18.38C Vancouver
ADS

May 21, 2020 2:17 AM -

ਅਮਫਾਨ ਤੂਫ਼ਾਨ ਦੇ ਨਿਸ਼ਾਨੇ 'ਤੇ ਆਏ ਉੜੀਸਾ ਤੇ ਪੱਛਮੀ ਬੰਗਾਲ, ਐਨ.ਡੀ.ਆਰ.ਐਫ. ਟੀਮਾਂ ਰਾਹਤ ਕਾਰਜਾਂ 'ਚ ਜੁਟੀਆਂ

Share On
west-bengal-odisha-face-wrath-of-cyclone-amphan-ndrf-dealing-with-situation
"We are dealing with the cyclone in the context on COVID-19, this is new normal," SN Pradhan said. Photo-ANI

ਨੈਸ਼ਨਲ ਡਿਜ਼ਾਸਟਰ ਰਿਸਪਾਂਸ ਟੀਮ (National Disaster Response team) ਦੇ ਡਾਇਰੈਕਟਰ ਜਨਰਲ, ਐਸ.ਐਨ. ਪ੍ਰਧਾਨ ਦਾ ਕਹਿਣਾ ਹੈ ਕਿ ਉੜੀਸਾ ਅਤੇ ਪੱਛਮੀ ਬੰਗਾਲ 'ਚ ਦਸਤਕ ਦੇਣ ਵਾਲੇ ਤੂਫ਼ਾਨ ਅਮਫਾਨ ਨਾਲ ਨਜਿੱਠਣ ਲਈ ਟੀਮਾਂ ਮੈਦਾਨ 'ਤੇ ਹਨ।

ਉਨ੍ਹਾਂ ਦੱਸਿਆ ਕਿ ਟੀਮਾਂ ਕੋਲ ਆਪਣੇ ਸੈਟੇਲਾਈਟ ਕਮਿਊਨੀਕੇਸ਼ਨ ਦੇ ਸਾਧਨ ਉਪਲੱਬਧ ਹਨ।

ਐਸ.ਐਨ. ਪ੍ਰਧਾਨ ਨੇ ਦੱਸਿਆ ਕਿ ਤੂਫ਼ਾਨ ਦੇ ਨਾਲ ਕੋਵਿਡ-19 ਪੈਂਡੇਮਿਕ ਦੇ ਸੁਰੱਖਿਆ ਕਦਮਾਂ ਨੂੰ ਧਿਆਨ 'ਚ ਰੱਖਦੇ ਹੋਏ ਹੀ ਨਜਿੱਠਿਆ ਜਾ ਰਿਹਾ ਹੈ।

ਡਾਇਰੈਕਟਰ ਜਨਰਲ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਤਬਾਹੀ ਮਚਾਉਣ ਵਾਲੇ 'ਫਾਨੀ' ਤੂਫ਼ਾਨ ਦੇ ਤਜ਼ਰਬਿਆਂ ਦਾ ਵੀ ਫਾਇਦਾ ਲਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟੀਮਾਂ ਕੋਲ ਦਰਖ਼ਤ ਅਤੇ ਖੰਭੇ ਕੱਟਣ ਦੇ ਔਜ਼ਾਰ ਉਪਲੱਬਧ ਹਨ।

ਯਾਦ ਰਹੇ ਤੂਫ਼ਾਨ ਅਮਫਾਨ ਨੇ ਬੁੱਧਵਾਰ ਦੁਪਹਿਰ ਕਰੀਬ 2 ਵਜੇ ਭਾਰਤ 'ਚ ਜ਼ਮੀਨ 'ਤੇ ਦਸਤਕ ਦਿੱਤੀ ਸੀ।



ਮਮਤਾ ਬੈਨਰਜੀ ਨੇ ਰੱਖੀ ਤੂਫ਼ਾਨ 'ਤੇ ਨਜ਼ਰ


ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਨਬੰਨਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਤੋਂ ਤੂਫ਼ਾਨ ਅਮਫਾਨ 'ਤੇ ਨਜ਼ਰ ਬਣਾ ਕੇ ਰੱਖ ਰਹੀ ਸਨ।

ਉਨ੍ਹਾਂ ਅੱਜ ਇੱਕ ਬਿਆਨ 'ਚ ਕਿਹਾ ਕਿ ਤੂਫ਼ਾਨ ਦਾ ਪ੍ਰਭਾਵ ਕੋਵਿਡ-19 ਤੋਂ ਵੀ ਖ਼ਤਰਨਾਕ ਹੈ।

ਇਸ ਤੂਫ਼ਾਨ ਦਾ ਭਾਰਤ 'ਚ ਉੜੀਸਾ ਅਤੇ ਪੱਛਮੀ ਬੰਗਾਲ 'ਚ ਸਭ ਤੋਂ ਵੱਧ ਪ੍ਰਭਾਵ ਪਿਆ ਹੈ।


ਉੜੀਸਾ 'ਚ ਤੂਫ਼ਾਨ ਕਾਰਨ ਭਾਰੀ ਨੁਕਸਾਨ


ਉੜੀਸਾ ਦੇ ਪ੍ਰਦੀਪ ਦੇ ਇਲਾਕੇ 'ਚ ਅਮਫਾਨ ਤੂਫ਼ਾਨ ਦੇ ਭਾਰੀ ਨੁਕਸਾਨ ਪਹੁੰਚਾਉਣ ਦੀਆਂ ਖ਼ਬਰਾਂ ਹਨ।

ਜਗਤਸਿੰਘਪੁਰ ਦੇ ਇਲਾਕੇ 'ਚ ਹਵਾਵਾਂ ਦੀ ਰਫ਼ਤਾਰ 102ਕੀ.ਮੀ. ਪ੍ਰਤੀ ਘੰਟਾ ਤੱਕ ਦਰਜ ਕੀਤੀ ਗਈ।

ਇਸ ਦੌਰਾਨ ਬਹੁਤ ਸਾਰੇ ਘਰ, ਦਰਖ਼ਤ, ਖੰਭੇ ਅਤੇ ਹੋਰ ਇਮਾਰਤਾਂ ਅਤੇ ਢਾਂਚਿਆਂ ਨੂੰ ਨੁਕਸਾਨ ਪਹੁੰਚਿਆ।

ਤੇਜ਼ ਹਵਾਵਾਂ ਨੇ ਅਨੇਕਾਂ ਦਰਖ਼ਤ ਅਤੇ ਖੰਭੇ ਪੁੱਟ ਦਿੱਤੇ।

ਭੁਵਨੇਸ਼ਵਰ ਅਤੇ ਚਾਂਦੀਪੁਰ ਦੇ ਇਲਾਕੇ 'ਚ ਵੀ ਤੇਜ਼ ਹਵਾਵਾਂ ਅਤੇ ਭਾਰੀ ਬਾਰਿਸ਼ ਨੇ ਦਸਤਕ ਦਿੱਤੀ।


Latest news

rcmp-seek-publics-help-to-identify-suspect-in-attempted-abduction-of-9-year-old-girl
Punjabi

ਲੋਇਡਮਿੰਸਟਰ 'ਚ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼, RCMP ਨੇ ਸ਼ੱਕੀ ਦਾ ਸਕੈਚ ਕੀਤਾ ਜਾਰੀ

ਲੋਇਡਮਿੰਸਟਰ ਵਿੱਚ ਮਾਊਂਟੀਜ਼ ਨੇ 9 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਇੱਕ ਵਿਅਕਤੀ ਦੀ ਪਛਾਣ ਕਰਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਆਰ.ਸੀ.ਐਮ.ਪੀ. ਮੁਤਾਬਕ ਇਹ ਘਟਨਾ 14 ਅਗਸਤ ਨੂੰ ਵਾਪਰੀ ਸੀ। ਪੁਲਿਸ ਨੇ ਮਾਮਲੇ ਸਬੰਧੀ ਹੋਰ ਵੇਰਵੇ ਜਾਰੀ ਨਹੀਂ ਕੀਤੇ ਹਨ। ਸ਼ੁੱਕਰਵਾਰ ਨੂੰ ਆਰ.ਸੀ.ਐਮ.ਪੀ. ਨੇ ਸ਼ੱਕੀ ਵਿਅਕਤੀ ਦਾ ਕੰਪੋਜ਼ਿਟ ਸਕੈਚ ਜਾਰੀ ਕੀਤਾ।
dripa-repeal-petition-approved-as-harman-bhangu-takes-aim-at-eby-government
Punjabi

ਹਰਮਨ ਭੰਗੂ ਨੇ ਈਬੀ ਸਰਕਾਰ ’ਤੇ ਸਾਧਿਆ ਨਿਸ਼ਾਨਾ, DRIPA ਖ਼ਿਲਾਫ਼ ਪਟੀਸ਼ਨ ਨੂੰ ਹਰੀ ਝੰਡੀ

ਬੀ.ਸੀ. ਦੀ ਵਿਰੋਧੀ ਧਿਰ ਦੇ ਵਿਧਾਇਕ ਹਰਮਨ ਭੰਗੂ ਨੇ ਇਲੈਕਸ਼ਨ ਡਿਪਾਰਟਮੈਂਟ ਵਲੋਂ Declaration on the Rights of Indigenous Peoples Act ਨੂੰ ਰੱਦ ਕਰਨ ਦੀ ਪਟੀਸ਼ਨ ਸ਼ੁਰੂ ਕਰਨ ਨੂੰ ਦਿੱਤੀ ਗਈ ਮਨਜ਼ੂਰੀ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਪ੍ਰੀਮੀਅਰ ਡੇਵਿਡ ਈਬੀ 'ਤੇ ਨਿਸ਼ਾਨਾ ਸਾਧਿਆ ਹੈ।
amid-u-s-trade-war-b-c-takes-major-steps-to-remove-internal-trade-barriers
Punjabi

ਅਮਰੀਕਾ ਨਾਲ ਟਰੇਡ ਵਾਰ ਵਿਚਕਾਰ ਬੀ.ਸੀ. ਨੇ ਅੰਦਰੂਨੀ ਵਪਾਰ ਰੁਕਾਵਟਾਂ ਹਟਾਉਣ ਲਈ ਚੁੱਕੇ ਵੱਡੇ ਕਦਮ

ਬੀ.ਸੀ. ਸਰਕਾਰ ਨੇ ਅਮਰੀਕਾ ਨਾਲ ਵਪਾਰਕ ਅਨਿਸ਼ਚਿਤਤਾ ਦੇ ਦੌਰ ਵਿਚ ਅੰਦਰੂਨੀ ਵਾਪਰ ਰੁਕਾਵਟਾਂ ਨੂੰ ਖ਼ਤਮ ਕਰਨ ਲਈ ਸੂਬਿਆਂ ਵਿਚਕਾਰ ਕਈ ਮੁੱਦਿਆਂ 'ਤੇ ਸਹਿਮਤੀ ਬਣਨ ਦਾ ਐਲਾਨ ਕੀਤਾ ਹੈ। ਜੌਬਸ ਅਤੇ ਆਰਥਿਕ ਵਿਕਾਸ ਮਿਨਿਸਟਰ ਐਡਰੀਅਨ ਡਿਕਸ ਮੁਤਾਬਕ, ਵੀਰਵਾਰ ਨੂੰ ਫੈਡਰਲ, ਪ੍ਰੋਵਿੰਸ਼ੀਅਲ ਅਤੇ ਖੇਤਰੀ ਮੰਤਰੀ ਦੀ ਅੰਦਰੂਨੀ ਵਪਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਕੈਨੇਡੀਅਨ ਮੁਕਤ ਵਪਾਰ ਸਮਝੌਤੇ ਵਿਚ ਅਹਿਮ ਸੋਧਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ।
shooting-in-abbotsford-three-suspects-arrested
Punjabi

ਐਬਟਸਫੋਰਡ ਵਿੱਚ ਹੋਈ ਸ਼ੂਟਿੰਗ, 3 ਸ਼ੱਕੀ ਗ੍ਰਿਫ਼ਤਾਰ

ਐਬਟਸਫੋਰਡ ਵਿਚ ਸ਼ੂਟਿੰਗ ਦੀ ਵਾਰਦਾਤ ਸਾਹਮਣੇ ਆਈ ਹੈ। ਪੁਲਿਸ ਮੁਤਾਬਕ, ਬੁੱਧਵਾਰ ਸਵੇਰ ਕਰੀਬ 6:10 ਵਜੇ ਕਲੀਅਰਬਰੂਕ ਰੋਡ ਦੇ 2400 ਬਲਾਕ ਵਿਚ ਸਥਿਤ ਇੱਕ ਆਊਟਡੋਰ ਪਾਰਕਿੰਟ ਲੌਟ ਵਿਚ ਗੋਲੀਆਂ ਚੱਲੀਆਂ, ਜਿੱਥੇ ਔਫੀਸਰ ਦੇ ਪਹੁੰਚਣ ਤੋਂ ਪਹਿਲਾਂ ਹੀ ਸ਼ੱਕੀ ਅਤੇ ਪੀੜਤ ਦੋਵੇਂ ਮੌਕੇ ਤੋਂ ਫ਼ਰਾਰ ਹੋ ਚੁੱਕੇ ਸਨ।
32-canadians-missing-after-nepal-tibet-border-floods
Punjabi

ਨੇਪਾਲ-ਤਿੱਬਤ ਹੜ੍ਹਾਂ ਮਗਰੋਂ 32 ਕੈਨੇਡੀਅਨ ਲਾਪਤਾ

ਕੈਨੇਡਾ ਸਰਕਾਰ ਨੇ ਨੇਪਾਲ-ਤਿੱਬਤ ਬਾਰਡਰ 'ਤੇ ਲਾਪਤਾ ਹੋਏ ਕੈਨੇਡੀਅਨਜ਼ ਦੀ ਗਿਣਤੀ 30 ਤੋਂ ਪਾਰ ਹੋਣ ਦੀ ਪੁਸ਼ਟੀ ਕੀਤੀ ਹੈ। ਵਿਦੇਸ਼ ਮੰਤਰੀ ਅਨੀਤਾ ਆਨੰਦ ਅਤੇ ਅੰਤਰਰਾਸ਼ਟਰੀ ਮਾਮਲਿਆਂ ਲਈ ਮੰਤਰੀ ਰਣਦੀਪ ਸਰਾਏ ਨੇ ਤਾਜ਼ਾ ਜਾਣਕਾਰੀ ਦਿੰਦਿਆ ਦੱਸਿਆ ਕਿ ਨੇਪਾਲ ਵਿਚ ਕੈਨੇਡਾ ਦੇ ਰਾਜਦੂਤ ਨੇ ਗਲੋਬਲ ਅਫੇਅਰਜ਼ ਕੈਨੇਡਾ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ ਕਿ ਹੁਣ ਤੱਕ ਕੁੱਲ ਲਾਪਤਾ 1,924 ਲੋਕਾਂ ਵਿਚ 32 ਕੈਨੇਡੀਅਨ ਸ਼ਾਮਲ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link