13.17C Vancouver
ADS

Sep 26, 2023 7:10 PM - The Canadian Press

ਨਿੱਝਰ ਦੀ ਹੱਤਿਆ ਪਿੱਛੇ ਭਾਰਤ ਸਰਕਾਰ ਦਾ ਹੱਥ ਹੋਣ ਦੇ ਪੁਖਤਾ ਸਬੂਤ ਕਰਾਂਗੇ ਪੇਸ਼ : ਜਗਮੀਤ ਸਿੰਘ

Share On
well-present-sufficient-evidence-that-indian-govt-is-behind-killing-of-nijhar-jagmeet-singh
Singh says after learning more information, he can "confirm" that "clear evidence" of India's involvement exists.

ਫੈਡਰਲ ਐਨਡੀਪੀ ਆਗੂ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਭਾਰਤ 'ਤੇ ਲਗਾਏ ਗਏ ਦੋਸ਼ਾਂ ਬਾਰੇ ਇੱਕ ਖੁਫੀਆ ਜਾਣਕਾਰੀ ਮਿਲੀ ਹੈ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਪਿੱਛੇ ਭਾਰਤ ਸਰਕਾਰ ਦਾ ਹੱਥ ਹੋ ਸਕਦਾ ਹੈ।

ਸਿੰਘ ਦਾ ਕਹਿਣਾ ਹੈ ਕਿ ਹੋਰ ਜਾਣਕਾਰੀ ਲੈਣ ਤੋਂ ਬਾਅਦ ਉਹ ਪੁਸ਼ਟੀ ਕਰਨਗੇ ਕਿ ਭਾਰਤ ਦੀ ਸ਼ਮੂਲੀਅਤ ਦੇ ਪੁਖਤਾ ਸਬੂਤ ਮੌਜੂਦ ਹਨ।

ਜਗਮੀਤ ਸਿੰਘ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਹਾਊਸ ਆਫ ਕਾਮਨਜ਼ ਨੂੰ ਹੱਤਿਆ ਪਿੱਛੇ ਭਾਰਤ ਦਾ ਹੱਥ ਹੋਣ ਦੇ ਦੋਸ਼ਾਂ ਬਾਰੇ ਦੱਸਣ ਤੋਂ ਕੁਝ ਦਿਨਾਂ ਬਾਅਦ ਉਨ੍ਹਾਂ ਨੂੰ ਇਹ ਬ੍ਰੀਫਿੰਗ ਮਿਲੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਟਰੂਡੋ ਨੇ ਦੋਸ਼ਾਂ ਨੂੰ ਜਨਤਕ ਤੌਰ 'ਤੇ ਸਾਂਝਾ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਅਤੇ ਕੰਜ਼ਰਵੇਟਿਵ ਲੀਡਰ ਪੀਅਰ ਪੌਲੀਐਵ ਨੂੰ ਦੱਸਿਆ ਸੀ।

ਉਨ੍ਹਾਂ ਨੂੰ ਤਿੰਨ ਦਿਨ ਬਾਅਦ ਟਰੂਡੋ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਜੋਡੀ ਥਾਮਸ ਤੋਂ ਬ੍ਰੀਫਿੰਗ ਮਿਲੀ।

ਜ਼ਿਕਰਯੋਗ ਹੈ ਕਿ ਭਾਰਤ ਤੇ ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤ ਸਰਕਾਰ ਦਾ ਹੱਥ ਹੋਣ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਸਬੰਧ ਤਣਾਅਪੂਰਨ ਹੋ ਗਏ ਹਨ, ਜਿਸਦੇ ਚਲਦੇ ਭਾਰਤ ਨੇ ਕੈਨੇਡਾ ਦੇ ਲੋਕਾਂ ਲਈ ਭਾਰਤੀ ਵੀਜ਼ਾ ਸੇਵਾਵਾਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ।

Latest news

groups-urge-canada-to-block-rss-chief-mohan-bhagwats-entry
Punjabi

ਕੈਨੇਡਾ ਸਰਕਾਰ ਤੋਂ ਮਨੁੱਖੀ ਅਧਿਕਾਰ ਸੰਗਠਨਾਂ ਵਲੋਂ ਮੋਹਨ ਭਾਗਵਤ ਦੀ ਐਂਟਰੀ ਰੋਕਣ ਦੀ ਮੰਗ

ਕੈਨੇਡਾ ਦੇ ਸਿੱਖ ਅਤੇ ਮੁਸਲਿਮ ਭਾਈਚਾਰੇ ਸਮੇਤ ਕਈ ਮਨੁੱਖੀ ਅਧਿਕਾਰ ਜਥੇਬੰਦੀਆਂ ਦੇ ਆਗੂਆਂ ਨੇ ਫੈਡਰਲ ਸਰਕਾਰ ਨੂੰ ਆਰ.ਐਸ.ਐਸ. ਦੇ ਮੁਖੀ ਮੋਹਨ ਭਾਗਵਤ ਦੇ ਕੈਨੇਡਾ ਵਿਚ ਆਉਣ ‘ਤੇ ਤੁਰੰਤ ਰੋਕ ਲਗਾਉਣ ਦੀ ਮੰਗ ਕੀਤੀ ਹੈ।
shots-fired-in-surreys-newton-neighbourhood-under-investigation
Punjabi

ਸਰੀ ਦੇ ਨਿਊਟਨ ਇਲਾਕੇ 'ਚ ਚੱਲ਼ੀ ਗੋਲੀ, ਪੁਲਿਸ ਵਲੋਂ ਕੀਤੀ ਜਾ ਰਹੀ ਜਾਂਚ

ਸਰੀ ਵਿਚ ਇੱਕ ਘਰ ਦੀ ਪ੍ਰੋਪਰਟੀ ਵਿਚ ਬਾਹਰਲੇ ਪਾਸੇ ਬਣੇ ਸਟ੍ਰਕਚਰ ਨੂੰ ਗੋਲੀਆਂ ਨਾਲ ਨਿਸ਼ਾਨਾ ਬਣਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ। SPS ਮੁਤਾਬਕ, ਕੱਲ ਸਵੇਰ ਲਗਭਗ 10:34 ਵਜੇ ਨਿਊਟਨ ਦੇ 76 ਐਵੇਨਿਊ ਅਤੇ 124 ਸਟ੍ਰੀਟ ਇਲਾਕੇ ਵਿਚ ਸਥਿਤ ਘਰ ਦੇ ਮਾਲਕ ਨੇ ਪੁਲਿਸ ਨੂੰ ਫੋਨ ਕਰਕੇ ਸੂਚਨਾ ਦਿੱਤੀ ਕਿ ਉਸ ਨੂੰ ਆਪਣੇ ਘਰ ਦੀ ਆਊਟਬਿਲਡਿੰਗ 'ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ।
ontario-government-introduces-strict-new-framework-for-data-centres
Punjabi

ਓਨਟਾਰੀਓ ਸਰਕਾਰ ਨੇ ਡਾਟਾ ਸੈਂਟਰਾਂ ਲਈ ਸਖ਼ਤ ਨਵਾਂ ਫਰੇਮਵਰਕ ਕੀਤਾ ਲਾਗੂ

ਓਨਟਾਰੀਓ ਸਰਕਾਰ ਨੇ ਏ.ਆਈ. ਦੇ ਦੌਰ ਵਿਚ ਤੇਜ਼ੀ ਨਾਲ ਵਧ ਰਹੇ ਡਾਟਾ ਸੈਂਟਰ ਲਈ ਇੱਕ ਨਵੀਂ ਸਖ਼ਤ ਨੀਤੀ ਦਾ ਐਲਾਨ ਕੀਤਾ ਹੈ, ਜਿਸ ਤਹਿਤ ਹੁਣ ਸੂਬੇ ਵਿਚ ਨਵੇਂ ਡੇਟਾ ਸੈਂਟਰਾਂ ਨੂੰ ਆਪਣੇ ਬਿਜਲੀ ਦੇ ਖਰਚੇ ਦਾ 100 ਫੀਸਦੀ ਭੁਗਤਾਨ ਖੁਦ ਕਰਨਾ ਹੋਵੇਗਾ ਅਤੇ ਸਰਕਾਰ ਉਨ੍ਹਾਂ ਨੂੰ ਲੁਭਾਉਣ ਲਈ ਕੋਈ Cash Incentives ਨਹੀਂ ਦੇਵੇਗੀ।
b-c-dog-owner-charged-after-woman-suffers-life-altering-injuries-in-mauling
Punjabi

ਬੀ.ਸੀ. 'ਚ ਕੁੱਤਿਆਂ ਵੱਲੋਂ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ 'ਚ ਡੌਗ ਮਾਲਕ 'ਤੇ ਲੱਗੇ ਅਪਰਾਧਿਕ ਦੋਸ਼

ਬੀ.ਸੀ. ਦੇ ਪੋਰਟ ਮੂਡੀ ਸ਼ਹਿਰ ਵਿਚ ਦੋ ਕੁੱਤਿਆਂ ਵੱਲੋਂ ਇੱਕ ਮਹਿਲਾ 'ਤੇ ਕੀਤੇ ਗਏ ਹਮਲੇ ਦੇ ਮਾਮਲੇ ਵਿਚ ਪੁਲਿਸ ਵਲੋਂ ਡੌਗ ਮਾਲਕ 'ਤੇ ਅਪਰਾਧਿਕ ਚਾਰਜ ਲਗਾਏ ਗਏ ਹਨ। ਇਸ ਹਮਲੇ ਵਿਚ ਮਹਿਲਾ ਨੂੰ ਜ਼ਿੰਦਗੀ ਬਦਲ ਦੇਣ ਵਾਲੀਆਂ ਗੰਭੀਰ ਸੱਟਾਂ ਲੱਗੀਆਂ ਸਨ। ਇਹ ਘਟਨਾ 20 ਮਈ ਨੂੰ ਵਾਪਰੀ ਸੀ, ਜਿੱਥੇ ਦੋ ਵੱਡੇ ਕੁੱਤਿਆਂ ਨੇ ਮਹਿਲਾ ਨੂੰ ਬੁਰੀ ਤਰ੍ਹਾਂ ਨੋਚਿਆ ਅਤੇ ਕੱਟਿਆ ਸੀ, ਇਸ ਤੋਂ ਬਾਅਦ ਪੀੜਤਾ ਨੂੰ ਹਸਪਤਾਲ ਵਿਚ ਲੰਬੇ ਇਲਾਜ ਲਈ ਦਾਖ਼ਲ ਕਰਵਾਉਣਾ ਪਿਆ।
conservative-leader-pierre-poilievre-attacks-carney-over-gdp-growth
Punjabi

ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਨੂੰ ਲੈ ਕੇ ਮਾਰਕ ਕਾਰਨੀ 'ਤੇ ਕੀਤਾ ਤਿੱਖਾ ਹਮਲਾ

ਕੰਜ਼ਰਵੇਟਿਵ ਪਾਰਟੀ ਦੇ ਲੀਡਰ ਪੀਅਰ ਪੌਲੀਐਵ ਨੇ ਜੀਡੀਪੀ ਵਾਧੇ ਦੀ ਹਾਲੀਆ ਰਿਪੋਰਟ ਨੂੰ ਲੈ ਕੇ ਪ੍ਰਧਾਨ ਮੰਤਰੀ ਮਾਰਕ ਕਾਰਨੀ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਹੈ ਕਿ ਉਨ੍ਹਾਂ ਨੇ ਕੈਨੇਡਾ ਨੂੰ ਜੀ 7 ਦੇਸ਼ਾਂ ਵਿਚੋਂ ਸਭ ਤੋਂ ਖ਼ਰਾਬ ਅਰਥਵਿਵਸਥਾ ਬਣਾ ਦਿੱਤਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link