13.51C Vancouver
ADS

Jul 4, 2024 6:47 PM - The Canadian Press

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰਨ ਦੇ ਮਾਮਲੇ ਵਿਚ ਸਭ ਤੋਂ ਮੁਹਰੇ

Share On
well-funded-conservatives-paid-8-5m-on-advertising-in-2023-trouncing-other-parties
The numbers are detailed in federal parties' annual financial returns for 2023, which Elections Canada posted online this week.(Photo: The Canadian Press)

ਕੈਨੇਡਾ ਦੀ ਮੁੱਖ ਵਿਰੋਧੀ ਧਿਰ ਕੰਜ਼ਰਵੇਟਿਵ ਪਾਰਟੀ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕਰਨ ਦੇ ਮਾਮਲੇ ਵਿਚ ਸਭ ਤੋਂ ਮੁਹਰੇ ਹੈ। ਪਿਛਲੇ ਸਾਲ ਕੰਜ਼ਰਵੇਟਿਵ ਪਾਰਟੀ ਨੇ $8.5 ਮਿਲੀਅਨ ਤੋਂ ਵੱਧ ਇਸ਼ਤਿਹਾਰਬਾਜ਼ੀ ’ਤੇ ਖਰਚ ਕੀਤੇ, ਜਦੋਂ ਕਿ ਲਿਬਰਲਸ ਨੇ ਲਗਭਗ $381,000 ਅਤੇ ਐੱਨ. ਡੀ. ਪੀ. ਨੇ ਸਿਰਫ $42,000 ਦੇ ਕਰੀਬ ਫੰਡ ਇਸ਼ਤਿਹਾਰਬਾਜ਼ੀ ’ਤੇ ਖ਼ਰਚ ਕੀਤਾ।

ਫੈਡਰਲ ਪਾਰਟੀ ਦੀਆਂ ਸਾਲਾਨਾ ਵਿੱਤੀ ਰਿਟਰਨ ਤੋਂ ਇਹ ਜਾਣਕਾਰੀ ਸਾਹਮਣੇ ਆਈ ਹੈ, ਜੋ ਹਾਲ ਹੀ ਵਿਚ ਇਲੈਕਸ਼ਨ ਕੈਨੇਡਾ ਨੇ ਔਨਲਾਈਨ ਪੋਸਟ ਕੀਤੀ ਹੈ। ਕੰਜ਼ਰਵੇਟਿਵ ਦੀ ਸਟੇਟਮੈਂਟ ਤੋਂ ਪਤਾ ਚੱਲਦਾ ਹੈ ਕਿ ਪਾਰਟੀ ਕੋਲ ਚੰਗਾ ਫੰਡ ਹੈ, 2023 ਦੇ ਅੰਤ ਵਿਚ ਇਸ ਕੋਲ $16 ਮਿਲੀਅਨ ਕੈਸ਼ ਸੀ, ਜਦੋਂ ਕਿ ਸਾਲ ਦੇ ਸ਼ੁਰੂ ਵਿਚ ਇਹ ਫੰਡ ਲਗਭਗ $3.2 ਮਿਲੀਅਨ ਸੀ।

ਉਥੇ ਹੀ, ਲਿਬਰਲ ਪਾਰਟੀ ਕੋਲ ਦਸੰਬਰ ਦੇ ਅੰਤ ਤੱਕ ਤਕਰੀਬਨ $2.8 ਮਿਲੀਅਨ ਕੈਸ਼ ਸੀ, ਜੋ ਜਨਵਰੀ ਦੇ $530,000 ਦੀ ਤੁਲਨਾ ਵਿਚ ਕਾਫੀ ਘੱਟ ਰਿਹਾ।

ਐਨ.ਡੀ.ਪੀ. ਨੇ 2023 ਲਈ ਕਿਸੇ ਵੀ ਕੈਸ਼ ਹੋਲਡਿੰਗ ਦੀ ਰਿਪੋਰਟ ਨਹੀਂ ਕੀਤੀ ਕਿਉਂਕਿ ਇਹ ਅਜੇ ਵੀ 2021 ਦੀ ਚੋਣ ਮੁਹਿੰਮ ਦੇ ਲੋਨ ਦਾ ਭੁਗਤਾਨ ਕਰ ਰਹੀ ਸੀ ਪਰ ਪਾਰਟੀ ਨੇ ਇਸ ਸਾਲ ਦੇ ਸ਼ੁਰੂ ਵਿਚ ਕਿਹਾ ਕਿ ਉਹ ਹੁਣ ਚੰਗੀ ਸਥਿਤੀ ਵਿਚ ਹੈ।

Latest news

advance-voting-for-3-federal-by-elections-begins-friday-in-canada
Punjabi

ਕੈਨੇਡਾ ਦੀਆਂ 3 ਫੈਡਰਲ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ

ਕੈਨੇਡਾ ਵਿਚ ਤਿੰਨ ਫ਼ੈਡਰਲ ਹਲਕਿਆਂ ਦੀਆਂ ਉਪ-ਚੋਣਾਂ ਲਈ ਐਡਵਾਂਸ ਵੋਟਿੰਗ ਸ਼ੁੱਕਰਵਾਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਲੈਕਸ਼ਨਜ਼ ਕੈਨੇਡਾ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਇਹ ਵੋਟਿੰਗ ਪ੍ਰਕਿਰਿਆ ਸੋਮਵਾਰ ਤੱਕ ਲਗਾਤਾਰ ਚਾਰ ਦਿਨ ਸਵੇਰੇ 9:00 ਵਜੇ ਤੋਂ ਰਾਤ 9:00 ਵਜੇ ਤੱਕ ਚੱਲੇਗੀ।
43-dead-16-rescued-after-boat-capsizes-in-nigeria
Punjabi

ਸੋਕੋਟੋ ਵਿੱਚ ਕਿਸ਼ਤੀ ਪਲਟਣ ਨਾਲ 43 ਮੌਤਾਂ, 16 ਲੋਕ ਬਚਾਏ ਗਏ

ਨਾਈਜੀਰੀਆ ਦੇ ਉੱਤਰ-ਪੱਛਮ ਵਿੱਚ ਪੈਂਦੇ ਸੋਕੋਟੋ ਸੂਬੇ ਵਿੱਚ ਇੱਕ ਸਮਰੱਥਾ ਤੋਂ ਵੱਧ ਭਰੀ ਕਿਸ਼ਤੀ ਪਲਟਣ ਕਾਰਨ ਲਗਭਗ 40 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਅਧਿਕਾਰੀਆਂ ਅਤੇ ਵਸਨੀਕਾਂ ਮੁਤਾਬਕ ਮਰਨ ਵਾਲਿਆਂ ਵਿੱਚ ਜ਼ਿਆਦਾਤਰ ਬੱਚੇ ਸ਼ਾਮਲ ਹਨ। ਰਾਸ਼ਟਰੀ ਅੰਦਰੂਨੀ ਜਲ ਮਾਰਗ ਅਥਾਰਟੀ ਦੇ ਖੇਤਰੀ ਅਧਿਕਾਰੀ ਅਬਦੁਲਕਾਦਿਰ ਯੂਸਫ਼ ਨੇ ਦੱਸਿਆ ਕਿ ਲਗਭਗ 40 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ।
garbage-dumping-videos-go-viral-in-abbotsford-police-launch-investigation
Punjabi

ਐਬਟਸਫੋਰਡ ਵਿੱਚ ਕੂੜਾ ਸੁੱਟਣ ਦੀਆਂ ਵੀਡੀਓਜ਼ ਵਾਇਰਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਐਬਟਸਫੋਰਡ ਵਿਚ ਜਲਮਾਰਗ ਅਤੇ ਸਥਾਨਕ ਪਾਰਕ ਵਿਚ ਕੂੜਾ ਸੁੱਟਣ ਦੀਆਂ ਦੋ ਵੱਖ-ਵੱਖ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਦੋਵੇਂ ਮਾਮਲੇ ਜੁਲਾਈ ਦੇ ਅਖੀਰ ਦੇ ਦੱਸੇ ਜਾ ਰਹੇ ਹਨ, ਜਿਨ੍ਹਾਂ ਵਿਚੋਂ ਇੱਕ ਵੀਡੀਓ ਵਿਚ ਮਹਿਲਾ ਮਿੱਲ ਲੇਕ ਪਾਰਕ ਵਿਖੇ ਅਤੇ ਦੂਜੀ ਵੀਡੀਓ ਵਿਚ ਬਲੂਜੇ ਐਲੀਮੈਂਟਰੀ ਸਕੂਲ ਨੇੜੇ ਕੂੜਾ ਸੁੱਟਦੀ ਦਿਖਾਈ ਦੇ ਰਹੀ ਹੈ।
channi-clarifies-absence-from-congress-working-committee-meeting
Punjabi

ਚਰਨਜੀਤ ਸਿੰਘ ਚੰਨੀ ਨੇ CWC ਮੀਟਿੰਗ ਤੋਂ ਗੈਰ-ਹਾਜ਼ਰੀ ਬਾਰੇ ਦਿੱਤੀ ਸਫ਼ਾਈ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਬੁੱਧਵਾਰ ਨੂੰ ਹੋਈ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੀਰਵਾਰ ਨੂੰ ਦੱਸਿਆ ਕਿ ਪਾਰਟੀ ਹਾਈ ਕਮਾਨ ਨੇ ਉਨ੍ਹਾਂ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚੋਂ ਗੈਰ-ਹਾਜ਼ਰ ਰਹਿਣ ਦੀ ਇਜਾਜ਼ਤ ਦੇ ਦਿੱਤੀ ਸੀ।ਉਨ੍ਹਾਂ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਇੱਕ ਇਮਤਿਹਾਨ ਦੇਣਾ ਸੀ।
rbc-appoints-former-ontario-minister-caroline-mulroney-as-vice-chair
Punjabi

RBC Appoints Former Ontario Minister Caroline Mulroney as Vice-Chair

ਕੈਨੇਡਾ ਦੇ ਸਭ ਤੋਂ ਵੱਡੇ ਬੈਂਕ ਆਰ.ਬੀ.ਸੀ. ਨੇ ਓਨਟਾਰੀਓ ਦੀ ਸਾਬਕਾ ਕੈਬਨਿਟ ਮੰਤਰੀ Caroline Mulroney ਨੂੰ ਬੈਂਕ ਦਾ ਨਵਾਂ Vice-Chair ਨਿਯੁਕਤ ਕੀਤਾ ਹੈ। ਰਾਇਲ ਬੈਂਕ ਔਫ ਕੈਨੇਡਾ ਵੱਲੋਂ ਜਾਰੀ ਬਿਆਨ ਮੁਤਾਬਕ, Mulroney 14 ਸਤੰਬਰ ਤੋਂ ਆਪਣਾ ਅਹੁਦਾ ਸੰਭਾਲਣਗੇ ਅਤੇ ਉਹਨਾਂ ਦੀ ਇਹ ਨਿਯੁਕਤੀ ਬੈਂਕ ਦੇ ਕੈਪੀਟਲ ਮਾਰਕਿਟ ਡਿਪਾਰਟਮੈਂਟ ਵਿਚ ਹੋਈ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link