਹੈ। ਹਾਲਾਂਕਿ ਇਸ ਨੂੰ ਲੈ ਕੇ ਵਿਰੋਧ ਵੀ ਹੈ।

ਕੰਜ਼ਰਵੇਟਿਵ ਲੀਡਰਪੀਅਰ ਪੋਲੀਐਵ ਕਈ ਵਾਰ ਕਹਿ ਚੁੱਕੇ ਹਨ ਕਿ ਜੇ ਉਨ੍ਹਾਂ ਦੀ ਸਰਕਾਰ ਬਣੀ ਤਾਂ ਉਹ ਇਸ ਮੌਤ ਦੇ ਕਾਨੂੰਨ ਦੇ ਵਿਸਥਾਰ ਨੂੰ ਰੋਕ ਦੇਣਗੇ।

Latest news

modi-iranian-president-pezeshkian-discuss-west-asia-situation-in-phone-call
Punjabi

ਪ੍ਰਧਾਨ ਮੰਤਰੀ ਮੋਦੀ ਨੇ ਈਰਾਨ ਦੇ ਰਾਸ਼ਟਰਪਤੀ ਨਾਲ ਪੱਛਮੀ ਏਸ਼ੀਆ ਦੀ ਸਥਿਤੀ 'ਤੇ ਕੀਤੀ ਗੱਲਬਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਦੀ ਤਾਜ਼ਾ ਸਥਿਤੀ ਅਤੇ ਅੱਗੇ ਦੇ ਰਸਤੇ ਬਾਰੇ ਚਰਚਾ ਕੀਤੀ।
alberta-to-unveil-next-phase-of-proposed-west-coast-oil-pipeline-on-july-2
Punjabi

ਐਲਬਰਟਾ ਸਰਕਾਰ ਵੈਸਟ ਕੋਸਟ ਲਈ ਨਵੀਂ ਤੇਲ ਪਾਈਪਲਾਈਨ ਯੋਜਨਾ ਦੇ ਅਗਲੇ ਪੜਾਅ ਦਾ 2 ਜੁਲਾਈ ਨੂੰ ਕਰੇਗੀ ਐਲਾਨ

ਐਲਬਰਟਾ ਦੀ ਪ੍ਰੀਮੀਅਰ ਡੈਨੀਅਲ ਸਮਿਥ ਕੈਨੇਡਾ ਦੇ ਵੈਸਟ ਕੋਸਟ ਤੱਕ ਇੱਕ ਨਵੀਂ ਤੇਲ ਪਾਈਪਲਾਈਨ ਵਿਛਾਉਣ ਦੀ ਯੋਜਨਾ ਦੇ ਅਗਲੇ ਪੜਾਅ ਬਾਰੇ ਵੀਰਵਾਰ ਨੂੰ ਐਲਾਨ ਕਰਨ ਜਾ ਰਹੇ ਹਨ।ਪਿਛਲੇ ਸਾਲ ਐਲਬਰਟਾ ਅਤੇ ਫੈਡਰਲ ਸਰਕਾਰ ਵਿਚਕਾਰ ਹੋਏ Energy MOU ਤਹਿਤ, ਸੂਬਾ ਸਰਕਾਰ ਕੋਲ ਮੇਜਰ ਪ੍ਰੋਜੈਕਟਸ ਆਫਿਸ ਨੂੰ ਆਪਣੀ ਤਜਵੀਜ਼ ਸੌਂਪਣ ਲਈ 1 ਜੁਲਾਈ ਤੱਕ ਦਾ ਸਮਾਂ ਸੀ।
immigration-department-says-unclear-guidance-led-to-recall-of-some-citizenship-certificates
Punjabi

ਇਮੀਗ੍ਰੇਸ਼ਨ ਵਿਭਾਗ ਵਲੋਂ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਮੁਕਮੰਲ

ਕੈਨੇਡਾ ਦੇ ਇਮੀਗ੍ਰੇਸ਼ਨ ਅਤੇ ਸਿਟੀਜ਼ਨਸ਼ਿਪ ਵਿਭਾਗ ਨੇ ਬਿੱਲ ਸੀ-3 ਤਹਿਤ ਜਾਰੀ ਕੀਤੇ ਗਏ ਨਾਗਰਿਕਤਾ ਸਰਟੀਫਿਕੇਟਸ ਦੀ ਜਾਂਚ ਦਾ ਕੰਮ ਪੂਰਾ ਕਰ ਲਿਆ ਹੈ। ਇਹ ਉਨ੍ਹਾਂ ਲੋਕਾਂ ਲਈ ਰਾਹਤ ਦੀ ਖ਼ਬਰ ਹੈ ਜੋ ਕੈਨੇਡਾ ਵਿਚ ਸਨ ਅਤੇ ਇਸ ਜਾਂਚ ਦੇ ਚੱਲਦੇ ਉਨ੍ਹਾਂ ਦੇ ਪਾਸਪੋਰਟ ਵੀ ਰੁਕ ਗਏ ਸਨ।
carney-to-attend-nato-summit-in-turkey-then-visit-saudi-arabia-for-trade-talks
Punjabi

ਪੀ.ਐਮ.ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਲੈਣਗੇ ਹਿੱਸਾ

ਪ੍ਰਧਾਨ ਮੰਤਰੀ ਮਾਰਕ ਕਾਰਨੀ ਅਗਲੇ ਹਫ਼ਤੇ ਤੁਰਕੀ ਵਿਚ ਹੋਣ ਵਾਲੇ ਨੈਟੋ ਸੰਮੇਲਨ ਵਿਚ ਹਿੱਸਾ ਲੈਣਗੇ, ਜਿਸ ਤੋਂ ਬਾਅਦ ਉਹ ਸਾਊਦੀ ਅਰਬ ਦੇ ਦੌਰੇ 'ਤੇ ਵੀ ਰਵਾਨਾ ਹੋਣਗੇ। ਇਨ੍ਹਾਂ ਦੋਵਾਂ ਦੇਸ਼ਾਂ ਦਾ ਪ੍ਰਧਾਨ ਮੰਤਰੀ ਵਜੋਂ ਇਹ ਉਨ੍ਹਾਂ ਦਾ ਪਹਿਲਾ ਦੌਰਾ ਹੋਵੇਗਾ। ਨੈਟੋ ਦੀ ਬੈਠਕ ਤੁਰਕੀ ਦੀ ਰਾਜਧਾਨੀ Ankara ਵਿਚ 7 ਅਤੇ 8 ਜੁਲਾਈ ਨੂੰ ਹੋਣ ਵਾਲੀ ਹੈ।
b-c-premier-invites-petrochina-to-consider-investment-in-lng-canada-phase-2-during-beijing-visit
Punjabi

ਪ੍ਰੀਮੀਅਰ ਈਬੀ ਨੇ ਬੀਜਿੰਗ ਦੌਰੇ ਦੌਰਾਨ ਪੈਟਰੋਚਾਈਨਾ ਨੂੰ LNG ਕੈਨੇਡਾ ਫੇਜ਼ 2 'ਚ ਨਿਵੇਸ਼ ਲਈ ਦਿੱਤਾ ਸੱਦਾ

ਪ੍ਰੀਮੀਅਰ ਡੇਵਿਡ ਈਬੀ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਬੀਜਿੰਗ ਵਿਚ ਪੈਟਰੋਚਾਈਨਾ ਦੇ ਆਗੂਆਂ ਨਾਲ ਇੱਕ ਉੱਚ-ਪੱਧਰੀ ਮੁਲਾਕਾਤ ਕੀਤੀ ਹੈ ਅਤੇ ਉਨ੍ਹਾਂ ਕੰਪਨੀ ਨੂੰ ਬੀ.ਸੀ. ਵਿਚ ਐਲ.ਐਨ.ਜੀ. ਦੇ ਫੇਜ਼ 2 ਲਈ ਵੀ ਇਨਵੈਸਟਮੈਂਟ ਦਾ ਸੱਦਾ ਦਿੱਤਾ ਹੈ। ਪੈਟਰੋਚਾਈਨਾ ਚੀਨ ਦੀ ਸਭ ਤੋਂ ਵੱਡੀ ਤੇਲ ਅਤੇ ਗੈਸ ਪ੍ਰੋਡਿਊਸਰ ਅਤੇ ਸਪਲਾਇਰ ਹੈ, ਜਿਸ ਦਾ ਬ੍ਰਿਟਿਸ਼ ਕੋਲੰਬੀਆ ਵਿਚ ਕਿਟੀਮੈਟ ਵਿਖੇ ਐਲ.ਐਨ.ਜੀ. ਕੈਨੇਡਾ ਦੇ ਫੇਜ਼ 1 ਵਿਚ ਵੀ ਨਿਵੇਸ਼ ਰਿਹਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link